Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਖ਼ਾਲਸਾ ਕਾਲਜ ਪਟਿਆਲਾ ਨੇ ਜੋਨਲ ਯੂਥ ਫੈਸਟੀਵਲ ਦੌਰਾਨ ਦੂਸਰਾ ਸਥਾਨ ਹਾਸਲ ਕਰਕੇ ਬਣਾਈ ਹੈਟਰਿਕ

ਜੋਨਲ ਯੁਵਕ ਮੇਲੇ ਦੌਰਾਨ ਓਵਰਆਲ ਦੂਸਰਾ ਸਥਾਨ ਹਾਸਲ ਕਰਨ ਵਾਲੇ ਖ਼ਾਲਸਾ ਕਾਲਜ, ਪਟਿਆਲਾ ਦੇ ਵਿਦਿਆਰਥੀ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਡੀਨ ਸਭਿਆਚਾਰਕ ਸਰਗਰਮੀਆਂ ਡਾ. ਹਰਵਿੰਦਰ ਕੌਰ ਅਤੇ ਇੰਚਾਰਜ ਅਧਿਆਪਕ ਸਾਹਿਬਾਨ।
ਜੋਨਲ ਯੁਵਕ ਮੇਲੇ ਦੌਰਾਨ ਓਵਰਆਲ ਦੂਸਰਾ ਸਥਾਨ ਹਾਸਲ ਕਰਨ ਵਾਲੇ ਖ਼ਾਲਸਾ ਕਾਲਜ, ਪਟਿਆਲਾ ਦੇ ਵਿਦਿਆਰਥੀ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਡੀਨ ਸਭਿਆਚਾਰਕ ਸਰਗਰਮੀਆਂ ਡਾ. ਹਰਵਿੰਦਰ ਕੌਰ ਅਤੇ ਇੰਚਾਰਜ ਅਧਿਆਪਕ ਸਾਹਿਬਾਨ।

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 13 Oct 2012

Last updated on: Oct 13, 2012, 00:00 IST

ਖ਼ਾਲਸਾ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਵੱਲੋਂ ਅੱਜ ਪਟਿਆਲਾ ਜੋਨਲ ਯੁਵਕ ਮੇਲੇ ਦੇ ਸਭਿਆਚਾਰਕ ਮੁਕਾਬਲਿਆਂ ਵਿਚ ਜੇਤੂ ਰਹੇ ਕਾਲਜ ਦੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ। ਡਾ. ਉੱਭਾ ਨੇ ਕਾਲਜ ਵੱਲੋਂ ਦੂਸਰੇ ਸਥਾਨ ਤੇ ਆ ਕੇ ਹੈਟਰਿਕ ਬਣਾਉਣ ਲਈ ਕਾਲਜ ਦੇ ਡੀਨ ਸਭਿਆਚਾਰਕ ਸਰਗਰਮੀਆਂ ਅਤੇ ਇੰਚਾਰਜ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ। ਇਸ ਮੌਕੇ ਬੋਲਦਿਆਂ ਡਾ. ਉੱਭਾ ਨੇ ਕਿਹਾ ਕਿ ਵਿਦਿਆ ਅਤੇ ਖੇਡਾਂ ਦੇ ਨਾਲ-ਨਾਲ ਕਾਲਜ ਸਭਿਆਚਾਰਕ ਸਰਗਰਮੀਆਂ ਲਈ ਵੀ ਭਰਪੂਰ ਉਪਰਾਲੇ ਕਰਦਾ ਰਹਿੰਦਾ ਹੈ ਜਿਸ ਸਦਕਾ ਕਾਲਜ ਦੇ ਵਿਦਿਆਰਥੀ ਪਿਛਲੇ ਪੰਜ ਸਾਲ ਤੋਂ ਜੋਨਲ ਯੁਵਕ ਮੇਲੇ ਦੌਰਾਨ ਮੱਲਾਂ ਮਾਰਦੇ ਆ ਰਹੇ ਹਨ। 2009 ਵਿਚ ਕਾਲਜ ਨੇ ਜੋਨਲ ਯੁਵਕ ਮੇਲੇ ਦੌਰਾਨ ਪਹਿਲੇ ਸਥਾਨ ਤੇ ਆ ਕੇ ਓਵਰਆਲ   ਟਰਾਫੀ ਹਾਸਲ ਕੀਤੀ 2010, 2011 ਅਤੇ 2012 ਦੌਰਾਨ ਲਗਾਤਾਰ ਕਾਲਜ ਤਿੰਨ ਸਾਲ ਤੋਂ ਦੂਸਰੇ ਸਥਾਨ ਤੇ ਆ ਰਿਹਾ ਹੈ। ਡਾ. ਉੱਭਾ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਜੋਨਲ ਪੱਧਰ ਤੇ ਖ਼ਾਲਸਾ ਕਾਲਜ, ਕਾਲਜਾਂ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਹੈ। ਕਾਲਜ ਦੇ ਡੀਨ ਸਭਿਆਚਾਰਕ ਸਰਗਰਮੀਆਂ ਡਾ. ਹਰਵਿੰਦਰ ਕੌਰ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਰੰਗੋਲੀ ਵਿਚ ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਪਰਮਿੰਦਰ ਸਿੰਘ, ਐਲੋਕਿਊਸ਼ਨ ਵਿਚ ਬੀ.ਕਾਮ ਭਾਗ ਦੂਜਾ ਦੀ ਮਾਧਵੀ ਦੁੱਗਲ, ਲੋਕ ਗੀਤ ਅਤੇ ਗੀਤ ਵਿਚ ਬੀ.ਏ ਭਾਗ ਪਹਿਲਾ ਦੀ ਅਬਸ਼ਾਨਾ ਨੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਗਰੁੱਪ ਆਈਟਮਾਂ ਵਿਚ ਕਾਲਜ ਨੇ ਗਿੱਧਾ, ਫੋਕ ਆਰਕੈਸਟਰਾ, ਭਾਰਤੀ ਸਮੂਹ ਗੀਤ, ਪੱਛਮੀ ਸਮੂਹ ਗੀਤ ਅਤੇ ਵਿਅਕਤੀਗਤ ਪੱਧਰ ਤੇ ਬੀ.ਏ ਭਾਗ ਦੂਜਾ ਦੇ ਰਮਜਾਨ ਖਾਂ ਨੇ ਕਲਾਸੀਕਲ ਵੋਕਲ, ਬੀ.ਏ ਭਾਗ ਪਹਿਲਾ ਦੇ ਨਰਿੰਦਰਪਾਲ ਅਤੇ ਰਣਜੀਤ ਸਿੰਘ ਨੇ ਪ੍ਰਕਸ਼ਨ ਅਤੇ ਨਾਨ ਪ੍ਰਕਸ਼ਨ ਵਿਚ, ਬੀ.ਏ ਭਾਗ ਤੀਜਾ ਦੇ ਗੁਰਪ੍ਰੀਤ ਸਿੰਘ ਨੇ ਮੌਕੇ ਤੇ ਚਿੱਤਰਕਾਰੀ ਵਿਚ ਦੂਸਰਾ ਸਥਾਨ ਹਾਸਲ ਕੀਤਾ। ਗਰੁੱਪ ਆਈਟਮਾਂ ਨਾਟਕ, ਸਕਿੱਟ ਅਤੇ ਭੰਗੜਾ ਅਤੇ ਵਿਅਕਤੀਗਤ ਆਈਟਮਾਂ ਵਿਚ ਐੱਮ.ਏ. ਅੰਗਰੇਜ਼ੀ ਦੀ ਅਰਸ਼ਦੀਪ ਕੌਰ ਨੇ ਪੱਛਮੀ ਸੋਲੋ, ਬੀ.ਏ ਭਾਗ ਦੂਜਾ ਦੇ ਸਤਨਾਮ ਸਿੰਘ ਨੇ ਕਾਰਟੂਨਿੰਗ ਅਤੇ ਬੀ.ਏ ਭਾਗ ਤੀਜਾ ਦੇ ਸਰਬਜੀਤ ਸਿੰਘ ਨੇ ਪੋਸਟਰ ਮੇਕਿੰਗ ਵਿਚ ਤੀਸਰਾ ਸਥਾਨ ਹਾਸਲ ਕੀਤਾ। ਗਰੁੱਪ ਸ਼ਬਦ ਅਤੇ ਬੀ.ਏ ਭਾਗ ਦੂਜਾ ਦੇ ਚਮਕੌਰ ਸਿੰਘ ਵੱਲੋਂ ਕੀਤੀ ਗਈ ਕਲੇਅ ਮਾਡਲਿੰਗ ਚੌਥੇ ਸਥਾਨ 'ਤੇ ਰਹੇ। ਇਸ ਮੌਕੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

 

Tags: khalsa college patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD