Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਅਕਾਲੀ-ਭਾਜਪਾ ਸਰਕਾਰ ਨੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਦੀ ਦਰ ਵਿਚ ਵਾਧਾ ਕਰਕੇ ਆਪਣੇ ਕਿਸਾਨ ਵਿਰੋਧੀ ਹੋਣ ਦਾ ਪੱਕਾ ਪ੍ਰਮਾਣ ਦਿੱਤਾ :ਅੰਬਿਕਾ ਸੋਨੀ

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਅਤ ਉਨ੍ਹਾਂ ਦੇ ਨਾਲ ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ, ਵਿਧਾਇਕ ਜਗਮੋਹਨ ਸਿੰਘ ਕੰਗ ਨਾਲ ਖੜ੍ਹੇ ਹਨ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਅਤ ਉਨ੍ਹਾਂ ਦੇ ਨਾਲ ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ, ਵਿਧਾਇਕ ਜਗਮੋਹਨ ਸਿੰਘ ਕੰਗ ਨਾਲ ਖੜ੍ਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ. ਨਗਰ (ਮੁਹਾਲੀ) , 04 Oct 2014

ਅਕਾਲੀ-ਭਾਜਪਾ ਸਰਕਾਰ ਨੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਦੀ ਦਰ ਵਿਚ ਵਾਧਾ ਕਰਕੇ ਆਪਣੇ ਕਿਸਾਨ ਵਿਰੋਧੀ ਹੋਣ ਦਾ ਪੱਕਾ ਪ੍ਰਮਾਣ ਦਿੱਤਾ ਹੈ। ਸੂਬਾ ਸਰਕਾਰ ਦੇ ਇਸ ਫੈਸਲੇ ਕਾਰਨ ਡੀਜ਼ਲ ਦੀਆਂ ਕੀਮਤਾਂ ਵਿਚ 58 ਪੈਸੇ ਵਾਧਾ ਹੋਣ ਕਾਰਨ ਪਹਿਲਾਂ ਹੀ ਮਾੜੀ ਆਰਥਿਕਤਾ ਨਾਲ ਜੂਝ ਰਹੇ ਕਿਸਾਨਾਂ ਦੀ ਕਮਰ ਟੁੱਟ ਜਾਵੇਗੀ। ਇਹ ਗੱਲ ਅੱਜ ਜ਼ਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਜ਼ਿਲਾ ਕਾਂਗਰਸ ਕਮੇਟੀ ਦੀ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖੀ। ਮੀਟਿੰਗ ਦੌਰਾਨ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਜਿਲ੍ਹਾਂ ਮੋਹਾਲੀ ਦੇ ਕੁਆਰਡੀਨੇਟਰ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਵਿਧਾਇਕ ਜਗਮੋਹਨ ਸਿੰਘ ਕੰਗ, ਚਰਨਜੀਤ ਸਿੰਘ ਚੰਨੀ ਵੱਲੋਂ ਵੀ ਆਪਣੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ।

ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੀ ਯੂ.ਪੀ.ਏ. ਸਰਕਾਰ ਦੇ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਵਾਧੇ ਦਾ ਵਿਰੋਧ ਕਰਦੇ ਰਹਿੰਦੇ ਸਨ ਅਤੇ ਹੁਣ ਉਨ੍ਹਾਂ ਨੇ ਖੁਦ ਜ਼ਿਆਦਾ ਮਾਲੀਆ ਇਕੱਠਾ ਕਰਨ ਲਈ ਡੀਜ਼ਲ 'ਤੇ ਵੈਟ ਦੀ ਦਰ ਵਧਾਕੇ ਸਾਰੇ ਸੂਬਿਆਂ ਨੂੰ ਵੈਟ ਪੱਖੋਂ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਮੁੱਦੇ 'ਤੇ ਲੋਕਾਂ ਦੀਆਂ ਵੋਟਾਂ ਬਟੋਰਨ ਵਾਲੀ ਐੱਨ.ਡੀ.ਏ. ਸਰਕਾਰ ਦੇ ਤਿੰਨ ਕੁ ਮਹੀਨਿਆਂ ਦੇ ਕਾਰਜ ਕਾਲ ਵਿਚ ਮਹਿੰਗਾਈ ਘਟਣ ਦੀ ਬਜਾਇ ਦੁੱਗਣੀ ਹੋਈ ਅਤੇ ਹੁਣ ਸਰਕਾਰ ਨੇ ਕੈਂਸਰ, ਟੀ.ਬੀ., ਬਲੱਡ ਪ੍ਰੈਸ਼ਰ ਵਰਗੀਆਂ ਖਤਰਨਾਕ ਬੀਮਾਰੀਆਂ ਦੀਆਂ ਦਵਾਈਆਂ ਨੂੰ ਕੰਟਰੋਲ ਮੁਕਤ ਕਰਕੇ ਸਭ ਤੋਂ ਘਾਤਕ ਫੈਸਲਾ ਕੀਤਾ ਹੈ ਕਿਉਂਕਿ ਸਰਕਾਰ ਦੇ ਇਸ ਫੈਸਲੇ ਕਾਰਨ ਇਨ੍ਹਾਂ ਨਾਮੁਰਾਦ ਬੀਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀਆਂ ਕੀਮਤਾਂ 50 ਗੁਣਾਂ ਤੱਕ ਵਧ ਗਈਆਂ ਹਨ ਅਤੇ ਦਵਾਈਆਂ ਮਹਿੰਗੀਆਂ ਹੋ ਜਾਣ ਕਾਰਨ ਗ਼ਰੀਬ ਲੋਕ ਆਪਣੇ ਇਲਾਜ ਤੋਂ ਵੀ ਵਾਂਝੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਜ਼ਿਲਾ ਕਾਂਗਰਸ ਦੇ ਵਰਕਰਾਂ ਨੂੰ ਅਗਾਮੀ ਮਿਊਂਸਪਲ ਕਾਰਪੋਰੇਸ਼ਨ ਅਤੇ ਨਗਰ ਕੌਂਸਲ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਵੀ ਦਿੱਤਾ ਅਤੇ ਕਿਹਾ ਕਿ ਵਰਕਰਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਇਹ ਚੋਣਾਂ ਸ਼ਾਨ ਨਾਲ ਜਿੱਤੇਗੀ। 

ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਨੇ ਲੋਕ ਸਭਾ ਚੋਣਾਂ ਦੌਰਾਨ ਦਿੱਤੇ ਗਏ ਸਹਿਯੋਗ ਲਈ ਸਮੂਹ ਕਾਂਗਰਸੀ ਵਰਕਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਹਲਕਾ ਮੋਹਾਲੀ ਸਮੇਤ ਪੂਰੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਉਹ ਹਮੇਸ਼ਾ ਤਤਪਰ ਰਹਿਣਗੇ ਅਤੇ ਪਹਿਲਾਂ ਵਾਂਗ ਹੀ ਆਪਣੇ ਅਖਤਿਆਰੀ ਕੋਟੇ ਵਿਚੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋ ਪਹਿਲਾਂ ਅਕਾਲੀ ਸਾਂਸਦ ਪ੍ਰੇਮ ਸਿੰਘ ਚੰਦੂ ਮਾਜਰਾ ਵੱਲੋਂ ਇਸ ਗੱਲ ਦਾ ਵੱਡੇ ਪੱਧਰ ਤੇ ਪ੍ਰਚਾਰ ਕੀਤਾ ਜਾਂਦਾ ਰਿਹਾ ਸੀ ਕਿ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਮਗਰੋਂ ਕਿ ਉਹ ਗ੍ਰਾਂਟਾ ਗੱਫੇ ਲਿਆ ਕੇ ਇੱਥੇ ਵੰਡਣਗੇ ਪਰ ਮੋਦੀ ਸਰਕਾਰ ਨੇ ਅਕਾਲੀਆਂ ਦੀਆਂ ਸਾਰੀਆਂ ਉਮੀਦਾਂ ਤੇ ਪਾਣੀ ਫੇਰਦੇ ਹੋਏ ਪੰਜਾਬ ਨੂੰ ਵਿਤੀ ਪੈਕੇਜ ਦੇਣ ਤੋਂ ਕੋਰੀ ਨਾਹ ਕਰ ਦਿੱਤੀ ਹੁਣ ਚੰਦੂ ਮਾਜਰਾ ਨੂੰ ਚਾਹੀਦਾ ਹੈ ਕਿ ਉਹ ਗ੍ਰਾਂਟਾਂ ਦੇ ਕਿਹੜੇ ਗੱਫੇ ਮੋਦੀ ਸਰਕਾਰ ਕੋਲੋਂ ਲਿਆ ਕੇ ਇੱਥੇ ਵੰਡਣਗੇ। ਉਨ੍ਹਾਂ ਕਿਹਾ ਕਿ ਇਰਾਕ ਵਿਚ ਫਸੇ 40 ਪੰਜਾਬੀ ਨੌਜਵਾਨਾਂ ਦੀ ਹਾਲੇ ਤੱਕ ਕੋਈ ਉਗ ਸੁਗ ਨਹੀ ਲੱਗੀ ਅਤੇ ਨਾ ਹੀ ਕੇਂਦਰ ਸਰਕਾਰ ਨੇ ਇਨ੍ਹਾਂ ਨੌਜਵਾਨਾਂ ਦੀ ਵਤਨ ਵਾਪਸੀ ਲਈ ਕੋਈ ਠੋਸ ਯਤਨ ਕੀਤੇ ਹਨ। ਇਸ ਮੌਕੇ ਸ੍ਰੀਮਤੀ ਸੋਨੀ ਨੇ ਕਿਹਾ ਕਿ ਲਗਭਗ ਤਿੰਨ ਮਹੀਨਿਆਂ ਦੇ ਛੋਟੇ ਜਿਹੇ ਕਾਰਜਕਾਲ ਵਿਚ ਹੀ ਦੇਸ਼ ਦੇ ਲੋਕ ਐੱਨ.ਡੀ.ਏ. ਸਰਕਾਰ ਤੋਂ ਤੰਗ ਆ ਚੁਕੇ ਹਨ, ਜਿਸ ਦਾ ਪ੍ਰਮਾਣ ਦੇਸ਼ ਭਰ ਵਿਚ ਹੋਈਆਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਮਿਲਦਾ ਹੈ। 

ਉਨ੍ਹਾਂ ਮੋਦੀ ਸਰਕਾਰ ਨੂੰ ਹਰ ਫਰੰਟ 'ਤੇ ਫੇਲ੍ਹ ਦੱਸਦਿਆਂ ਦੋਸ਼ ਲਗਾਇਆ ਕਿ ਪਾਕਿਸਤਾਨ ਦੇ ਮਸਲੇ 'ਤੇ ਯੂ.ਪੀ.ਏ. ਸਰਕਾਰ ਨੂੰ ਭੰਡਣ ਵਾਲੇ ਨਰਿੰਦਰ ਮੋਦੀ ਅੱਜ ਮੂਕ ਦਰਸ਼ਕ ਬਣ ਕੇ ਪਾਕਿਸਤਾਨੀ ਗੋਲੀਬਾਰੀ ਨੂੰ ਦੇਖ ਰਹੇ ਹਨ ਅਤੇ ਚੀਨੀ ਫੌਜੀ ਵੀ ਕਈ ਵਾਰ ਸਰਹੱਦ ਲੰਘ ਐੱਨ.ਡੀ.ਏ. ਸਰਕਾਰ ਨੂੰ ਅੰਗੂਠਾ ਦਿਖਾਕੇ ਚੁਕੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀ ਲੋਕਾਂ ਦਾ ਘਾਣ ਹੋ ਰਿਹਾ ਹੈ ਅਤੇ 8 ਸਿੱਖ ਅੱਤਵਾਦ ਦੀ ਭੇਂਟ ਚੜ੍ਹ ਚੁਕੇ ਹਨ। ਘੱਟ ਗਿਣਤੀਆਂ ਦੇ ਕਾਰੋਬਾਰ ਪਾਕਿਸਤਾਨ ਵਿਚ ਖਤਮ ਹੋ ਗਏ ਹਨ, ਪਰ ਮੋਦੀ ਸਰਕਾਰ ਨੇ ਇਸ ਮਾਮਲੇ 'ਤੇ ਆਪਣਾ ਮੂੰਹ ਤੱਕ ਨਹੀਂ ਖੋਲ੍ਹਿਆ। ਉਨ੍ਹਾਂ ਕਿਹਾ ਕਿ ਮੋਦੀ ਨੂੰ ਸਿਰਫ ਜ਼ੁਬਾਨੀ ਭਾਸ਼ਣ ਦੇਣੇ ਹੀ ਆਉਂਦੇ ਹਨ, ਜਦਕਿ ਦੇਸ਼ ਚਲਾਉਣ ਲਈ ਜ਼ੁਬਾਨ ਦੀ ਨਹੀਂ ਅਕਲ ਦੀ ਲੋੜ ਹੁੰਦੀ ਹੈ। ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਦਾ ਜਨ ਸੈਲਾਬ ਉਮੜਿਆ ਹੋਇਆ ਸੀ ਅਤੇ ਵਿਧਾਇਕ ਸ੍ਰ. ਸਿੱਧੂ ਨੇ ਖੁਦ ਸਾਰੇ ਪ੍ਰਬੰਧਾਂ ਦੀ ਦੇਖਰੇਖ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਜਨਰਲ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮਨਪ੍ਰੀਤ ਕੌਰ ਡੋਲੀ, ਭਗਤ ਸਿੰਘ ਨਾਮਧਾਰੀ, ਕੁਲਜੀਤ ਸਿੰਘ ਰੰਧਾਵਾ, ਜਗੀਰ ਸਿੰਘ ਲਾਲੀਆ, ਮਾ. ਰਾਮ ਸਰੂਪ ਜੋਸ਼ੀ, ਅਮਰੀਕ ਸਿੰਘ ਸੋਮਲ, ਮਹਾਦਵਿੰਦਰ ਸਿੰਘ ਸੋਢੀ, ਰਿਸ਼ਵ ਜੈਨ, ਕੁਲਜੀਤ ਸਿੰਘ ਔਲਖ, ਮੁਕੰਦੀ ਸਿੰਘ, ਸੁਖਦੇਵ ਸਿੰਘ ਮਾਂਗਟ, ਬੂਟਾ ਸਿੰਘ ਸੋਹਾਣਾ, ਹਰਚਰਨ ਸਿੰਘ ਗਿੱਲ ਲਾਂਡਰਾਂ, ਜਸਵੀਰ ਸਿੰਘ ਮਣਕੂ, ਚਰਨਜੀਤ ਸਿੰਘ ਟਿਵਾਣਾ, ਨਰਾਇਣ ਸਿੰਘ ਸਿੱਧੂ, ਨਗਰ ਕੌਂਸਲ ਕੁਰਾਲੀ ਦੇ ਸਾਬਕਾ ਪ੍ਰਧਾਨ ਲਖਮੀਰ ਸਿੰਘ, ਜਸਵਿੰਦਰ ਸਿੰਘ ਗੋਲਡੀ, ਸਿਟੀ ਕਾਂਗਰਸ ਕੁਰਾਲੀ ਦੇ ਪ੍ਰਧਾਨ ਰਾਕੇਸ਼ ਕਾਲੀਆ, ਬਲਾਕ ਕਾਂਗਰਸ ਖਰੜ ਦੇ ਪ੍ਰਧਾਨ ਗੁਰਿੰਦਰਜੀਤ ਸਿੰਘ ਬਡਾਲਾ, ਬਲਾਕ ਕਾਂਗਰਸ ਮਾਜਰੀ ਦੇ ਪ੍ਰਧਾਨ ਹਰਜਿੰਦਰ ਸਿੰਘ ਪੈਂਤਪੁਰ, ਹਰਦੇਵ ਸਿੰਘ ਜਟਾਣਾ, ਪ੍ਰਦੀਪ ਸ਼ਰਮਾ, ਮੁੱਖਤਿਆਰ ਸਿੰਘ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਬਲਿਹਾਰ ਸਿੰਘ ਬੱਲੀ, ਐੱਚ.ਐੱਸ. ਢਿੱਲੋਂ, ਦੀਪ ਚੰਦ ਗੋਬਿੰਦਗੜ੍ਹ, ਰਿਸ਼ੀਪਾਲ ਸਨੇਟਾ, ਕਰਮਜੀਤ ਸਿੰਘ ਭਾਗੋਮਾਜਰਾ, ਚੌ. ਹਰੀਪਾਲ ਚੋਲਟਾ, ਦਿਲਬਰ ਖਾਨ ਮਟੋਰ, ਇੰਦਰਜੀਤ ਸਿੰਘ ਖੋਖਰ, ਜੀ.ਐੱਸ. ਮਾਨ, ਰਾਣਾ ਮੇਹਰ ਸਿੰਘ ਘੰਡੋਲੀ, ਰਵਿੰਦਰਜੀਤ ਸਿੰਘ ਲਿੰਕੀ, ਕਰਨਲ ਰਣਜੀਤ ਸਿੰਘ ਬੋਪਾਰਾਏ, ਸੁਰਜੀਤ ਸਿੰਘ ਲਹਿਲ, ਗੁਰਦੇਵ ਕੌਰ ਬਡਾਲੀ ਸਾਬਕਾ ਸਰਪੰਚ, ਬਲਵੰਤ ਸਿੰਘ ਸੱਭਰਵਾਲ, ਨਿਰਮਲ ਸਿੰਘ ਸੱਭਰਵਾਲ ਪ੍ਰਧਾਨ ਰਾਮਗੜ੍ਹੀਆਂ ਸਭਾ ਮੋਹਾਲੀ, ਦਲਜੀਤ ਸਿੰਘ ਸਰਪੰਚ ਮਨਾਣਾ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੌਰੀ, ਬਾਲਾ ਸਿੰਘ ਰਾਗੋ, ਜਗਰੂਪ ਸਿੰਘ ਕੁਰੜੀ, ਰਣਜੀਤ ਸਿੰਘ ਗਿੱਲ ਜਗਤਪੁਰਾ, ਗਿਆਨੀ ਗੁਰਮੇਲ ਸਿੰਘ ਮਨੌਲੀ, ਐਡਵੋਕੇਟ ਸੁਸ਼ੀਲ ਕੁਮਾਰ ਅੱਤਰੀ, ਹਰਜੀਤ ਸਿੰਘ ਘੋਲੂ, ਗਗਨਦੀਪ ਸਿੰਘ ਧਾਲੀਵਾਲ, ਚੌਧਰੀ ਹਰਨੇਕ ਸਿੰਘ ਸਨੇਟਾ, ਜੀ.ਐੱਸ. ਰਿਆੜ, ਮੁਲਾਜਮ ਆਗੂ ਸੁੱਚਾ ਸਿੰਘ ਕਲੋੜ, ਸੁਰਿੰਦਰਪਾਲ ਸਿੰਘ ਸਾਬਕਾ ਸਰਪੰਚ ਬਹਿਲੋਲਪੁਰ, ਬਲਜੀਤ ਸਿੰਘ ਠਸਕਾ, ਜਸਪਾਲ ਸਿੰਘ ਸਾਬਕਾ ਸਰਪੰਚ ਤੜੋਲੀ ਤੋਂ ਇਲਾਵਾ, ਰਾਜਪਾਲ ਸਿੰਘ ਬਿਲਖੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਵਰਕਰ ਅਤੇ ਆਹੁਦੇਦਾਰ ਹਾਜ਼ਰ ਸਨ। 

 

 

Tags: AMBIKA SONI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD