ਯੂ.ਪੀ.ਏ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਭਵਿੱਖ ਵਿੱਚ ਕੇਂਦਰ ਵਿੱਚ ਬਣਨ ਵਾਲੀ ਸਰਕਾਰ ਐਨ.ਡੀ.ਏ ਦੀ ਹੋਵੇਗੀ ਅਤੇ ਪੰਜਾਬ ਵਿੱਚ ਵੀ ਲੋਕ ਵਿਧਾਨ ਸਭਾ ਚੋਣਾਂ ਵਾਂਗ ਕਾਂਗਰਸ ਦਾ ਸਫਾਇਆ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਹੱਕ ਵਿੱਚ ਫ਼ਤਵਾ ਦੇਣਗੇ । ਵੱਡੇ ਘਪਲਿਆਂ ਵਿੱਚ ਘਿਰੀ ਕਾਂਗਰਸ ਪਾਰਟੀ ਦਾ ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚੋਂ ਵੀ ਮੁਕੰਮਲ ਸਫਾਇਆ ਹੋ ਜਾਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸਾਬਕਾ ਰਾਜ ਸਭਾ ਮੈਂਬਰ ਬੀਬਾ ਅਮਰਜੀਤ ਕੌਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਆਗੂਆਂ ਤੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ 'ਤੇ ਲੰਮਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੇ ਦੇਸ਼ ਵਿੱਚ ਵੱਡੀ ਪੱਧਰ 'ਤੇ ਲੁੱਟ ਤੇ ਖਸੁੱਟ ਕਰਕੇ ਦੇਸ਼ ਨੂੰ ਤਬਾਹੀ ਦੇ ਕੰਢੇ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਪਰ ਦੇਸ਼ ਦੇ ਲੋਕ ਹੁਣ ਇਸ ਪਾਰਟੀ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ ਅਤੇ ਕਾਂਗਰਸ ਪਾਰਟੀ ਦਾ ਦੇਸ਼ ਵਿੱਚੋਂ ਬੋਰੀ ਬਿਸਤਰਾ ਗੋਲ ਕਰ ਦੇਣਗੇ । ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਰਹਿਣ । ਇਸ ਮੌਕੇ ਬੀਬਾ ਅਮਰਜੀਤ ਕੌਰ ਵੱਲੋਂ ਮੁੱਖ ਮੰਤਰੀ ਨੂੰ ਫੁੱਲਾਂ ਦੇ ਇੱਕ ਵੱਡੇ ਹਾਰ ਨਾਲ ਸਨਮਾਨਿਤ ਵੀ ਕੀਤਾ ਗਿਆ ।
ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਅਜਾਇਬ ਸਿੰਘ ਮੁਖਮੇਲਪੁਰ, ਹਰਮੇਲ ਸਿੰਘ ਟੌਹੜਾ, ਸਾਬਕਾ ਸੰਸਦੀ ਸਕੱਤਰ ਰਾਜ ਖੁਰਾਣਾ, ਅਧੀਨ ਸੇਵਾਵਾਂ ਚੋਣ ਬੋਰਡ ਦੇ ਸਾਬਕਾ ਚੇਅਰਮੈਨ ਤਜਿੰਦਰਪਾਲ ਸਿੰਘ ਸੰਧੂ, ਪਨਸੀਡ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਫੂਡਗ੍ਰੇਨ ਦੇ ਸਾਬਕਾ ਚੇਅਰਮੈਨ ਰਣਧੀਰ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਮੱਖਣ ਸਿੰਘ ਲਾਲਕਾ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਹਰਜੀਤ ਸਿੰਘ ਅਦਾਲਤੀਵਾਲਾ, ਸਾਬਕਾ ਵਿਧਾਇਕ ਬਲਵੰਤ ਸਿੰਘ ਸ਼ਾਹਪੁਰ, ਮੇਅਰ ਜਸਪਾਲ ਸਿੰਘ ਪ੍ਰਧਾਨ, ਸੀਨੀਅਰ ਡਿਪਟੀ ਮੇਅਰ ਜਗਦੀਸ਼ ਰਾਏ, ਡਿਪਟੀ ਮੇਅਰ ਹਰਿੰਦਰ ਕੋਹਲੀ, ਕੌਂਸਲਰ ਹਰਪਾਲ ਜੁਨੇਜਾ, ਅਨੂਪਇੰਦਰ ਕੌਰ ਸੰਧੂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਮਹਿੰਦਰ ਸਿੰਘ ਲਾਲਵਾ, ਵਾਈਸ ਚੇਅਰਮੈਨ ਜਸਪਾਲ ਸਿੰਘ ਕਲਿਆਣ, ਐਸ.ਜੀ.ਪੀ.ਸੀ ਦੀ ਕਾਰਜਕਾਰਨੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸੀਨੀਅਰ ਅਕਾਲੀ ਆਗੂ ਸਗਿੰਦਰ ਸਨੀ, ਐਸ.ਜੀ.ਪੀ.ਸੀ. ਮੈਂਬਰ ਸਤਵਿੰਦਰ ਸਿੰਘ ਟੌਹੜਾ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਇੰਦਰਮੋਹਨ ਸਿੰਘ ਬਜਾਜ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਫੌਜਇੰਦਰ ਸਿੰਘ ਮੁਖਮੇਲਪੁਰ, ਛੱਜੂ ਰਾਮ ਸੋਫ਼ਤ, ਭਾਜਪਾ ਦੇ ਸ਼ਹਿਰੀ ਪ੍ਰਧਾਨ ਸ੍ਰੀ ਅਰੁਣ ਗੁਪਤਾ, ਐਸ.ਓ.ਆਈ ਦੇ ਕੌਮੀ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੁਖਮਿੰਦਰਪਾਲ ਸਿੰਘ ਮਿੰਟਾ, ਸਾਬਕਾ ਮੰਤਰੀ ਹਮੀਰ ਸਿੰਘ ਘੱਗਾ, ਕੈਪਟਨ ਅਮਰਜੀਤ ਸਿੰਘ ਜੇਜੀ, ਦਲਿਤ ਫਰੰਟ ਦੇ ਆਗੂ ਜੋਗਿੰਦਰ ਸਿੰਘ ਪੰਛੀ, ਬੂਟਾ ਸਿੰਘ ਸ਼ਾਦੀਪੁਰ, ਸੁਖਜੀਤ ਸਿੰਘ ਬਘੌਰਾ, ਪਾਲ ਜੁਨੇਜਾ, ਆਈ.ਜੀ.ਪਟਿਆਲਾ ਰੇਂਜ ਪਰਮਜੀਤ ਸਿੰਘ ਗਿੱਲ, ਡਿਪਟੀ ਕਮਿਸ਼ਨਰ ਜੀ.ਕੇ. ਸਿੰਘ, ਐਸ.ਐਸ.ਪੀ ਗੁਰਪ੍ਰੀਤ ਸਿੰਘ ਗਿੱਲ, ਐਸ.ਡੀ.ਐਮ ਗੁਰਪਾਲ ਸਿੰਘ ਚਾਹਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਆਗੂ ਤੇ ਅਧਿਕਾਰੀ ਹਾਜ਼ਰ ਸਨ ।