30 ਅਗਸਤ ਨੂੰ ਸਮਵਸਤਰੀ ਤਿਉਹਾਰ ਵਾਲੇ ਦਿਨ ਮੀਟ-ਅੰਡੇ ਦੀਆਂ ਦੁਕਾਨਾਂ,ਰੇਹੜੀਆਂ ਬੁੱਚੜਖਾਨੇ ਬੰਦ ਕਰਨ ਦੇ ਆਦੇਸ਼
Web Admin
5 ਦਰਿਆ ਨਿਊਜ਼ (ਅਜੇ ਪਾਹਵਾ)
ਲੁਧਿਆਣਾ , 23 Aug 2014
Last updated on: Aug 23, 2014, 00:00 IST
ਵਧੀਕ ਜ਼ਿਲਾ ਮੈਜਿਸਟਰੇਟ ਅੰਮ੍ਰਿਤ ਕੌਰ ਗਿੱਲ ਵੱਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਮਿਤੀ 30 ਅਗਸਤ 2014 ਨੂੰ ਸਮਵਸਤਰੀ ਤਿਉਹਾਰ ਵਾਲੇ ਦਿਨ ਉਪ-ਮੰਡਲ ਜਗਰਾਂਓ, ਸਮਰਾਲਾ, ਖੰਨਾ, ਪਾਇਲ ਅਤੇ ਰਾਏਕੋਟ ਦੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਬੁਚੜਖਾਨੇ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਉਹਨਾਂ ਦੱਸਿਆ ਕਿ ਇਸ ਦਿਨ ਹੋਟਲਾਂ ਅਤੇ ਢਾਬਿਆਂ 'ਚ ਮੀਟ-ਅੰਡੇ ਬਣਾਉਣ 'ਤੇ ਵੀ ਪਾਬੰਦੀ ਰਹੇਗੀ। ਵਧੀਕ ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਮਿਤੀ 30 ਅਗਸਤ ਨੂੰ ਜੈਨ ਧਰਮ ਵੱਲੋਂ ਸਮਵਸਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਅਤੇ ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ।