Friday, 17 May 2024

 

 

ਖ਼ਾਸ ਖਬਰਾਂ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ

 

ਪੰਜਾਬ ਦੇ ਸਾਰੇ ਛੱਪੜਾਂ 'ਤੇ ਮੋਟਰਾਂ ਲਗਾਉਣ ਲਈ ਕੁਨੈਕਸ਼ਨ ਜਾਰੀ ਕੀਤੇ ਜਾਣ- ਸੰਤ ਸੀਚੇਵਾਲ

ਸੂਬੇ ਦੇ ਸ਼ਨੇਟਰੀ ਵਿਭਾਗ ਦੇ ਇੰਜੀਨੀਅਰਾਂ ਵੱਲੋਂ ਪਿੰਡ ਸੀਚੇਵਾਲ 'ਚ ਦੋ ਦਿਨਾਂ ਟ੍ਰੈਨਿੰਗ ਸ਼ੁਰੂ

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 27 Sep 2014

ਪੰਜਾਬ ਦੇ ਜਲ ਸਪਲਾਈ ਅਤੇ ਸਫਾਈ ਵਿਭਾਗ ਵੱਲੋਂ ਪਿੰਡ ਸੀਚੇਵਾਲ 'ਚ ਦੋ ਦਿਨਾਂ ਲਗਾਈ ਵਰਕਸ਼ਾਪ ਵਿੱਚ ਹਿੱਸਾ ਲੈਣ ਲਈ ਦੋ ਦਰਜਨ ਦੇ ਕਰੀਬ ਇੰਜੀਨੀਅਰ ਪਹੁੰਚੇ। ਇਹ ਇੰਜੀਨੀਅਰ ਇੱਥੇ  ਸੀਵਰੇਜ਼ ਸਿਸਟਮ, ਗੰਦੇ ਪਾਣੀਆਂ ਦੀ ਨਿਕਾਸੀ, ਵਾਤਾਵਰਣ ਦੀ ਸ਼ੁਧਤਾ ਬਾਰੇ ਵਾਤਾਵਰਣ ਪ੍ਰੇਮੀ  ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵੱਲੋਂ ਕੀਤੇ ਤਜ਼ਰਬਿਆਂ ਬਾਰੇ ਅਧਿਐਨ ਕਰਨਗੇ।ਇਸ ਵਰਕਸ਼ਾਪ ਵਿੱਚ ਜਲੰਧਰ, ਹੁਸ਼ਿਆਰਪੁਰ ਤੇ ਗੁਰਦਾਸਪੁਰ ਸਰਕਲਾਂ ਦੇ ਨਿਗਰਾਨ ਇੰਜੀਨੀਅਰ ਤੇ ਕਾਰਜ਼ਕਾਰੀ ਇੰਜੀਨੀਅਰ ਹਿੱਸਾ ਲੈ ਰਹੇ ਹਨ।

ਵਰਕਸ਼ਾਪ 'ਚ ਹਿੱਸਾ ਲੈ ਰਹੇ ਇੰਜੀਨੀਅਰਾਂ ਨੂੰ ਪਾਣੀ ਬਚਾਉਣ ਦੇ ਨੁਕਤੇ ਦੱਸਦਿਆ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਪੰਜਾਬ ਦੇ ਛੱਪੜਾਂ ਦੇ ਗੰਦੇ ਪਾਣੀਆਂ ਨੂੰ ਖੇਤੀ ਲਈ ਵਰਤਣ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੁੰ ਅਪੀਲ ਕੀਤੀ ਕਿ ਸੂਬੇ ਦੇ ਸਾਢੇ 12 ਹਾਜ਼ਾਰ ਪਿੰਡਾਂ ਦੇ ਛੱਪੜਾਂ ਦੇ ਪਾਣੀਆਂ ਨੂੰ ਖੇਤੀ ਲਈ ਵਰਤਣ ਲਈ ਮੋਟਰਾਂ ਦੇ ਕੁਨੈਕਸ਼ਨ ਜਾਰੀ ਕੀਤੇ ਜਾਣ ਤਾਂ ਜੋ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕੇ।ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਸੀਚੇਵਾਲ 'ਚ ਛੱਪੜ ਦਾ ਪਾਣੀ ਖੇਤੀ ਲਈ ਵਰਤਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਲ ਕਿਲ੍ਹੇ ਦੀ ਫਸੀਲ ਤੋਂ ਭਾਰਤ ਨੂੰ ਸਾਫ ਸੁਥਰਾ ਰੱਖਣ ਦੀ ਕੀਤੀ ਅਪੀਲ ਦੇ ਵੱਡੇ ਅਰਥ ਹਨ।ਉਨ੍ਹਾਂ ਕਿਹਾ ਸਾਡੇ ਰਹਿਣ ਸਹਿਣ ਦੀ ਕਾਰਜਸ਼ੈਲੀ ਬਦਲਣ ਨਾਲ ਪਾਣੀ ਦੇ ਕੁਦਰਤੀ ਸੋਮੇ ਪਾਲੀਤ ਹੋਣ ਲੱਗ ਪਏ ਹਨ ਜਿੰਨ੍ਹਾਂ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੇ ਪਾਣੀਆਂ ਵਿੱਚ ਕੋਈ  ਖਤਰਨਾਕ ਕੈਮੀਕਲ ਨਹੀਂ ਹੁੰਦੇ ਸਗੋਂ ਘਰਾਂ ਦਾ ਪਾਣੀ ਹੁੰਦਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਛੱਪੜਾਂ ਦਾ ਪਾਣੀ ਖੇਤੀ ਨਾਲ ਵਰਤਣ ਨਾਲ ਘੱਟੋ ਘੱਟ 12 ਹਾਜ਼ਾਰ ਤੋਂ ਵੱਧ ਮੋਟਰਾਂ ਧਰਤੀ ਹੇਠਲਾ ਪਾਣੀ ਨਿਕਲਣੋਂ ਬਚ ਜਾਵੇਗਾ।

ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਤੇ ਦਸੂਹਾ ਵਿੱਚ ਬਣੇ ਟਰੀਟਮੈਂਟ ਪਲਾਂਟਾਂ ਦਾ ਪਾਣੀ ਖੇਤੀ ਨੂੰ ਲੱਗ ਰਿਹਾ ਹੈ।ਉਨ੍ਹਾਂ ਕਿਹਾ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ 'ਚ ਧਰਤੀ ਹੇਠਲੇ ਪਾਣੀ ਦੀ ਹੋ ਰਹੀ ਬਰਬਾਦੀ ਨੂੰ ਦੇਖਦਿਆ ਮੋਟਰਾਂ ਦੇ ਕੁਨੈਕਸ਼ਨ ਦੇਣ 'ਤੇ ਰੋਕ ਲਾ ਦਿੱਤੀ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਛੱਪੜਾਂ ਦਾ ਪਾਣੀ ਤਾਂ ਪਹਿਲਾ ਹੀ ਧਰਤੀ ਹੇਠੋਂ ਕੱਢਿਆ ਹੋਇਆ ਹੈ ਉਸ ਨੂੰ ਤਾਂ ਖੇਤਾਂ ਤੱਕ ਹੀ ਪਹੁੰਚਾÀਣਾ ਹੈ।ਇਸ ਮੌਕੇ ਨਾਰਥ ਜ਼ੋਨ ਦੇ ਚੀਫ ਇੰਜੀਨੀਅਰ ਵਾਟਰ ਸਪਲਾਈ ਤੇ ਸੈਨੇਟਰੀ ਵਿਭਾਗ ਸੁਧੀਰ  ਭਾਟੀਆ ਤੇ ਇੰਜੀਨੀਅਰ ਐਚ.ਐਲ ਗੁਪਤਾ  ਨੇ ਸੰਬੋਧਨ ਕਰਦਿਆ ਕਿਹਾ ਸੀਚੇਵਾਲ ਪਿੰਡ 'ਚ ਸੰਤ ਸੀਚੇਵਾਲ ਜੀ ਦੀ ਅਗਵਾਈ ਹੇਠ ਪਾਣੀਆਂ ਦੀ ਸਾਭ ਸੰਭਾਲ ਕੀਤੀ ਗਈ ਹੈ ਉਸ ਦੀ ਪੰਜਾਬ 'ਚ ਕਿਧਰੇ ਉਦਾਹਰਣ ਨਹੀਂ ਮਿਲਦੀ।ਉਨ੍ਹਾਂ ਦੱਸਿਆ ਕਿ ਇੱਥੇ ਆ ਕੇ ਉਨ੍ਹਾਂ ਦੇ ਅਫਸਰ ਦੋ ਦਿਨਾਂ 'ਚ ਸਾਰੇ ਪੱਖਾ ਦਾ ਅਧਿਐਨ ਕਰਨਗੇ।ਉਨ੍ਹਾਂ ਕਿਹਾ ਕਿ ਟਰੀਟਮੈਂਟ ਪਲਾਂਟਾਂ ਦਾ ਪਾਣੀ ਖੇਤੀ ਲਈ ਵਰਤੇ ਜਾਣ ਬਾਰੇ ਕਿਸਾਨਾਂ ਨੂੰ ਜਾਗਰਿਤ ਕੀਤਾ ਜਾਵੇਗਾ। ਇੰਨ੍ਹਾਂ ਇੰਜੀਨੀਅਰਾਂ ਨੂੰ ਸੰਤ ਸੀਚੇਵਾਲ ਵੱਲੋਂ ਕੀਤੇ ਕਾਰਜਾਂ ਦੀ ਵੀਡੀਓ ਵੀ ਦਿਖਾਈ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਗਰਾਨ ਇੰਜੀਨੀਅਰਾਂ ਵਿੱਚ  ਐਸ.ਐਸ.  ਰਿਆੜ, ਬੀ.ਐਸ.ਕੰਗ ਤੇ ਕੁਲਬੀਰ ਸਿੰਘ, ਸੰਤ ਸੁਖਜੀਤ ਸਿੰਘ, ਸੁਰਜੀਤ ਸਿੰਘ ਸ਼ੰਟੀ, ਬਲਾਕ ਸੰਮਤੀ ਮੈਂਬਰ ਜਸਪਾਲ ਸਿੰਘ, ਸਰਪੰਚ ਰਜਵੰਤ ਕੌਰ, ਪੰਚ ਫਕੀਰ ਸਿੰਘ, ਮਹਿਲਾ ਮੰਡਲ ਦੀ ਪ੍ਰਧਾਨ ਗੁਰਬਖਸ਼ ਕੌਰ, ਅਮਰੀਕ ਸੰਧੂ ਆਦਿ ਹਾਜ਼ਰ ਸਨ।

 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD