Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਾਦਲ ਪਰਿਵਾਰ ਤੋ ਹਰ ਵਰਗ ਰੱਜ ਕੇ ਦੁਖੀ – ਸਿਮਰਜੀਤ ਸਿੰਘ ਬੈਂਸ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਾਦਲਾਂ ਦਾ ਹਾਲ ਇਨੈਲੋ ਤੋ ਵੀ ਬਦਤਰ ਹੋਵੇਗਾ

ਸਿਮਰਜੀਤ ਸਿੰਘ ਬੈਂਸ
ਸਿਮਰਜੀਤ ਸਿੰਘ ਬੈਂਸ

Web Admin

Web Admin

5 ਦਰਿਆ ਨਿਊਜ਼ (ਅਜੇ ਪਾਹਵਾ )

ਲੁਧਿਆਣਾ , 20 Oct 2014

Last updated on: Oct 20, 2014, 00:00 IST

ਹਰਿਆਣਾ ਵਿਧਾਨ ਸਭਾ ਚੋਣ ਨਤੀਜਿਆਂ 'ਤੇ ਆਪਣੀ ਪ੍ਰਤੀਕਿਰਿਆ ਜ਼ਾਰੀ ਕਰਦਿਆਂ ਹਲਕਾ ਆਤਮ ਨਗਰ ਤੋ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਖੋਰੀ, ਰੇਤ-ਬਜ਼ਰੀ ਦੀ ਕਾਲਾ ਬਜ਼ਾਰੀ, ਟਰਾਂਸਪੋਰਟ, ਕੇਬਲ ਅਤੇ ਜਬਰਨ ਹਰ ਵਪਾਰ ਵਿੱਚ ਹਿੱਸੇਦਾਰੀ ਪਾ ਕੇ ਪੰਜਾਬ ਨੂੰ ਸ਼ਰੇਆਮ ਲੁੱਟਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਮਾਰੂ ਨੀਤੀਆਂ ਤੋ ਗੁਆਂਡੀ ਸੂਬਾ ਨਿਵਾਸੀ ਭਲੀ ਭਾਂਤ ਜਾਣੂ ਹਨ। ਸ. ਬੈਂਸ ਨੇ ਦੱਸਿਆ ਕਿ ਪਹਿਲਾਂ ਭਾਜਪਾ ਨਾਲ ਧੋਖਾ ਕਰਕੇ ਹਰਿਆਣਾ ਵਿੱਚ ਇਨੈਲੋ ਨਾਲ ਗੱਠਜੋੜ ਕਰਨ ਵਾਲੇ ਅਕਾਲੀ ਦਲ ਨੇ ਹਮੇਸ਼ਾ ਹੀ ਮਤਲਬਪ੍ਰਸਤੀ ਲਈ ਸਿਆਸਤ ਕੀਤੀ ਹੈ। ਉਹਨਾਂ ਦੱਸਿਆ ਕਿ ਬਾਦਲ ਪਰਿਵਾਰ ਨੇ ਜਿਸ ਤਰਾਂ੍ਹ ਪੰਜਾਬ ਨੂੰ ਕੰਗਾਲ ਕਰਕੇ ਕਰਜ਼ਦਾਰ ਬਣਾ ਦਿੱਤਾ ਹੈ ਉਸਤੋ ਪੂਰੇ ਵਿਸ਼ਵ ਵਿੱਚ ਵਸਦਾ ਪੰਜਾਬੀ ਭਲੀ ਭਾਂਤ ਜਾਣੂ ਹੈ। ਸ. ਬੈਂਸ ਨੇ ਦੱਸਿਆ ਕਿ ਹਰਿਆਣਾ ਵਾਸੀਆਂ ਨੇ ਇਨੈਲੋ-ਅਕਾਲੀ ਗੱਠਜੋੜ ਨੂੰ ਸੱਤਾ ਤੋ ਦੂਰ ਰੱਖ ਕੇ ਆਪਣੀ ਜਵਾਨੀ ਦਾ ਭਵਿੱਖ ਬਚਾ ਲਿਆ ਹੈ ਕਿਉਂਕਿ ਪਿਛਲੇ 7 ਸਾਲਾਂ ਦੌਰਾਨ ਪੰਜਾਬ ਦੀ ਜਵਾਨੀ ਦਾ ਕੀ ਹਾਲ ਹੋਇਆ ਉਹ ਸਾਰਿਆਂ ਦੇ ਸਾਹਮਣੇ ਹੈ ਅਤੇ ਨਸ਼ਾ ਤਸਕਰਾਂ ਨੂੰ ਪੰਜਾਬ ਵਿੱਚ ਖੁੱਲ੍ਹੀ ਛੁੱਟੀ ਦੇਣ ਵਾਲੇ ਬਾਦਲ ਪਰਿਵਾਰ ਦੀ ਅੱਖ ਹੁਣ ਹਰਿਆਣਾ ਦੀ ਜਵਾਨੀ 'ਤੇ ਸੀ। ਉਹਨਾਂ ਦੱਸਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਮਾਰੂ ਨੀਤੀਆਂ ਤੋ ਪੰਜਾਬ ਦਾ ਹਰ ਵਰਗ ਰੱਜ ਕੇ ਦੁਖੀ ਹੈ ਭਾਂਵੇ ਉਹ ਕਿਸਾਨ, ਸਨਅਤਕਾਰ, ਵਪਾਰੀ, ਨੌਕਰੀਪੇਸ਼ਾ ਹਰ ਸ਼ਹਿਰੀ ਅਤੇ ਹਰ ਪੇਂਡੂ ਵਰਗ ਨਾਲ ਸਬੰਧ ਰੱਖਦਾ ਹੋਵੇ। ਵਿਧਾਇਕ ਬੈਂਸ ਨੇ ਕਿਹਾ ਕਿ ਚੋਣ ਨਤੀਜਿਆਂ ਨੇ ਇੱਕ ਗੱਲ ਸਾਬਿਤ ਕਰ ਦਿੱਤੀ ਹੈ ਕਿ ਪੰਜਾਬ  ਵਾਸੀ ਹੁਣ ਇਸ ਭ੍ਰਿਸ਼ਟ ਅਤੇ ਨਸ਼ਾ ਖੋਰੀ ਵਿੱਚ ਮੋਹਰੀ ਬਾਦਲ ਪਰਿਵਾਰ ਦਾ ਹਿਸਾਬ ਕਿਤਾਬ ਸੂਦ ਸਮੇਤ ਵਾਪਿਸ ਕਰਨ ਲਈ ਤਿਆਰ ਬੈਠੇ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹਾਲ ਚੌਟਾਲਾ ਪਰਿਵਾਰ ਨਾਲੋ ਵੀ ਬਦਤਰ ਹੋਵੇਗਾ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD