Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਪਵਿੱਤਰ ਕਾਲੀ ਵੇਈਂ 'ਤੇ ਬੇਰ ਸਾਹਿਬ ਨੇੜੇ ਬਣਨ ਵਾਲੇ ਤੀਜੇ ਪੜਾਅ ਦੇ ਇਸ਼ਨਾਨ ਘਾਟਾਂ ਦੀ ਕਾਰ ਸੇਵਾ ਦਾ ਕੰਮ ਜ਼ੋਰਾਂ 'ਤੇ

ਸੰਤ ਸੀਚੇਵਾਲ ਵੱਲੋਂ ਸੰਗਤਾਂ ਨੂੰ ਕਾਰ ਸੇਵਾ 'ਚ ਹਿੱਸਾ ਲੈਣ ਦੀ ਅਪੀਲ

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 01 Oct 2014

ਗੁਰਦੁਆਰਾ ਬੇਰ ਸਾਹਿਬ ਨੇੜੇ ਪਵਿੱਤਰ ਕਾਲੀ ਵੇਈਂ ਕਿਨਾਰੇ ਇਸ਼ਨਾਨ ਘਾਟ ਬਣਾਉਣ ਦੀ ਤੀਜੇ ਪੜਾਅ ਦੀ ਕਾਰ ਸੇਵਾ ਦੌਰਾਨ ੧੭੫ ਫੁੱਟ ਲੱਬੇ ਘਾਟ ਬਣਾਏ ਜਾ ਰਹੇ ਹਨ। ਇੰਨ੍ਹਾਂ ਘਾਟਾਂ 'ਤੇ ਵੇਈਂ 'ਚ ਇਸ਼ਨਾਨ ਕਰਨ ਲਈ ਬਣਾਈਆਂ ਜਾ ਰਹੀਆ ੧੩ ਪੌੜੀਆ ਦੀ ਕਾਰ ਸੇਵਾ ਦਾ ਕੰਮ ਅੱਧੇ ਤੋਂ ਵੱਧ ਮੁਕੰਮਲ ਹੋ ਗਿਆ ਹੈ। ਪਿਛਲੇ ੧੪ ਸਾਲਾਂ ਤੋਂ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਕਰਦੇ ਆ ਰਹੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਅਗਵਾਈ ਹੇਠ ਘਾਟਾਂ ਦੀ ਚੱਲ ਰਹੀ ਕਾਰ ਸੇਵਾ 'ਚ ਇਲਾਕੇ ਭਰ ਦੀਆਂ ਸੰਗਤਾਂ ਹਿੱਸਾ ਲੈ ਰਹੀਆ ਹਨ।ਪਵਿੱਤਰ ਕਾਲੀ ਵੇਈ ਦੀ ਕਾਰ ਸੇਵਾ ਦੌਰਾਨ ਸੰਸਾਰ ਭਰ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਹਿੱਸਾ ਲੈ ਰਹੀਆਂ ਹਨ।ਜਿਕਰਯੋਗ ਹੈ ਕਿ ਪਿਛਲੇ ਸਾਲ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵੱਲੋਂ ਪੱਥਰਾਂ ਨਾਲ ਬਣਾਏ ਗਏ ੬੦੦ ਫੁੱਟ ਲੰਮੇ ਇਸ਼ਨਾਨ ਘਾਟ   ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਨੇ ਸੰਗਤਾਂ ਨੂੰ ਸਮਰਪਿਤ ਕੀਤੇ ਸਨ। ਜਦ ਕਿ ਪਹਿਲੇ ਪੜਾਅ ਦੇ ਇਸ਼ਨਾਨ ਘਾਟ ਵਿਸਾਖੀ ਮੌਕੇ ਸੰਗਤਾਂ ਨੂੰ ਸਮਰਪਿਤ ਕਰਕੇ ਪਵਿੱਤਰ ਕਾਲੀ ਵੇਈਂ  ਦਾ ਨਾਤਾ ਦਹਾਕਿਆ ਬਾਆਦ  ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਉਸ ਅਸਥਾਨ ਨਾਲ ਜੋੜਿਆ ਗਿਆ ਸੀ ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਬੇਰੀ ਥੱਲੇ ਬੈਠਕੇ  ਅਕਾਲ ਪੁਰਖ ਨਾਲ ਲਿਵ ਜੋੜ੍ਹਿਆ ਕਰਦੇ ਸਨ। ਦਹਾਕਿਆਂ ਤੋਂ ਇਸ ਪਵਿੱਤਰ ਵੇਈਂ 'ਚ ਇੰਨ੍ਹੀ ਜ਼ਿਆਦਾ ਗੰਦਗੀ ਪਾਈ ਜਾ ਰਹੀ ਸੀ ਕਿ ਲੋਕ ਇਸ ਨੂੰ ਗੰਦਾ ਨਾਲਾ ਹੀ ਸਮਝਣ ਲੱਗ ਪਏ ਸਨ। ਸਿੱਖੀ ਦੀ ਇਸ ਧ੍ਰੋਹਰ ਨੂੰ ਬਚਾਉਣ ਲਈ ਸੰਤ ਸੀਚੇਵਾਲ ਸੰਗਤਾਂ ਨੂੰ ਨਾਲ ਲੈਕੇ ਇਸ ਵੇਈਂ ਦੀ ਸੁਰਜੀਤੀ ਲਈ ਕਾਰਜ ਕਰ ਰਹੇ ਹਨ ਜਿਸ 'ਚ ਕਾਫੀ ਹੱਦ ਤੱਕ ਕਾਮਜਾਬੀ ਵੀ ਮਿਲੀ ਹੈ।ਇਸ ਮੌਕੇ ਸੰਤ ਸੀਚੇਵਾਲ ਨੇ ਸੰਗਤਾਂ ਨੂੰ ਇਸ ਕਾਰ ਸੇਵਾ 'ਚ ਹਿੱਸਾ ਲੇਣ ਦੀ ਅਪਲਿ ਕਰਦਿਆ ਕਿਹਾ ਕਿ ਸਰਬਤ ਦੇ ਭਲੇ ਦਾ ਹੋਕਾ ਦੇਣ ਵਾਲੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਨਾਲ ਜੁੜੀ ਇਸ ਕਾਲੀ ਵੇਈਂ ਨੇ ਪੰਜਾਬ ਵਿੱਚ ਵਾਤਾਵਰਣ ਦੀ ਲਹਿਰ ਖੜੀ ਕਰਨ 'ਚ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੀ ਇਸ ਵੇਈਂ 'ਚੋਂ ਹੀ ਸੰਗਤਾਂ ਦੇ ਸਹਿਯੋਗ ਨਾਲ ਪਾਣੀਆਂ ਨੂੰ ਬਚਾਉਣ ਦੀ ਚੱਲੀ ਇਸ ਮਹੁੰਮ ਦਾ ਸੂਬੇ ਭਰ ਦੇ ਲੋਕਾਂ ਨੇ ਹੁੰਗਾਰਾ ਭਰਿਆ ਹੈ। ਉਨ੍ਹਾਂ ਕਿਹਾ ਜੇ ਪਾਣੀ ਨਾ ਬਚਾਇਆ ਗਿਆ ਤਾਂ ਹਰਿਆ – ਭਰਿਆ ਪੰਜਾਬ ਰੇਗਸਿਤਾਨ ਬਣ ਜਾਵੇਗਾ।

 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD