Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਐਨ.ਡੀ.ਏ. ਸਰਕਾਰ ਇਸ ਯੋਗ ਮੰਗ ਵੱਲ ਹਮਦਰਦੀ ਨਾਲ ਕਰੇਗੀ ਵਿਚਾਰ-ਪਰਕਾਸ਼ ਸਿੰਘ ਬਾਦਲ

ਮੁੱਖ ਮੰਤਰੀ ਕੇਂਦਰ ਸਰਕਾਰ ਕੋਲ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਲਈ ਮੁਆਵਜੇ ਦੀ ਰਕਮ ਵਧਾਉਣ ਦਾ ਚੁੱਕਣਗੇ ਮੁੱਦਾ

Web Admin

Web Admin

5 ਦਰਿਆ ਨਿਊਜ਼

ਆਲਮਵਾਲਾ, (ਲੰਬੀ, ਸ੍ਰੀ ਮੁਕਤਸਰ ਸਾਹਿਬ) , 13 Sep 2014

Last updated on: Sep 13, 2014, 00:00 IST

ਕੁਦਰਤੀ ਆਫਤਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਹੁੰਦੇ ਨੁਕਸਾਨ ਦੇ ਦਿੱਤੇ ਜਾਂਦੇ ਮੁਆਵਜੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਇਸ ਮੁਆਵਜੇ ਵਿਚ ਵਾਧੇ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣਗੇ।ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਸੁਬੇ ਦੇ ਬਾਰਿਸ਼ਾਂ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੇ ਤਿੰਨ ਦਿਨਾਂ ਦੌਰੇ ਦੇ ਪਹਿਲੇ ਦਿਨ ਲੰਬੀ ਵਿਧਾਨ ਸਭਾ ਹਲਕੇ ਦੇ ਮੀਂਹ ਪ੍ਰਭਾਵਿਤ ਪਿੰਡਾਂ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਆਖਿਆ ਕਿ ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਬਦਲੇ ਕੇਂਦਰ ਸਰਕਾਰ ਵੱਲੋਂ ਕੇਵਲ 3500 ਰੁਪਏ ਪ੍ਰਤੀ ਏਕੜ ਦਾ ਮੁਆਵਜਾ ਦਿੱਤਾ ਜਾਂਦਾ ਹੈ ਜੋ ਕਿ ਇਸ ਸਮੇਂ ਦੀਆਂ ਖੇਤੀ ਲਾਗਤਾਂ ਅਤੇ ਮਹਿੰਗਾਈ ਦੇ ਮੱਦੇਨਜ਼ਰ ਬਹੁਤ ਥੋੜਾ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੀ ਸਰਕਾਰ ਸਮੇਂ ਵੀ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਉਠਾਉਂਦੇ ਰਹੇ ਹਨ ਪਰ ਕਿਉਂਕਿ ਕਾਂਗਰਸ ਦੇ ਆਗੂ ਜਮੀਨੀ ਹਕੀਕਤਾਂ ਤੋਂ ਅਨਜਾਣ ਸਨ ਜਿਸ ਕਾਰਨ ਉਨ੍ਹਾਂ ਨੇ ਇਸ ਮੰਗ ਵੱਲ ਧਿਆਨ ਨਹੀਂ ਦਿੱਤਾ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਵਿਚ ਸੱਤਾ ਪਰਿਵਰਤਨ ਹੋਣ ਕਾਰਨ ਉਨ੍ਹਾਂ ਨੂੰ ਹੁਣ ਪੂਰੀ ਆਸ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਵਿਚ ਸਾਡੀ ਇਸ ਵਾਜਿਬ ਮੰਗ ਨੂੰ ਪੂਰਨ ਤੌਰ ਤੇ ਸਵਿਕਾਰ ਕਰੇਗੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਮੀਂਹ ਨਾਲ ਪ੍ਰਭਾਵਿਤ ਸੇਮ ਗ੍ਰਸਤ ਇਲਾਕਿਆਂ ਦੇ ਲੋਕਾਂ ਦੀਆਂ ਮੁਸਕਿਲਾਂ ਤੋਂ ਭਲੀਭਾਂਤ ਜਾਣੂ ਹੈ ਅਤੇ ਉਹ ਇੰਨ੍ਹਾਂ ਲੋਕਾਂ ਦੀ ਮਦਦ ਲਈ ਢੁਕਵੀਂ ਆਰਥਿਕ ਸਹਾਇਤਾ ਵੀ ਦੇਣਾ ਚਾਹੁੰਦੀ ਹੈ ਪਰ ਕੇਂਦਰ ਸਰਕਾਰ ਵੱਲੋਂ ਲਾਈਆਂ ਗਈਆਂ ਸ਼ਰਤਾਂ ਕਾਰਨ ਅਜਿਹਾ ਮੁਮਕਿਨ ਨਹੀਂ ਹੋ ਰਿਹਾ ਹੈ। ਸ: ਬਾਦਲ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਖੁੱਲੇ ਦਿਲ ਨਾਲ ਮੀਂਹ ਨਾਲ ਪ੍ਰਭਾਵਿਤ ਇੰਨ੍ਹਾਂ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।

ਸੇਮ ਦੀ ਸਮੱਸਿਆ ਦੇ ਖਾਤਮੇ ਲਈ ਪਿੰਡ ਪੱਧਰ ਤੇ ਮਾਈਕ੍ਰੋ ਪਲਾਨਿੰਗ ਕਰਨ ਦੀ ਲੋੜ ਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਇੰਨ੍ਹਾਂ ਇਲਾਕਿਆਂ ਦੇ ਹਰ ਨਾਗਰਿਕ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਪਵੇਗਾ। ਬਾਦਲ ਨੇ ਆਖਿਆ ਕਿ ਉਨ੍ਹਾਂ ਨੇ ਸੂਬਾ ਸਰਕਾਰ ਦੇ ਆਲ੍ਹਾ ਅਫ਼ਸਰਾਂ ਨੂੰ ਇੰਨ੍ਹਾਂ ਖੇਤਰਾਂ ਵਿਚ ਤਾਇਨਾਤ ਕਰ ਦਿੱਤਾ ਹੈ ਤਾਂ ਜੋ ਲੋਕਾਂ ਦੇ ਹੋਏ ਨੁਕਸਾਨ ਦਾ ਸਹੀ ਤਰਾਂ ਨਾਲ ਜਾਇਜ਼ਾ ਲਿਆ ਜਾ ਸਕੇ ਅਤੇ ਉਨ੍ਹਾਂ ਨੂੰ ਫੌਰੀ ਤੌਰ ਤੇ ਸਹਾਇਤਾ ਮੁਹਈਆ ਕਰਵਾਈ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਇਹ ਤਾਕੀਦ ਕੀਤੀ ਕਿ ਉਹ ਇੰਨ੍ਹਾਂ ਇਲਾਕਿਆਂ ਦੇ ਵਸਨੀਕਾਂ ਦੇ ਹੋਏ ਨੁਕਸਾਨ ਨੂੰ ਚੰਗੀ ਤਰਾਂ ਨਾਲ ਘੋਖਣ ਤਾਂ ਜੋ ਪੀੜਤਾਂ ਨੂੰ ਯੋਗ ਮੁਆਵਜਾ ਦਿੱਤਾ ਜਾ ਸਕੇ।ਇਸ ਤੋਂ ਪਹਿਲਾਂ ਪਿੰਡ ਪੰਨੀਵਾਲਾ, ਮਿੱਡਾ, ਬੋਦੀਵਾਲਾ ਆਦਿ ਦੇ ਪੀੜਤਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਆਰਥਿਕ ਬੋਝ ਤੋਂ ਬਾਹਰ ਕੱਢਣ ਲਈ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਸਹਾਇਤਾ ਕਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਸ: ਬਾਦਲ ਨੇ ਐਲਾਣ ਕੀਤਾ ਕਿ ਉਨ੍ਹਾਂ ਨੇ ਸਹਿਕਾਰਤਾ ਵਿਭਾਗ ਨੂੰ ਇਹ ਨਿਰਦੇਸ਼ ਦਿੱਤਾ ਹੈ ਕਿ ਮੀਂਹ ਕਾਰਨ ਹੋਈ ਤਬਾਹੀ ਦੇ ਮੱਦੇਨਜ਼ਰ ਕਿਸਾਨਾਂ ਤੋਂ ਉਗਰਾਹੇ ਜਾਣ ਵਾਲੇ ਕਰਜਿਆਂ ਨੂੰ ਲੰਬਿਤ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੌਜੂਦਾ ਸਕੰਟ ਤੋਂ ਭਲੀਭਾਂਤੀ ਜਾਣੂ ਹੈ ਅਤੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ।ਇਸ ਕੁਦਰਤੀ ਆਫਤ ਕਾਰਨ ਹੋਏ ਭਾਰੀ ਨੁਕਸਾਨ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦ ਤੋਂ ਸੂਬੇ ਵਿਚ ਸੇਮ ਦੀ ਸਮੱਸਿਆ ਆਈ ਹੈ ਤਦ ਤੋਂ ਲੈ ਕੇ ਹੁਣ ਤੱਕ ਇਹ ਫਸਲਾਂ ਅਤੇ ਸੰਪਤੀ ਦਾ ਸਭ ਤੋਂ ਭਾਰੀ ਨੁਕਸਾਨ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਉਹ ਖੁਦ ਇਨ੍ਹਾਂ ਸਾਰੇ ਰਾਹਤ ਕਾਰਜਾਂ ਦਾ ਮੁਆਇਨਾ ਕਰ ਰਹੇ ਹਨ ਤਾਂ ਜੋ ਇਸ ਵਿਚ ਕਿਸੇ ਤਰਾਂ ਦੀ ਕੋਈ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਨੇ ਪੰਜਾਬੀਆਂ ਨੂੰ ਅਜਿਹੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਅਥਾਹ ਸ਼ਕਤੀ ਬਖ਼ਸੀ ਹੈ ਅਤੇ ਸੂਬਾ ਸਰਕਾਰ ਅਤੇ  ਲੋਕਾਂ ਦੇ ਯਤਨਾਂ ਨਾਲ ਸੇਮ ਦੇ ਇਸ ਕੋਹੜ ਨੂੰ ਜੜ੍ਹੋ ਪੁੱਟ ਦੇਵਾਂਗੇ। ਫਰਾਂਸ ਦੇ ਮਹਾਨ ਹੀਰੋ ਨਿਪੋਲੀਅਨ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਕ ਕੀੜੀ ਤੋਂ ਪ੍ਰੇਰਣਾ ਲੈਂਦੇ ਹੋਏ ਨਿਪੋਲੀਅਨ ਨੇ ਆਪਣੀ ਨਾਕਾਮਯਾਬੀ ਤੇ ਫਤਿਹ ਪਾ ਕੇ ਆਪਣਾ ਮਿੱਥਿਆ ਹੋਈਆਂ ਟੀਚਾ ਪਾ ਲਿਆ ਸੀ ਅਤੇ ਜੇਕਰ ਪੰਜਾਬ ਸਰਕਾਰ ਤੇ ਲੋਕ ਇੱਕਠੇ ਹੋ ਕੇ ਹੰਭਲਾ ਮਾਰਨ ਤਾਂ ਉਹ ਸੇਮ ਦੀ ਇਸ ਸਮੱਸਿਆ ਤੇ ਵੀ ਜਿੱਤ ਪ੍ਰਾਪਤ ਕਰ ਸਕਦੇ ਹਨ।    ਇਸ ਦੌਰਾਨ ਮੁੱਖ ਮੰਤਰੀ ਨੇ ਅੱਜ ਪਿੰਡ ਪੰਨੀਵਾਲਾ, ਮਿੱਡਾ, ਬੋਦੀਵਾਲਾ, ਰੱਤਾਖੇੜਾ, ਆਲਮਵਾਲਾ, ਅਸਪਾਲ, ਪੱਕੀ ਟਿੱਬੀ, ਕਟਿਆਂਵਾਲੀ, ਸਰਾਵਾਂ ਬੋਦਲਾ, ਭਗਵਾਨ ਪੁਰਾ, ਕੋਲਿਆਂ ਵਾਲੀ, ਆਦਿ ਦਾ ਦੌਰਾ ਕਰਕੇ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆਂ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲੋਟ ਦੇ ਵਿਧਾਇਕ ਸ: ਹਰਪ੍ਰੀਤ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ.ਚੀਮਾ, ਸਕੱਤਰ ਸਿੰਚਾਈ ਵਿਭਾਗ ਸ: ਕਾਹਨ ਸਿੰਘ ਪਨੂੰ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਸ: ਬਸੰਤ ਸਿੰਘ ਕੰਗ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਕੇਸ ਧੀਂਗੜਾ, ਸ੍ਰੀਮਤੀ ਵੀਰਪਾਲ ਕੌਰ ਤਰਮਾਲਾ,  ਰਣਜੋਧ ਸਿੰਘ ਲੰਬੀ, ਮਨਜੀਤ ਸਿੰਘ ਲਾਲਬਾਈ ਆਦਿ ਵੀ ਹਾਜਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD