Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਪੰਚਾਇਤਾਂ ਪਿੰਡਾਂ ਦੇ ਵਿਕਾਸ ਕਾਰਜ ਧੱੜੇਬੰਦੀ ਤੋਂ ਉਪਰ ਉੱਠ ਕੇ ਕਰਨ : ਬਲਵੰਤ ਸਿੰਘ ਰਾਮੂਵਾਲੀਆ

ਪੰਜਾਬ ਨੂੰ ਵਿੱਦਿਆ, ਸਿਹਤ ਅਤੇ ਸਰਬਪੱਖੀ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ

ਬਲਵੰਤ ਸਿੰਘ ਰਾਮੂਵਾਲੀਆ ਅਤੇ ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਬਲੌਂਗੀ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ।
ਬਲਵੰਤ ਸਿੰਘ ਰਾਮੂਵਾਲੀਆ ਅਤੇ ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਬਲੌਂਗੀ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 15 Oct 2014

ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜ ਆਪਸੀ ਧੱੜੇਬੰਦੀ ਤੋਂ ਉਪਰ ਉੱਠ ਕੇ ਕਰਨੇ ਚਾਹੀਦੇ ਹਨ ਅਤੇ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਮਿਲੀ ਗਰਾਂਟ ਦੀ ਸਹੀਂ ਵਰਤੋਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਤੇ ਹਲਕਾ ਇੰਚਾਰਜ ਐਸ.ਏ.ਐਸ.ਨਗਰ ਬਲਵੰਤ ਸਿੰਘ ਰਾਮੂਵਾਲੀਆ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸ਼ਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨਾਲ ਸਾਂਝੇ ਤੌਰ ਤੇ ਪਿੰਡ ਬਲੌਂਗੀ ਵਿਖੇ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਣ ਉਪਰੰਤ ਆਪਣੇ ਸੰਬੋਧਨ ਵਿੱਚ ਕੀਤਾ।  ਰਾਮੂਵਾਲੀਆ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਬਲੌਂਗੀ ਪਿੰਡ ਦੇ ਲੋਕ ਨਰਕ ਭਰੀ ਜਿੰਦਗੀ ਜਿਊਣ ਲਈ ਮਜਬੂਰ ਸਨ ਅਤੇ ਲੰਮਾਂ ਚਿਰ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਇਸ ਨੂੰ ਹਮੇਸ਼ਾਂ ਵਿਕਾਸ ਪੱਖੋਂ ਅੱਖੋ ਪਰੋਖੇ ਕੀਤਾ ਪਰੰਤੂ ਹੁਣ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ ਸਿੰਘ ਬਾਦਲ ਨੇ ਨਿੱਜੀ ਦਿਲਚਸਪੀ ਲੈ ਕੇ ਪਿੰਡ ਦੇ ਵਿਕਾਸ ਕਾਰਜਾਂ ਲਈ 1 ਕਰੋੜ 90 ਲੱਖ ਰੁਪਏ ਦੀ ਗਰਾਂਟ ਦਿੱਤੀ ਹੈ ਜਿਸ ਨਾਲ ਇਸ ਕਸਬੇਨੁਮਾ ਪਿੰਡ ਦੀ ਕਾਇਆ ਕਲਪ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ  ਦੀ ਸਰਕਾਰ ਵੱਲੋਂÊਪੰਜਾਬ ਨੂੰ ਵਿੱਦਿਆ, ਸਿਹਤ ਅਤੇ ਸਰਬਪੱਖੀ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਰਿਹਾ ਹੈ । ਉਨ੍ਹਾਂ ਹੋਰ  ਕਿਹਾ ਕਿ ਸ੍ਰੋਮਣੀ ਆਕਲੀ ਦਲ ਅਤੇ ਭਾਜਪਾ ਦੀ ਸਰਕਾਰ ਵੱਲੋਂ ਖਾਸ ਕਰਕੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟ ਰਾਜਨੀਤੀ ਤੋਂ ਉਪਰ ਉਠ ਕੇ ਬਿਨ੍ਹਾਂ ਕਿਸੇ ਵਿਤਕਰੇ ਤੋਂ ਦਿੱਤੀ ਜਾ ਰਹੀਂ ਹੈ ਤਾਂ ਜੋ ਰਾਜ ਦੇ ਲੋਕਾਂ ਨੂੰ ਮਿਆਰੀ ਬੁਨਿਆਦੀ ਸਹੂਲਤਾ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਰਾਜ ਦੇ ਵਿਕਾਸ ਨੂੰ ਸਮਰਪਿਤ ਸਰਕਾਰ ਹੈ  ਅਤੇ ਆਉਣ ਵਾਲੇ 2 ਸਾਲਾਂ ਵਿੱਚ ਰਾਜ ਦੀ ਕਾਇਆ ਕਲਪ ਕੀਤੀ ਜਾਵੇਗੀ। 

ਰਾਮੂਵਾਲੀਆ ਨੇ ਇਸ ਮੌਕੇ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਅਤੇ ਮਹਿੰਗੇ ਵਿਆਹਾਂ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਦੋਵੇ ਘਾਤਕ ਸਮਾਜਿਕ ਬੁਰਾਈਆਂ ਜਿਥੇ ਸਮਾਜ ਨੂੰ ਖੋਖਲਾ ਕਰ ਰਹੀਆਂ ਹਨ ਉਥੇ ਆਰਥਿਕ ਪੱਖੋਂ ਵੀ ਕਮਜੋਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਾਜ ਦਹੇਜ ਅਤੇ ਮਹਿੰਗੇ ਵਿਆਹਾਂ ਤੋਂ ਪਿੰਡ ਪੱਧਰ ਤੇ ਲੋਕਾਂ ਨੂੰ ਜਾਰਗੂਕ ਕਰਨ ਲਈ 15-15 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇ ਜਿਹੜੀਆਂ ਲੋਕਾਂ ਨੂੰ ਇਨ੍ਹਾਂ ਸਮਾਜਿਕ ਬੁਰਾਈਆਂ ਬਾਰੇ ਜਾਗਰੂਕ ਕਰਨ । ਉਨ੍ਹਾਂ ਹੋਰ ਕਿਹਾ ਕਿ  ਸਾਨੂੰ ਸਾਰਿਆਂ ਨੂੰ ਬਿਨ੍ਹਾਂ ਦਾਜ ਦਹੇਜ ਤੋਂ ਵਿਆਹ ਕਰਨ, ਕਰਾਉਣ ਦਾ ਪ੍ਰਣ ਕਰਨਾ ਚਾਹੀਦਾ ਹੈ।ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸ਼ਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਬਲੌਂਗੀ ਦੀਆਂ ਅੰਦਰੂਨੀ ਸੜਕਾਂ, ਫਿਰਨੀ, ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰੋਜੈਕਟ ਨੂੰ ਮਿਥੇ ਸਮੇਂ ਤੇ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਲੌਂਗੀ ਦੇ ਗੁਰਦੁਆਰਾ ਸਾਹਿਬ ਤੋਂ ਮੁੱਖ ਸੜਕ ਤੱਕ ਤਕਰੀਬਨ ਡੇਢ ਕਿਲੋਮੀਟਰ ਸੜਕ ਬਣਾਉਣ ਤੇ 52 ਲੱਖ 31 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ ਅਤੇ ਅਪਰੋਚ ਰੋਡ ਤੋਂ ਬਲੌਂਗੀ ਸੜਕ ਤੇ 29 ਲੱਖ 13 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਦੇ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਤੇ ਮੁਕੰਮਲ ਕੀਤਾ ਜਾਵੇਗਾ। ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਦਿੱਤੀ ਗਰਾਂਟ ਬਦਲੇ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ ਸਿੰਘ ਬਾਦਲ ਦਾ ਵਿਸ਼ੇਸ ਤੌਰ ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪੁਨੀਤ ਗੋਇਲ, ਡੀ.ਡੀ.ਪੀ.ਓ ਸ੍ਰੀ ਗੁਰਵਿੰਦਰ ਸਿੰਘ ਸਰਾਓ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸ੍ਰ: ਪਰਮਿੰਦਰ ਸਿੰਘ ਸੋਹਾਣਾ, ਐਕਸੀਅਨ ਲੋਕ ਨਿਰਮਾਣ ਸ੍ਰੀ ਗੁਰਸੇਵਕ ਸਿੰਘ ਸਾਂਘਾ, ਐਸ.ਡੀ.ਓ ਸ੍ਰੀ ਜਸਵਿੰਦਰ ਸਿੰਘ ਸਿੱਧੂ, ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸ੍ਰ: ਜੋਗਿੰਦਰ ਸਿੰਘ ਸਲੈਚ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਸ੍ਰ: ਮਲਕੀਤ ਸਿੰਘ ਖੱਟੜਾ, ਸ੍ਰੀ ਇਸ਼ਪੀ੍ਰਤ ਸਿੰਘ, ਸ੍ਰੀ ਹਰਜਿੰਦਰ ਸਿੰਘ ਬਲੌਂਗੀ, ਸਰਪੰਚ ਭੁਪਿੰਦਰ ਕੌਰ, ਡਾ. ਗੁਰਨਾਮ ਸਿੰਘ, ਸ੍ਰੀ ਦਰਸ਼ਨ ਸਿੰਘ, ਸ੍ਰੀ ਅਮਨਦੀਪ ਸਿੰਘ ਅਬਿਆਣਾ, ਸ੍ਰੀ ਸਤਨਾਮ ਸਿੰਘ, ਕੇਸਰ ਸਿੰਘ, ਬਲਵਿੰਦਰ ਸਿੰਘ ਮਾਨ, ਜਸਵਿੰਦਰ ਸਿੰਘ ਮਿੰਟੂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। 

 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD