Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਕਾਂਗਰਸ ਵਲੋਂ ਹਰਿਆਣਾ 'ਚ ਕਾਨੂੰਨ ਦੀ ਵਿਗੜਦੀ ਵਿਵਸਥਾ ਤੇ ਕਾਬੂ ਪਾਉਣਾ ਚਾਹੀਦੈ : ਬੱਬੀ ਬਾਦਲ

ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 Aug 2014

ਹਰਿਆਣਾ ਵੱਖਰੀ ਸ਼੍ਰੋਮਣੀ ਕਮੇਟੀ ਬਣਾਉਣ ਤੋਂ ਬਾਅਦ ਹਰਿਆਣਾ ਦੇ ਕੁਝ ਸਿੱਖਾਂ ਵਲੋਂ ਹਰਿਆਣਾ ਦੇ ਗੁਰਦੁਆਰਿਆਂ ਦੇ ਕਥਿਤ ਤੋਰ ਤੇ ਕੀਤੇ ਜਾ ਰਹੇ ਕਬਜ਼ਿਆਂ ਨਾਲ ਸ਼ਾਂਤ ਮਾਹੌਲ ਭੜਕ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਕਾਂਗਰਸ ਪਾਰਟੀ ਨੂੰ ਚਾਹੀਦਾ ਹੈ ਕਿ ਅਮਨ ਸ਼ਾਂਤੀ ਦੀ ਸਥਿਤੀ ਬਣਾਈ ਰੱਖਣ ਤੇ ਸਿੱਖਾਂ ਨੂੰ ਦੋ ਹਿੱਸਿਆਂ ਵਿਚ ਵੰਡਣ ਦੀ ਨਾਕਾਮ ਕਾਰਵਾਈ ਨੂੰ ਤੁਰੰਤ ਬੰਦ ਕਰਨ ਤੇ ਸਿੱਖ ਪੰਥ ਅਜਿਹੀਆਂ ਕਾਰਵਾਈਆਂ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਪਹਿਲਾਂ ਹੀ ਬੜੀਆਂ ਕੁਰਬਾਨੀਆਂ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿਚ ਲਿਆਂਦੀ ਸੀ ਪ੍ਰੰਤੂ ਹੁਣ ਕਾਂਗਰਸ ਪਾਰਟੀ ਵਲੋਂ ਹਰਿਆਣਾ ਵਿਚ ਕਾਨੂੰਨ ਦੀ ਵਿਗੜਦੀ ਵਿਵਸਥਾ ਨੂੰ ਕਾਬੂ ਕਰਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਮਜ਼ਦੂਰ ਤਾਲਮੇਲ ਕਮੇਟੀ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੀ ਐੱਸ.ਸੀ.ਵਿੰਗ ਦੇ ਜ਼ਿਲਾ ਸਕੱਤਰ ਜਨਰਲ ਗੁਰਮੁੱਖ ਸਿੰਘ ਸੁਹਾਗਹੇੜੀ, ਯੂਥ ਅਕਾਲੀ ਦਲ ਦੇ ਕੋਮੀ ਪ੍ਰਚਾਰ ਸਕੱਤਰ ਬਲਜੀਤ ਸਿੰਘ ਸੈਣੀ,  ਦਿਲਬਾਗ ਸਿੰਘ ਸਰਪੰਚ, ਨੱਥਾ ਸਿੰਘ, ਜਗਤਾਰ ਸਿੰਘ ਘੜੂੰਆਂ, ਰਣਜੀਤ ਸਿੰਘ ਬਰਾੜ ਮੀਤ ਪ੍ਰਧਾਨ ਯੂਥ ਅਕਾਲੀ ਦਲ ਆਦਿ ਵੀ ਹਾਜ਼ਰ ਸਨ।  

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD