Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਦਲਿਤ ਚੇਤਨਾ ਮੰਚ ਵੱਲੋਂ ਅਜ਼ਾਦ ਉਮੀਦਵਾਰ ਦੀਪਇੰਦਰ ਢਿੱਲੋਂ ਦੀ ਹਮਾਇਤ ਦਾ ਐਲਾਨ

ਲੜਾਈ ਮੇਰੀ ਨਹੀ ਇਲਾਕੇ ਦੇ ਲੋਕਾਂ ਦੀ ਹੈ- ਦੀਪਇੰਦਰ ਸਿੰਘ ਢਿੱਲੋਂ

ਦੀਪਇੰਦਰ ਸਿੰਘ ਢਿੱਲੋਂ ਦੀ ਹਮਾਇਤ ਦਾ ਐਲਾਨ ਕਰਦੇ ਹੋਇਆ ਦਲਿਤ ਚੇਤਨਾ ਮੰਚ ਦਾ ਵਿਸਾਲ ਇੱਕਠ
ਦੀਪਇੰਦਰ ਸਿੰਘ ਢਿੱਲੋਂ ਦੀ ਹਮਾਇਤ ਦਾ ਐਲਾਨ ਕਰਦੇ ਹੋਇਆ ਦਲਿਤ ਚੇਤਨਾ ਮੰਚ ਦਾ ਵਿਸਾਲ ਇੱਕਠ

Web Admin

Web Admin

5 ਦਰਿਆ ਨਿਊਜ਼ (ਵਿਨੈ ਕੁਮਾਰ ਜੈਨ)

ਲਾਲੜੂ , 21 Jan 2012

ਵਿਧਾਨ ਸਭਾ ਹਲਕਾ ਡੇਰਾਬਸੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ੍ਹ ਰਹੇ ਦੀਪਇੰਦਰ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਸ ਸਮੇ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਆਰਥਿਕ ਤੌਰ 'ਤੇ ਪਛੜੇ ਸਮਾਜ ਦੇ ਹੱਕਾਂ ਦੀ ਰਾਖੀ ਲਈ ਲੰਬੇ ਸਮੇਂ 'ਤੋ ਸੰਘਰਸ਼ ਕਰਦੀ ਆ ਰਹੀ ਉਘੀ ਸਮਾਜ ਸੇਵੀ ਜਥੇਬੰਦੀ ਦਲਿਤ ਚੇਤਨਾ ਮੰਚ ਪੰਜਾਬ ਵੱਲੋਂ ਅੱਜ ਲਾਲੜੂ ਮੰਡੀ ਵਿਖੇ ਇੱਕ ਭਰਵੀਂ ਰੈਲੀ ਦਾ ਆਯੋਜਨ ਕਰਕੇ ਉਨ੍ਹਾਂ ਦੀ ਡਟਵੀਂ ਹਮਾਇਤ ਦਾ ਐਲਾਨ ਕਰ ਦਿੱਤਾ। ਮੰਚ ਦੇ ਸੂਬਾਈ ਪ੍ਰਧਾਨ ਸ਼੍ਰੀ ਸ਼ਮਸ਼ੇਰ ਪੁਰਖਾਲਵੀ ਨੇ ਇਸ ਸੰਬੰਧੀ ਮੰਚ ਤੋ  ਐਲਾਨ ਕਰਦਿਆਂ ਇਕੱਠ ਵਿੱਚ ਸ਼ਾਮਲ ਇਲਾਕੇ ਦੇ ਸੈਂਕੜੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ਦੇ ਸਰਬਪੱਖੀ ਵਿਕਾਸ ਅਤੇ ਭਾਈਚਾਰਕ ਸਾਂਝ ਦੀ ਪ੍ਰਪੱਕਤਾ ਲਈ ਸ਼੍ਰੀ ਢਿੱਲੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਦਿਨ ਰਾਤ ਇੱਕ ਕਰ ਦੇਣ।ਰੈਲੀ ਨੂੰ ਸੰਬੋਧਨ ਕਰਦਿਆਂ ਦਲਿਤ ਆਗੂ ਸ਼੍ਰੀ ਪੁਰਖਾਲਵੀ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਰਾਜ ਦੇ ਤਖਤ ਤੇ ਬੈਠ ਕੇ ਅਕਾਲੀਆਂ ਵੱਲੋਂ ਭੂਮਾਫ਼ੀਆ ਨੂੰ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਅਤੇ ਦਲਿਤਾਂ ਦੇ ਘਰਾਂ ਨੂੰ ਉਜਾੜਨ ਦੀ ਪੂਰੀ ਖੁੱਲ੍ਹ ਦਿੱਤੀ ਗਈ, ਕਮਜ਼ੋਰ ਪਰਿਵਾਰਾਂ ਨੂੰ ਇੱਕ ਇੱਕ ਬੱਲਬ ਦੇ ਹਜ਼ਾਰਾਂ ਰੁਪਏ ਬਿੱਲ ਭੇਜਕੇ ਉਨ੍ਹਾਂ ਦੇ ਚੁੱਲ੍ਹਿਆਂ ਦੀ ਅੱਗ ਨੂੰ ਸ਼ਾਂਤ ਕਰਨ ਦੇ ਕੋਝੇ ਯਤਨ ਕੀਤੇ ਗਏ। ਉਨ੍ਹਾਂ ਕਿਹਾ ਕਿ ਜਿਹੜਾ ਅਕਾਲੀ ਦਲ ਆਪਣੇ ਮਰਹੂਮ ਆਗੁ ਕੈਪਟਨ ਕੰਵਲਜੀਤ ਸਿੰਘ ਦਾ ਨਹੀ ਹੋਇਆ ਉਹ ਇਲਾਕੇ ਦਾ ਕਿਥੇ ਹੋ ਸਕਦਾ ਹੈ। 

ਸ਼੍ਰੀ ਪੁਰਖਾਲਵੀ ਨੇ ਗੱਠਜੋੜ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਲੋਕਾਂ ਨੂੰ ਏਅਰ ਪੋਰਟ ਦੇ ਸੁਪਨੇ ਦਿਖਾਉਣ ਵਾਲੇ ਅਕਾਲੀ ਹਲਕੇ ਵਿੱਚ ਪੈਂਦੇ ਤਿੰਨ ਕਸਬਿਆਂ ਲਾਲੜੂ, ਡੇਰਾਬਸੀ ਅਤੇ ਜੀਰਕਪੁਰ ਵਿਖੇ ਆਮ ਲੋਕਾਂ ਦੀ ਸਹੂਲਤ ਲਈ ਬੱਸ ਅੱਡੇ ਤੱਕ ਨਹੀਂ ਬਣਾ ਸਕੇ ਜਿਸ ਕਾਰਨ ਲੋਕਾਂ ਨੂੰ ਧੁੱਪ ਵਿੱਚ ਸੜਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਭੈੜੇ ਅਤੇ ਮਾਨਵ ਵਿਰੋਧੀ ਨਿਜ਼ਾਮ ਨੂੰ ਬਦਲਣ ਲਈ ਪਾਰਟੀਬਾਜ਼ੀ ਤੋਂ ਉਪਰ ਉਠਕੇ ਇਲਾਕੇ ਦੇ ਸਰਬਸਾਂਝੇ ਅਜ਼ਾਦ ਉਮੀਦਵਾਰ ਸ਼੍ਰੀ ਢਿੱਲੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ, ਤਾਂ ਜੋ ਹਲਕੇ ਦੀ ਨੁਹਾਰ ਨੂੰ ਇੱਕ ਨਵੀਂ ਦਿਸ਼ਾ ਅਤੇ ਸੇਧ ਦਿੱਤੀ ਜਾ ਸਕੇ।ਮੰਚ ਤੋ ਬੋਲਦਿਆਂ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮੈ ਲੋਕਾਂ ਵੱਲੋ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਉਨ੍ਹਾਂ ਦਾ ਹਮੇਸ਼ਾ ਰਿਣੀ ਰਹਾਂਗਾ ਅਤੇ ਉਹ ਲੋਕਾਂ ਦੇ ਉਮੀਦਵਾਰ ਹਨ ਅਤੇ ਲੋਕ ਹੀ ਉਨ੍ਹਾਂ ਨੂੰ ਜਿਤਾਉਣਗੇ। ਸ੍ਰੀ ਢਿੱਲੋਂ ਨੇ ਕਿਹਾ ਕਿ ਮੇਰੇ ਵਿਰੋਧੀ ਉਮੀਦਵਾਰਾਂ ਕੋਲ ਨੋਟ ਹਨ ਅਤੇ ਮੇਰੇ ਨਾਲ ਇਲਾਕੇ ਦੇ ਲੋਕ ਹਨ। ਮੈ ਇਲਾਕਾ ਨਿਵਾਸੀਆਂ ਵੱਲੋ ਮਿਲ ਰਹੇ ਭਰਵੇਂ ਪਿਆਰ ਤੋ ਬਾਅਦ ਮੈ ਇਹ ਗੱਲ ਦਾਅਵੇ ਨਾਲ ਕਹਿ ਸਕਦਾ ਹਾਂ ਕਿ ਹਲਕੇ ਦੇ ਲੋਕ ਨਕਾਰੇ ਹੋਏ ਧੋਖੇਬਾਜ਼ ਅਤੇ ਰਾਜਵਾੜ੍ਹੇ ਆਗੂਆਂ ਨੂੰ ਇਨਾਂ ਚੋਣਾਂ ਦੋਰਾਨ ਮੁਦੇ ਮੂੰਹ ਡੇਗਣਗੇ। ਦਲਿਤ ਚੇਤਨਾ ਮੰਚ ਦੇ ਆਗੂਆਂ ਵੱਲੋ ਇਸ ਮੌਕੇ ਆਜ਼ਾਦ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਵੱਲਂੋ ਲਗਾਤਾਰ 20 ਸਾਲ ਕੀਤੀ ਇਲਾਕੇ ਦਾ ਨਿਸ਼ਕਾਮ ਸੇਵਾ ਬਦਲੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਅਤੇ ਹਲਕੇ ਨਾਲ ਸੰਬੰਧਤ ਮੰਚ ਦੇ ਆਗੂਆਂ ਵੱਲੋ ਇਸ ਲੋਕ ਪੱਖੀ ਫੈਸਲਾ ਬਦਲੇ ਮੰਚ ਦੀ ਸੀਨੀਅਰ ਲੀਡਰਸਿਪ ਦਾ ਵੀ ਸਨਮਾਨ ਕੀਤਾ ਗਿਆ। ਰੈਲੀ ਵਿਚ ਹੋਰਨਾਂ ਤੋ ਇਲਾਵਾ ਮੰਚ ਦੇ ਆਗੂ ਡਾ. ਭੁਪਿੰਦਰ ਸਿੰਘ, ਮੰਚ ਦੀ ਮੀਡੀਆ ਇੰਚਾਰਜ ਤੇ ਮੁਹਾਲੀ ਦੀ ਕੌਂਸਲਰ ਬਲਜੀਤ ਕੌਰ ਪੁਰਖਾਲਵੀ, ਰਾਣਾ ਧੂਮ ਸਿੰਘ, ਜਸਮੇਰ ਰਾਣਾ, ਸਤੀਸ਼ ਪੰਚ ਲਾਲੜੂ, ਮਾਸਟਰ ਮੋਹਨ ਲਾਲੜੂ, ਸੰਜੂ ਰਾਣਾ, ਸੁਖਵਿੰਦਰ ਸਿੰਘ ਸੁੱਖਾ ਮਲਕਪੁਰ, ਸੁਰਜੀਤ ਸਿੰਘ ਲਾਲੜੂ, ਹਰਪਾਲ ਨਿੱਟੂ ਭੁਖੜੀ ਸਮੇਤ ਕਈ ਹੋਰ ਆਗੂ ਵੀ ਹਾਜ਼ਰ ਸਨ।

 

Tags: Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD