Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਲੋਕ ਸਭਾ ਚੋਣਾਂ ਵਿੱਚ ਪਟਿਆਲੇ ਤੋਂ ਕਾਂਗਰਸ ਨੂੰ ਤੂਰਦਾ ਕਰ ਦਿਆਂਗੇ : ਢਿੱਲੋਂ

ਲੋਕ ਸਭਾ ਚੋਣਾਂ ਵਿੱਚ ਪਟਿਆਲੇ ਤੋਂ ਕਾਂਗਰਸ ਨੂੰ ਤੂਰਦਾ ਕਰ ਦਿਆਂਗੇ : ਢਿੱਲੋਂ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 15 Oct 2012

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਵੀ ਤੂਰਦਾ ਕਰ ਦਿਆਂਗੇ ਅੱਜ ਇੱਥੇ ਕਿਲਾ ਮੂਬਾਰਕ ਵਿੱਖੇ ਸਵਰਨਕਾਰ ਵੈਲਫੇਅਰ ਐਸੋਸ਼ੀਏਸ਼ਨ ਵੱਲੋਂ ਰੱਖੇ ਖੂਨ ਦਾਨ ਕੈਂਪ ਵਿੱਚ ਸ਼ਾਮਲ ਹੋਣ ਲਈ ਆਏ ਸ੍ਰੀ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਤੇ ਮਹਿਲਾਂ ਵਾਲਿਆਂ ਨੇ ਪਟਿਆਲਾ ਵਾਸੀਆਂ ਦੀ ਕਦੇ ਸਾਰ ਨਹੀ ਲਈ। ਉਨਾਂ ਕਿਹਾ ਕਿ ਜਿੰਨਾਂ ਲੋਕਾਂ ਕੋਲ ਪਟਿਆਲਾ ਵਾਸੀਆਂ ਦੇ ਦੁੱਖ ਸੁਖ ਵਿੱਚ ਸ਼ਾਮਲ ਹੋਣ ਦਾ ਵੀ ਸਮਾਂ ਨਹੀ ਉਹ ਪਟਿਆਲਾ ਵਾਸੀਆਂ ਦੀਆਂ ਵੋਟਾਂ ਦੇ ਵੀ ਹੱਕਦਾਰ ਨਹੀ । ਸ੍ਰੀ ਢਿੱਲੋਂ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਲੋਕਾਂ ਤੋਂ ਜੋ ਰੋਜ਼ ਸੁਣ ਰਹੇ ਹਾਂ ਉਸ ਨੂੰ ਵੇਖ ਕੇ ਮੈਂ ਵਿਸ਼ਵਾਸ ਨਾਲ ਕਿਹ ਸਕਦਾ ਹਾਂ ਕਿ ਪਟਿਆਲਾ ਸ਼ਹਿਰ ਵਿੱਚੋਂ ਜਿਵੇ ਪਹਿਲਾਂ ਕਾਂਗਰਸ ਨੂੰ ਵੋਟਾਂ ਮਿਲਦੀਆਂ ਸਨ ਹੁਣ ਅਕਾਲੀ ਦਲ ਨੂੰ ਉਵੇਂ ਹੀ ਵੋਟਾਂ ਮਿਲਣਗੀਆਂ । ਸ੍ਰੀ ਢਿੱਲੋਂ ਨੇ ਕਿਹਾ ਕਿ ਪਟਿਆਲਾ ਵਾਸੀ ਇਹ ਸਮਝ ਚੁੱਕੇ ਹਨ ਕਿ ਪਟਿਆਲੇ ਸ਼ਹਿਰ ਦਾ ਅਸਲ ਵਿਕਾਸ ਅਕਾਲੀ ਭਾਜਪਾ ਸਰਕਾਰ ਵਿੱਚ ਹੀ ਹੋਇਆ ਹੈ ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਦੇਸ਼ ਵਿੱਚ ਹੁਣ ਸੁਰਜ ਡੁੱਬ ਰਿਹਾ ਹੈ ਤੇ ਸਿਆਣੇ ਆਗੂ ਤੇ ਵਰਕਰ ਛਾਲਾਂ ਮਾਰ ਕੇ ਇਸ ਡੁੱਬਦੇ ਜਹਾਜ ਤੋਂ ਉਤਰ ਰਹੇ ਹਨ। ਕਾਂਗਰਸ ਪਾਰਟੀ ਨੂੰ ਭ੍ਰਿਸ਼ਟਾਚਾਰੀਆਂ ਦਾ ਗੜ ਆਖਦਿਆਂ ਸ੍ਰੀ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਨੋਟ ਇਕੱਠੇ ਕਰਨ ਵਿੱਚ ਲੱਗੇ ਹੋਏ ਹਨ ਇਹਨਾਂ ਨੂੰ ਲੋਕ ਸੇਵਾ ਨਾਲ ਕੋਈ ਲੈਣ ਦੇਣ ਨਹੀ । ਕੈਂਪ ਵਿੱਚ ਇੱਕ ਸੌ ਦੋ ਦਾਨੀਆਂ ਨੇ ਖੂਨਦਾਨ ਕੀਤਾ । ਇਸ ਸਮਾਗਮ ਵਿੱਚ ਜਿਲਾ ਪੁਲਿਸ ਕਪਤਾਨ ਗੁਰਪ੍ਰੀਤ ਸਿੰਘ ਗਿੱਲ ਇਪਰੂਮੈਂਟ ਟਰੱਸਟ ਦੇ ਸਾਬਕਾ ਚੇਆਰਮੈਨ ਇੰਦਰਮੋਹਨ ਸਿੰਘ ਬਜਾਜ, ਨਗਰ ਨਿਗਮ ਦੇ ਪ੍ਰਧਾਨ ਜਸਪਾਲ ਸਿੰਘ ਪ੍ਰਧਾਨ, ਸੀਨੀਆਰ ਡਿਪਟੀ ਮੇਅਰ ਜਗਦੀਸ਼ ਚੌਧਰੀ,ਡਿਪਟੀ ਮੇਅਰ ਹਰਿੰਦਰ ਕੋਹਲੀ, ਐਸੋਸ਼ੀਏਸ਼ਨ ਦੇ ਪ੍ਰਧਾਨ ਭੀਮ ਸੈਨ,ਸੀਨੀਅਰ ਮੀਤ ਪ੍ਰਧਾਨ ਸ਼ਾਮ ਲਾਲ ਵਰਮਾਂ, ਤਰਲੋਚਨ ਸਿੰਘ , ਕਿਰਪਾਲ ਸਿੰਘ , ਪ੍ਰਵੀਨ ਕੁਮਾਰ ਲੱਕੀ , ਸ਼ੁਸ਼ੀਲ ਸੇਠ,ਅਸ਼ੋਕ ਕੁਮਾਰ ਭੱਪ, ਨਰਿੰਦਰ ਜੌੜਾ, ਹਰਜਿੰਦਰ ਸਿੰਘ ਭੰਗੂ ਅਤੇ ਭਾਜਪਾ ਦੇ ਜਿਲਾ ਪ੍ਰਧਾਨ ਅਰੂਣ ਗੁੱਪਤਾ  ਸਮੇਤ ਕਈ ਹੋਰ ਆਗੂ ਵੀ ਹਾਜਰ ਸਨ।

 

Tags: Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD