Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਹਿੰਦ-ਖੂੰਹਦ ਘਟਾਉਣ ਲਈ ਫੂਡ ਪਰੋਸੈਸਿੰਗ ਉਦਯੋਗਾਂ ਨੇੜੇ ਸਥਾਪਤ ਹੋਣਗੇ ਕੁਲੈਕਸ਼ਨ ਸੈਂਟਰ-ਹਰਸਿਮਰਤ ਕੌਰ ਬਾਦਲ

ਡੱਬਾ ਬੰਦ ਪਦਾਰਥਾਂ ਨੂੰ ਆਮ ਆਦਮੀ ਦੀ ਪਹੁੰਚ ਵਿੱਚ ਲਿਆਉਣ ਦਾ ਉਦੇਸ਼

ਰਹਿੰਦ-ਖੂੰਹਦ ਘਟਾਉਣ ਲਈ ਫੂਡ ਪਰੋਸੈਸਿੰਗ ਉਦਯੋਗਾਂ ਨੇੜੇ ਸਥਾਪਤ ਹੋਣਗੇ ਕੁਲੈਕਸ਼ਨ ਸੈਂਟਰ-ਹਰਸਿਮਰਤ ਕੌਰ ਬਾਦਲ

Web Admin

Web Admin

5 ਦਰਿਆ ਨਿਊਜ਼

ਚੰਡੀਗੜ/ਮੁੰਬਈ , 25 Sep 2014

Last updated on: Sep 25, 2014, 00:00 IST

ਕੇਂਦਰੀ ਫੂਡ ਪਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਵੱਖ-ਵੱਖ ਰਾਜਾਂ ਵਿੱਚ ਸਥਾਪਤ ਫੂਡ ਪਰੋਸੈਸਿੰਗ ਉਦਯੋਗਾਂ ਦੀ ਕਾਰਜ-ਕੁਸ਼ਲਤਾ ਵਧਾਉਣ ਅਤੇ ਖੁਰਾਕੀ ਉਦਯੋਗਿਕ ਵਸਤਾਂ ਦੀ ਰਹਿੰਦ-ਖੂੰਹਦ ਨੂੰ ਘਟਾਉਣ ਲਈ ਮੁੱਢਲੇ ਕੁਲੈਕਸ਼ਨ ਸੈਂਟਰ ਸਥਾਪਤ ਕੀਤੇ ਜਾਣਗੇ ਤਾਂ ਜੋ ਖੇਤੀ ਵਸਤਾਂ ਦੀ ਸੁਚੱਜੀ ਵਰਤੋਂ ਕੀਤੀ ਜਾ ਸਕੇ।ਅੱਜ ਇਥੇ ਫਿੱਕੀ ਦੇ ਸਹਿਯੋਗ ਨਾਲ ਕਰਵਾਈ ਗਈ ਅੱਠਵੀਂ ਗਲੋਬਲ ਕਨਵੈਨਸ਼ਨ ਦੌਰਾਨ ਬੋਲਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਇਨਾਂ ਕੁਲੈਕਸ਼ਨ ਸੈਂਟਰਾਂ ਦੀ ਸਥਾਪਨਾ ਦਾ ਮੁੱਖ ਮੰਤਵ ਖੁਰਾਕੀ ਵਸਤਾਂ ਦੇ ਡੱਬਾ ਬੰਦ ਉਤਪਾਦਨ ਕਾਰਜਾਂ ਨਾਲ ਸਬੰਧਤ ਉਦਯੋਗਾਂ ਨੂੰ ਕੱਚੇ ਮਾਲ ਦੀ ਸਪਲਾਈ ਦੌਰਾਨ ਹੋਣ ਵਾਲੇ ਨੁਕਸਾਨਾਂ ਨੂੰ ਘਟਾਉਣਾ ਹੈ ਜਿਸ ਲਈ ਫੂਡ ਪਰੋਸੈਸਿੰਗ ਮੰਤਰਾਲੇ ਵੱਲੋਂ ਸਮਾਂ ਹੱਦ ਨਿਸ਼ਚਿਤ ਕਰਕੇ ਨਿਸ਼ਾਨੇ ਦੀ ਪ੍ਰਾਪਤੀ ਲਈ ਯਤਨ ਕੀਤੇ ਜਾਣਗੇ।

ਕੇਂਦਰੀ ਮੰਤਰੀ ਨੇ ਕਿਹਾ ਕਿ ਇੱਕ ਅੰਦਾਜੇ ਅਨੁਸਾਰ ਖੁਰਾਕੀ ਵਸਤਾਂ ਦੇ ਉਤਪਾਦਨ ਦਾ 18 ਫੀਸਦੀ ਹਿੱਸਾ ਸੁਪਲਾਈ ਦੌਰਾਨ ਨਸ਼ਟ ਹੋ ਜਾਂਦਾ ਹੈ ਜਿਸ ਦੇ ਹੱਲ ਲਈ ਮੰਤਰਾਲੇ ਵੱਲੋਂ ਹਰੇਕ ਪੱਧਰ 'ਤੇ ਕੋਲਡ ਸਟੋਰਾਂ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਸਾਡਾ ਉਦੇਸ਼ ਡੱਬਾ ਬੰਦ ਪਦਾਰਥਾਂ ਨੂੰ ਆਮ ਆਦਮੀ ਦੀ ਪਹੁੰਚ ਵਿੱਚ ਲਿਆਉਣਾ ਹੈ ਜੋ ਕਿ ਮੌਜੂਦਾ ਸਮੇਂ ਦੌਰਾਨ ਸਮਾਜ ਦੇ ਉਪਰਲੇ ਵਰਗ ਤੱਕ ਹੀ ਸੀਮਤ ਹੈ।

ਕੇਂਦਰੀ ਮੰਤਰੀ ਸ੍ਰੀਮਤੀ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਉਨਾਂ ਦੇ ਮੰਤਰਾਲੇ ਵੱਲੋਂ ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਵਿਆਜ ਦਰਾਂ ਘਟਾਉਣ ਬਾਰੇ ਵੀ ਤਜ਼ਵੀਜ਼ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਲਈ ਬਜਟ ਵਿੱਚ 2,000 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।ਇਸ ਮੌਕੇ ਕੇਂਦਰੀ ਫੂਡ ਪਰੋਸੈਸਿੰਗ ਸਨਅਤ ਸਕੱਤਰ ਸਿਰਾਜ ਹੁਸੈਨ ਤੋਂ ਇਲਾਵਾ ਫਿੱਕੀ ਸੰਸਥਾ ਦੇ ਅਧਿਕਾਰੀਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਮੌਜੂਦ ਫੂਡ ਪਰੋਸੈਸਿੰਗ ਸਨਅਤਕਾਰਾਂ ਨੂੰ ਕੇਂਦਰ ਵੱਲੋਂ ਖੁਰਾਕੀ ਵਸਤਾਂ ਦੇ ਉਤਪਾਦਨ, ਡੱਬਾ ਬੰਦ ਕਰਨ, ਵੰਡ ਅਤੇ ਵਿੱਕਰੀ ਲਈ ਮੌਜੂਦਾ ਪ੍ਰਸਥਿਤੀਆਂ, ਪ੍ਰਸਤਾਵਤ ਯੋਜਨਾਵਾਂ, ਰਿਆਇਤਾਂ ਅਤੇ ਕੇਂਦਰੀ ਸਕੀਮਾਂ ਤੋਂ ਜਾਣੂ ਕਰਵਾਇਆ।

 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD