ਤੇਜਿੰਦਰਪਾਲ ਸਿੰਘ ਸਿੱਧੂ ਆਈ .ਏ.ਐਸ. ਡਿਪਟੀ ਕਮਿਸ਼ਨਰ –ਕਮ –ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ ਕਾਰਪੋਰੇਸ਼ਨ , ਮਿਊਂਸਪਲ ਕਮੇਟੀਆਂ ਦੇ ਅਧੀਨ ਪੈਂਦੇ ਖੇਤਰਾਂ ਅਤੇ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਹੁੱਕਾ ਬਾਰਾਂ ਤੇ ਪਾਬੰਦੀ ਲਗਾਈ ਗਈ ਹੈ। ਉਹਨਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੁਝ ਰੈਸਟੋਰੈਂਟਾਂ/ਹੁੱਕਾ ਬਾਰਾਂ ਵੱਲੋਂ ਆਉਣ ਵਾਲੇ ਵਿਜ਼ਟਰਾਂ ਨੂੰ ਹੁੱਕੇ ਲਈ ਆਫ਼ਰ ਕੀਤਾ ਜਾਂਦਾ ਹੈ। ਜਿਸ ਨਾਲ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਨੌਜਵਾਨ ਵੀ ਇਹਨਾਂ ਹੁੱਕਾ ਬਾਰਾਂ ਦਾ ਸ਼ਿਕਾਰ ਹੋ ਜਾਂਦੇ ਹਨ। ਲੋਕਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਹੁੱਕਾ ਬਾਰਾਂ ਤੇ ਪਾਬੰਦੀ ਦੇ ਹੁਕਮ ਲਗਾਏ ਗਏ ਹਨ ਇਹ ਹੁਕਮ 28 ਨਵੰਬਰ 2014 ਤੱਕ ਲਾਗੂ ਰਹਿਣਗੇ।