Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਇਰਾਕ 'ਚ ਫਸੇ ਪੰਜਾਬੀਆਂ ਦੀ ਰਿਹਾਈ ਲਈ ਸਰਕਾਰੀ ਯਤਨਾਂ'ਚ ਕੋਈ ਕਮੀ ਨਹੀਂ ਰਹੇਗੀ - ਅਰੁਣ ਜੇਤਲੀ

ਫਸੇ ਨੌਜਵਾਨਾਂ ਦੇ ਪਰਿਵਾਰਾਂ ਨੇ ਮਜੀਠੀਆ ਵੱਲੋਂ ਕੀਤੀ ਜਾ ਰਹੀ ਪੈਰਵੀ 'ਤੇ ਤਸੱਲੀ ਪ੍ਰਗਟਾਈ।

ਕੇਂਦਰੀ ਖ਼ਜ਼ਾਨਾ ਅਤੇ ਡਿਫੈਂਸ ਮੰਤਰੀ ਅਰੁਣ ਜੇਤਲੀ ਇਰਾਕ ਗ੍ਰਹਿ ਯੁੱਧ ਦੌਰਾਨ ਬਾਗੀਆਂ ਕੋਲ ਫਸੇ 41 ਪੰਜਾਬੀ ਨੌਜਵਾਨਾਂ ਦੇ ਪੀੜਤ ਪਰਿਵਾਰਕ ਮੈਂਬਰਾਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਉਹਨਾਂ ਨੂੰ ਨੌਜਵਾਨਾਂ ਦੀ ਜਲਦ ਵਾਪਸੀ ਸੰਬੰਧੀ ਦਿਲਾਸਾ ਦਿੰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਅੰਮ੍ਰਿਤਸਰ , 01 Aug 2014

Last updated on: Aug 01, 2014, 00:00 IST

ਕੇਂਦਰੀ ਵਿੱਤ ਅਤੇ ਰੱਖਿਆ ਮੰਤਰੀ ਅਰੁਣ ਜੇਤਲੀ ਨੇ ਇਰਾਕ ਦੇ ਗ੍ਰਹਿ ਯੁੱਧ ਦੌਰਾਨ ਬਾਗੀਆਂ ਕੋਲ ਫਸੇ 41 ਪੰਜਾਬੀ ਨੌਜਵਾਨ ਸਹੀ ਸਲਾਮਤ ਹੋਣ ਦੀ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਭਾਰਤ ਸਰਕਾਰ ਉਨ੍ਹਾਂ ਦੀ ਜਲਦ ਘਰ ਵਾਪਸੀ ਲਈ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਉਨ੍ਹਾਂ ਨੂੰ ਜਲਦ ਸਫਲਤਾ ਮਿਲੇਗੀ ।ਉਕਤ ਵਿਚਾਰ ਸ੍ਰੀ ਅਰੁਣ ਜੇਤਲੀ ਨੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਹਦਾਇਤ 'ਤੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਪ੍ਰੋ ਸਰਚਾਂਦ ਸਿੰਘ ਅਤੇ ਸਿਆਸੀ ਸਕੱਤਰ ਐਡਵੋਕੇਟ ਰਾਕੇਸ਼ ਪਰਾਸ਼ਰ ਦੀ ਅਗਵਾਈ ਵਿੱਚ ਇਰਾਕ ਵਿੱਚ ਫਸੇ 41 ਚੋਂ 20 ਨੌਜਵਾਨਾਂ ਦੇ ਪੀੜਤ ਪਰਿਵਾਰਕ ਮੈਂਬਰਾਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਉਹਨਾਂ ਨੂੰ ਦਿਲਾਸਾ ਦਿੰਦਿਆਂ ਪ੍ਰਗਟਾਵਾ ਕੀਤਾ।ਇਸ ਮੌਕੇ ਵਫ਼ਦ ਦੇ ਆਗੂ ਪ੍ਰੋ ਸਰਚਾਂਦ ਸਿੰਘ, ਐਡਵੋਕੇਟ ਪ੍ਰਾਸ਼ਰ, ਪੰਜਾਬ ਭਾਜਪਾ ਦੇ ਮੀਡੀਆ ਕੋ ਆਰਡੀਨੇਟਰ ਜਨਾਦਨ ਸ਼ਰਮਾ ਅਤੇ ਪੀੜਤ ਪਰਿਵਾਰ ਦੇ ਮੈਂਬਰ ਬੀਬੀ ਗੁਰਪਿੰਦਰ ਕੌਰ ਨੇ ਕਿਹਾ ਕਿ ਵਿਦੇਸ਼ ਮੰਤਰੀ ਬੀਬੀ ਸੁਸ਼ਮਾ ਸਵਰਾਜ ਵੱਲੋਂ ਕੀਤੇ ਜਾ ਰਹੇ ਯਤਨ ਬੇਸ਼ਕ ਤਸੱਲੀ ਬਖ਼ਸ਼ ਤਾਂ ਹਨ ਪਰ ਉਹ ਸ੍ਰੀ ਅਰੁਣ ਜੇਤਲੀ ਜੋ ਕਿ ਅੰਮ੍ਰਿਤਸਰ ਦੇ ਨੁਮਾਇੰਦੇ ਵੀ ਹਨ ਤੋਂ ਇਹ ਆਸ ਰੱਖਦੇ ਹਨ ਕਿ ਉਹ ਆਪਣੇ ਸਿਆਸੀ ਰੁਤਬੇ ਅਤੇ ਪਹੁੰਚ ਦੀ ਵਰਤੋ ਕਰਦਿਆਂ ਪੰਜਾਬੀ ਨੌਜਵਾਨਾਂ ਦੀ ਜਲਦ ਰਿਹਾਈ ਅਤੇ ਘਰ ਵਾਪਸੀ ਲਈ ਬਣਦਾ ਯੋਗਦਾਨ ਪਾਉਣਗੇ । ਉਕਤ ਅਪੀਲ 'ਤੇ ਸ੍ਰੀ ਅਰੁਣ ਜੇਤਲੀ ਨੇ ਵਫ਼ਦ ਨੂੰ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਵੱਲੋਂ ਇਰਾਕ ਵਿੱਚ ਫਸੇ ਨੌਜਵਾਨਾ ਦੀ ਰਿਹਾਈ ਲਈ ਚੁੱਕੇ ਜਾ ਰਹੇ ਠੋਸ ਕਦਮਾਂ ਸਬੰਧੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਬੀਬੀ ਸੁਸ਼ਮਾ ਸਵਰਾਜ ਅਤੇ ਵਿਦੇਸ਼ ਵਿਭਾਗ ਵੱਲੋਂ ਨੌਜਵਾਨਾਂ ਦੀ ਘਰ ਵਾਪਸੀ ਸਬੰਧੀ ਚੁੱਕੇ ਜਾ ਰਹੇ ਕਦਮਾਂ ਨੂੰ ਭਾਰਤ ਸਰਕਾਰ ਵੱਲੋਂ ਪੂਰਨ ਸਹਿਮਤੀ ਹਾਸਲ ਹੈ। ਜੇ ਕੋਈ ਕਮੀ ਪੇਸ਼ੀ ਹੋਈ ਤਾਂ ਉਹ ਵੀ ਨਹੀਂ ਰਹਿਣ ਦਿੱਤੀ ਜਾਵੇਗੀ, ਤੇ ਇਸ ਸਬੰਧੀ ਉਹ ਕੱਲ੍ਹ ਨੂੰ ਬੀਬੀ ਸੁਸ਼ਮਾ ਸਵਰਾਜ ਨਾਲ ਗੱਲ ਕਰਨਗੇ। ਪੀੜਤ ਪਰਿਵਾਰਾਂ ਨੇ ਸਰਕਾਰ ਵਲ਼ੋਂ ਕੀਤੇ ਜਾ ਰਹੇ ਯਤਨਾਂ 'ਤੇ ਤਸੱਲੀ ਦਾ ਪ੍ਰਗਟਾਵਾ ਵੀ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਮੀਡੀਆ ਕੋ ਆਰਡੀਨੇਟਰ ਜਨਾਦਨ ਸ਼ਰਮਾ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਵਫ਼ਦ ਨੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ ਕੇ ਅਤੇ ਉਨ੍ਹਾਂ ਦੀ ਟੀਮ ਨਾਲ ਨੌਜਵਾਨਾਂ ਦੀ ਘਰ ਵਾਪਸੀ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਡੂੰਘੀਆਂ ਵਿਚਾਰਾਂ ਕੀਤੀਆਂ। ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਦਿਲੀ ਕਮੇਟੀ ਪੀੜਤ ਪਰਿਵਾਰਾਂ ਦੀ ਹਰ ਪ੍ਰਕਾਰ ਸਹਾਇਤਾ ਕਰੇਗੀ । ਇਸੇ ਦੌਰਾਨ ਨੌਜਵਾਨਾਂ ਦੀ ਘਰ ਵਾਪਸੀ ਸਬੰਧੀ ਗੁਰੂ ਦਾ ਓਟ ਆਸਰਾ ਲੈਂਦਿਆਂ ਦਿੱਲੀ ਕਮੇਟੀ ਤੇ ਸੰਗਤਾਂ ਦੀ ਤਰਫ਼ੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਦੂਜੀ ਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਾਇਆ ਗਿਆ, ਇਸ ਮੌਕੇ ਪੀੜਤ ਪਰਿਵਾਰਕ ਮੈਂਬਰ  ਬੀਬੀ ਗੁਰਪਿੰਦਰ ਕੌਰ, ਸਰਦਾਰਾ ਸਿੰਘ, ਹਰਭਜਨ ਕੌਰ, ਹਰਭਜਨ ਸਿੰਘ, ਬੀਬੀ ਰਣਜੀਤ ਕੌਰ, ਬੀਬੀ ਸੀਮਾ, ਰਾਜੇਸ਼, ਮੁਨੀਸ਼ ਕੁਮਾਰ ਸਮੇਤ 18 ਪਰਿਵਾਰਾਂ ਦੇ ਮੈਂਬਰ ਮੌਜੂਦ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD