ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਮੁਕਤੀ ਮੋਰਚਾ ਖਰੜ ਦੇ ਉਮੀਦਵਾਰ ਕਮਲ ਕਿਸੋਰ ਸ਼ਰਮਾ ਦੀ ਪਤਨੀ ਨੀਲੂ ਸ਼ਰਮਾ, ਭੈਣਾਂ ਤ੍ਰਿਪਤਾ ਦੇਵੀ, ਕੈਲਾਸ਼ ਰਾਣੀ, ਸੰਤੋਸ ਸ਼ਰਮਾ ਨੇ ਸ਼ਹਿਰ ਦੇ ਵੱਖ ਵੱਖ ਮੁਹੱਲੇ, ਵਾਰਡਾਂ ਵਿਚ ਔਰਤਾਂ ਨੂੰ ਨਾਲ ਲੈ ਕੇ ਚੋਣ ਪ੍ਰਚਾਰ ਦੀ ਮੁਹਿੰਮ ਸੰਭਾਲ ਲਈ। ਉਨ੍ਹਾਂ ਖਰੜ ਸ਼ਹਿਰ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਵਿਕਾਸ ਲਈ ਚੋਣ ਨਿਸ਼ਾਨ ਟੈਲੀਵਿਜ਼ਨ ਦਾ ਬਟਨ ਦਬਾ ਕੇ ਕਮਲ ਕਿਸੋਰ ਸ਼ਰਮਾ ਨੂੰ ਅੱਗੇ ਲਿਆਉਣ। ਇਸ ਮੌਕੇ ਭਾਰੀ ਗਿਣਤੀ ਵਿਚ ਉਨ੍ਹਾਂ ਨਾਲ ਸ਼ਹਿਰ ਦੀਆਂ ਮਹਿਲਾਵਾਂ ਵੀ ਹਾਜ਼ਰ ਸਨ।