Saturday, 11 May 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ

 

ਵਿਸ਼ਵ ਸਿੱਖ ਸੰਮੇਲਨ ਤੋਂ ਬਾਅਦ ਕਾਗਰਸ ਨੂੰ ਹੱਥਾਂ ਪੈਰਾ ਦੀ ਪੈ ਜਾਵੇਗੀ-ਚਾਵਲਾ, ਜੌਲਾ

ਨਾਡਾ ਸਾਹਿਬ 'ਚ ਰੋਪੜ,ਅਨੰਦਪੁਰ ਸਾਹਿਬ,ਚਮਕੌਰ ਸਾਹਿਬ ਦੀਆ ਸੰਗਤਾਂ ਮੌਰਚਾ ਸੰਭਾਲਿਆਂ

ਗੁ:ਨਾਡਾ ਸਾਹਿਬ ਅਮਰਜੀਤ ਸਿੰਘ ਚਾਵਲਾ, ਸ ਨਿਰਮੈਲ ਸਿੰਘ ਜੌਲਾ ਦੀ ਅਗਵਾਈ ਹੇਠ ਅਕਾਲੀ ਜਥਾਂ ਢਾਡੀ ਵਾਰਾਂ ਸੁਣਦੇ ਹੋਏ।

Web Admin

Web Admin

5 ਦਰਿਆ ਨਿਊਜ਼

ਨਾਡਾ ਸਾਹਿਬ , 26 Jul 2014

ਸਿੱਖ ਵਿਰੋਧੀ ਹਰਿਆਣਾ ਦੀ ਕਾਂਗਰਸ ਸਰਕਾਰ ਵਲੋਂ ਸ਼੍ਰੋਮਣੀ ਕਮੇਟੀ ਨੂੰ ਵੰਡਣ ਦੀ ਕੀਤੀ ਜਾ ਰਹੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਅੱਜ ਅਕਾਲੀ ਦਲ (ਬ) ਦੇ ਰੋਪੜ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਚਮਕੌਰ ਸਹਿਬ ਦੇ ਝੁਝਾਰੂ ਅਕਾਲੀ ਵਰਕਰਾਂ ਅਤੇ ਆਗੂਆ ਸਮੁੱਚੇ ਤੋ ਤੇ ਮੋਰਚਾ ਸੰਭਾਲ ਲਿਆ ਹੈ। ਜਿਸ ਤਹਿਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਆਗੂ ਗੁਰਦੁਆਰਾ ਨਾਡਾ ਸਾਹਿਬ ਵਿਖੇ ਜਥਿਆਂ ਸਮੇਂਤ ਇਨ੍ਹਾਂ ਹਲਕਿਆ ਵਿਚੋ ਸ਼ਾਮਿਲ ਹੋ ਰਹੇ ਹਨ ਇਹ ਸ਼ਬਦ ਅੱਜ ਅੰਮ੍ਰਿਤਸਰ ਤੋਂ ਜਿਲ੍ਹਾਂ ਯੋਜਨਾ ਬੋਰਡ ਦੇ ਚੈਅਰਮੈਨ ਸਾਬਕਾ ਵਿਧਾਇਕ ਸ ਵੀਰ ਸਿੰਘ ਲੋਪੋਕੇ ਨੇ ਗੁ:ਨਾਡਾ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨਾ ਵਿਚ ਪੁੱਜੀਆ ਸੰਗਤਾਂ ਨੂੰ ਸਿੱਖ ਪੰਥ ਦੇ ਪ੍ਰਸਿੱਧ ਢਾਡੀ ਜਥੇ ਭਾਈ ਗੁਰਨਾਮ ਸਿੰਘ ਮੋਹੀ, ਢਾਡੀ ਜਥਾਂ ਗਿਆਨੀ ਗੁਪਾਲ ਸਿੰਘ ਮਾਣਕੇਆਣਾ ਦੇ ਸਾਥੀਆ, ਬਲਦੇਵ ਸਿੰਘ ਲੋਗੋਵਾਲ ਨੇ ਪੁੱਜੀਆ ਸੰਗਤਾਂ ਨੂੰ ਧਾਰਮਿਕ ਵਾਰਾਂ ਰਾਹੀ ਨਿਹਾਲ ਕੀਤਾ। ਇਸ ਮੋਕੇ ਅਕਾਲੀ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆ ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਨਿਰਮੇਲ ਸਿੰਘ ਜੌਲਾ ਨੇ ਸਾਂਝੇ ਤੌਰ ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਦੋ ਹਿੱਸਿਆ ਵਿਚ ਵੰਡਣ ਨਾਲ ਹੁਣ ਫਿਰ ਕਾਂਗਰਸ ਨੇ ਆਪਣਾ ਸਿੱਖ ਵਿਰੋਧੀ ਚਿਹਰਾ ਨੰਗਾ ਕਰਦਿਆ ਫਿਰ ਕੁਝ ਕੁ ਕਾਂਗਰਸੀ ਸਿੱਖ ਏਜੰਟਾ ਦੇ ਕਹਿਣ 'ਤੇ ਹਰਿਆਣਾ ਦੀ ਹੁੱਡਾ ਸਰਕਾਰ ਵਲੋਂ ਸ਼੍ਰੋਮਣੀ ਕਮੇਟੀ ਨੂੰ ਵੰਡÎਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਇਨ੍ਹਾਂ ਦੇ ਨਾਲ ਹੀ ਹਰਿਆਣਾ ਕਮੇਟੀ ਬਣਾਉਣ ਲਈ ਵਿਸ਼ੇਸ਼ ਉਪਾਰਲੇ ਕਰ ਰਹੇ ਸ ਪ੍ਰਮਜੀਤ ਸਿੰਘ ਸਰਨਾਂ ਦੇ ਹੱਥ ਕੁਝ ਨਹੀ ਲੱਗਣ ਵਾਲਾ ਉਹ ਜਿਨ੍ਹਾਂ ਮਰਜ਼ੀ ਸਿੱਖ ਪੰਥ ਦੇ ਖ਼ਿਲਾਫ ਝੂਠਾ ਪ੍ਰਚਾਰ ਕਰ ਲੈਣ ਸ ਸਰਨਾਂ ਦਾ ਹਾਲ ਹਰਿਆਣਾ ਵਿਚ ਵੀ ਦਿੱਲੀ ਵਰਗਾ ਹੀ ਹੋਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਅਤੇ ਹਰਿਆਣਾ ਦੇ ਗੁਰਧਾਮਾਂ ਨੂੰ ਕਦੇ ਵੀ ਵੰਡਿਆ ਨਹੀ ਜਾਵੇਗਾ ਕੱਲ ਦੇ ਵਿਸ਼ਵ ਸਿੱਖ ਸੰਮੇਲਨ ਤੋਂ ਬਾਅਦ ਹੀ ਹਰਿਆਣਾ ਵਿਚ ਕਾਂਗਰਸ ਵਿਰੋਧੀ ਕਦਮ ਚੁੱਕਣ ਲਈ ਪੰਜਾਬ ਅਤੇ ਹਰਿਆਣਾ ਦੀਆ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਅਤੇ ਅਕਾਲੀ ਵਰਕਰ ਮੁੱਖ ਮੰਤਰੀ ਸ ਪ੍ਰਕਾਸ਼ ਸਿੰਘ ਬਾਦਲ ਦੇ ਆਦੇਸ਼ ਦਾ ਪਾਲਣ ਕਰਨਗੇ। ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ ਨਿਰਮੈਲ ਸਿੰਘ ਜੋਲਾ, ਸ ਅਜਮੇਰ ਸਿੰਘ ਖੈੜਾ, ਚਰਨਜੀਤ ਸਿੰਘ ਕਲੇਵਾਲ, ਬੀਬੀ ਸਤਵੰਤ ਕੋਰ ਸੰਧੂ ਸਾਬਕਾ ਮੰਤਰੀ, ਪ੍ਰਮਜੀਤ ਸਿੰਘ ਲੱਖੋਵਾਲ, ਭਾਈ ਰਾਮ ਸਿੰਘ, ਸ ਬਲਵਿੰਦਰ ਸਿੰਘ ਜੋੜਾ ਸਿੰਘਾ, ਜਥੇ: ਸੰਤੋਖ ਸਿੰਘ, ਹਰਵਿੰਦਰ ਸਿੰਘ, ਮਅਰਜੀਤ ਸਿੰਘ ਬਲੀਆ, ਮਹਿੰਦਰ ਸਿੰਘ ਵਾਲੀਆ, ਅਰਜਨ ਸਿੰਘ, ਜਥੇ: ਰਾਜਿੰਦਰ ਸਿੰਘ ਈਸਾਪੁਰ, ਬਲਜੀਤ ਸਿੰਘ ਕਾਰਕੋਰ, ਜਥੇ: ਜਰਨੈਲ ਸਿੰਘ ਝਰਮੜੀ, ਸੁਰਜੀਤ ਸਿੰਘ ਟਿਵਾਣਾ, ਸ ਸਵਿੰਦਰ ਸਿੰਘ ਧਰਮਗੜ, ਸਾਧੂ ਸਿੰਘ ਵਲੋੜ, ਸੁਖਿੰਦਰ ਸਿੰਘ ਮਠੇਰਾ, ਹਾਕਮ ਸਿੰਘ ਚੈਅਰਮੈਨ, ਦਰਸ਼ਨ ਸਿੰਘ ਸਿਵ ਜੋਤ, ਪ੍ਰਮਜੀਤ ਸਿੰਘ ਕਾਹਲੋ, ਅਮਰੀਕ ਸਿੰਘ ਮੋਹਾਲੀ, ਜਸਵਿੰਦਰ ਸਿੰਘ ਧੀਰੇਮਾਜਰਾ, ਮੈਨੇਜ਼ਰ ਮੁਖਤਾਰ ਸਿੰਘ ਨਾਡਾ ਸਾਹਿਬ, ਮੈਨੇਜ਼ਰ ਰਾਜਿੰਦਰ ਸਿੰਘ ਅਟਾਰੀ ਸਤਲਾਣੀ ਸਾਹਿਬ ਹਾਜ਼ਰ ਸਨ।      

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD