Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਸੇਵਾ ਦਾ ਅਧਿਕਾਰੀ ਕਾਨੂੰਨ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨਿਰਧਾਰਤ ਸਮੇਂ ਤੇ ਮੁਹੱਈਆਂ ਕਰਵਾਈਆਂ ਜਾਣ : ਐਚ.ਐਸ ਕੰਧੋਲਾ

ਐਸ.ਏ.ਐਸ.ਨਗਰ ਜ਼ਿਲ੍ਹੇ 'ਚ ਆਰ.ਟੀ.ਐਸ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਸਮੀਖਿਆ ਆਨ ਲਾਇਨ ਤੇ ਹੋਈ ਸ਼ੁਰੂ

ਐਚ.ਐਸ ਕੰਧੋਲਾ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਸਬੰਧੀ ਸੱਦੀ ਗਈ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ
ਐਚ.ਐਸ ਕੰਧੋਲਾ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਸਬੰਧੀ ਸੱਦੀ ਗਈ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ

Web Admin

Web Admin

5 ਦਰਿਆ ਨਿਊਜ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Sep 2014

Last updated on: Sep 17, 2014, 00:00 IST

ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਮਿਲਣ ਵਾਲੀਆਂ ਵੱਖ-ਵੱਖ ਸੇਵਾਵਾਂ ਨੂੰ ਬਿਨਾਂਹ ਕਿਸੇ ਦੇਰੀ ਅਤੇ ਨਿਰਧਾਰਤ ਸਮੇਂ ਤੇ ਮੁਹੱਈਆ ਕਰਵਾਉਣ ਲਈ ਬਣਾਏ ਗਏ ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ  ਨਿਰਧਾਰਤ ਸਮੇਂ ਤੇ ਦੇਣ ਨੂੰ ਯਕੀਨੀ ਬਣਾਇਆ ਜਾਵੇ ।  ਅਣਗਹਿਲੀ ਕਰਨ ਵਾਲੇ ਅਧਿਕਾਰੀਆ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਵਿਭਾਗ,ਪੰਜਾਬ ਸ੍ਰੀ ਐਚ.ਐਸ ਕੰਧੋਲਾ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ 'ਚ ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੀ ਸਮੀਖਿਆ ਸਬੰਧੀ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਕੰਧੋਲਾ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਨਾਗਰਿਕਾਂ ਲਈ 149 ਸੇਵਾਵਾਂ ਨੋਟੀਫਾਈ ਕੀਤੀਆ ਗਈਆਂ ਹਨ ਜਿਨਾਂਹ ਦਾ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ ਤਾਂ ਜੋ ਰਾਜ ਦੇ ਨਾਗਰਿਕਾਂ ਨੂੰ ਸੇਵਾਵਾਂ ਲੈਣ ਲਈ ਦਫਤਰਾਂ ਵਿਚ ਖੱਜਲ ਖੁਆਰ ਨਾ ਹੋਣਾ ਪਵੇ। ਉਨਾਂ੍ਹ ਇਸ ਮੌਕੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਆਰ.ਟੀ.ਐਸ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਪ੍ਰਤੀ ਪੂਰੀ ਗੰਭੀਰਤਾ ਨਾਲ ਕੰਮ ਕਰਨ ਅਤੇ ਇਨਾਂ੍ਹ ਨੂੰ ਪਰਮ ਅਗੇਤ ਦਿੱਤੀ ਜਾਵੇ ਤਾਂ ਜੋ ਸੇਵਾ ਦਾ ਅਧਿਕਾਰ ਕਾਨੂੰਨ ਦਾ ਆਮ ਨਾਗਰਿਕ ਵੱਧ ਤੋਂ ਵੱਧ ਲਾਭ ਲੈ ਸਕਣ।  ਉਨਾਂਹ ਇਸ ਮੌਕੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਬਕਾਇਆ ਦਰਖਾਸਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨ। 

ਕੰਧੋਲਾ ਨੇ ਇਸ ਮੌਕੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ 'ਚ ਆਰ.ਟੀ.ਐਸ ਤਹਿਤ ਮਿਲਣ ਵਾਲੀਆਂ ਸੇਵਾਵਾਂ ਦੀ ਸਮੀਖਿਆ ਆਨ ਲਾਇਨ ਤੇ ਸ਼ੁਰੂ ਕੀਤੀ ਗਈ ਹੈ ਅਤੇ ਇਸ ਜਿਲ੍ਹੇ 'ਚ ਇਹ ਕੰਮ ਪਾਇਲਟ ਪ੍ਰੋਜੈਕਟ ਦੇ ਤੌਰ ਤੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨਾਗਰਿਕ ਸੁਵਿਧਾ ਸੈਂਟਰਾਂ ਦੀ ਬਜਾਏ ਸੇਵਾਵਾਂ ਹਾਸਲ ਕਰਨ ਲਈ ਆਪਣੀਆਂ ਦਰਖਾਸਤਾਂ ਵੱਖ-ਵੱਖ ਵਿÎਭਾਗਾਂ ਨੂੰ ਦਿੰਦੇ ਸਨ ਉਨਾਂਹ ਦਰਖਾਸਤਾਂ ਦੀ ਸਮੀਖਿਆ ਲਈ ਇਕ ਨਵਾਂ ਸੌਫਟਵੇਅਰ ਤਿਆਰ ਕੀਤਾ ਹੈ ਅਤੇ ਐਸ.ਏ.ਐਸ ਨਗਰ ਜਿਲ੍ਹੇ 'ਚ ਪਾਇਲਟ ਬੇਸ਼ਿਸ ਤੇ ਸਿਹਤ ਵਿÎਭਾਗ, ਟਰਾਂਸਪੋਰਟ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਮਾਲ ਵਿਭਾਗ, ਵਿਚ ਦਰਖਾਸਤਾਂ ਦੀ ਸਮੀਖਿਆ  ਆਨ ਲਾਇਨ ਸ਼ੁਰੂ ਕੀਤੀ ਗਈ ਹੈ। ਜਲਦੀ ਹੀ ਹੋਰਨਾਂ ਵਿਭਾਗਾਂ ਨੂੰ ਵੀ ਇਸ ਨਾਲ ਜੋੜ ਦਿੱਤਾ ਜਾਵੇਗਾ। ਉਨਾਂਹ ਦੱਸਿਆ ਕਿ ਇਸ ਤੋਂ ਉਪਰੰਤ ਹੋਰਨਾਂ ਜਿਲ੍ਹਿਆਂ ਵਿਚ ਵੀ ਆਰ.ਟੀ.ਐਸ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਆਨ ਲਾਇਨ ਸਮੀਖਿਆ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜਿਲ੍ਹੇ 'ਚ ਇਸ ਸਾਲ ਅਗਸਤ ਤੱਕ ਸੁਵਿਧਾ ਕੇਂਦਰਾਂ ਰਾਹੀਂ 49 ਹਜ਼ਾਰ 630 ਦਰਖਾਸਤਾ ਵੱਖ-ਵੱਖ ਸੇਵਾਵਾਂ ਲਈ ਪ੍ਰਾਪਤ ਹੋਈਆਂ ਸਨ ਜਿਨਾਂਹ ਵਿੱਚੋਂ 49 ਹਜ਼ਾਰ 604 ਸੇਵਾਵਾਂ ਨਿਰਧਾਰਤ ਸਮੇਂ ਤੇ  ਮੁਹੱਈਆਂ ਕਰਵਾਈਆਂ ਗਈਆਂ । ਉਨਾਂਹ ਹੋਰ ਦੱਸਿਆ ਕਿ ਜਿਲ੍ਹੇ 'ਚ ਆਰ.ਟੀ.ਐਸ ਤਹਿਤ ਵੱਖ-ਵੱਖ ਵਿਭਾਗਾਂ ਵਿਚ ਆਉਣ ਵਾਲੀਆਂ ਦਰਖਾਸਤਾਂ ਦੀ ਸਮੀਖਿਆ ਲਈ ਅਤੇ ਦਫਤਰਾਂ ਵਿਚ ਜਾ ਕੇ ਅਚਨਚੇਤੀ ਪੜਤਾਲ ਕਰਨ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਦੇ ਚੇਅਰਮੈਨ ਐਸ.ਡੀ.ਐਮ ਮੁਹਾਲੀ ਸ੍ਰੀ ਲਖਮੀਰ ਸਿੰਘ ਹੋਣਗੇ ਅਤੇ ਸਹਾਇਕ ਕਮਿਸ਼ਨਰ ਜਨਰਲ ਜਸ਼ਨਪ੍ਰੀਤ ਕੌਰ ਗਿੱਲ ਨੂੰ ਪੜਤਾਲੀਆ ਅਫਸਰ ਅਤੇ ਜਿਲਾ੍ਹ ਸੁਵਿਧਾ ਪ੍ਰਬੰਧਕ ਸ੍ਰੀ ਚਰਨਜੀਤ ਰਾਏ, ਜਿਲਾ੍ਹ ਸੂਚਨਾ ਅਫਸਰ ਅਨੂ ਗੁਪਤਾ ਅਤੇ ਸੁਪਰਡੰਟ ਮਾਲ ਨੂੰ ਮੈਂਬਰ ਬਣਾਇਆ ਗਿਆ ਹੈ।  ਉਨਾਂਹ ਹੋਰ ਦੱਸਿਆ ਕਿ ਸਾਰੇ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪੋ ਆਪਣੇ ਦਫਤਰਾਂ ਵਿਚ ਆਰ.ਟੀ.ਐਸ ਸਬੰਧੀ ਇਕ ਵੱਖਰਾ  ਰਜਿਸਟਰ ਵੀ ਮੇਨਟੇਨ ਕਰਨ ਜਿਸ ਵਿਚ ਆਰ.ਟੀ.ਐਸ ਤਹਿਤ ਆਉਣ ਵਾਲੀਆਂ ਦਰਖਾਸਤਾਂ ਦਾ ਇੰਦਰਾਜ ਕੀਤਾ ਜਾਵੇ। ਉਨਾਂਹ ਕਿਹਾ ਕਿ ਜਿਲ੍ਹੇ ਚ ਸੇਵਾ ਦਾ ਅਧਿਕਾਰ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਮੀਟਿੰਗ ਵਿਚ ਐਸ.ਪੀ (ਟ੍ਰੈਫਿਕ) ਐਸ.ਐਸ. ਬੈਂਸ , ਐਸ.ਡੀ.ਐਮ ਮੋਹਾਲੀ ਸ ਲਖਮੀਰ ਸਿੰਘ , ਐਸ.ਡੀ.ਐਮ ਡੇਰਾਬਸੀ ਸ਼੍ਰੀ ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ (ਜ) ਜਸ਼ਨਪ੍ਰੀਤ ਕੌਰ ਗਿੱਲ, ਸਯੁੰਕਤ ਕਮਿਸ਼ਨਰ ਨਗਰ ਨਿਗਮ ਨਯੱਨ ਭੁੱਲਰ ਸਮੇਤ ਹੋਰਨਾਂ ਵਿਭਾਗ ਦੇ ਜਿਲਾ੍ਹ ਅਧਿਕਾਰੀ ਵੀ ਮੌਜੂਦ  ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD