Monday, 13 May 2024

 

 

ਖ਼ਾਸ ਖਬਰਾਂ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ

 

ਪੰਜਾਬ ਦੇ ਪਿੰਡਾਂ ਵਿੱਚ ਪੀਣ ਵਾਲਾ ਸਾਫ ਸੁਥਰਾ ਪਾਣੀ ਅਤੇ ਸੀਵਰੇਜ ਪਾਉਣ ਤੇ 2200 ਕਰੋੜ ਰੁਪਏ ਖਰਚ ਕੀਤੇ ਜਾਣਗੇ: ਵਿਰਸਾ ਸਿੰਘ ਵਲਟੋਹਾ

ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੇ ਮੋਹਾਲੀ ਪ੍ਰੈੱਸ ਕਲੱਬ ਦਾ ਸਟੀਕਰ ਕੀਤਾ ਜਾਰੀ

ਪੈਂਡੂ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ੍ਰ: ਵਿਰਸਾ ਸਿੰਘ ਵਲਟੋਹਾ ਮੋਹਾਲੀ ਪ੍ਰੈੱਸ ਕਲੱਬ ਦਾ ਸਟੀਕਰ ਜਾਰੀ ਕਰਦੇ ਹੋਏ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਇੰਦਰਮੋਹਨ ਸਿੰਘ ਭੱਟੀ ਵੀ ਦਿਖਾਈ ਦੇ ਰਹੇ ਹਨ। ਹੇਠਲੀ ਤਸਵੀਰ ਵਿੱਚ ਸਮਾਗਮ ਨੂੰ ਸੰਬੋਧਨ ਕਰਦੇ ਹੋਏ।
ਪੈਂਡੂ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ੍ਰ: ਵਿਰਸਾ ਸਿੰਘ ਵਲਟੋਹਾ ਮੋਹਾਲੀ ਪ੍ਰੈੱਸ ਕਲੱਬ ਦਾ ਸਟੀਕਰ ਜਾਰੀ ਕਰਦੇ ਹੋਏ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਇੰਦਰਮੋਹਨ ਸਿੰਘ ਭੱਟੀ ਵੀ ਦਿਖਾਈ ਦੇ ਰਹੇ ਹਨ। ਹੇਠਲੀ ਤਸਵੀਰ ਵਿੱਚ ਸਮਾਗਮ ਨੂੰ ਸੰਬੋਧਨ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 21 Jul 2014

ਪੰਜਾਬ ਵਿੱਚ ਵਿਸ਼ਵ ਬੈਂਕ ਪ੍ਰੋਜੈਕਟ ਸਕੀਮ  ਤਹਿਤ ਆਉਣ ਵਾਲੇ ਤਿੰਨ ਸਾਲਾਂ ਵਿੱਚ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਅਤੇ ਪਿੰਡਾਂ ਵਿੱਚ ਸੀਵਰੇਜ ਪਾਉਣ ਦੇ ਕੰਮ ਨੂੰ ਮੁਕੰਮਲ ਕਰਨ ਲਈ 2200 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਗੱਲ ਦੀ ਜਾਣਕਾਰੀ ਪੇਂਡੂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੇ ਮੋਹਾਲੀ ਪ੍ਰੈਸ ਕਲੱਬ ਵਿਖੇ ਕਲੱਬ ਦਾ ਸਟੀਕਰ ਜਾਰੀ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਵਲਟੋਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾ ਪ੍ਰਦਾਨ ਕਰਨ ਲਈ ਪੁਰੀ ਤਰ੍ਹਾਂ ਯਤਨਸੀਲ  ਹੈ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਹੁਣ ਤੱਕ ਵਿਸ਼ਵ ਬੈਂਕ ਪ੍ਰੋਜੈਕਟ ਸਕੀਮ ਤਹਿਤ ਪਿੰਡਾਂ ਵਿੱਚ ਪੇਂਡੂ ਜਲ ਸਪਲਾਈ ਸਕੀਮਾਂ ਸਥਾਪਿਤ ਕਰਨ ਲਈ ਅਤੇ ਪਿੰਡਾਂ ਵਿੱਚ ਸੀਵਰੇਜ ਪਾਉਣ ਤੇ 1200 ਕਰੋੜ ਰੁਪਏ ਦਾ ਪਹਿਲੇ ਪੜਾਅ ਦਾ ਪ੍ਰੋਜੈਕਟ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ 82 ਪਿੰਡਾਂ ਵਿੱਚ ਸਿਵਰੇਜ ਸਿਸਟਮ ਪਾਇਆ ਗਿਆ ਹੈ ਅਤੇ 100 ਪਿੰਡਾਂ ਵਿੱਚ ਹੋਰ ਸਿਵਰੇਜ ਪਾਇਆ ਜਾਵੇਗਾ। ਸ੍ਰ: ਵਲਟੋਹਾ ਨੇ ਹੋਰ ਦੱਸਿਆ ਕਿ ਪਿੰਡਾਂ ਵਿੱਚ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੇਂਡੂ ਜਲ ਘਰਾਂ ਤੇ ਆਰ ਓ ਸਿਸਟਮ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਨਿਜਾਤ ਮਿਲ ਸਕੇ। 

ਪੱਤਰਕਾਰਾਂ ਵੱਲੋਂ ਹਰਿਆਣਾ ਸਰਕਾਰ ਵੱਲੋਂ ਵੱਖਰੀ ਗੁਰਦੁਆਰਾ ਕਮੇਟੀ ਲਈ ਬਣਾਏ ਗਏ ਕਾਨੂੰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਇਹ ਕਾਨੂੰਨ ਕਾਹਲੀ ਵਿੱਚ ਸਿੱਖਾਂ ਦੀਆਂ ਵੋਟਾਂ ਵਟੋਰਨ ਲਈ ਚੁੱਕਿਆ ਕਦਮ ਗੈਰ ਸਵਿਧਾਨਿਕ ਅਤੇ ਗੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਸਿੱਖ ਕੌਮ ਵਿੱਚ ਵੰਡੀਆਂ ਪਾਉਣ ਦੀ ਚਾਲ ਨੂੰ ਹਰਿਆਣਾ ਦੇ ਸਿੱਖਾ ਸਮੇਤ ਸਮੁੱਚੀ ਸਿੱਖ ਕੌਮ ਬਰਦਾਸਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਇਸ ਕਾਨੂੰਨ ਦਾ ਡੱਟ ਕੇ ਵਿਰੋਧ ਕਰੇਗਾ ਅਤੇ ਕਿਸੇ ਵੀ ਕੀਮਤ ਤੇ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਪਣਾ ਮਾਣ ਮੱਤਾ ਅਤੇ ਕੁਰਬਾਨੀਆਂ ਭਰਿਆ ਇਤਿਹਾਸ ਹੈ ਅਤੇ ਕੁਰਬਾਨੀਆਂ ਸਦਕਾ ਹੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੌਦ ਵਿੱਚ ਆਈ ਸੀ ਅਤੇ ਇਸ ਵਿਰੁੱਧ ਚਾਲਾਂ ਚਲਣ ਵਾਲੀ ਹਰਿਆਣਾ ਸਰਕਾਰ ਨੂੰ ਮਾਫ ਨਹੀਂ ਕੀਤਾ ਜਾਵੇਗਾ ਅਤੇ ਸ੍ਰੋਮਣੀ ਅਕਾਲੀ ਦਲ ਅੱਜ ਵੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਖ਼ ਨੂੰ ਬਚਾਉਣ ਲਈ ਹਰ ਤਰ੍ਹਾਂ ਦੀ ਕੁਰਬਾਣੀ ਦੇਣ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਕਾਂਗਰਸ ਸਰਕਾਰ ਨੇ ਕਦੇ ਵੀ ਸਿੱਖ ਕੌਂਮ ਦਾ ਭਲਾ ਨਹੀਂ ਸੋਚਿਆ ਅਤੇ ਹੁਣ ਇੱਕ ਸੋਚੀ ਸਮੱਝੀ ਸਾਜਿਸ ਤਹਿਤ ਸਿੱਖਾਂ ਵਿੱਚ ਵੰਡੀਆਂ ਪਾਉਣ ਦੀਆਂ ਚਾਲਾਂ ਚਲੀਆ ਜਾ ਰਹੀਆਂ ਹਨ। 

ਇਸ ਤੌ ਪਹਿਲਾ ਸ੍ਰ: ਵਲਟੋਹਾ ਨੇ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਸਟੀਕਰ ਰਿਲੀਜ ਮੌਕੇ ਕਰਵਾਏ ਗਏ ਪ੍ਰਭਾਵਸਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਦੁਨੀਆਂ ਦੇ ਨਕਸ਼ੇ ਤੇ ਉਭਾਰਨ ਲਈ ਇਥੇ ਵੱਡੇ-ਵੱਡੇ ਪ੍ਰੋਜੈਕਟ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਇਸ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਐਸ.ਏ.ਐਸ.ਨਗਰ ਦੀ ਪ੍ਰੈੱਸ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਪ੍ਰੈੱਸ ਵੱਲੋਂ ਐਸ.ਏ.ਐਸ.ਨਗਰ ਵਿਖੇ ਕੀਤੇ ਜਾ ਰਹੇ ਵਿਕਾਸ ਕਾਰਜਾ ਨੂੰ ਉਜਾਗਰ ਕਰਨ ਲਈ ਬਹੁਤ  ਵੱਡਾ ਰੋਲ ਅਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਪ੍ਰੈੱਸ ਕਲੱਬ ਨੂੰ ਢੁਕਵੀ ਥਾਂ ਦੇਣ ਲਈ ਉਹ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਨਾਲ ਉਚੇਚੇ ਤੌਰ ਤੇ ਗੱਲਬਾਤ ਕਰਨਗੇ ਅਤੇ ਜਲਦੀ ਹੀ ਢੁੱਕਵੀ ਥਾਂ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਸ ਮੌਕੇ ਕਲੱਬ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਇੰਦਰਮੋਹਨ ਸਿੰਘ ਭੱਟੀ ਨੇ ਕਿਹਾ ਕਿ ਮੋਹਾਲੀ ਪ੍ਰੈੱਸ ਵੱਲੋਂ ਸਾਰਥਿਕ ਭੁਮਿਕਾ ਨਿਭਾਈ ਜਾ ਰਹੀਂ ਹੈ ਅਤੇ ਪੱਤਰਕਾਰ ਪ੍ਰਸਾਸ਼ਨ ਨਾਲ ਮਿਲਕੇ ਇੱਕ ਕੜੀ  ਵਜੋ ਕੰਮ ਕਰ ਰਹੇ ਹਨ ਅਤੇ ਪ੍ਰੈੱਸ ਲੋਕ ਮਸਲਿਆਂ ਨੂੰ ਸਰਕਾਰ ਅਤੇ ਪ੍ਰਸਾਸ਼ਨ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ। 

ਇਸ ਮੌਕੇ ਕਲੱਬ ਦੇ ਪ੍ਰਧਾਨ ਸ੍ਰ. ਦਰਸ਼ਨ ਸਿੰਘ ਸੋਢੀ ਨੇ ਕਲੱਬ ਵੱਲੋਂ ਪੁੱਜੀਆਂ ਸਖ਼ਸੀਅਤਾਂ ਨੂੰ ਜੀ ਆਇਆ ਆਖਿਆ । ਕਲੱਬ ਦੇ ਜਨਰਲ ਸਕੱਤਰ ਸ੍ਰ: ਸੁਖਦੇਵ ਸਿੰਘ ਪਟਵਾਰੀ ਨੇ ਇਸ ਮੌਕੇ ਦੱਸਿਆ ਕਿ ਮੋਹਾਲੀ ਪ੍ਰੈੱਸ ਕਲੱਬ 1999 ਵਿੱਚ ਹੋਂਦ ਵਿੱਚ ਆਇਆ ਸੀ ਅਤੇ ਇਸ ਕੱਲਬ ਦੀ ਹਰ ਸਾਲ ਨਵੀਂ ਚੋਣ ਹੁੰਦੀ ਹੈ ਅਤੇ ਸਮੇਂ -ਸਮੇਂ ਤੇ ਕਲੱਬ ਵੱਲੋਂ ਸੈਮੀਨਾਰ ਅਤੇ ਹੋਰ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਇਸ ਮੌਕੇ ਮੋਹਾਲੀ ਪ੍ਰੈੱਸ ਕਲੱਬ ਦੀ ਲਮੇਂ ਚਿਰਾ ਤੋਂ ਥਾਂ ਦੇਣ ਦੀ ਮੰਗ ਨੂੰ ਪੁਰੀ ਕਰਨ ਦੀ ਲੋੜ ਤੇ ਜੋਰ ਦਿੰਦਿਆ ਕਿਹਾ ਕਿ ਜਿਸ ਤਰ੍ਹਾਂ ਐਸ.ਏ.ਐਸ.ਨਗਰ ਹਰ ਪੱਖੋ ਵਿਕਸਿਤ ਹੋ ਰਿਹਾ ਹੈ ਇਸੇ ਤਰ੍ਹਾਂ ਪੱਤਰਕਾਰਾਂ ਦੀ ਸਹੂਲਤ ਲਈ ਵੱਖਰੀ ਥਾਂ ਅਲਾਟ ਕੀਤੀ ਜਾਵੇ ਜਿਥੇ ਕਿ ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਇਮਾਰਤ ਬਣ ਸਕੇ। ਇਸ ਮੌਕੇ ਕਲੱਬ ਦੇ ਸਾਬਕਾ ਵਾਇਸ ਚੇਅਰਮੈਨ ਸ੍ਰ: ਹਰਬੰਸ ਸਿੰਘ ਬਾਗੜੀ ਨੇ ਮੋਹਾਲੀ ਪ੍ਰੈੱਸ ਕਲੱਬ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕਲੱਬ ਦੇ ਆਹੁੱਦੇਦਾਰਾਂ ਅਤੇ ਮੈਂਬਰਾਂ ਵੱਲੋਂ ਮੁੱਖ ਸੰਸਦੀ ਸਕੱਤਰ ਸ੍ਰ: ਵਿਰਸਾ ਸਿੰਘ ਵਲਟੋਹਾ, ਜ਼ਿਲ੍ਹਾ ਪੁਲਿਸ ਮੁੱਖ ਸ੍ਰੀ ਇੰਦਰਮੋਹਨ ਸਿੰਘ ਭੱਟੀ ਅਤੇ ਸੀਨੀਅਰ ਅਕਾਲੀ ਆਗੂ ਸ੍ਰ: ਗੁਰਸੇਵ ਸਿੰਘ ਹਰਪਾਲਪੁਰ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਲੱਬ ਦੇ ਸਮੂਹ ਆਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD