Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ 'ਚ ਲਿੰਕ ਸੜਕਾਂ ਦੀਆਂ ਬਰਮਾਂ ਤੇ ਮਿੱਟੀ ਪਾ ਕੇ ਚੋੜਾ ਤੇ ਮਜਬੂਤ ਕੀਤਾ ਜਾਵੇਗਾ : ਸਿੱਧੂ

ਸਬੰਧਤ ਵਿਭਾਗਾਂ ਨੂੰ ਬਰਮਾਂ ਤੇ ਕੀਤੇ ਨਜਾਇਜ ਕਬਜਿਆਂ ਨੂੰ ਦੂਰ ਕਰਾਉਣ ਦੀਆਂ ਦਿੱਤੀਆਂ ਹਦਾਇਤਾਂ

ਜ਼ਿਲ੍ਹੇ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 16 Oct 2014

Last updated on: Oct 16, 2014, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਪੈਂਦੀਆਂ ਲਿੰਕ ਸੜਕਾਂ ਦੀਆਂ ਬਰਮਾਂ ਤੇ ਮਿੱਟੀ ਪਾ ਕੇ ਉਨ੍ਹਾਂ ਨੂੰ ਚੋੜਾ ਅਤੇ ਮਜਬੂਤ ਕੀਤਾ ਜਾਵੇਗਾ ਤਾਂ ਜੋ ਟਰੈਫਿਕ ਵਿੱਚ ਪੇਸ ਆਉਣ ਵਾਲੀ ਦਿੱਕਤ ਅਤੇ ਸੜਕੀ ਦੁਰਘਟਨਾਵਾਂ ਨੂੰ ਠੱਲ ਪਾ ਕੇ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਅ ਹੋ  ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਲਿੰਕ ਸੜਕਾਂ ਦੀਆਂ ਬਰਮਾਂ ਤੇ ਕੀਤੇ ਨਜਾਇਜ ਕਬਜਿਆਂ ਨੂੰ ਦੂਰ ਕਰਾਉਣ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਅਰਧ ਸਰਕਾਰੀ ਪੱਤਰ ਰਾਹੀਂ ਹਦਾਇਤਾਂ ਦਿੱਤੀਆ ਗਈਆਂ ਹਨ ਤਾਂ ਜੋ ਨਜਾਇਜ ਕਬਜੇ ਦੂਰ ਕਰਾਕੇ ਬਰਮਾਂ ਤੇ ਮਿੱਟੀ ਪੁਆਈ ਜਾ ਸਕੇ ਅਤੇ ਲਿੰਕ ਸੜਕਾਂ ਨੂੰ ਨਵੀਂ ਦਿਖ ਪ੍ਰਦਾਨ ਕੀਤੀ ਜਾ ਸਕੇ। ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਿੰਕ ਸੜਕਾਂ ਦੇ ਬਰਮਾਂ ਦੀ ਸਫਾਈ ਅਤੇ ਮੁਰੰਮਤ ਦਾ ਕੰਮ ਲੋਕ ਨਿਰਮਾਣ ਵਿਭਾਗ ਵੱਲੌਂ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ ਅਤੇ ਐਸ.ਏ.ਐਸ.ਨਗਰ ਜ਼ਿਲ੍ਹੇ ਦੀਆਂ ਲਿੰਕ ਸੜਕਾਂ ਦੀਆਂ ਬਰਮਾਂ ਦਾ ਕੰਮ ਵੀ ਜੰਗੀ ਪੱਧਰ ਤੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਈ ਲਿੰਕ ਸੜਕਾਂ ਦੇ ਬਰਮਾਂ ਤੇ ਨਾਲ ਲਗਦੀ ਜਮੀਨਾਂ ਦੇ ਮਾਲਕਾਂ ਵੱਲੋਂ ਬਰਮਾਂ ਨੂੰ ਕੱਟ ਕੇ ਆਪਣੀ ਜਮੀਨ ਵਿੱਚ ਮਿਲਾਕੇ ਨਜਾਇਜ ਕਬਜੇ ਕੀਤੇ ਹੋਏ ਹਨ ਅਤੇ ਇਸ ਨੂੰ ਖੇਤੀਬਾੜੀ ਲਈ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ। 

ਜਿਸ ਨਾਲ ਟਰੈਫਿਕ ਦੀ ਦਿੱਕਤ ਦੇ ਨਾਲ-ਨਾਲ ਅਣਸੁਖਾਵੀਆਂ ਸੜਕੀ ਦੁਰਘਟਨਾਵਾਂ ਵੀ ਵਾਪਰਦੀਆਂ ਹਨ। ਸਿੱਧੂ ਨੇ ਦੱਸਿਆ ਕਿ ਹੁਣ ਝੋਨੇ ਸਮੇਤ ਸਾਉਣੀ ਦੀਆਂ ਫਸਲਾਂ ਦੀ ਕਟਾਈ ਚੱਲ ਰਹੀ ਹੈ ਅਤੇ ਸੜਕਾਂ ਦੁਆਲੇ ਖੇਤ ਖਾਲੀ ਹੋ ਰਹੇ ਹਨ ਅਤੇ ਹੁਣ ਬਰਮਾਂ ਦੀ ਸਫਾਈ ਅਤੇ ਇਨ੍ਹਾਂ ਤੇ ਮਿੱਟੀ ਪੁਆ ਕੇ ਇੱਕ ਸਾਰ ਕਰਨ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚੜਾਇਆ ਜਾ ਸਕਦਾ ਹੈ। ਉਨ੍ਹਾਂ ਆਪਣੇ ਵੱਲੋਂ ਲਿਖੇ ਅਰਧ ਸਰਕਾਰੀ ਪੱਤਰ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪੱਸਟ ਹਦਾਇਤਾਂ ਦਿੱਤੀਆਂ ਹਨ ਕਿ ਉਹ ਨਿਸਾਨਦੇਹੀ ਕਰਾਉਣ ਉਪਰੰਤ ਸੜਕ ਦੀ ਚੌੜਾਈ ਬਰਮਾਂ ਤੇ ਮਿੱਟੀ ਪੁਆ ਕੇ ਪੁਰੀ ਕਰਨ ਦੇ ਨਿੱਜੀ ਤੋਰ ਉਪਰਾਲੇ ਕਰਨ। ਉਨ੍ਹਾਂ ਨਿਸਾਨਦੇਹੀ ਕਰਾਉਣ ਉਪਰੰਤ ਬਰਮਾਂ ਤੇ ਮਿੱਟੀ ਪਵਾਉਣ ਅਤੇ ਨਜਾਇਜ ਕਬਜਿਆਂ ਨੂੰ ਦੂਰ ਕਰਾਉਣ ਲਈ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਮੰਗੀ ਹੈ। ਡਿਪਟੀ ਕਮਿਸ਼ਨਰ ਨੇ ਇਸ ਮੋਕੇ ਜਿਹੜੇ ਜਮੀਨ ਮਾਲਕਾਂ ਦੀ ਜਮੀਨ ਲਿੰਕ ਸੜਕਾਂ ਨਾਲ ਲਗਦੀ ਹੈ ਅਤੇ ਉਨ੍ਹਾਂ ਵੱਲੋਂ ਬਰਮਾਂ ਕੱਟ ਕੇ ਨਜਾਇਜ ਕਬਜੇ ਕੀਤੇ ਹੋਏ ਹਨ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਬਰਮਾਂ ਤੇ ਕੀਤੇ ਨਜਾਇਜ ਕਬਜਿਆਂ ਨੂੰ ਆਪ ਹੀ ਛੱਡ ਦੇਣ ਤਾਂ ਜੋ ਉਨ੍ਹਾਂ ਦੇ ਖੇਤਾਂ ਨਾਲ ਲਗਦੀ ਲਿੰਕ ਸੜਕ ਦੀਆਂ ਬਰਮਾਂ ਨੂੰ ਮਿੱਟੀ ਪਾ ਕੇ ਚੌੜਾਂ ਅਤੇ ਮਜਬੂਤ, ਸਾਫ਼ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਟਰੈਫਿਕ ਦੀ ਸਮੱਸਿਆ ਨਾ ਆਵੇ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD