Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਲੋਚਨਾ ਦਾ ਸਰਵੇਖਣ ਅਤੇ ਮੁਲਾਂਕਣ ਵਿਸ਼ੇ ਤੇ ਪੰਜਾਬੀ ਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ

ਆਲੋਚਨਾ ਦਾ ਸਰਵੇਖਣ ਅਤੇ ਮੁਲਾਂਕਣ ਵਿਸ਼ੇ ਤੇ ਪੰਜਾਬੀ ਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 04 Oct 2012

Last updated on: Oct 04, 2012, 00:00 IST

ਪੰਜਾਬੀ ਯੂਨੀਵਰਸਿਟੀ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਵਲੋਂ ਪੰਜਾਬੀ ਆਲੋਚਨਾ ਦਾ ਸਰਵੇਖਣ ਅਤੇ ਮੁਲਾਂਕਣ ਵਿਸ਼ੇ ਤੇ 2-ਰੋਜ਼ਾ ਪਹਿਲੀ ਪੰਜਾਬੀ ਰਾਸ਼ਟਰੀ ਕਾਨਫਰੰਸ ਦਾ ਆਯੋਜਨ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਨੇ ਕੀਤੀ। ਇਸ ਮੌਕੇ ਤੇ ਡਾ. ਹਰਜੀਤ ਸਿੰਘ ਗਿੱਲ, ਪ੍ਰੋਫੈਸਰ, ਇਮੈਰਿਟਸ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਦਿੱਲੀ ਨੇ ਉਦਘਾਟਨੀ ਭਾਸ਼ਣ ਦਿੱਤਾ ਅਤੇ ਪੰਜਾਬੀ ਭਾਸ਼ਾ ਦੇ ਪ੍ਰਸਿੱਧ ਵਿਦਵਾਨ ਡਾ. ਸੁਰਜੀਤ ਸਿੰਘ ਭੱਟੀ ਨੇ ਕੁੰਜੀਵਤ ਭਾਸ਼ਨ ਪੜਿਆ।ਆਪਣੇ ਪ੍ਰਧਾਨਗੀ ਭਾਸ਼ਨ ਵਿੱਚ ਡਾ. ਜਸਪਾਲ ਸਿੰਘ ਨੇ ਡਿਸਟੈਂਸ ਐਜੂਕੇਸ਼ਨ ਵਿਭਾਗ ਨੂੰ ਪੰਜਾਬੀ ਭਾਸ਼ਾ ਸਹਿਤ ਅਤੇ ਸਭਿਆਚਾਰ ਪ੍ਰਤੀ ਸੂਚੇਤ ਹੋਣ ਦੇ ਇਰਾਦੇ ਨਾਲ ਕਰਵਾਈ ਇਸ ਪਲੇਠੀ  ਕਾਨਫਰੰਸ ਤੇ ਵਧਾਈ ਦਿੰਦੀਆ ਇਸ ਗੱਲ ਤੇ ਸੰਤੋਸ਼ ਪ੍ਰਗਟ ਕੀਤਾ ਕਿ ਵਿਭਾਗ ਜਿੱਥੇ 46 ਵੱਖ-ਵੱਖ ਵਿਸ਼ਿਆ ਤੇ ਕੋਰਸ ਚਲਾ ਰਿਹਾ ਹੈ ਅਤੇ 15000 ਦੇ ਕਰੀਬ ਦੂਰ-ਦੂਰਾਡੇ ਬੈਠੇ ਵਿਦਿਆਰਥੀਆਂ ਨੂੰ ਸਿਖਿਆ ਮੁਹੱਈਆ ਕਰਵਾ ਰਿਹਾ ਹੈ ਉਥੇ ਹੀ ਇੱਕਲੇ ਪੰਜਾਬੀ ਵਿਸ਼ੇ ਵਿੱਚ ਹੀ 2500 ਦੇ ਕਰੀਬ ਵਿਦਿਆਰਥੀਆਂ ਨੂੰ ਪੋਸਟ-ਗ੍ਰੈਜੂਏਟ ਪੱਧਰ ਤੇ ਸਿੱਖੀਅਤ ਕਰ ਰਿਹਾ ਹੈ। ਵਾਈਸ ਚਾਂਸਲਰ ਨੇ ਅੱਗੇ ਕਿਹਾ ਕਿ ਪੰਜਾਬੀ ਭਾਸ਼ਾ ਦੀ ਵਿਰਾਸਤ ਬੜੀ ਅਮੀਰ ਅਤੇ ਗੌਰਵਮਈ ਹੈ ਅਤੇ ਸਾਨੂੰ ਇਸਤੇ ਮਾਨ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਦੂਨੀਆਂ ਦੇ ਇਤਿਹਾਸਾ ਅਤੇ ਸਭਿਆਚਾਰਾ ਵਿਚ ਪੰਜਾਬੀ ਭਾਸ਼ਾ ਦਾ ਬੜਾ ਮਹੱਤਵਪੂਰਨ ਸਥਾਨ ਹੈ ਅਤੇ ਇਸਦੇ ਸੂਫੀ ਕਵੀ ਬਾਬਾ ਫਰੀਦ ਅਤੇ ਮਹਾਨ ਹੱਸਤੀ ਬਾਬਾ ਨਾਨਕ ਦਾ ਵਿਸ਼ਵ ਵਿਚ ਕੋਈ ਵੀ ਸਾਨੀ ਨਹੀਂ ਹੈ। ਉਨ੍ਹਾਂ ਸਾਹਿਤਕਾਰਾ ਨੂੰ ਆਪਣੀ ਵਿਰਾਸਤ ਨਾਲ ਜੂੜੇ ਰਹਿਣ ਦੀ ਸਲਾਹ ਦਿੰਦਿਆ ਕਿਹਾ ਕਿ ਆਲੋਚਨਾ ਦੇ ਪੱਖੋ ਹਰੇਕ ਭਾਸ਼ਾ ਦੀ ਆਪੋ-ਆਪਣੀ ਵੰਨਗੀ, ਲਹਿਜਾ ਅਤੇ ਵਿਧਾ ਹੁੰਦੀ ਹੈ ਪਰੰਤੁ ਹਰੇਕ ਭਾਸ਼ਾ ਦੀ ਪੇਸ਼ਕਾਰੀ ਮੌਲਿਕ ਰੂਪ ਵਿਚ ਹੀ ਹੋਣੀ ਚਾਹੀਦੀ ਹੈ।ਇਸ ਤੋਂ ਪਹਿਲਾ ਆਏ ਮਹਿਮਾਨਾ ਲਈ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਡਾ. ਤੇਜਿੰਦਰ ਕੌਰ, ਪ੍ਰੋਫੈਸਰ ਅਤੇ ਮੁਖੀ, ਡਿਸਟੈਂਸ ਐਜੂਕੇਸ਼ਨ ਵਿਭਾਗ ਨੇ ਵਿਭਾਗ ਵਲੋਂ ਪੰਜਾਬੀ ਭਾਸ਼ਾ ਅਤੇ ਸਾਹਿਤ ਲਈ ਉਲੀਕੇ ਜਾ ਰਹੇ ਵੱਖ-ਵੱਖ ਪ੍ਰੋਜੇਕਟਾਂ ਅਤੇ ਯੋਜਨਾਵਾਂ ਦੀ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਡਾ. ਸਤਨਾਮ ਸਿੰਘ ਸੰਧੂ, ਸੈਮੀਨਾਰ ਡਾਇਰੈਕਟਰ ਨੇ ਮੁੱਖ ਮਹਿਮਾਨ ਨਾਲ ਜਾਣ-ਪਹਿਚਾਨ ਕਰਵਾਉਂਦਿਆਂ ਸੈਮੀਨਾਰ ਦੇ ਵਿਸ਼ੇ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਵਾਈਸ ਚਾਂਸਲਰ ਵਲੋਂ ਬਾਹਰੋਂ ਆਏ ਮਹਿਮਾਨਾ ਦਾ ਸਨਮਾਨ ਵੀ ਕੀਤਾ ਗਿਆ। ਡਾ. ਅਨੀਤਾ ਗਿੱਲ ਨੇ ਆਏ ਮਹਿਮਾਨਾ ਲਈ ਧੰਨਵਾਦ ਦਾ ਮਤਾ ਪੇਸ਼ ਕੀਤਾ।

 

Tags: PUNJABI UNIVERSITY PATIALA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD