Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਓਮ ਪ੍ਰਕਾਸ਼ ਚੌਟਾਲਾ ਦਾ ਚੋਣ ਰਥ ਰੋਕਣ ਨੂੰ ਭਾਜਪਾ ਨੇ ਕੀਤਾ ਸੀ.ਬੀ.ਆਈ. ਦਾ ਦੁਰਉਪਯੋਗ : ਅਭੈ ਚੌਟਾਲਾ

ਓਮ ਪ੍ਰਕਾਸ਼ ਚੌਟਾਲਾ ਦਾ ਚੋਣ ਰਥ ਰੋਕਣ ਨੂੰ ਭਾਜਪਾ ਨੇ ਕੀਤਾ ਸੀ.ਬੀ.ਆਈ. ਦਾ ਦੁਰਉਪਯੋਗ : ਅਭੈ ਚੌਟਾਲਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 10 Oct 2014

Last updated on: Oct 10, 2014, 00:00 IST

ਸੂਬੇ ਅੰਦਰ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਹੱਕ 'ਚ ਚਲ ਰਹੀ ਇਕਤਰਫ਼ਾ ਲਹਿਰ ਨਾਲ ਕਾਂਗਰਸ ਅਤੇ ਭਾਜਪਾ ਪੂਰੀ ਤਰ੍ਹਾਂ ਉੱਖੜ ਗਈ ਹੈ। ਹਰਿਆਣਾ 'ਚ ਇਨੈਲੋ ਮੁਖੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੀਆਂ ਰੈਲੀਆਂ 'ਚ ਲਗਾਤਾਰ ਆ ਰਹੀ ਭੀੜ ਤੋਂ ਪ੍ਰੇਸ਼ਾਨ ਹੋ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੀ ਕਾਂਗਰਸ ਵਾਂਗ ਹੀ ਸੀ.ਬੀ.ਆਈ. ਦਾ ਦੁਰਉਪਯੋਗ ਸ਼ੁਰੂ ਕਰ ਦਿਤਾ ਹੈ। ਇਹ ਗੱਲ ਇਨੈਲੋ ਦੇ ਸੀਨੀਅਰ ਆਗੂ ਚੌਧਰੀ ਅਭੈ ਚੌਟਾਲਾ ਨੇ ਸ਼ੁਕਰਵਾਰ ਨੂੰ ਮਹਿਮ, ਹਾਂਸੀ, ਨਾਰਨੌਂਦ, ਅਸੰਧ ਅਤੇ ਘਰੋਂਡਾ 'ਚ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਹੀ।ਇਨੈਲੋ ਆਗੂ ਨੇ ਕਿਹਾ ਕਿ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦਾ ਚੋਣ ਰਥ ਰੋਕਣ ਲਈ ਹੀ ਭਾਜਪਾ ਨੇ ਸੀ.ਬੀ.ਆਈ. ਦਾ ਸਹਾਰਾ ਲਿਆ ਤਾਕਿ ਉਨ੍ਹਾਂ ਨੂੰ ਇਕ ਵਾਰੀ ਫਿਰ ਲੋਕਾਂ ਵਿਚਕਾਰ ਜਾਣ ਤੋਂ ਰੋਕਿਆ ਜਾ ਸਕੇ। ਇਨੈਲੋ ਆਗੂ ਨੇ ਕਿਹਾ ਕਿ ਅਜਿਹਾ ਕਰ ਕੇ ਭਾਜਪਾ ਨੇ ਹਰਿਆਣਾ ਵਾਸੀਆਂ ਦੇ ਮਾਣ ਨੂੰ ਚੁਨੌਤੀ ਦਿਤੀ ਹੈ ਅਤੇ ਸੂਬੇ ਦੀ ਜਨਤਾ 15 ਅਕਤੂਬਰ ਨੂੰ ਇਨ੍ਹਾਂ ਸਾਜ਼ਸ਼ਾਂ ਦਾ ਮੂੰਹਤੋੜ ਜਵਾਬ ਦਿੰਦਿਆਂ ਇਕ-ਇਕ ਵੋਟ ਚਸ਼ਮੇ ਦੇ ਨਿਸ਼ਾਨ ਦੇ ਸਾਹਮਣੇ ਵਾਲੇ ਬਟਨ ਨੂੰ ਦਬਾ ਕੇ ਨਾ ਸਿਰਫ਼ ਇਨੈਲੋ ਉਮੀਦਵਾਰਾਂ ਨੂੰ ਰੀਕਾਰਡਤੋੜ ਵੋਟਾਂ ਨਾਲ ਜੇਤੂ ਬਣਾਏਗੀ ਬਲਕਿ ਵਿਰੋਧੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਵੀ ਜ਼ਬਤ ਕਰਵਾਏਗੀ।

ਚੌਧਰੀ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਅੱਜ ਦੀਆਂ ਇਨ੍ਹਾਂ ਚੋਣ ਸਭਾਵਾਂ ਨੂੰ ਸੰਬੋਧਨ ਕਰਨ ਲਈ ਇਨੈਲੋ ਮੁਖੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਖ਼ੁਦ ਆਉਣਾ ਸੀ ਪਰ ਉਨ੍ਹਾਂ ਦੇ ਅਦਾਲਤ 'ਚ ਪੇਸ਼ ਹੋਣ ਕਾਰਨ ਇਨੈਲੋ ਮੁਖੀ ਦਾ ਸੰਦੇਸ਼ ਲੈ ਕੇ ਉਹ ਲੋਕਾਂ ਵਿਚਕਾਰ ਆਏ ਹਨ। ਉਨ੍ਹਾਂ ਕਿਹਾ ਕਿ ਯੂ.ਪੀ.ਏ. ਸਰਕਾਰ ਦੇ ਸਮੇਂ ਭਾਜਪਾ ਕਹਿੰਦੀ ਹੁੰਦੀ ਸੀ ਕਿ ਸੀ.ਬੀ.ਆਈ. ਕਾਂਗਰਸ ਸਰਕਾਰ ਦੀ ਕਠਪੁਤਲੀ ਹੈ ਅਤੇ ਸੂਬੇ ਅੰਦਰ ਉਨ੍ਹਾਂ ਦੀ ਸਰਕਾਰ ਆਉਣ 'ਤੇ ਸੀ.ਬੀ.ਆਈ. ਨੂੰ ਨਾ ਸਿਰਫ਼ ਇਕ ਖ਼ੁਦਮੁਖਤਿਆਰ ਸੰਸਥਾ ਬਣਾਇਆ ਜਾਵੇਗਾ ਬਲਕਿ ਇਸ ਦੀ ਕਾਰਜਪ੍ਰਣਾਲੀ 'ਚ ਵੀ ਸਰਕਾਰੀ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇਗੀ।ਇਨੈਲੋ ਆਗੂ ਨੇ ਕਿਹਾ ਕਿ ਭਾਜਪਾ ਦੇ ਕਈ ਵੱਡੇ ਆਗੂ ਆਏ ਦਿਨ ਇਨੈਲੋ ਸੁਪਰੀਮੋ ਬਾਰੇ ਕਈ ਤਰ੍ਹਾਂ ਦੀ ਬਿਆਨਬਾਜ਼ੀ ਕਰਦੇ ਰਹੇ ਹਨ ਪਰ ਉਨ੍ਹਾਂ ਦੀ ਇਸ ਬਿਆਨਬਾਜ਼ੀ ਨਾਲ ਸੂਬੇ ਅੰਦਰ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਇਨੈਲੋ ਦੇ ਹੱਕ 'ਚ ਬਣਦਾ ਗਿਆ ਹੈ। ਹੁਣ ਇਸ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ਦੋਹਾਂ ਪਾਰਟੀਆਂ ਦੇ ਆਗੂ ਪੂਰੀ ਤਰ੍ਹਾਂ ਪ੍ਰੇਸ਼ਾਨ ਹੋ ਗÂੈ ਹਨ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦੇ ਨਿਰਦੋਸ਼ ਨਾਗਰਿਕਾਂ 'ਤੇ ਪਾਕਿਸਤਾਨ ਵਲੋਂ ਲਗਾਤਾਰ ਗੋਲੀਬਾਰੀ ਹੋ ਰਹੀ ਹੈ ਅਤੇ ਚੀਨ ਵੀ ਲਗਾਤਾਰ ਭਾਰਤੀ ਸਰਹੱਦ 'ਚ ਘੁਸਪੈਠ ਕਰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਭਖਦੇ ਮੁੱਦਿਆਂ ਅਤੇ ਸਰਹੱਦ 'ਤੇ ਲਗਾਤਾਰ ਹੋ ਰਹੀ ਗੋਲਬਾਰੀ ਨੂੰ ਰੋਕਣ ਦੀ ਬਜਾਏ ਸਿਰਫ਼ ਭਾਜਪਾ ਦੀ ਹਰਿਆਣਾ 'ਚ ਡੁੱਬਦੀ ਕਿਸ਼ਤੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ 'ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਉਨ੍ਹਾਂ ਦੇ ਅਹੁਦੇ ਅਨੁਸਾਰ ਨਹੀਂ ਹੈ ਅਤੇ ਅਜਿਹਾ ਲਗਦਾ ਹੈ ਕਿ ਜਿਵੇਂ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਾ ਹੋ ਕੇ ਸਿਰਫ਼ ਭਾਜਪਾ ਦੇ ਇਕ ਆਗੂ ਹਨ।

ਚੌਧਰੀ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਕਾਂਗਰਸ ਵਲੋਂ ਹਰਿਆਣਾ ਦੀ ਜਨਤਾ ਅਤੇ ਵਿਸ਼ੇਸ਼ ਕਰ ਕੇ ਚੌਧਰੀ ਓਮ ਪ੍ਰਕਾਸ਼ ਚੌਟਾਲਾ ਅਤੇ ਇਨੈਲੋ ਦੇ ਹੋਰ ਆਗੂਆਂ 'ਤੇ ਕੀਤੀ ਜਾ ਰਹੀ ਜ਼ਿਆਦਤੀ ਦਾ ਬਦਲਾ ਤਾਂ ਲੋਕ ਸਭਾ ਚੋਣਾਂ 'ਚ ਲੈ ਲਿਆ ਸੀ ਅਤੇ ਹੁਣ ਉਨ੍ਹਾਂ 'ਤੇ ਜ਼ਿਆਦਤੀਆਂ ਕਰਨ ਵਾਲੇ ਲੋਕਾਂ ਅਤੇ ਸਿਆਸੀ ਪਾਰਟੀਆਂ ਤੋਂ 15 ਅਕਤੂਬਰ ਨੂੰ ਹਰਿਆਣਾ ਦੀ ਜਨਤਾ ਚਸ਼ਮੇ ਦਾ ਬਟਨ ਦਬਾ ਕੇ ਲਵੇਗੀ। ਇਨੈਲੋ ਆਗੂ ਨੇ ਕਿਹਾ ਕਿ ਪਿਛਲੇ ਇਕ ਹਫ਼ਤੇ ਦੌਰਾਨ ਇਨੈਲੋ ਮੁਖੀ ਦੀਆਂ ਰੈਲੀਆਂ 'ਚ ਜਿਸ ਤਰ੍ਹਾਂ ਬੇਮਿਸਾਲ ਇਕੱਠ ਹੋਇਆ ਅਤੇ ਪੂਰੇ ਸੂਬੇ 'ਚ ਇਨੈਲ ਦੀ ਲਹਿਰ ਚੱਲਣ ਲੱਗੀ ਉਸ ਨੂੰ ਵੇਖਦਿਆਂ ਅਤੇ ਮੀਡੀਆ 'ਚ ਖੁਫ਼ੀਆ ਏਜੰਸੀਆਂ ਦੀ ਰੀਪੋਰਟ ਨੇ ਜਦੋਂ ਇਹ ਦਰਸਾਇਆ ਕਿ ਹਰਿਆਣਾ 'ਚ ਭਾਰੀ ਬਹੁਮਤ ਦੇ ਨਾਲ ਇਨੈਲੋ ਸੱਤਾ 'ਚ ਆ ਰਹੀ ਹੈ ਤਾਂ ਕਾਂਗਰਸ ਦੇ ਨਾਲ ਭਾਜਪਾ ਦੀ ਨੀਂਦ ਵੀ ਹਰਾਮ ਹੋ ਗਈ। ਉਨ੍ਹਾਂ ਭਾਜਪਾ ਅਤੇ ਕਾਂਗਰਸ ਨੂੰ ਇਕ ਹੀ ਥਾਲੀ ਦੇ ਚੱਟੇ-ਬੱਟੇ ਦਸਦਿਆਂ ਹਿਕਾ ਕਿ ਸੂਬੇ ਦਾ ਭਲਾ ਸਿਰਫ਼ ਚੌਧਰੀ ਦੇਵੀ ਲਾਲ ਦੀਆਂ ਨੀਤੀਆਂ 'ਤੇ ਚੱਲਣ ਵਾਲੀ ਇਨੈਲੋ ਦੀ ਸਰਕਾਰ ਹੀ ਕਰ ਸਕਦੀ ਹੈ ਅਤੇ ਇਨੈਲੋ ਦੇ ਸੱਤਾ 'ਚ ਆਉਂਦਿਆਂ ਹੀ ਸਿਰਫ਼ ਚੋਣ ਐਲਾਨਨਾਮੇ ਦੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ, ਬਲਕਿ ਲੋਕਾਂ ਨੂੰ ਉਨ੍ਹਾਂ ਦੀਆਂ ਮੂਲ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਹੁੱਡਾ ਸਰਕਾਰ 'ਤੇ ਕਿਸਾਨਾਂ ਦੀਆਂ ਬੇਸ਼ਕੀਮਤੀ ਜ਼ਮੀਨਾਂ ਹਥਿਆ ਕੇ ਭੂ-ਮਾਫ਼ੀਆ ਨੂੰ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਨੇ ਸੱਤਾ 'ਚ ਆਉਂਦਿਆਂ ਹੀ ਸਵਾਮੀਨਾਥਨ ਕਮਿਸ਼ਨ ਦੀ ਰੀਪੋਰਟ ਲਾਗੂ ਕਰਨ ਦਾ ਭਰੋਸਾ ਦਿਤਾ ਸੀ ਪਰ ਝੋਨੇ ਦੀ ਬਰਾਮਦ 'ਤੇ ਰੋਕ ਲਾ ਕੇ ਝੋਨਾ ਉਤਪਾਦਕ ਕਿਸਾਨਾਂ ਨੂੰ ਡੇਢ ਤੋਂ ਦੋ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਨਾ ਸਿਰਫ਼ ਨੁਕਸਾਨ ਪੁੱਜਾ ਬਲਕਿ ਇਸ ਨਾਲ ਕਿਸਾਨਾਂ ਨੂੰ 15 ਤੋਂ 20 ਹਜ਼ਾਰ ਰੁਪਏ ਪ੍ਰਤੀ ਏਕੜ ਸਿੱਧਾ ਨੁਕਸਾਨ ਹੋਇਆ ਹੈ। ਉਨ੍ਹਾਂ ਸੂਬਾ ਵਾਸੀਆਂ ਤੋਂ ਇਨੈਲੋ ਉਮੀਦਵਾਰਾਂ ਨੂੰ ਜੇਤੂ ਬਣਾਉਣ ਦਾ ਸੱਦਾ ਦਿਤਾ। ਰੈਲੀਆਂ ਨੂੰ ਇਨੈਲੋ ਉਮੀਦਵਾਰਾਂ ਤੋਂ ਇਲਾਵਾ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।

 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD