Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੰਗ ਸ਼ਕਾਲਰ ਹੰਡਿਆਇਆ ਵਿਖੇ 'ਕਲੀਨੀਨਸ' ਤੇ 'ਕਮਿਊਨੀਟੀ ਸਰਵਿਸ' ਗਤੀਵਿਧੀ ਅਤੇ 'ਏਟੀਕਿਊਏਟਸ' ਵਰਕਸ਼ਾਪ ਦਾ ਆਯੋਜਨ

ਯੰਗ ਸ਼ਕਾਲਰ (ਵਾਈ.ਐਸ.) ਹੰਡਿਆਇਆ ਵਿਖੇ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਦੇ ਦ੍ਰਿਸ਼।
ਯੰਗ ਸ਼ਕਾਲਰ (ਵਾਈ.ਐਸ.) ਹੰਡਿਆਇਆ ਵਿਖੇ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਦੇ ਦ੍ਰਿਸ਼।

Web Admin

Web Admin

5 ਦਰਿਆ ਨਿਊਜ਼ (ਚੰਦ ਸਿੰਘ ਬੰਗੜ)

ਬਰਨਾਲਾ , 11 Oct 2012

Last updated on: Oct 11, 2012, 00:00 IST

ਯੰਗ ਸ਼ਕਾਲਰ (ਵਾਈ.ਐਸ.) ਹੰਡਿਆਇਆ ਵਿਖੇ ਵੱਖ-ਵੱਖ ਗਤੀਵਿਧੀਆਂ 'ਤੇ ਵਰਕਸ਼ਾਪਾਂ ਦਾ ਆਯੋਜਨ ਕਰਵਾਇਆ ਗਿਆ। ਇਸ ਸਬੰਧੀ ਸਕੂਲ ਦੇ ਪੀ.ਆਰ.ਓ. ਜਤਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਨੂੰ ਕਰਵਾਉਣ ਦਾ ਮਕਸਦ ਵਿਦਿਆਰਥੀਆਂ ਦੇ ਵਿਵਹਾਰਕ ਗੁਣਾਂ ਦਾ ਵਿਕਾਸ ਕਰਦਿਆਂ, ਉਨ੍ਹਾਂ ਨੂੰ ਦੇਸ਼ ਅਤੇ ਸਮਾਜ ਦੇ ਇੱਕ ਉੱਚ ਗੁਣਾ ਨਾਲ ਭਰਭੂਰ ਨਾਗਰਿਕ ਬਣਾਉਣਾ ਹੁੰਦਾ ਹੈ। ਨਰਸਰੀ ਤੇ ਕੇ.ਜੀ. ਕਲਾਸ ਦੇ ਵਿਦਿਆਰਥੀਆਂ ਲਈ 'ਕਲੀਨੀਨਸ' ਨਾਮੀ ਵਰਕਸ਼ਾਪ ਦਾ ਆਯੋਜਨ ਐਕਟੀਵਿਟੀ ਇੰਚਾਰਜ ਮੈਡਮ ਉਪਾਸਨਾ ਦੀ ਦੇਖ-ਰੇਖ ਹੇਠ ਕੀਤਾ ਗਿਆ। ਹਰਮਨ ਤੇ ਗੁੰਜਨ ਨੇ ਵਿਦਿਆਰਥੀਆਂ ਨੂੰ ਆਪਣੀ ਤੇ ਆਪਣੇ ਆਲੇ-ਦੁਆਲੇ ਦੀ ਸਫਾਈ ਕਿਵੇਂ ਰੱਖਣੀ ਹੈ ਸਬੰਧੀ ਡੀ.ਜੀ. ਬੋਰਡ ਉੱਤੇ ਸਲਾਈਡਾਂ ਦੀ ਸਹਾਇਤਾ ਨਾਲ ਜਾਣਕਾਰੀ ਦਿੱਤੀ। ਪਹਿਲੀ ਤੋਂ ਤੀਸਰੀ ਕਲਾਸ ਦੇ ਵਿਦਿਆਰਥੀਆਂ ਲਈ 'ਕਲੀਨੀਨਸ' ਨਾਮੀ ਵਰਕਸ਼ਾਪ ਦਾ ਅਯੋਜਨ ਐਕਟੀਵਿਟੀ ਇੰਚਾਰਜ ਮੈਡਮ ਮਨਪ੍ਰੀਤ ਪੰਧੇਰ ਦੀ ਦੇਖ-ਰੇਖ ਹੇਠ ਕੀਤਾ ਗਿਆ। ਬੱਚਿਆਂ ਨੇ ਆਪਣੇ ਹੱਥਾਂ ਵਿੱਚ ਸਲੋਗਨ ਪਕੜੇ ਹੋਏ ਸਨ ਤੇ ਉਹ ਸਕੂਲ ਦੀਆਂ ਵੱਖ-ਵੱਖ ਕਲਾਸਾਂ ਵਿੱਚੋਂ ਦੀ ਹੁੰਦੇ ਹੋਏ ਗਰਾਉਂਡ ਦਾ ਚੱਕਰ ਲਗਾ ਕੇ ਆਏ। ਬੱਚੇ ਬਹੁਤ ਉਤਸ਼ਾਹਿਤ ਸਨ, ਉਨ੍ਹਾਂ ਨੇ ਅਧਿਆਪਕਾਂ ਤੇ ਬੱਚਿਆਂ ਨੂੰ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦਾ ਸੰਦੇਸ਼ ਦਿੱਤਾ। ਚੌਥੀ ਤੋਂ ਸੱਤਵੀਂ ਕਲਾਸ ਦੇ ਵਿਦਿਆਰਥੀਆਂ ਲਈ 'ਕਮਿਊਨੀਟੀ ਸਰਵਿਸ' ਨਾਮੀ ਗਤੀਵਿਧੀ ਦਾ ਆਯੋਜਨ ਮੈਡਮ ਰਸਪ੍ਰੀਤ ਪੰਧੇਰ ਦੀ ਦੇਖ-ਰੇਖ ਹੇਠ ਕੀਤਾ ਗਿਆ, ਇਸ ਰਾਹੀਂ ਵਿਦਿਆਰਥੀਆਂ ਨੇ ਇਹ ਸਿੱਖਿਆ ਕਿ ਕਿਵੇਂ ਉਨ੍ਹਾਂ ਨੇ ਇੱਕ ਦੂਸਰੇ ਦੀ ਹਰ ਕੰਮ ਵਿਚ ਮਦਦ ਕਰਨੀ ਹੈ। ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕਰਨੇ ਹਨ। 

ਕਿਵੇਂ ਉਨ੍ਹਾਂ ਨੇ ਖੁਦ ਤੇ ਦੂਸਰਿਆਂ ਨੂੰ ਸਫ਼ਾਈ ਸਬੰਧੀ ਸੁਚੇਤ ਕਰਨਾ ਹੈ। ਇਸ ਸਮੇਂ ਵਾਈ.ਐਸ. ਕਾਲਜ ਦੇ ਆਡੀਟੋਰੀਅਮ ਵਿਚ ਇਕੱਠੇ ਹੋਏ ਵਿਦਿਆਰਥੀਆਂ ਨੂੰ ਰੀਟਾ ਮੈਡਮ ਨੇ ਸਿੱਖਿਆ ਭਰਭੂਰ ਭਾਸ਼ਣ ਦਿੱਤਾ ਅਤੇ ਇਸ ਨਾਲ ਸਬੰਧਿਤ ਗੋਬਿੰਦ, ਪੰਕਜ਼, ਦਿਪਾਂਸ਼ੂ, ਖੁਸ਼ਬੋ, ਜਸਨਵੀ, ਪ੍ਰਕ੍ਰਿਰਤੀ ਅਤੇ ਦਿਲਜੀਤ ਆਦਿ ਬੱਚਿਆਂ ਨੇ ਇਕ ਨਾਟਕ ਵੀ ਖੇਡਿਆ। ਅੱਠਵੀਂ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ 'ਏਟੀਕਿਊਏਟਸ' ਨਾਮੀ ਵਰਕਸ਼ਾਪ ਦਾ ਆਯੋਜਨ ਭੂਪੇਸ਼ ਮਹਿਰਾ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਵਿਚ ਵਿਦਿਆਰਥੀਆਂ ਨੇ ਵਿਵਹਾਰ ਦੇ ਨਿਯਮ ਸਬੰਧੀ ਖੁਦ ਕਰਕੇ ਸਿੱਖਿਆ। ਵਿਦਿਆਰਥੀਆਂ ਨੇ ਇਸ ਦੌਰਾਨ ਸਿੱਖਿਆ ਕਿਵੇਂ ਉਨ੍ਹਾਂ ਨੇ ਕੰਮ ਹੋ ਜਾਣ ਦੇ 'ਧੰਨਵਾਦ' ਕਹਿਣਾ ਹੈ, ਕੋਈ ਗਲਤੀ ਹੋ ਜਾਣ 'ਤੇ 'ਮੁਆਫ' ਕਰਨਾ ਅਤੇ ਸਵੇਰੇ ਜਾਂ ਸ਼ਾਮ ਵੇਲੇ ਦੂਸਰਿਆਂ ਨੂੰ ਮਿਲਣ ਸਮੇਂ 'ਗੁੱਡ ਮੌਰਨਿੰਗ' ਜਾਂ 'ਗੁੱਡ ਈਵਨਿੰਗ' ਆਦਿ ਸ਼ਬਦਾਂ ਦਾ ਪ੍ਰਯੋਗ ਕਰਨਾ ਹੈ। ਇਸ ਸਮੇਂ ਵਿਦਿਆਰਥੀਆਂ ਨੇ ਸਿੱਖਿਆ ਕਿ ਕਿਵੇਂ ਉਨ੍ਹਾਂ ਨੇ ਭੋਜਨ ਖਾਣ ਸਮੇਂ ਬਰਤਨ ਪਕੜ ਕੇ ਭੋਜਨ ਖਾਣਾ ਹੈ, ਉਨ੍ਹਾਂ ਸਿੱਖਿਆ ਕਿ ਭੋਜਨ ਖਾਣ ਸਮੇਂ ਕੋਈ ਗੱਲਬਾਤ ਨਹੀਂ ਕਰਨੀ ਚਾਹੀਦੀ ਅਤੇ ਉੱਚੀ ਨਹੀਂ ਬੋਲਣਾ ਚਾਹੀਦਾ। ਕਿਸੇ ਪਾਰਟੀ 'ਤੇ ਜਾਣ ਸਮੇਂ ਤੁਹਾਡੀ ਡਰੈਸ ਫ਼ਕਸ਼ਨ ਦੇ ਅਨੁਸਾਰ ਹੀ ਹੋਣੀ ਚਾਹੀਦੀ ਹੈ। ਆਪਣੇ ਦੋਸਤਾਂ ਨਾਲ ਆਪਣੀਆਂ ਗੱਲਾਂ ਦਾ ਵਿਚਾਰ-ਵਟਾਂਦਰਾ ਕਰੋ। ਸਭ ਨਾਲ ਖ਼ੁਸ਼ੀ-ਖ਼ੁਸ਼ੀ ਮਿਲਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਸਿੱਖਿਆ ਕਿ ਕਿਸੇ ਪਬਲਿਕ ਮੀਟਿੰਗ ਸਮੇਂ ਕੁਝ ਨਾ ਕੁਝ ਸਿੱਖੋ ਨਾ ਕੇ ਵਾਰ-ਵਾਰ ਸਮਾਂ ਵੇਖੋ। 

 

Tags: EDUCATION

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD