Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰਾਸ਼ਟਰ ਮੰਡਲ ਖੇਡਾਂ 'ਚ ਚਾਂਦੀ ਤਮਗਾ

ਜੇਤੂ ਖਿਡਾਰਨ ਮਲਾਇਕਾ ਗੋਇਲ ਦਾ ਸਨਮਾਨ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 06 Aug 2014

Last updated on: Aug 06, 2014, 00:00 IST

ਕੁਲਜੀਤਪਾਲ ਸਿੰਘ ਮਾਹੀ ਐਸ.ਡੀ.ਐਮ, ਲੁਧਿਆਣਾ ਪੱਛਮੀ ਨੇ ਅੱਜ ਗੁਰੂ ਨਾਨਕ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰਾਸ਼ਟਰ ਮੰਡਲ ਖੇਡਾਂ ਦੀ ਤਮਗਾ ਜੇਤੂ ਖਿਡਾਰਨ ਮਲਾਇਕਾ ਗੋਇਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਕੋਚ ਸ੍ਰੀ ਗੁਰਜੀਤ ਸਿੰਘ ਵੀ ਵਿਸੇਸ ਤੌਰ 'ਤੇ ਸ਼ਾਮਲ ਹੋਏ। ਮਲਾਇਕਾ ਗੋਇਲ ਨੇ ਹਾਲ ਹੀ ਹੋਈਆਂ ਰਾਸ਼ਟਰ ਮੰਡਲ ਖੇਡਾਂ ਦੌਰਾਨ 10 ਮੀਟਰ ਪਿਸਟਲ ਸੂਟਿੰਗ (ਨਿਸ਼ਾਨੇਬਾਜ਼ੀ) 'ਚ ਚਾਂਦੀ ਦਾ ਤਮਗਾ ਹਾਸਲ ਕਰਕੇ ਜ਼ਿਲ੍ਹੇ ਅਤੇ ਸੂਬੇ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ।  ਐਸ.ਡੀ.ਐਮ ਨੇ ਰਾਸ਼ਟਰ ਮੰਡਲ ਦੀ ਤਮਗਾ ਜੇਤੂ ਖਿਡਾਰਨ ਮਲਾਇਕਾ ਗੋਇਲ ਨੂੰ ਵਧਾਈ ਦਿੰਦਿਆ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਵੀ ਅਜਿਹੇ ਖਿਡਾਰੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਉਹਨਾਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕਰ ਸਕਣ। ਉਹਨਾਂ ਕਿਹਾ ਕਿ ਮਲਾਇਕਾ ਗੋਇਲ ਇੱਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹੋਏ ਵੀ ਬੜੀ ਸਖਤ ਮਿਹਨਤ ਅਤੇ ਘੰਟਿਆਂ ਬੱਧੀ ਪ੍ਰੈਕਟਿਸ ਕਰਕੇ ਇਸ ਵੱਡੇ ਮੁਕਾਮ ਨੂੰ ਹਾਸਲ ਕਰਨ 'ਚ ਸਫ਼ਲ ਹੋਈ ਹੈ। ਇਸ ਮੌਕੇ 'ਤੇ ਰਾਸ਼ਟਰ ਮੰਡਲ ਖੇਡਾਂ ਦੇ ਚਾਂਦੀ ਤਮਗਾ ਜੇਤੂ ਖਿਡਾਰਨ ਮਲਾਇਕਾ ਗੋਇਲ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋ ਵਿਸ਼ੇਸ਼ ਤੌਰ 'ਤੇ ਕੀਤੇ ਸਨਮਾਨ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਇਹ ਸਾਰਾ ਕੁਝ ਮੇਰੇ ਕੋਚ ਗੁਰਜੀਸਿੰਘ ਵੱਲੋਂ ਕਰਵਾਈ ਸਖ਼ਤ ਮਿਹਨਤ, ਜਿੱਤ ਲਈ ਦ੍ਰਿੜ ਵਿਸ਼ਵਾਸ਼ ਦੀ ਭਾਵਨਾ ਅਤੇ ਪਰਿਵਾਰ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ। ਉਹਨਾਂ ਕਿਹਾ ਕਿ ਉਸ ਦਾ ਟੀਚਾ ਸੋਨੇ ਦਾ ਤਮਗਾ ਜਿੱਤਣ ਦਾ ਹੈ, ਜਿਸ ਦੇ ਲਈ ਬਹੁਤ ਮਿਹਨਤ ਕਰ ਰਹੀ ਹੈ। ਇਸ ਮੌਕੇ 'ਤੇ ਹੋਰਨਾ ਤੋਂ ਇਲਾਵਾ ਸ੍ਰੀ ਐਨ.ਐਸ.ਭੋਗਲ Àਘੇ ਸਨਅਤਕਾਰ, ਸ੍ਰੀ ਇੰਦਰਜੀਤ ਸਿੰਘ ਜਵੰਦਾ, ਸ੍ਰੀ ਹਰਬੰਸ ਸਿੰਘ, ਸ. ਤੇਜਾ ਸਿੰਘ ਧਾਲੀਵਾਲ ਸੈਕਟਰੀ ਪੰਜਾਬ ਬਾਸਕਟਵਾਲ ਅਤੇ ਸ੍ਰੀ ਕਰਤਾਰ ਸਿੰਘ ਜ਼ਿਲ੍ਹਾ ਖੇਡ ਅਫਸਰ ਤੋਂ ਇਲਾਵਾ ਖੇਡ ਜਗਤ ਨਾਲ ਜੁੜੀਆਂ ਉਘੀਆਂ ਹਸਤੀਆਂ ਵੀ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD