Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਦੇ 142 ਸ਼ਹਿਰਾਂ 'ਚ ਆਉਂਦੇ ਤਿੰਨ ਸਾਲਾਂ ਵਿੱਚ 8700 ਕਰੋੜ ਰੁਪਏ ਵਿਕਾਸ ਕਾਰਜਾਂ ਤੇ ਖਰਚ ਕੀਤੇ ਜਾਣਗੇ: ਚੁੰਨੀ ਲਾਲ ਭਗਤ

ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਵੱਲੋਂ ਮੋਹਾਲੀ ਵਿਖੇ ਐਸ.ਸੀ. ਮੋਰਚੇ ਦੇ ਵਿਧਾਇਕਾਂ ਦਾ ਕੀਤਾ ਗਿਆ ਸਨਮਾਨ

ਚੁੰਨੀ ਲਾਲ ਭਗਤ ਦਾ ਭਾਰਤੀ ਜਨਤਾ ਪਾਰਟੀ ਦੇ ਅਨਸੁਚਿਤ ਜਾਤੀ ਮੋਰਚਾ ਪੰਜਾਬ ਦੇ ਅਹੁਦੇਦਾਰ ਸਨਮਾਨਤ ਕਰਦੇ ਹੋਏ।
ਚੁੰਨੀ ਲਾਲ ਭਗਤ ਦਾ ਭਾਰਤੀ ਜਨਤਾ ਪਾਰਟੀ ਦੇ ਅਨਸੁਚਿਤ ਜਾਤੀ ਮੋਰਚਾ ਪੰਜਾਬ ਦੇ ਅਹੁਦੇਦਾਰ ਸਨਮਾਨਤ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼ (ਸੀ.ਪੀ.ਸਿੰਘ)

ਐਸ.ਏ.ਐਸ.ਨਗਰ (ਮੁਹਾਲੀ) , 11 Oct 2012

Last updated on: Oct 11, 2012, 00:00 IST

ਪੰਜਾਬ ਦੇ 142 ਸ਼ਹਿਰਾਂ ਦਾ ਵਿਕਾਸ ਕਰਨ ਲਈ ਤਿੰਨ ਸਾਲਾਂ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਤਹਿਤ ਵਿਕਾਸ ਕਾਰਜਾਂ ਚ 8700 ਕਰੋੜ ਰੁਪਏ ਖਰਚ ਕੀਤੇ ਜਾਣਗੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਸਰਕਾਰ ਅਤੇ ਡਾਕਟਰੀ ਸਿੱਖਿਆ ਮੰਤਰੀ ਪੰਜਾਬ  ਚੁੰਨੀ ਲਾਲ ਭਗਤ ਨੇ ਫੇਜ਼ 6 ਐਸ.ਏ.ਐਸ.ਨਗਰ ਦੇ ਗਰਾਉਂਡ ਵਿਖੇ ਭਾਰਤੀ ਜਨਤਾ ਪਾਰਟੀ ਦੇ ਅਨਸੁਚਿਤ ਜਾਤੀ ਮੋਰਚਾ ਪੰਜਾਬ ਵੱਲੋਂ ਸ੍ਰ: ਜਸਵੀਰ ਸਿੰਘ ਮਹਿਤਾ ਸੱਕਤਰ ਐਸ.ਸੀ. ਮੋਰਚਾ ਪੰਜਾਬ ਦੀ ਅਗਵਾਈ ਹੇਠ ਐਸ.ਸੀ ਮੋਰਚੇ ਨਾਲ ਸਬੰਧਤ ਵਿਧਾਇਕਾ ਦੇ ਕਰਵਾਏ ਸਨਮਾਨ ਗਏ ਸਮਾਰੋਹ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।  ਚੁੰਨੀ ਲਾਲ ਭਗਤ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਕੇਵਲ ਯੋਜਨਾ ਹੀ ਨਹੀਂ ਬਣਾਈ ਗਈ ਇਸ ਲਈ ਲੋੜੀਂਦੇ ਫੰਡਾਂ ਦਾ ਵੀ ਯੋਗ ਪ੍ਰਬੰਧ ਕੀਤਾ ਗਿਆ।  ਭਗਤ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਵੱਲੋਂ ਪਿਛਲੇ ਸਮੇਂ ਵਿੱਚ ਵੀ ਚੋਖਾ ਵਿਕਾਸ ਕੀਤਾ ਗਿਆ ਹੈ। ਜਿਸ ਕਾਰਨ ਸੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਦੁਬਾਰਾ ਸੱਤਾ ਪ੍ਰਾਪਤ ਹੋਈ। ਉਨ੍ਹਾਂ ਕਿਹਾ ਕਿ ਹੁਣ ਵੀ ਸ੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਪਹਿਲਾਂ ਨਾਲੋਂ ਵੀ ਸ਼ਹਿਰਾਂ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਂਿÂਸ ਤੋ ਪਹਿਲਾ ਉਨ੍ਹਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਨਿਗਮ ਐਸ.ਏ.ਐਸ.ਨਗਰ ਦੀਆਂ ਚੋਣਾਂ ਸ਼ਹਿਰ ਦੀ ਵਾਰਡ ਬੰਦੀ ਹੋਣ ਉਪਰੰਤ ਤੁਰੰਤ ਕਰਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਵਾਰਡ ਬੰਦੀ ਦਾ ਕੰਮ ਚਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਦੇਸ਼ ਵਿੱਚ ਹਰ ਪਾਸ ਮਹਿੰਗਾਈ ਦੀ ਮਾਰ ਪੈ ਰਹੀ ਹੈ। ਕਾਂਗਰਸ ਸਰਕਾਰ ਘੋਟਾਲਿਆਂ ਦੀ ਸਰਕਾਰ ਬਣ ਕੇ ਰਹੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਲੋਕਾਂ ਦੇ ਕੰਮ ਆਪਣਾ ਫਰਜ਼ ਸਮਝ ਕੇ ਕਰਦੀ ਹੈ । ਇਸ ਮੌਕੇ  ਸੋਮ ਪ੍ਰਕਾਸ਼ ਸੰਸਦੀ ਸਕੱਤਰ ਸਥਾਨਕ ਸਰਕਾਰ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਲਿਤ ਸਮਾਜ ਦੇ  ਜੀਵਨ ਸੁਧਾਰ ਲਈ ਡਾਕਟਰ ਭੀਮ ਰਾਓ ਅੰਬੇਦਕਰ ਦੇ ਯਤਨਾ ਸਦਕਾ ਹਿੰਦੋਸਤਾਨ ਵਿੱਚ ਨਵਾ ਅਧਿਆਇਆ ਸ਼ੁਰੂ ਹੋਇਆ ਅੱਜ ਭਾਰਤ ਦੀ ਸੰਸਦ ਵਿੱਚ ਮੀਰਾ ਕੁਮਾਰ ਸਪੀਕਰ ਲੋਕ ਸਭਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਸ੍ਰ: ਚਰਨਜੀਤ ਸਿੰਘ ਅਟਵਾਲ ਸਪੀਕਰ ਵੱਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਮਾਨਦਾਰੀ ਦੀ ਕਦਰ ਕਰਦੀ ਹੈ ਅੱਜ ਦੇਸ਼ ਨੂੰ ਸਭ ਤੋਂ ਵੱਧ ਭ੍ਰਿਸਟਾਚਾਰ ਵਾਲਾ ਦੇਸ਼ ਗਿਣਿਆ ਜਾਂਦਾ ਹੈ ਪਰੰਤੂ ਭਾਰਤ ਜਨਤਾ ਪਾਰਟੀ ਵਿੱਚ ਵਰਕਰਾਂ ਅਤੇ ਅਹੁਦੇਦਾਰਾਂ ਨੇ ਇਮਾਨਦਾਰੀ ਨਾਲ ਆਪਣੀ ਪਛਾਣ ਬਣਾਈ ਹੋਈ ਹੈ। ਉਨ੍ਹਾਂ ਤਜਰਬਾ ਅਤੇ ਸੰਗਠਨ ਦੀ ਸੋਚ ਕਰਕੇ ਅਤੇ ਜੀਵਨ ਭਰ ਦੀ ਂਿÂਮਾਨਦਾਰੀ ਸਦਕਾ ਅੱਜ ਵਿਧਾਨ ਸਭਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਪਾਰਟੀ ਵੱਲੋਂ  ਚੁੰਨੀ ਲਾਲ ਭਗਤ ਨੂੰ ਬਣਾਇਆ ਗਿਆ । ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ  ਅਨਸੂਚਿਤ ਜਾਤੀ ਮੋਰਚਾ ਵੱਲੋ  ਚੁੰਨੀ ਲਾਲ ਭਗਤ,  ਸੋਮ ਪ੍ਰਕਾਸ ਅਤੇ ਸੀਮਾ ਦੇਵੀ ਦਾ ਐਸ.ਸੀ. ਮੋਰਚਾ ਵੱਲੋਂ ਵਿਧਾਇਕ ਬਣਨ ਤੇ ਸ਼ਾਲ ਅਤੇ ਤਲਵਾਰ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੀਮਾ ਦੇਵੀ ਵਿਧਾਇਕ ਹਲਕਾ ਭੋਆ,  ਸੁਖਵਿੰਦਰ ਸਿੰਘ ਗੋਲਡੀ ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ,  ਅਵਤਾਰ ਸਿਕਰੀ ਪੰਜਾਬ ਪ੍ਰਧਾਨ ਐਸ.ਸੀ. ਮੋਰਚਾ ਪੰਜਾਬ,  ਹਰਿੰਦਰ ਪਾਲ ਰਾਸ਼ਟਰੀ ਸਕੱਤਰ ਐਸ.ਸੀ. ਮੋਰਚਾ,  ਖੁਸਵੰਤ ਰਾਏ ਗੀਗਾ,  ਸੰਤੋਖ ਸਿੰਘ ਗੁੰਮਟਾਲਾ ਜਨਰਲ ਸਕੱਤਰ ਪੰਜਾਬ ਅਤੇ  ਬੀ.ਡੀ ਦੁਪੜ ਨੇ ਵੀ  ਸਮਾਗਮ ਨੂੰ ਸੰਬੋਧਨ ਕੀਤਾ। 

ਇਸ ਮੌਕੇ  ਰਾਜੇਸ ਬਾਗਾ ਚੇਅਰਮੈਨ ਐਸ.ਸੀ ਕਮਿਸ਼ਨ ਪੰਜਾਬ,   ਬੋਬੀ ਕੰਬੋਜ,  ਹਰਜੀਤ ਸਿੰਘ ਸਕੱਤਰ ਪੰਜਾਬ ਐਸ.ਸੇ. ਮੋਰਚਾ,  ਰਜਿੰਦਰ ਕੁਮਾਰ ਸ਼ਰਮਾ,  ਸੁਰੇਸ ਲੱਕੀ, ਪ੍ਰਕਾਸ਼ਵਤੀ, (ਸਾਰੇ ਸਾਬਕਾ ਮੈਂਬਰ ਨਗਰ ਕੌਂਸਲ),  ਬਸਭੰਰ ਦਾਸ ਸਾਬਕਾ ਐਮ.ਐਲ.ਏ, ਸ਼ਾਂਤੀ ਭੱਟ ਉਤਰਾਚਲ, ਗੁਰਦਿਆਲ ਚੰਦ ਵਾਇਸ ਪ੍ਰਧਾਨ ਪੰਜਾਬ ਬੀ.ਜੇ. ਪੀ ਐਸ.ਸੀ. Îਮੋਰਚਾ, ਐਸ.ਸੀ. ਮੌਰਚੇ ਦੇ ਜ਼ਿਲ੍ਹਾ ਪ੍ਰਧਾਨ  ਗੁਰਮੀਤ ਸਿੰਘ ਟਿਵਾਣਾ,  ਰਾਮੇਸ਼ ਕੁਮਾਰ ਵਰਮਾ,  ਆਸੂ ਖੰਨਾ,  ਸੁਸ਼ੀਲ ਰਾਣੀ (ਸਾਰੇ ਜ਼ਿਲ੍ਹਾ ਵਾਇਸ ਪ੍ਰਧਾਨ),  ਹਰਚਰਨ ਸੈਣੀ,  ਸੁਰਿੰਦਰ ਪਾਲ ਰਾਣਾ (ਦੋਵੇ ਜ਼ਿਲ੍ਹਾ ਸਕੱਤਰ),  ਕੇ.ਕੇ ਗਰਗ ਪ੍ਰੈਸ ਸਕੱਤਰ, ਮੰਡਲ ਪ੍ਰਧਾਨ  ਨਰਿੰਦਰ ਗੋਇਲ ਜ਼ੀਰਕਪੁਰ,  ਸੰਜੀਵ ਗੋਇਲ ਲਾਲੜੂ, ਮੈਡਮ ਪਾਰੂਲ,  ਵਰਿੰਦਰ ਸੋਢੀ, ਮੈਡਮ ਸੀਲਾ,  ਪਵਨ ਮੁਖੀਜਾ,  ਨਰਿੰਦਰ ਸਿਘ ਰਾਣਾ ਖਰੜ,  ਸਸ਼ੀ ਭੁਸਣ ਸੋਹਾਣਾ,  ਤਿਲਕ ਰਾਜ ਚੱਢਾ ਖਰੜ,  ਸੋਹਨ ਸਿੰਘ,  ਕਾਂਨਤਾ ਸਿੰਗਲਾ,  ਸਿਆਮ ਵੇਦਪੁਰੀ,  ਸੁਧੀਰ ਗੁਲੇਰੀਆ,  ਨਾਰੇਸ ਸੈਣੀ, ਡਾ. ਕਰਨੈਲ ਸਿੰਘ ਕਾਲੀਆ, ਸ੍ਰ: ਨਰਿੰਦਰ ਸਿੰਘ,  ਕੁਲਵਿੰਦਰ ਸਿਘ ਲਾਡੀ,  ਜਗਦੀਪ ਸਿੰਘ,  ਰਾਮ ਚੰਦਰ ਅਤੇ ਰੇਹੜੀ ਫੜੀ ਐਸੋਸੀਏਸ਼ਨ ਦੇ ਪ੍ਰਧਾਨ  ਅਵਤਾਰ ਸਿੰਘ   ਸਮੇਤ  ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਮੈਂਬਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ। 

 

Tags: Chuni Lal Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD