Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਿਆਣਾ ਵਿੱਚ ਇਨੈਲੋ - ਅਕਾਲੀ ਦਲ ਦੀ ਸਰਕਾਰ ਬਣਨੀ ਤੈਅ :ਬਿਕਰਮ ਸਿੰਘ ਮਜੀਠੀਆ

ਮਜੀਠੀਆ ਦੀ ਧੂੰਆਂ ਧਾਰ ਪ੍ਰਚਾਰ ਨੇ ਹਰਿਆਣੇ 'ਚ ਅਕਾਲੀ ਇਨੈਲੋ ਉਮੀਦਵਾਰਾਂ ਦੇ ਚੋਣ ਮੁਹਿੰਮ ਨੂੰ ਸਿਖਰਾਂ 'ਤੇ ਪਹੁੰਚਾਇਆ

Web Admin

Web Admin

5 ਦਰਿਆ ਨਿਊਜ਼

ਜਮਨਾ ਨਗਰ , 11 Oct 2014

Last updated on: Oct 11, 2014, 00:00 IST

ਹਰਿਆਣਾ ਦੀਆਂ ਵਿਧਾਨਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹਰਿਆਣਾ ਦੇ ਵੱਖ ਵੱਖ ਹਲਕਿਆਂ ਵਿੱਚ ਇਨੈਲੋ- ਅਕਾਲੀ ਦਲ ਦੇ ਸਾਂਝੇ ਉਮੀਦਵਾਰਾਂ ਦੇ ਹੱਕ ਵਿੱਚ ਧੂੰਆਂ ਧਾਰ ਪ੍ਰਚਾਰ ਕਰ ਕੇ ਅਕਾਲੀ ਇਨੈਲੋ ਦੇ ਚੋਣ ਮੁਹਿੰਮ ਨੂੰ ਸਿਖਰਾਂ 'ਤੇ ਪਹੁੰਚਾਉਂਦਿਆਂ ਕਿਹਾ ਕਿ ਇਸ ਵਾਰ ਹਰਿਆਣਾ ਵਿੱਚ ਇਨੈਲੋ - ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ। ਮਜੀਠੀਆ ਨੇ ਅੱਜ ਹਰਿਆਣਾ ਦੇ ਹਲਕਾ ਜਗਾਧਰੀ ਸੀਟ ਲਈ ਇਨੈਲੋ ਉਮੀਦਵਾਰ ਸ੍ਰੀ ਬਿਸ਼ਨ ਲਾਲ ਸੈਣੀ, ਸਦੋਰਾ ਲਈ ਸ੍ਰੀਮਤੀ ਪਿੰਕੀ, ਨਰੈਣਗੜ ਲਈ ਜਗਮਲ ਸਿੰਘ ਅਤੇ ਮੁਲਕਾ ਹਲਕੇ ਤੋਂ ਇਲੈਲੋ ਉਮੀਦਵਾਰ ਸ੍ਰੀ ਰਾਜੀਵ ਸਿੰਘ ਦੇ ਹੱਕ ਵਿੱਚ ਵੱਖ ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਹੁੱਡੇ ਦੀ ਪ੍ਰਾਪਰਟੀ ਡੀਲਰਾਂ ਵਾਲੀ ਸਰਕਾਰ ਨੂੰ ਚਲਦਾ ਕਰਨ ਅਤੇ ਇਨੈਲੋ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ ਲਈ ਲੋਕਾਂ ਨੂੰ ਅਪੀਲਾਂ ਕੀਤੀਆਂ । 

ਹਲਕਾ ਜਗਾਧਰੀ ਅਧੀਨ ਆਉਂਦੇ ਪਿੰਡ ਪੀਰੂਵਾਲ ਵਿਖੇ ਭਾਰੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ: ਮਜੀਠੀਆ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਦੇ ਮੁਖੀ ਲੋਹ ਪੁਰਸ਼ ਸ੍ਰੀ ਓਮ ਪ੍ਰਕਾਸ਼ ਚੌਟਾਲਾ ਤੋਂ ਡਰੇ ਹੋਏ ਕਾਂਗਰਸ ਸਮੇਤ ਤਮਾਮ ਵਿਰੋਧੀਆਂ ਵੱਲੋਂ ਸ੍ਰੀ ਚੌਟਾਲਾ ਜੀ ਦਾ ਲੋਕਾਂ ਤਕ ਪਹੁੰਚ ਰੋਕਣ ਲਈ ਲਖਾਂ ਕਰੋੜਾਂ ਰੁਪੈ ਖਰਚ ਕਰਦਿਆਂ ਵੱਡੇ ਤੋਂ ਵੱਡਾ ਵਕੀਲ ਕਰ ਕੇ ਉਹਨਾਂ ਨੂੰ ਮੁੜ ਜੇਲ੍ਹ ਭੇਜਣ ਦਾ ਕਾਰਾ ਵਿਰੋਧੀਆਂ ਲਈ ਹੀ ਪੁੱਠਾ ਪੈ ਗਿਆ ਹੈ। ਉਹਨਾਂ ਕਿਹਾ ਕਿ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਵਾਲੇ ਲੋਕਾਂ ਦੇ ਹਰਮਨ ਪਿਆਰੇ ਆਗੂ ਸ੍ਰੀ ਚੌਟਾਲਾ ਨੂੰ ਜੇਲ੍ਹ ਭੇਜਣ ਕਾਰਨ ਅੱਜ ਜਿੱਥੇ ਉਹਨਾਂ ਦੇ ਸਿਆਸੀ ਵਿਰੋਧੀਆਂ ਨੂੰ ਲੋਕਾਂ ਦੇ ਰੋਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਉਕਤ ਕਾਰੇ ਕਾਰਨ ਅੱਜ ਇਨੈਲੋ ਦੇ ਹੱਕ ਵਿੱਚ ਲੋਕ ਲਹਿਰ ਪੈਦਾ ਹੋ ਗਈ ਹੈ। ਜਿਸ ਦੀ ਹਨੇਰੀ ਵਿੱਚ ਵਿਰੋਧੀ ਤਿਨਕੇ ਦੀ ਤਰਾਂ ਉੱਡ ਜਾਣਗੇ। ਉਹਨਾਂ ਕਿਹਾ ਕਿ ਕਾਂਗਰਸ ਅਤੇ ਹੋਰਨਾਂ ਵਿਰੋਧੀਆਂ ਦੀਆਂ ਚੋਣ ਰੈਲੀਆਂ ਵਿੱਚ ਛਾਈ ਬੇ -ਰੌਣਕੀ ਵਿਰੋਧੀਆਂ ਦਾ ਸਫਾਇਆ ਕਰਨ ਅਤੇ ਇਨੈਲੋ ਦੇ ਹੱਕ ਵਿੱਚ ਆਉਣ ਵਲੇ ਚੋਣ ਨਤੀਜਿਆਂ ਪ੍ਰਤੀ ਸਪਸ਼ਟ ਸੰਕੇਤ ਹਨ।  

ਉਹਨਾਂ ਕਿਹਾ ਕਿ ਭਾਜਪਾ ਦੇ ਇਕ ਸਾਬਕਾ ਸਾਂਸਦ ਦੀ ਵਾਹ ਵਾਹ ਖੱਟਣ ਅਤੇ ਹਰਿਆਣੇ ਦੇ ਲੋਕਾਂ ਵਿੱਚ ਨਫ਼ਰਤ ਫੈਲਾਉਣ ਦੀ ਸਾਜ਼ਿਸ਼ ਤੋ ਲੋਕ ਭਲੀਭਾਂਤ ਜਾਣੂ ਹਨ। ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ੧੦ ਸਾਲਾ ਰਾਜ ਦੌਰਾਨ ਹਰਿਆਣੇ ਦੇ ਲੋਕ ਖ਼ਾਸਕਰ ਪੇਡੂ ਖੇਤਰ ਦੇ ਲੋਕ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਰਹੇ ਹਨ। ਲਖਾਂ ਪੜ੍ਹੇ-ਲਿਖੇ ਨੌਜਵਾਨ ਨੌਕਰੀ ਅਤੇ ਰੁਜ਼ਗਾਰ ਲਈ ਭਟਕ ਰਹੇ ਹਨ। ਉਹਨਾਂ ਦੋਸ਼ ਲਾਇਆ ਕਿ ਹੁੱਡਾ ਸਰਕਾਰ ਭ੍ਰਿਸ਼ਟਾਚਾਰ ਵਿੱਚ ਨੱਕੋ ਨੱਕ ਡੁੱਬੀ ਹੋਈ ਹੈ । ਉਹਨਾਂ ਕਿਹਾ ਕਿ ਕਾਂਗਰਸੀਆਂ ਵਲ਼ੋਂ ਕਿਸਾਨਾਂ ਦੀ ਹੋਈ ਕਰੋੜਾਂ ਦੀ ਲੁਟ ਦੀ ਕੀਮਤ ਉੱਤੇ ਰਾਬਰਟ ਵਾਡਰਾ ਦੀ ਵਕਾਲਤ ਕਰਕੇ ਸ੍ਰੀਮਤੀ ਸੋਨੀਆ ਗਾਧੀ ਨੂੰ ਖੁਸ਼ ਕਰਨਾ ਨਿੰਦਣਯੋਗ ਹੈ। ਇਸੇ ਦੌਰਾਨ ਅਜ ਸ: ਮਜੀਠੀਆ ਵਲੋਂ ਜਗਾਧਰੀ ਵਿਖੇ ਅਕਾਲੀ ਦਲ ਅਤੇ ਇਨੈਲੋ ਆਗੂਆਂ ਨਾਲ ਇਕ ਮੀਟਿੰਗ ਕਰਦਿਆਂ ਚੋਣ ਪ੍ਰਚਾਰ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਰਣਨੀਤੀ ਉਲੀਕੀ ਗਈ ।ਇਸੇ ਦੌਰਾਨ ਅੱਜ ਹਲਕਾ ਸਦੋਰ ਦੇ ਪਿੰਡ ਦਰਿਆਪੁਰ ਵਿਖੇ ਯੂਥ ਕਾਂਗਰਸ ਦੇ ਸਾਬਕਾ ਬਲਾਕ ਪ੍ਰਧਾਨ ਸ੍ਰੀ ਅਰੁਣ ਕੁਮਾਰ ਨੇ ਸੈਂਕੜੇ ਸਾਥੀਆਂ ਸਮੇਤ ਇਨੈਲੋ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਜਿਨ੍ਹਾਂ ਨੂੰ ਸ: ਮਜੀਠੀਆ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ: ਮਜੀਠੀਆ ਨਾਲ ਅਕਾਲੀ ਆਗੂ ਸ: ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਮੈਂਬਰ ਸ: ਬਲਦੇਵ ਸਿੰਘ ਕੈਮਪੁਰ, ਚੌਧਰੀ ਚਰਨ ਸਿੰਘ, ਵਿਧਾਇਕ ਹਰਮੀਤ ਸਿੰਘ ਸੰਧੂ, ਵਿਰਸਾ ਸਿੰਘ ਵਲਟੋਹਾ, ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਮਨਜੀਤ ਸਿੰਘ ਮੰਨਾ , ਨਵਦੀਪ ਸਿੰਘ ਗੋਲਡੀ, ਜਗਰੂਪ ਸਿੰਘ ਚੰਦੀ, ਸੁਰਜੀਤ ਸਿੰਘ ਭਿਟੇਵਡ,  ਕੁਲਦੀਪ ਸਿੰਘ ਔਲਖ, ਚੌਧਰੀ ਜੈ ਚੰਦ ਸਿੰਘ ਸਦੋਰ ਆਦਿ ਵੀ ਮੌਜੂਦ ਸਨ।  

 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD