Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ-ਹਰਸਿਮਰਤ ਕੌਰ ਬਾਦਲ

ਬਠਿੰਡਾ ਨੂੰ ਮਾਡਲ ਹਲਕਾ ਬਣਾਉਣ ਦਾ ਵਾਅਦਾ

Web Admin

Web Admin

5 ਦਰਿਆ ਨਿਊਜ਼

ਰਾਮਾ ਮੰਡੀ , 17 Aug 2014

Last updated on: Aug 17, 2014, 00:00 IST

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕੌਮੀ ਜਮਹੁਰੀ ਗਠਜੋੜ ਵਲੋਂ ਪੰਜਾਬ ਵਿਚ ਸਮਾਜਿਕ ਭਲਾਈ ਅਤੇ ਆਰਥਿਕ ਵਿਕਾਸ ਨੂੰ ਪਹਿਲ ਦਿੱਤੀ ਗਈ ਹੈ। ਅੱਜ ਇਥੇ ਅਕਾਲੀ ਉਮੀਦਵਾਰ ਸ਼੍ਰੀ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਉਨ੍ਹਾਂ ਵਲੋਂ ਕੇਂਦਰ ਸਰਕਾਰ ਨਾਲ ਖੇਤੀ ਵਿਭਿੱਨਤਾ ਉਦਯੋਗੀਕਰਨ ਵਰਗੇ ਮਸਲੇ ਉਠਾਏ ਗਏ ਸਨ ਜਿਸ ਤੇ  ਕੇਂਦਰ ਸਰਕਾਰ ਵਲੋਂ ਇਨ੍ਹਾਂ ਦੇ ਜਲਦ ਹਲ ਕਰਨ ਦਾ ਭਰੋਸਾ ਦੁਆਇਆ ਗਿਆ ਹੈ।ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਗਈ ਹੈ ਅਤੇ ਵੱਖ-ਵੱਖ ਪ੍ਰਾਜਕੈਟਾਂ ਨੂੰ ਮੁਕੰਮਲ ਕਰਨ ਲਈ ਸਮਾਂਬੱਧ ਨਿਰਧਾਰਤ ਕੀਤੀਆਂ ਗਈ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਦੇਸ਼ ਭਰ ਵਿਚ ਮਾਡਲ ਲੋਕ ਸਭਾ ਹਲਕਾ ਬਣਾਇਆ ਜਾਵੇਗਾ। ਅਕਾਲੀ ਉਮੀਦਵਾਰ ਨੂੰ ਜਿਤਾਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਤਾਕਤਾਂ ਨੂੰ   ਸਬਕ ਸਿਖਾਉਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਖੇਤੀ ਅਧਾਰਤ ਸਨਅਤ, ਟੈਕਸਟਾਇਲ ਆਦਿ ਖੇਤਰਾਂ ਵਿਚ ਨਿਵੇਸ਼ ਲਈ ਸਹਾਇਤਾ ਦਿੱਤੀ ਜਾ ਰਹੀ ਹੈ। ਜਿਸ ਨਾਲ ਸੂਬੇ ਵਿਚ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।ਉਨ੍ਹਾਂ ਕਿਹਾ ਕਿ ਯੂ.ਪੀ.ਏ ਸਰਕਾਰ ਵਲੋਂ 10 ਸਾਲ ਸਿਰਫ ਤੇ ਸਿਰਫ ਦੇਸ਼ ਨੂੰ ਲੁੱਟਣ ਦਾ ਕੰਮ ਕੀਤਾ ਗਿਆ। ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅੰਮਰਿੰਦਰ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਲੋਕ ਉਨ੍ਹਾਂ ਨੂੰ ਜਿਤਾ ਕੇ ਪੱਛਤਾ ਰਹੇ ਹਨ ਕਿਊਕਿ 'ਮਹਾਰਾਜਾ ਸਾਹਿਬ' ਵਲੋਂ ਅਜੇ ਤੱਕ ਦੁਬਾਰਾ ਅੰਮ੍ਰਿਤਸਰ ਜਾਣ ਦੀ ਜਰੂਰਤ ਹੀ ਨਹੀ ਸਮਝੀ ਗਈ । ਉਨ੍ਹਾਂ ਨੇ ਬਜਟ ਵਿਚ ਪੰਜਾਬ ਨੂੰ ਵੱਡੇ ਪ੍ਰਾਜੈਕਟ ਦੇਣ ਦੇ ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਣ ਜੇਤਲੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

ਕਾਂਗਰਸ ਪੰਜਾਬ ਦੀ ਨੰ:1 ਦੁਸ਼ਮਨ-ਮਜੀਠਿਆ

ਇਸ ਮੌਕੇ ਬੋਲਦਿਆਂ ਪੰਜਾਬ ਦੇ ਮਾਲ ਮੰਤਰੀ ਸ . ਬਿਕਰਮ ਸਿੰਘ ਮਜੀਠਿਆ ਨੇ ਕਿਹਾ ਕਿ ਲੋਕਾਂ ਨੇ ਲੋਕ ਸਭਾ ਚੋਣਾਂ ਦੋਰਾਨ ਕਾਂਗਰਸ ਪਾਰਟੀ ਦੇ ਸਫਾਏ ਦਾ ਮੁੱਢ ਬੰਨ ਦਿੱਤਾ ਹੈ ਕਿਊ ਜੋ ਕਿਸੇ ਸਮੇਂ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਆਪਣੀਆਂ  ਲੋਕ ਵਿਰੋਧੀ ਨੀਤੀਆਂ ਕਰਕੇ ਹੁਣ ਸਿਰਫ 44 ਸੀਟਾਂ ਤੱਕ ਸਿਮਟ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਦੀ ਸਭ ਤੋਂ ਵੱਡੀ ਦੁਸ਼ਮਨ ਹੈ ਕਿਊਕਿ 10 ਸਾਲਾਂ ਦੇ ਸ਼ਾਸਨ ਦੌਰਾਨ ਕਾਂਗਰਸ ਵਲੋਂ ਲਾਗੂ ਕੀਤੀਆਂ ਗਈਆਂ ਨੀਤੀਆਂ ਨਾਲ ਪੰਜਾਬ ਦੀ ਅਰਥਵਿਵਸਥਾ ਨੂੰ ਵੱਡੀ ਢਾਹ ਲੱਗੀ ਹੈ। ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਬਾਦਲ ਵਲੋਂ ਲੋਕਾਂ ਨੂੰ ਜਨਮਅਸ਼ਟਮੀ ਦੀ ਵਧਾਈ ਦਿੱਤੀ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD