Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਾਤਾਵਰਣ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਲਈ ਗਰੀਨ ਦੀਵਾਲੀ ਮਨਾਈ ਜਾਵੇ : ਤੇਜਿੰਦਰ ਪਾਲ ਸਿੰਘ ਸਿੱਧੂ

ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵਿਦਿਅਕ ਅਦਾਰਿਆਂ ਦੇ ਮੁੱਖੀਆਂ ਨੂੰ ਦਿੱਤੀਆਂ ਹਦਾਇਤਾਂ

ਤੇਜਿੰਦਰ ਪਾਲ ਸਿੰਘ ਸਿੱਧੂ
ਤੇਜਿੰਦਰ ਪਾਲ ਸਿੰਘ ਸਿੱਧੂ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 21 Oct 2014

Last updated on: Oct 21, 2014, 00:00 IST

ਦੀਵਾਲੀ ਸਾਡਾ ਪਵਿੱਤਰ ਤਿਉਹਾਰ ਹੈ ਸਮੁੱਚਾ ਦੇਸ਼ ਇਸ ਨੂੰ ਚਾਵਾਂ ਅਤੇ ਮੁਲਾਰਾਂ ਨਾਲ ਮਨਾਉਂਦਾ ਹੈ ਪ੍ਰੰਤੂ  ਕਈ ਵਾਰ ਪਟਾਖਿਆਂ ਦੀ ਲਪੇਟ ਵਿਚ ਆ ਕੇ ਜਾਨੀ ਤੇ ਮਾਲੀ ਨੁਕਸਾਨ ਹੋ ਜਾਂਦਾ ਹੈ ਇਸ ਲਈ ਸਾਨੂੰ ਇਸ ਨੁਕਸਾਨ ਤੋਂ ਬਚਣ ਅਤੇ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਦੂਸ਼ਣ ਦੀ ਰੋਕ ਥਾਮ ਲਈ ਦੀਵਾਲੀ ਦਾ ਤਿਉਹਾਰ ਪਟਾਖਿਆਂ ਰਹਿਤ ਗਰੀਨ ਦੀਵਾਲੀ ਦੇ ਤੌਰ ਤੇ ਮਨਾਉਣਾ ਚਾਹੀਦਾ ਹੈ ਤਾਂ ਜੋ ਸਾਡਾ ਵਾਤਾਵਰਣ ਹੋਰ ਗੰਧਲਾ  ਨਾ ਹੋਵੇ ।ਇਹ ਅਪੀਲ ਕਰਦਿਆ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਜਿਲ੍ਹਾ ਵਾਸੀਆਂ ਨੂੰ  ਦਿਵਾਲੀ ਦੇ ਪਵਿੱਤਰ ਤਿਊਹਾਰ ਦੀਆਂ ਮੁਬਾਰਿਕਾਂ ਦਿੱਤੀਆਂ ਅਤੇ ਉੱਜਲੇ ਭਵਿੱਖ ਦੀ ਕਾਮਨਾ ਵੀ ਕੀਤੀ। ਸਿੱਧੂ ਨੇ ਦੱਸਿਆ ਕਿ ਜਿਲ੍ਹੇ 'ਚ ਸਕੂਲਾਂ, ਕਾਲਜਾਂ ਅਤੇ  ਹੋਰਨਾ ਵਿਦਿਅਕ ਸੰਸਥਾਵਾਂ ਦੇ ਮੁੱਖੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਵਿਦਿਆਰਥੀਆਂ ਨੂੰ ਪਟਾਖਾ ਰਹਿਤ ਗਰੀਨ ਦੀਵਾਲੀ ਮਨਾਉਣ ਪ੍ਰਤੀ ਜਾਗਰੂਕ ਕਰਨ ਤਾਂ ਜੋ ਬੱਚੇ ਪਟਾਖਿਆਂ ਨਾਲ ਵਾਤਾਵਰਣ ਨੂੰ ਪ੍ਰਦੂਸ਼ਤ ਨਾ ਕਰਨ ਅਤੇ ਉਨਾਂਹ ਦਾ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ। ਉਨਾਂਹ ਕਿਹਾ ਕਿ ਬੱਚਿਆਂ ਨੂੰ ਖਾਸ ਕਰਕੇ ਦੀਵਾਲੀ ਦੇ ਤਿਉਹਾਰ ਮੌਕੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵਾਤਾਵਰਣ ਪ੍ਰਦੂਸ਼ਤ ਹੋਣ ਤੋਂ ਬਚਾਇਆ ਜਾ ਸਕੇ । 

ਉਨਾਂਹ ਕਿਹਾ ਕਿ ਗਰੀਨ ਦੀਵਾਲੀ ਮਨਾਉਣ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੀ ਲੋੜ ਹੈ ਸ੍ਰੀ ਸਿੱਧੂ ਨੇ ਦੱਸਿਆ ਕਿ ਭਾਂਵੇਂ ਜਿਲ੍ਹੇ ਵਿਚ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਫਾਇਰ ਕਰੈਕਰਜ਼/ਪਟਾਖੇ ਚਲਾਉਣੇ ਤੇ ਪਾਬੰਦੀ ਹੈ ਅਤੇ  ਸਾਇਸਲੈਂਸ ਜੋਨਾ, ਹਸਪਤਾਲਾਂ , ਵਿਦਿਅਕ ਸੰਸਥਾਵਾਂ ਦੇ ਨੇੜੇ ਵੀ ਪਟਾਖੇ ਚਲਾਉਣ ਤੇ ਪੂਰੀ ਪਾਬੰਦੀ ਲਗਾਈ ਗਈ ਹੈ ਉਨਾਂਹ ਕਿਹਾ ਕਿ ਭਾਵੇਂ ਜਿਲ੍ਹੇ 'ਚ ਨਿਰਧਾਰਤ ਸ਼ੋਰ ਸ਼ਰਾਬਾ ਲੈਵਲ ਵਾਲੇ ਪਟਾਖੇ ਚਲਾਏ ਜਾ ਸਕਦੇ ਹਨ ਪ੍ਰੰਤੂ ਇਨਾਂਹ ਤੋਂ ਵੀ ਗੁਰੇਜ਼ ਕਰਨ ਦੀ ਲੋੜ ਹੈ।  ਉਨਾਂਹ ਦੱਸਿਆ ਕਿ ਜਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਆਕਤੀ ਅਣ ਅਧਿਕਾਰਤ ਤੌਰ ਤੇ ਪਟਾਖਿਆਂ ਆਦਿ ਦੀ ਖਰੀਦ ਵੇਚ ਅਤੇ ਸਟੋਰੇਜ਼ ਨਹੀ ਕਰ ਸਕਦਾ । ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਨਿਰਧਾਰਤ ਕੀਤੇ ਸਥਾਨਾਂ ਤੇ ਹੀ ਪਟਾਖਿਆਂ ਦੀ ਖਰੀਦ ਅਤੇ ਸਟੋਰ ਕੀਤੇ ਜਾ ਸਕਦੇ ਹਨ। 

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਵੱਧ ਸ਼ੋਰ ਸਰਾਬੇ ਵਾਲੇ ਪਟਾਖੇ ਖਰੀਦ ਕੇ ਨਾ ਦੇਣ ਕਿਉਂਕਿ ਦੀਵਾਲੀ ਦੇ ਤਿਉਹਾਰ ਵਾਲੇ ਦਿਨ ਅਕਸਰ ਵੇਖਣ ਵਿੱਚ ਆਇਆ ਹੈ ਕਿ ਪਟਾਖਿਆਂ ਕਾਰਣ ਕਈ ਬੱਚਿਆਂ ਦੀਆਂ ਅੱਖਾਂ ਖ਼ਰਾਬ ਹੋ ਜਾਂਦੀਆਂ ਹਨ ਅਤੇ ਉਨਾਂ੍ਹ ਦੀ ਅੱਖਾਂ ਦੀ ਰੋਸ਼ਨੀ ਚਲੀ ਜਾਂਦੀ ਹੈ ਜਿਸ ਕਾਰਣ ਬੱਚਿਆਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਉਨਾਂ੍ਹ ਕਿਹਾ ਕਿ ਮਾਪਿਆਂ ਦੀ ਜਿੰਮੇਵਾਰੀ ਵੀ ਬਣਦੀ ਹੈ ਕਿ ਉਹ ਇਸ ਪੱਿਵਤਰ ਤਿਉਹਾਰ ਤੇ ਆਪਣੇ ਬੱਚਿਆਂ ਤੇ ਪੂਰੀ ਨਿਗਰਾਨੀ ਰੱਖਣ ਅਤੇ ਉਨਾਂ੍ਹ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD