Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸੰਤ ਸੀਚੇਵਾਲ ਵੱਲੋਂ 15 ਦੇਸ਼ਾਂ ਦੇ ਪ੍ਰਤੀਨਿਧੀਆਂ ਨੂੰ ਪਵਿੱਤਰ ਵੇਈਂ ਦੇ ਦਰਸ਼ਨਾਂ ਲਈ ਆਉਣ ਦਾ ਸੱਦਾ

ਰਾਜਸਥਾਨ ਦੀ ਉਦੈਪੁਰ ਕੌਮੀ ਰੱਖ 'ਚ ਲੱਗਣਗੇ 'ਸੀਚੇਵਾਲ' ਰੁੱਖ

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 30 Sep 2014

ਫੈਡਰੇਸ਼ਨ ਆਫ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ( ਫਿੱਕੀ ) ਵੱਲੋਂ ਕਰਵਾਈ ਗਈ ਦੋ ਦਿਨਾਂ ਕੌਮੀ ਕਾਨਫਰੰਸ ਵਿੱਚ 15 ਦੇਸ਼ਾ ਤੋਂ ਆਏ ਪ੍ਰਤੀਨਿਧੀਆਂ ਨੂੰ ਸੱਦਾ ਦਿੱਤਾ ਕਿ ਉਹ ਸੁਲਤਾਨਪੁਰ ਲੋਧੀ 'ਚ ਪਵਿੱਤਰ ਕਾਲੀ ਵੇਈਂ ਦੇ ਦਰਸ਼ਨਾਂ ਲਈ ਆਉਣ ਜਿਸ ਨੂੰ ਪੰਜਾਬ ਦੀਆਂ ਸੰਗਤਾਂ ਨੇ ਆਪਣੇ ਹੱਥੀ ਸਾਫ ਕਰਕੇ ਨਵੀਂ ਮਿਸਾਲ ਪੈਦਾ ਕੀਤੀ ਹੈ।ਨਵੀਂ ਦਿੱਲੀ ਦੇ ਫਿੱਕੀ ਹਾਊਸ ਵਿੱਚ ਕਰਵਾਈ ਦੋ ਦਿਨਾਂ ਕਾਨਫਰੰਸ 'ਚ ਸੰਤ ਸੀਚੇਵਾਲ ਜੀ ਨੂੰ ਪਵਿੱਤਰ ਵੇਈ ਬਾਰੇ ਤੇ ਪੰਜਾਬ ਦੇ ਪਾਣੀਆਂ 'ਚ ਘੁਲ ਰਹੀਆਂ ਜ਼ਹਿਰਾਂ ਤੇ ਇਸ ਦੇ ਹੱਲ ਬਾਰੇ ਹੋਈ ਵਿਚਾਰ ਚਰਚਾ 'ਚ ਹਿੱਸਾ ਲਿਆ । ਏਸੇ ਦੌਰਾਨ ਸੰਤ ਸੀਚੇਵਾਲ ਦੀ ਸਯੁੰਕਤ ਰਾਸ਼ਟਰ ਦੇ ਵਾਤਾਵਰਣ ਪ੍ਰੋਗਰਾਮ ਦੇ  ਫਰਾਂਸ ਤੋਂ ਆਏ ਨਹਿਰੀ ਅਫਸਰ  ਲੌਰੰਸ ਮੀਲਾ ਆਈ ਨਾਲ ਵੀ ਮੁਲਾਕਾਤ ਹੋਈ।

ਫਿੱਕੀ ਹਾਊਸ 'ਚ ਦੋ ਦਿਨਾਂ  ਹੋਈ 'ਇੰਡੀਅਨ ਕਾਨਫਰੰਸ ਆਨ ਲਾਈਫ਼ ਸਾਈਕਲ ਮੈਨਜ਼ਮੈਂਟ' ਵਿਸ਼ੇ 'ਤੇ ਹੋਈ ਕਾਨਫਰੰਸ ਪਹਿਲੀਵਾਰ ਹੈ ਜਦੋਂ ਪੰਜਾਬ ਦੀਆਂ ਸੰਗਤਾਂ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਅਗਵਾਈ ਹੇਠ ਹੋਈ ਕਾਰ ਸੇਵਾ ਦੀ ਚਰਚਾ ਹੋਈ। ਡੈਲੀਗੇਟਾਂ ਨਾਲ ਖੁਲ੍ਹੀ ਚਰਚਾ 'ਚ ਵਿਦੇਸ਼ਾਂ ਤੋਂ ਆਏ ਪ੍ਰਤੀਨਿਧੀਆ ਨੇ ਸੰਤ ਸੀਚੇਵਾਲ ਜੀ ਪੰਜਾਬ ਦੇ ਵਾਤਾਵਰਣ ਬਾਰੇ ਤੇ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੌਰਾਨ ਆਈਆਂ ਚਣੌਤੀਆਂ ਬਾਰੇ ਕਈ ਤਰ੍ਹਾਂ ਦੇ ਸਵਾਲ- ਜਵਾਬ ਕੀਤੇ।

ਇਸ ਭੱਖਵੀ ਚਰਚਾ ਦੌਰਾਨ ਸੰਤ ਸੀਚੇਵਾਲ ਨੇ ਦੱਸਿਆ ਕਿ ਭਾਰਤ ਦੇ ਦਰਿਆਵਾਂ 'ਚ ਪਾਏ ਜਾ ਰਹੇ ਪ੍ਰਦੂਸ਼ਿਤ ਪਾਣੀਆਂ ਨੂੰ ਟਰੀਟ ਕਰਕੇ ਖੇਤੀ ਲਈ ਵਰਤਿਆ ਜਾਵੇ ਅਜਿਹਾ ਕਰਨ ਨਾਲ ਦਰਿਆ ਵੀ ਸਾਫ਼ ਰਹਿਣਗੇ ਤੇ ਆਰਗੇਨਿਕ ਖੇਤੀ ਵੀ ਹੋਵੇਗੀ ਤੇ ਕਿਸਾਨਾਂ ਨੂੰ ਵੀ ਆਰਥਿਕ ਲਾਭ ਪਹੁੰਚੇਗਾ।ਸੰਤ ਸੀਚੇਵਾਲ ਨੇ ਪ੍ਰਦੂਸ਼ਿਤ ਪਾਣੀ ਨੂੰ ਟਰੀਟ ਕਰਕੇ ਖੇਤੀ ਲਈ ਵਰਤੇ ਜਾਣ ਦੀਆਂ ਸੁਲਤਾਨਪੁਰ, ਦਸੂਹਾ ਤੇ ਸੀਚੇਵਾਲ ਪਿੰਡ ਦੀਆਂ ਉਦਾਹਰਣਾਂ ਪੇਸ਼ ਕੀਤੀਆ।ਵਿਦੇਸ਼ਾਂ ਤੋਂ ਆਏ ਪ੍ਰਤੀਨਿਧੀਆਂ ਨੇ ਪਵਿੱਤਰ ਕਾਲੀ ਵੇਈਂ ਤੇ ਪ੍ਰਦੂਸ਼ਿਤ ਪਾਣੀਆਂ ਬਾਰੇ ਸੰਤ ਸੀਚੇਵਾਲ ਵੱਲੋਂ ਛੇੜੀ ਮਹੁੰਮ ਦੀ ਪ੍ਰਸੰਸਾਂ ਕੀਤੀ।ਇਸ ਮੌਕੇ ਫਿੱਕੀ ਦੀ ਸੀ.ਈ.ਓ ( ਕੁਆਲਿਟੀ ਫੋਰਮ ) ਡਾ: ਸੰਜੀਵਨ ਬਾਜ਼ਾਜ਼ ਨੇ ਸੰਤ ਸੀਚੇਵਾਲ ਨੂੰ ਸਨਮਾਨਿਤ ਕਰਦਿਆ ਐਲਾਨ ਕੀਤਾ ਕਿ ਫਿੱਕੀ ਵੱਲੋਂ ਰਾਜਸਥਾਨ ਦੀ ਊਦੈਪੁਰ ਸੈਂਚਰੀ 'ਚ 6 ਵਿਸ਼ੇਸ਼ ਕਿਸਮ ਦੇ ਰੁੱਖ ਸੀਚੇਵਾਲ ਦੇ ਨਾਂਅ ਦੇ ਲਾਏ ਜਾਣਗੇ।ਇਸ ਮੌਕੇ ਸੰਤ ਸੀਚੇਵਾਲ, ਪਟਿਆਲਾ ਤੋਂ ਐਡਵੋਕੇਟ ਬਲਬੀਰ ਸਿੰਘ ਬਿਲਿੰਗ, ਅਮਰੀਕ ਸਿੰਘ ਸੰਧੂ, ਪ੍ਰੋ ਕੁਲਵਿੰਦਰ ਸਿੰਘ ਗਾਦੜੀ, ਜਸਵੀਰ ਸਿੰਘ ਵੀ ਹਾਜ਼ਰ ਸਨ।

 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD