Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜ ਜਣਿਆਂ ਨੇ ਬਣਾਈ ਸੀ ਮੁੱਖ ਮੰਤਰੀ 'ਤੇ ਜੁੱਤੀ ਸੁੱਟਣ ਦੀ ਯੋਜਨਾ

ਮੁੱਖ ਸਾਜਿਸ਼ਕਾਰ ਬਿਕਰਮ ਹੈ 'ਆਪ' ਪਾਰਟੀ ਦਾ ਕਨਵੀਨਰ,ਜਾਂਚ ਜਾਰੀ, ਹੋਵੇਗਾ ਮਾਮਲਾ ਦਰਜ-ਡੀ. ਆਈ. ਜੀ.

Web Admin

Web Admin

5 ਦਰਿਆ ਨਿਊਜ਼ (ਅਜੇ ਪਾਹਵਾ )

ਖੰਨਾ/ਲੁਧਿਆਣਾ , 15 Aug 2014

Last updated on: Aug 15, 2014, 00:00 IST

ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਸ਼ਹੀਦੀ ਮੌਕੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ 'ਚ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਵੱਲ ਜੁੱਤੀ ਸੁੱਟਣ ਦੀ ਨਾਕਾਮ ਕੋਸ਼ਿਸ਼ ਕਰਨ ਵਾਲਾ ਮੁੱਖ ਦੋਸ਼ੀ ਬਿਕਰਮ ਕੁਮਾਰ (36 ਸਾਲ) ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਵਜੋਂ ਪਾਰਟੀ ਲਈ ਕੰਮ ਕਰ ਰਿਹਾ ਹੈ ਅਤੇ ਮੁੱਖ ਮੰਤਰੀ 'ਤੇ ਜੁੱਤੀ ਸੁੱਟਣ ਦੀ ਯੋਜਨਾ ਇਸਨੇ ਅਤੇ ਇਸਦੇ ਚਾਰ ਸਾਥੀਆਂ ਨੇ ਰਲ ਕੇ ਬਣਾਈ ਸੀ। ਇਸ ਸੰਬੰਧੀ ਮੁੱਢਲੀ ਜਾਂਚ ਦਾ ਖੁਲਾਸਾ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਖੰਨਾ ਦੇ ਦਫ਼ਤਰ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਲੁਧਿਆਣਾ ਰੇਂਜ ਦੇ ਡੀ. ਆਈ. ਜੀ. ਸ੍ਰ. ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਬਿਕਰਮ ਕੁਮਾਰ ਪੁੱਤਰ ਹਮੀਰ ਕੁਮਾਰ ਨੇ ਮੰਨਿਆ ਹੈ ਕਿ ਉਹ ਧਨੌਲਾ (ਜ਼ਿਲ੍ਹਾ ਬਰਨਾਲਾ) ਦਾ ਰਹਿਣ ਵਾਲਾ ਹੈ ਅਤੇ ਉਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਵਜੋਂ ਪਾਰਟੀ ਲਈ ਕੰਮ ਕਰ ਰਿਹਾ ਹੈ। ਬਿਕਰਮ ਮੂਲ ਰੂਪ ਵਿੱਚ ਹਰੀਪੁਰਾ ਬਸਤੀ ਸ਼ਹਿਰ ਸੰਗਰੂਰ ਦਾ ਰਹਿਣ ਵਾਲਾ ਹੈ। ਆਪ ਪਾਰਟੀ ਵਿੱਚ ਸਰਗਰਮ ਹੋਣ ਤੋਂ ਪਹਿਲਾਂ ਉਹ ਕੱਪੜੇ ਦੀ ਦੁਕਾਨ 'ਤੇ ਕੰਮ ਕਰਦਾ ਸੀ ਪਰ ਹੁਣ ਉਸਨੇ ਇਹ ਨੌਕਰੀ ਛੱਡ ਦਿੱਤੀ ਸੀ ਤੇ ਹੁਣ ਆਪਣੀ ਅਤੇ ਦੋ ਲੜਕਿਆਂ (6 ਸਾਲ ਅਤੇ 8 ਸਾਲ) ਨਾਲ ਧਨੌਲੇ ਵਿਖੇ ਹੀ ਰਹਿਣ ਲੱਗ ਗਿਆ ਸੀ।

ਇਸ ਘਟਨਾ ਨੂੰ ਅੰਜ਼ਾਮ ਦੇਣ ਲਈ ਬਣਾਈ ਗਈ ਸਾਜਿਸ਼ ਵਿੱਚ ਬਿਕਰਮ ਨੇ ਉਸਦੇ ਚਾਰ ਹੋਰ ਸਾਥੀ ਮਹਿੰਦਰਪਾਲ, ਹਰਦੀਪ ਸਿੰਘ ਧਨੌਲਾ, ਇੰਦੀ ਧਨੌਲਾ ਅਤੇ ਤਾਰੀ ਵੀ ਸ਼ਾਮਿਲ ਸਨ। ਇਨ੍ਹਾਂ ਪੰਜਾਂ ਵਿਅਕਤੀਆਂ ਨੇ ਮਿਤੀ 15 ਅਗਸਤ ਨੂੰ ਸਵੇਰੇ 6:30 ਵਜੇ ਇੱਕ ਸਪੀਚ ਦੀ ਰਿਕਾਰਡਿੰਗ ਵੀ ਕੀਤੀ ਸੀ, ਜੋ ਇਨ੍ਹਾਂ ਨੇ ਵਟਸਐਪ, ਯੂਟਿਊਬ ਜਾਂ ਹੋਰ ਸੋਸ਼ਲ ਮਾਧਿਅਮਾਂ ਰਾਹੀਂ ਲੋਕਾਂ ਤੱਕ ਪਹੁੰਚਾਉਣੀ ਸੀ। ਕਈ ਵਾਰ ਮੁੱਖ ਮੰਤਰੀ ਦੇ ਨੇੜੇ ਜਾ ਸਕਣ 'ਚ ਨਾਕਾਮ ਰਹਿਣ ਤੋਂ ਬਾਅਦ ਇਨ੍ਹਾਂ ਪੰਜਾਂ ਵਿਅਕਤੀਆਂ ਨੇ ਈਸੜੂ ਦੀ ਕਾਨਫਰੰਸ ਵਿੱਚ ਇਸ ਘਟਨਾ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਰਚ ਕੇ ਰੈਲੀ ਵਾਲੇ ਪੰਡਾਲ ਵਿੱਚ ਦਾਖ਼ਲ ਹੋ ਗਏ। ਤਾਰੀ ਸਰੀਰਕ ਤੌਰ 'ਤੇ ਅਪੰਗ ਹੋਣ ਕਰਕੇ ਅੱਜ ਇਨ੍ਹਾਂ ਨਾਲ ਨਹੀਂ ਆਇਆ ਸੀ, ਜਦਕਿ ਇਹ ਚਾਰੇ ਵਿਅਕਤੀ ਹਰੇ ਰੰਗ ਦੀ ਡਸਟਰ ਗੱਡੀ ਵਿੱਚ ਸਵਾਰ ਹੋ ਕੇ ਈਸੜੂ ਪਹੁੰਚੇ ਸਨ। ਮੁੱਖ ਮੰਤਰੀ ਬਾਦਲ ਦੇ ਬੋਲਣ ਮੌਕੇ ਜੁੱਤੀ ਸੁੱਟਣ ਦੀ ਕੋਸ਼ਿਸ਼ ਨੂੰ ਨਾਕਾਮ ਕਰਕੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸ੍ਰ. ਢਿੱਲੋਂ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD