Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਨਰਲ ਬਰਾੜ 'ਤੇ ਹੋਏ ਹਮਲੇ ਦੇ ਮਾਮਲੇ 'ਚ ਭਾਜਪਾ ਦੀ ਮੌਕਾਪ੍ਰਸਤ ਚੁੱਪੀ 'ਤੇ ਵਰ੍ਹੀ ਕਾਂਗਰਸ

ਅਰਵਿੰਦ ਖੰਨਾ
ਅਰਵਿੰਦ ਖੰਨਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 03 Oct 2012

Last updated on: Oct 03, 2012, 00:00 IST

ਪੰਜਾਬ ਪ੍ਰਦੇਸ਼ ਕਾਂਗਰਸ ਨੇ ਐਤਵਾਰ ਨੂੰ ਲੈਫਟੀਨੇਂਟ ਜਨਰਲ ਕੁਲਦੀਪ ਸਿੰਘ ਬਰਾੜ 'ਤੇ ਹੋਏ ਕਾਤਿਲਾਨਾ ਹਮਲੇ 'ਤੇ ਭਾਰਤੀਆ ਜਨਤਾ ਪਾਰਟੀ ਦੀ ਮੌਕਾਪ੍ਰਸਤ ਚੁੱਪੀ 'ਤੇ ਵਰ੍ਹਦੇ ਹੋਏ ਖੂਬ ਨਿੰਦਾ ਕੀਤੀ ਹੈ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਧੂਰੀ ਤੋਂ ਐਮ.ਐਲ.ਏ ਅਰਵਿੰਦ ਖੰਨਾ ਨੇ ਇਥੇ ਜਾਰੀ ਬਿਆਨ 'ਚ ਕਿਹਾ ਹੈ ਕਿ ਲੱਗਦਾ ਹੈ ਕਿ ਭਾਜਪਾ ਨੇ ਪੰਜਾਬ ਦੇ ਅੰਦਰ ਤੇ ਇਸਦੇ ਬਾਹਰ ਦੇ ਹਾਲਾਤਾਂ ਤੋਂ ਬੇਖਬਰ ਬਣਦੇ ਹੋਏ ਆਪਣਾ ਚੇਹਰਾ ਰੇਤ ਨੂੰ ਪਾ ਦਿੱਤਾ ਹੈ। ਜੋ ਸਰਕਾਰ 'ਚ ਆਪਣੀ ਹੌਂਦ ਨੂੰ ਦਾਅ 'ਤੇ ਨਹੀਂ ਲਗਾਉਣਾ ਚਾਹੁੰਦੀ। ਭਾਜਪਾ ਦੇ ਵੱਡੇ ਵੱਡੇ ਦਾਅਵਿਆਂ ਦਾ ਮਖੌਲ ਉਡਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਿਸ ਢੰਗ ਨਾਲ ਭਾਜਪਾ ਨੇ ਅਜਿਹੇ ਕੌਮੀ ਪੱਧਰ 'ਤੇ ਗੰਭੀਰ ਮਾਮਲੇ 'ਤੇ ਚੁੱਪੀ ਬਣਾਏ ਰੱਖੀ ਹੈ। ਇਸਨੇ ਸਿਰਫ ਪਾਰਟੀ ਪਾਸੋਂ ਆਪਣੀ ਨੀਤੀ ਤੇ ਸਿਧਾਂਤਾਂ 'ਤੇ ਬਣੇ ਰਹਿਣ ਦੀ ਬਜਾਏ ਸਰਕਾਰ 'ਚ ਬਣੇ ਰਹਿਣ ਦੀ ਮੌਕਾਪ੍ਰਸਤੀ ਨੂੰ ਦਰਸਾਇਆ ਹੈ। ਖੰਨਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਭਾਜਪਾ ਨੇ ਕੌਮੀ ਹਿੱਤਾਂ ਤੋਂ ਜਿਆਦਾ ਸਿਆਸੀ ਮੌਕਾਪ੍ਰਸਤੀ ਨੂੰ ਪ੍ਰਮੁੱਖਤਾ ਦਿੱਤੀ ਹੈ। 

ਹਾਲ ਹੀ ਵਿੱਚ ਵੀ ਜਦੋਂ ਆਪ੍ਰੇਸ਼ਨ ਬਲੂਸਟਾਰ ਮੈਮੋਰੀਅਲ ਬਣਾਏ ਜਾਣ ਦੇ ਮੁੱਦੇ 'ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਜਾਬ ਸਰਕਾਰ ਵੱਲੋਂ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ, ਭਾਜਪਾ ਇਸਦਾ ਹਿੱਸਾ ਸੀ। ਜਦਕਿ ਹੁਣ ਜਦੋਂ ਕੌਮੀ ਹਿੱਤ ਲਈ ਆਪਣੀ ਜਿੰਦਗੀ ਨੂੰ ਦਾਅ 'ਤੇ ਲਗਾਉਣ ਵਾਲੇ ਫੌਜ ਦੇ ਜਨਰਲ 'ਤੇ ਲੰਡਨ 'ਚ ਹਮਲਾ ਕੀਤਾ ਗਿਆ, ਭਾਜਪਾ ਨੇ ਇਕ ਵਾਰ ਫਿਰ ਤੋਂ ਬੇਸ਼ਰਮੀ ਦਿਖਾਈ ਤੇ ਚੁੱਪੀ ਬਣਾਈ ਰੱਖੀ ਹੈ। ਕਾਂਗਰਸ ਜਨਰਲ ਸਕੱਤਰ ਨੇ ਭਾਜਪਾ ਨੂੰ ਇਸ ਗੰਭੀਰ ਮੁੱਦੇ 'ਤੇ ਆਪਣੇ ਪੱਖ ਨੂੰ ਸਪੱਸ਼ਟ ਕਰਨ ਨੂੰ ਕਿਹਾ ਹੈ, ਜਿਹੜਾ ਪੰਜਾਬ ਦੇ ਹਾਲਾਤ 'ਤੇ ਸਿੱਧਾ ਪ੍ਰਭਾਵ ਪਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਪੰਜਾਬ 'ਚ ਬਣਾਏ ਜਾ ਰਹੇ ਰਹੇ ਹਾਲਾਤਾਂ ਪ੍ਰਤੀ ਜਾਂ ਤਾਂ ਅੱਖਾਂ ਬੰਦ ਕਰੀਆਂ ਹੋਈਆਂ ਹਨ, ਜਾਂ ਫਿਰ ਆਪਣੀ ਮਨਜੂਰੀ ਦੇ ਦਿੱਤੀ ਹੈ। ਜੋ ਪੰਜਾਬ ਲਈ ਖਤਰਨਾਕ ਸਿੱਧ ਹੋ ਸਕਦਾ ਹੈ। ਇਸੇ ਤਰ੍ਹਾਂ ਖੰਨਾ ਨੇ ਆਤੰਕ ਦੀ ਇਸ ਕਾਰਵਾਈ ਦੇ ਖਿਲਾਫ ਸਾਫ ਤੌਰ 'ਤੇ ਸਾਹਮਣੇ ਨਾ ਆਉਣ ਤੇ ਬਿਨ੍ਹਾਂ ਕਿਸੇ ਝਿਝਕ ਤੋਂ ਇਸਦੀ ਨਿੰਦਾ ਨਾ ਕਰਨ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਦੀ ਅਲੋਚਨਾ ਕੀਤੀ ਹੈ।

 

Tags: arvind khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD