Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਪੰਜਾਬ ਵਿਚ ਦੁੱਧ ਦਾ ਉਤਪਾਦਨ ਵਧਾਉਣ ਲਈ ਰਣਨੀਤੀ ਤਿਆਰ - ਸਰਵਣ ਸਿੰਘ ਫਿਲੋਰ

ਪਸ਼ੂਆਂ ਦੀ ਸਿਹਤ ਸੰਭਾਲ ਸਰਕਾਰ ਦੀ ਪ੍ਰਾਥਮਿਕਤਾ

ਸਰਵਣ ਸਿੰਘ ਫਿਲੋਰ
ਸਰਵਣ ਸਿੰਘ ਫਿਲੋਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 15 Oct 2012

Last updated on: Oct 15, 2012, 00:00 IST

ਪੰਜਾਬ ਵਿਚ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਡੇਅਰੀ ਖੇਤਰ ਦੇ ਵਿਕਾਸ ਲਈ ਰਾਜ ਸਰਕਾਰ ਨੇ ਪਸ਼ੂਆਂ ਦੀ ਸੰਭਾਲ ਅਤੇ ਸੁਰੱਖਿਆ ਲਈ ਪ੍ਰਭਾਵੀ ਰਣਨੀਤੀ ਤਿਆਰ ਕੀਤੀ ਹੈ ਤਾਂ ਹੋ ਰਾਜ ਵਿਚ ਦੁੱਧ ਦੇ ਉਤਪਾਦਨ ਨੂੰ ਵਧਾਇਆ ਜਾ ਸਕੇ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਪਸ਼ੂ ਪਾਲਣ ਮੰਤਰੀ  ਸਰਵਣ ਸਿੰਘ ਫਿਲੋਰ ਨੇ ਦੱਸਿਆ ਕਿ ਵਿਭਾਗ ਦੁੱਧ ਦੇ ਉਤਪਾਦਨ ਵਿਚ ਵਾਧਾ ਕਰਨ ਲਈ ਪਸ਼ੂਆਂ ਦੀਆਂ ਨਸਲਾਂ ਵਿਚ ਸੁਧਾਰ ਲਿਆਉਣ ਵਾਸਤੇ ਪੂਰੀ ਤਰ੍ਹਾਂ ਸਰਗਰਮ ਹੈ। ਇਸ ਤੋ' ਇਲਾਵਾ ਵਿਭਾਗ ਵਲੋ' ਰਾਜ ਵਿਚ ਪਸ਼ੂਆਂ ਦੀ ਮਿਆਰੀ ਸਿਹਤ ਸੰਭਾਲ ਵਾਸਤੇ ਉਨ੍ਹਾਂ ਦੇ ਟੀਕੇ ਲਾਉਣ ਦੀ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਵਿਦੇਸ਼ਾਂ ਵਿਚਲੇ ਵਧੀਆ ਸਾਨ੍ਹਾਂ ਦੇ ਵੀਰਜ਼ ਦਰਾਮਦ ਕਰਕੇ ਇਥੇ ਚੰਗੀਆਂ ਨਸਲਾਂ ਤਿਆਰ ਕੀਤੀਆਂ ਜਾਣਗੀਆਂ। ਇਨ੍ਹਾਂ ਨਸਲਾਂ ਵਲੋ' ਇੱਕ ਸੂਏ ਵਿਚ 12000 ਲੀਟਰ ਤੱਕ ਦੁੱਧ ਦਿਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੀਮਨ ਨਾਲ ਇਥੇ ਵਧੀਆ ਨਸਲ ਦੀਆਂ ਵੱਛੀਆਂ ਅਤੇ ਕੱਟੀਆਂ ਪੈਦਾ ਹੋਣਗੀਆਂ। ਰਾਜ ਵਿਚ ਪਸ਼ੂਆਂ ਦੀ ਸਿਹਤ ਦਾ ਜਿਕਰ ਕਰਦੇ ਹੋਏ  ਫਿਲੋਰ ਨੇ ਕਿਹਾ ਕਿ ਸਮੁੱਚੇ ਰਾਜ ਵਿਚ ਪਸ਼ੂਆਂ ਲਈ ਵਧੀਆ ਸਿਹਤ ਸੇਵਾਂਵਾ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਰਾਜ ਭਰ ਵਿਚ ਸਥਾਪਿਤ 2852 ਪਸ਼ੂ ਸੰਸਥਾਂਵਾਂ ਦੇ ਨੈਟਵਰਕ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਦਿਹਾਤੀ ਖੇਤਰਾਂ ਵਿਚ ਵਿਸ਼ੇਸ਼ ਤੌਰ ਤੇ ਮਲਟੀ ਸਪੈਸ਼ਲਿਸ਼ਟੀ ਪਸ਼ੂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਪਸ਼ੂਆਂ ਨੂੰ ਹੋਣ ਵਾਲੀਆਂ ਪ੍ਰਮੁੱਖ ਅਤੇ ਖਤਰਨਾਕ ਬਿਮਾਰੀਆਂ ਨੂੰ ਰੋਕਣ ਲਈ ਅਤਿ ਆਧੁਨਿਕ ਤਕਨੀਕ ਦੇ ਰਾਹੀ' ਇਨ੍ਹਾਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਨਿਵਾਰਣ ਲਈ ਨਿਯਮਤ ਅਧਾਰ 'ਤੇ ਪਿੰਡਾਂ ਵਿਚ ''ਪਸ਼ੂ ਰੋਗ ਨਿਵਾਰਣ'' ਮੇਲੇ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀਆਂ ਬਿਮਾਰੀਆਂ ਦਾ ਪਤਾ ਲਾਉਣ ਲਈ ਢੁਕਵੇ' ਟੈਸਟ ਕੀਤੇ ਜਾਣਗੇ ਅਤੇ ਢੁੱਕਵਾਂ ਇਲਾਜ ਕੀਤਾ ਜਾਵੇਗਾ।

 

Tags: Sarvan Singh Phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD