Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਸੁਖਬੀਰ ਬਾਦਲ ਵੱਲੋਂ ਸਿੱਖ ਆਗੂਆਂ ਸਮੇਤ ਸੁਸ਼ਮਾ ਸਵਰਾਜ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਦੀ ਸੰਭਾਵੀ ਅਮਰੀਕਾ ਯਾਤਰਾ ਦੌਰਾਨ ਸਿੱਖ ਮਸਲਿਆਂ ਨੂੰ ਉਭਾਰਨ ਦੀ ਬੇਨਤੀ

Web Admin

Web Admin

5 ਦਰਿਆ ਨਿਊਜ਼

ਨਵੀਂ ਦਿੱਲੀ , 13 Sep 2014

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਆਉਂਦੇ ਦਿਨਾਂ 'ਚ ਅਮਰੀਕਾ ਦੇ ਰਾਸ਼ਟਰਪਤੀ ਸ੍ਰੀ ਬਰਾਕ ਓਬਾਮਾ ਨਾਲ ਹੋਣ ਵਾਲੀ ਮੁਲਾਕਾਤ ਦੌਰਾਨ ਅਮਰੀਕਾ ਵਿਚਲੇ ਸਿੱਖ ਭਾਈਚਾਰੇ ਨਾਲ ਸਬੰਧਤ ਮਸਲਿਆਂ ਨੂੰ ਜ਼ੋਰ ਨਾਲ ਉਭਾਰਨ ਦੀ ਮੰਗ ਕੀਤੀ।ਅੱਜ ਇਥੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਦੀ ਰਿਹਾਇਸ਼ 'ਤੇ ਮੀਟਿੰਗ ਦੌਰਾਨ ਸਿੱਖ ਆਗੂਆਂ ਦੇ ਇਕ ਵਫਦ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬਾਦਲ ਨੇ ਸ੍ਰੀਮਤੀ ਸਵਰਾਜ ਨੂੰ ਕਿਹਾ ਕਿ ਅਮਰੀਕਾ ਵਿਚ ਰਹਿੰਦੇ ਸਿੱਖਾਂ ਦੇ ਬਹੁਤ ਸਾਰੇ ਮਸਲਿਆਂ ਨੂੰ ਤਰਜ਼ੀਹ ਦੇਣਾ ਬਹੁਤ ਲਾਜ਼ਮੀ ਹੈ ਜੋ ਕਿ ਪ੍ਰਧਾਨ ਮੰਤਰੀ ਵੱਲੋਂ ਸ੍ਰੀ ਬਰਾਕ ਓਬਾਮਾ ਨਾਲ ਕੀਤੀ ਜਾਣ ਵਾਲੀ ਮੀਟਿੰਗ ਦੇ ਏਜੰਡੇ ਵਿਚ ਸ਼ੁਮਾਰ ਕੀਤੇ ਜਾਣੇ ਚਾਹੀਦੇ ਹਨ। ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਸਿੱਖ ਮਸਲਿਆਂ ਬਾਰੇ ਜਾਣੂ ਕਰਵਾਉਂਦਿਆਂ ਸ਼੍ਰੀ ਬਾਦਲ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਅਮਰੀਕਾ ਵਿਚ ਸਿੱਖਾਂ ਨੂੰ ਆਪਣੀ ਪਛਾਣ ਅਤੇ ਬਾਣੇ ਕਾਰਨ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਿੱਖਾਂ 'ਤੇ ਨਸਲੀ ਹਮਲੇ ਵੀ ਹੋ ਰਹੇ ਹਨ, ਜਿਨ੍ਹਾਂ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਚਲਾਉਣਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਮੋਦੀ ਆਪਣੀ ਮੁਲਾਕਾਤ ਦੌਰਾਨ ਸ੍ਰੀ ਓਬਾਮਾ ਤੋਂ ਮੰਗ ਕਰਨ ਕਿ ਅਮਰੀਕੀ ਸਰਕਾਰ ਸਿੱਖਾਂ ਦੀ ਵੱਖਰੀ ਪਛਾਣ ਬਾਰੇ ਜਗਰੂਕਤਾ ਮੁਹਿੰਮ ਚਲਾਵੇ ਤਾਂ ਜੋ ਅਮਰੀਕੀਆਂ ਨੂੰ ਸਿੱਖਾਂ ਦੀ ਪਛਾਣ, ਕਿਰਦਾਰ, ਸ਼ਖ਼ਸੀਅਤ ਅਤੇ ਮਹਾਨ ਵਿਰਸੇ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ।

ਬਾਦਲ ਨੇ ਆਸ ਪ੍ਰਗਟਾਉਂਦਿਆਂ ਕਿਹਾ ਸ੍ਰੀ ਮੋਦੀ ਅਤੇ ਸ੍ਰੀ ਓਬਾਮਾ ਦੀ ਇਹ ਮੁਲਾਕਾਤ ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਮੀਲ ਪੱਥਰ ਗੱਡੇਗੀ। ਉਨ੍ਹਾਂ ਸ੍ਰੀਮਤੀ ਸਵਰਾਜ ਤੋਂ ਮੰਗ ਕੀਤੀ ਕਿ ਉਹ ਸਿੱਖ ਮਸਲਿਆਂ ਨੂੰ ਪ੍ਰਧਾਨ ਮੰਤਰੀ ਵੱਲੋਂ ਵਿਚਾਰੇ ਜਾਣ ਵਾਲੇ ਮੁੱਦਿਆਂ ਦੀ ਸੂਚੀ ਵਿਚ ਸ਼ੁਮਾਰ ਕਰਨ ਨੂੰ ਯਕੀਨੀ ਬਣਾਉਣ।ਇਸੇ ਮੀਟਿੰਗ ਦੌਰਾਨ ਅਫਗਾਨਿਸਤਾਨ ਵਿਚਲੇ ਸਿੱਖ ਪਰਿਵਾਰਾਂ ਦੇ ਮੁੱਦੇ ਨੂੰ ਪੇਸ਼ ਕਰਦਿਆਂ ਸ੍ਰੀ ਬਾਦਲ ਨੇ ਸ੍ਰੀਮਤੀ ਸਵਰਾਜ ਨੂੰ ਜਾਣੂ ਕਰਵਾਇਆ ਕਿ ਅਫਗਾਨਿਸਤਾਨ ਤੋਂ ਕਈ ਸਿੱਖ ਪਰਿਵਾਰ ਹਿਜਰਤ ਕਰਕੇ ਭਾਰਤ ਆ ਗਏ ਸਨ ਅਤੇ ਉਨ੍ਹਾਂ ਦੇ ਬਹੁਤੇ ਸਾਕ ਸਬੰਧੀ ਅਜੇ ਵੀ ਉਥੇ ਹੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖਾਂ ਦੇ ਬੇਰੋਕ ਆਉਣ-ਜਾਣ ਦਾ ਵੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਸਰਕਾਰ ਆਪਣੀ ਹਮ-ਰੁਤਬਾ ਅਫਗਾਨੀ ਸਰਕਾਰ ਨਾਲ ਗੱਲਬਾਤ ਰਾਹੀਂ ਇਸ ਮਸਲੇ ਦਾ ਵੀ ਸਥਾਈ ਹੱਲ ਯਕੀਨੀ ਬਣਾਵੇ।ਇਰਾਕ ਵਿਚ ਫਸੇ ਪੰਜਾਬੀਆਂ ਦੀ ਸੁੱਖੀਂ ਸਾਦੀਂ ਘਰ ਵਾਪਸੀ ਲਈ ਕੀਤੇ ਗਏ ਅਤੇ ਕੀਤੇ ਜਾ ਰਹੇ ਯਤਨਾਂ ਲਈ ਐਨ.ਡੀ.ਏ. ਸਰਕਰ ਦੀ ਸ਼ਲਾਘਾ ਕਰਦਿਆਂ ਸ੍ਰੀ ਬਾਦਲ ਨੇ ਵਿਦੇਸ਼ ਮੰਤਰੀ ਤੋਂ ਮੰਗ ਕੀਤੀ ਕਿ ਉਹ ਰਹਿੰਦੇ ਪੰਜਾਬੀਆਂ ਨੂੰ ਵੀ ਇਰਾਕ ਵਿਚੋਂ ਸੁਰੱਖਿਅਤ ਢੰਗ ਨਾਲ ਜਲਦ ਤੋਂ ਜਲਦ ਵਾਪਸ ਲਿਆਉਣ।ਇਸੇ ਦੌਰਾਨ ਸ੍ਰੀ ਬਾਦਲ ਨੇ ਜਾਰਜੀਆ ਸਰਕਾਰ ਵੱਲੋਂ ਪੰਜਾਬੀ ਕਿਸਾਨਾਂ ਨੂੰ ਅੱਧ-ਵਿਚਾਲੇ ਛੱਡਣ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਐਨ.ਡੀ.ਏ. ਸਰਕਾਰ ਕੌਮਾਂਤਰੀ ਪੱਧਰ 'ਤੇ ਇਸ ਮੁੱਦੇ ਨੂੰ ਚੁੱਕ ਕੇ ਪੰਜਾਬੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇ। ਉਨ੍ਹਾਂ ਕਿਹਾ ਕਿ ਜਾਰਜੀਆ ਸਰਕਾਰ ਨੇ ਪੰਜਾਬੀ ਕਿਸਾਨਾਂ ਵੱਲੋਂ ਉਥੇ ਜ਼ਮੀਨਾਂ ਖ੍ਰੀਦਣ ਪਿੱਛੋਂ ਉਨ੍ਹਾਂ ਨੂੰ ਵੀਜ਼ਾ ਤੋਂ ਨਾਂਹ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਬਹੁਤ ਮੰਦਭਾਗਾ ਹੈ। ਸ੍ਰੀ ਬਾਦਲ ਨੇ ਸ੍ਰੀਮਤੀ ਸਵਰਾਜ ਨੂੰ ਕਿਹਾ ਕਿ ਪੰਜਾਬੀ ਕਿਸਾਨਾਂ ਅਤੇ ਉਨ੍ਹਾਂ ਵੱਲੋਂ ਜਾਰਜੀਆ ਸਰਕਾਰ ਨੂੰ ਕਰੋੜਾਂ ਰੁਪਏ ਦੀ ਅਦਾਇਗੀ ਦੇ ਮੱਦੇਨਜ਼ਰ ਇਹ ਮਸਲਾ ਵੀ ਤਰਜੀਹ ਦੇ ਆਧਾਰ 'ਤੇ ਹੱਲ ਹੋਣਾ ਚਾਹੀਦਾ ਹੈ।ਅਮਰੀਕਾ ਵਿਚ ਸਾਕਾ ਨੀਲਾ ਤਾਰਾ ਕਾਰਨ ਜਾਂ ਕਿਸੇ ਹੋਰ ਕਾਰਨਾਂ ਕਰਕੇ ਸਿਆਸੀ ਸ਼ਰਨ ਹੇਠ ਰਹਿ ਰਹੇ ਕਈ ਪੰਜਾਬੀਆਂ ਵੱਲੋਂ ਵਤਨ ਵਾਪਸੀ ਸਬੰਧੀ ਸ੍ਰੀ ਬਾਦਲ ਨੇ ਵਿਦੇਸ਼ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਉਹ ਇਨ੍ਹਾਂ ਪੰਜਾਬੀਆਂ ਦੀ ਘਰ ਵਾਪਸੀ ਲਈ ਲੋੜੀਂਦੀ ਸਹਾਇਤਾ ਅਤੇ ਯੋਗ ਸਫਰ ਕਾਗਜ਼ਾਤ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ।ਵਫਦ ਵਿਚ ਸ੍ਰੀ ਬਾਦਲ ਨਾਲ ਰਾਜ ਸਭਾ ਮੈਂਬਰ ਸ੍ਰੀ ਨਰੇਸ਼ ਗੁਜਰਾਲ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਲ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD