Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਵਫਦ ਵੱਲੋਂ ਯੂ.ਪੀ. ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨਾਲ ਮੁਲਾਕਾਤ

ਉਤਰ ਪ੍ਰਦੇਸ਼ ਸਰਕਾਰ ਨੇ ਪੀੜਤ ਸਿੱਖਾਂ ਨੂੰ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ,ਵਫਦ ਵੱਲੋਂ ਅਮਨ ਸ਼ਾਂਤੀ ਤੇ ਭਾਈਚਾਰਾ ਬਣਾਉਣ ਦੀ ਅਪੀਲ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 28 Jul 2014

Last updated on: Jul 28, 2014, 00:00 IST

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਲਏ ਫੈਸਲੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਤਿੰਨ ਮੈਂਬਰ ਵਫਦ ਨੇ ਅੱਜ ਲਖਨਊ ਵਿਖੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕਰ ਕੇ ਸਹਾਰਨਪੁਰ ਵਿਖੇ ਵਾਪਰੀ ਘਟਨਾ 'ਤੇ ਵਿਚਾਰ ਚਰਚਾ ਕੀਤੀ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਤਰਫੋਂ ਸ. ਢੀਂਡਸਾ ਤੋਂ ਇਲਾਵਾ ਸੀਨੀਅਰ ਅਕਾਲੀ ਨੇਤਾ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਚਰਨਜੀਤ ਸਿੰਘ ਅਟਵਾਲ ਅਤੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਹਾਜ਼ਰ ਸਨ। ਇਸ ਮੀਟਿੰਗ ਵਿੱਚ ਉਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਸ੍ਰੀ ਰਾਜੇਂਦਰਾ ਚੌਧਰੀ, ਗ੍ਰਹਿ ਸਕੱਤਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਅਤੇ ਡੀ.ਜੀ.ਪੀ. ਵੀ ਹਾਜ਼ਰ ਸਨ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਸ. ਢੀਂਡਸਾ ਨੇ ਸਹਾਰਨਪੁਰ ਵਿਖੇ ਵਾਪਰੀ ਘਟਨਾ 'ਤੇ ਚਿੰਤਾ ਪ੍ਰਗਟਾਉਂਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਖੇ ਪਾਰਟੀ ਦੀ ਕੋਰ ਕਮੇਟੀ ਵਿੱਚ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਲਈ ਤਿੰਨ ਮੈਂਬਰੀ ਵਫਦ ਭੇਜਣ ਦਾ ਫੈਸਲਾ ਲਿਆ ਸੀ ਤਾਂ ਜੋ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਦੇ ਨਾਲ ਉਤਰ ਪ੍ਰਦੇਸ਼ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਵਫਦ ਵੱਲੋਂ ਉਤਰ ਪ੍ਰਦੇਸ ਦੇ ਮੁੱਖ ਮੰਤਰੀ ਸ੍ਰੀ ਅਖਿਲੇਸ਼ ਯਾਦਵ ਨੂੰ ਅਪੀਲ ਕੀਤੀ ਗਈ ਕਿ ਹਿੰਸਕ ਘਟਨਾਵਾਂ ਵਿੱਚ ਜਿਨ੍ਹਾਂ ਸਿੱਖ ਭਾਈਚਾਰੇ ਦੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਸ ਦਾ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਕਾਨੂੰਨ ਅਨੁਸਾਰ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ ਜਾਵੇ। ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਯਾਦਵ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਪੂਰਨ ਰੱਖਿਆ ਕੀਤੀ ਜਾਵੇਗਾ ਅਤੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਸ੍ਰੀ ਯਾਦਵ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੂੰ ਦੱਸਿਆ ਕਿ ਸਹਰਾਨਪੁਰ ਵਿਖੇ ਸਥਿਤੀ ਹੁਣ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਸਰਕਾਰ ਹਰ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਸੂਬੇ ਦੇ ਲੋਕਾਂ ਨੂੰ ਅਮਨ ਸ਼ਾਂਤੀ ਅਤੇ ਭਾਈਚਾਰਾ ਬਣਾਉਣ ਦੀ ਅਪੀਲ ਕਰਦਿਆਂ ਈਦ ਮੁਬਾਰਕਬਾਦ ਵੀ ਕਹੀ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD