Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

“ਮਹਿਲਾ ਸ਼ਾਂਤੀ ਅਤੇ ਸੁਰੱਖਿਆ" ਵਿਸ਼ੇ ਤੇ 2-ਰੋਜ਼ਾ ਅੰਤਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ

“ਮਹਿਲਾ ਸ਼ਾਂਤੀ ਅਤੇ ਸੁਰੱਖਿਆ" ਵਿਸ਼ੇ ਤੇ 2-ਰੋਜ਼ਾ ਅੰਤਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 26 Oct 2012

Last updated on: Oct 26, 2012, 00:00 IST

ਪੰਜਾਬੀ ਯੂਨੀਵਰਸਿਟੀ ਦੇ ਵੂਮੈਨ ਸਟੱਡੀਜ਼ ਸੈਂਟਰ ਵਲੋਂ ਯੂ.ਐਸ.ਏ. ਦੇ ਵੂਮੈਨ ਗਲੋਬਲ ਲੀਡਰਸ਼ਿਪ ਸੈਂਟਰ ਦੇ ਸਹਿਯੋਗ ਨਾਲ “ਮਹਿਲਾ ਸ਼ਾਂਤੀ ਅਤੇ ਸੁਰੱਖਿਆ” ਵਿਸ਼ੇ ਤੇ 2-ਰੋਜ਼ਾ ਅੰਤਰਾਸ਼ਟਰੀ ਸੈਮੀਨਾਰ ਦਾ ਆਯੋਜਨ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਕੀਤਾ ਗਿਆ।ਇਸ ਕਾਨਫਰੰਸ ਦਾ ਉਦਘਾਟਨ ਮਿਸ ਏ.ਐਫ. ਸਟੇਨਹੈਮਰ, ਰਿਜ਼ਨਲ ਪ੍ਰੋਗਰਾਮ ਡਾਇਰੈਕਟਰ ਨੇ ਕੀਤਾ।ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡਾ. ਜਸਪਾਲ ਸਿੰਘ ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ ਨੇ ਕੀਤੀ। ਇਸ ਮੌਕੇ ਤੇ ਡਾ. ਗੋਵਿੰਦ ਕੇਲਕਰ ਨਵੀਂ ਦਿੱਲੀ ਨੇ ਕੀ-ਨੋਟ ਭਾਸ਼ਨ ਪੜਿਆ। ਇਸ ਮੌਕੇ ਤੇ ਸ਼੍ਰੀਮਤੀ ਨੇਸਾਰਾ ਖਾਤੂਨ, ਮੁੱਖ ਪਾਰਲੀਮਾਨੀ ਸਕੱਤਰ ਨੇ, ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਆਪਣੇ ਉਦਘਾਟਨੀ ਭਾਸ਼ਨ ਵਿੱਚ ਆਪਣੇ ਵਿਚਾਰ ਸਾਂਝੇ ਕਰਦਿਆ ਮਿਸ ਏ.ਐਫ. ਸਟੇਨਹੈਮਰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵਿਸ਼ਵ ਪੱਧਰ ਤੇ ਗਰੀਬੀ ਅਤੇ ਅਨਪੜਤਾ ਨੂੰ ਖਤਮ ਕਰਨ ਦੀ ਲੋੜ ਹੈ ਤਾਂ ਹੀ ਔਰਤ ਵਰਗ ਇਕ ਚੰਗਾ ਸਮਾਜ ਸਿਰਜਨ ਵਿਚ ਆਪਣੀ ਭੂਮਿਕਾ ਸਕਾਰਤਮਕ ਢੰਗ ਨਾਲ ਨਿਭਾ ਸਕਦੀ ਹੈ। ਉਨ੍ਹਾਂ ਰਾਜਨਿਤਿਕ ਨੇਤਾਵਾਂ ਦੀ ਇੱਛਾ ਸ਼ਕਤੀ ਤੇ ਵਿਅੰਗ ਕਰਦਿਆ ਕਿਹਾ ਔਰਤਾ ਦੀ ਆਜ਼ਾਦੀ ਅਤੇ ਤਰੱਕੀ ਦਾ ਰਾਜ ਨੇਤਾਵਾਂ ਦੀ ਇੱਛਾਂ ਨਾਲ ਗਹਿਰਾ ਸੰਬੰਧ ਹੈ। ਆਪਣੇ ਕੁੰਜੀਵਤ ਭਾਸ਼ਨ ਵਿਚ ਡਾ. ਗੋਵਿੰਦ ਕੇਲਕਰ ਨਵੀਂ ਦਿੱਲੀ ਨੇ ਔਰਤਾ ਨੂੰ ਜ਼ਮੀਨ ਜਾਇਦਾਦ ਦੇ ਮਾਲਿਕਾਨਾ ਹੱਕਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਔਰਤਾਂ ਨੂੰ ਅਜਿਹੀ ਹੱਕਾਂ ਨਾਲ ਔਰਤਾਂ ਪ੍ਰਤੀ ਹੋ ਰਹੇ ਜ਼ੁਲਮਾਂ ਤੋਂ ਕਾਫੀ ਨਿਜ਼ਾਤ ਮਿਲੀ ਹੈ ਕਿਉਂਕਿ ਆਰਥਿਕ ਆਜ਼ਾਦੀ ਕਿਸੇ ਵੀ ਸਮਾਜ ਦੀ ਤਰੱਕੀ ਦਾ ਮਹੱਤਵਪੂਰਨ ਅੰਗ ਹੈ। 

ਉਨ੍ਹਾਂ ਅੱਗੇ ਕਿਹਾ ਜੇ ਕਰ ਔਰਤਾਂ ਨੂੰ ਉੱਚਾ ਜੀਵਨ ਪੱਧਰ ਹਾਸਿਲ ਹੋਵੇਗਾ ਤਾਂ ਹੀ ਉਹ ਪੁਰਸ਼ਾ ਨਾਲ ਕੰਧੇ ਨਾਲ ਕੰਧਾ ਮਿਲਾ ਕੇ ਫੈਸਲੇ ਲੈਣ ਵਿਚ ਨਿਪੁੰਨ ਹੋ ਸਕਣਗੀਆਂ। ਸ਼੍ਰੀਮਤੀ ਨੇਸਾਰਾ ਖਾਤੂਨ, ਮੁੱਖ ਪਾਰਲੀਮਾਨੀ ਸਕੱਤਰ ਨੇ ਭਾਰਤ ਅਤੇ ਦੂਸਰੇ ਏਸ਼ੀਆਈ ਦੇਸ਼ਾ ਵਿਚ ਔਰਤਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦੀਆਂ ਔਰਤ ਵਰਗ ਦੀ ਤਰੱਕੀ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।ਆਪਣੇ ਪ੍ਰਧਾਨਗੀ ਸ਼ਬਦ ਸਾਂਝੇ ਕਰਦਿਆਂ ਡਾ. ਜਸਪਾਲ ਸਿੰਘ ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ ਨੇ ਕਿਹਾ ਕਿ ਜੇ ਕਰ ਔਰਤਾਂ ਨੂੰ ਪੁਰਸ਼ਾ ਦੇ ਬਰਾਬਰ ਹੱਕ ਸਹੂਲਤਾ ਅਤੇ ਮਾਨ-ਸਨਮਾਨ ਪ੍ਰਾਪਤ ਹੋਵੇਗਾ ਤਾਂ ਹੀ ਉਹ ਪੁਰਸ਼ਾ ਨਾਲੋਂ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ ਰਹਿਣਗਿਆਂ ਅਤੇ ਉਨ੍ਹਾਂ ਦੀ ਫੈਸਲੇ ਲੇਣ ਦੀ ਸਮਰਥਾ ਵਿਚ ਵੀ ਬਹੁਤ ਵਾਧਾ ਹੋਵੇਗਾ। ਵਾਈਸ ਚਾਂਸਲਰ ਨੇ ਜ਼ੋਰ ਦੇ ਕੇ ਕਿਹਾ ਕਿ ਔਰਤਾ ਵਿਰੂਧ ਭੇਦ ਭਾਵ ਦੀ ਭਾਵਨਾ ਸਿਰਿ ਖਾਰਜ਼ ਕਰਨ ਦੀ ਲੋੜ ਹੈ ਅਤੇ ਔਰਤਾ ਨੂੰ ਵੱਧ ਤੋਂ ਵੱਧ ਵਿਦਿਅਕ, ਆਰਥਕ, ਸਮਾਜਿਕ, ਸੁਰੱਖਿਆ ਦੇ ਕੇ ਇਕ ਚੰਗਾ ਸਮਾਜ ਬਨਾਉਣ ਦੀ ਲੋੜ ਹੈ। ਇਸ ਮੌਕੇ ਤੇ ਵਾਈਸ ਚਾਂਸਲਰ ਵਲੋਂ ਪਿਛਲੇ ਸਾਲ ਦੀ ਕਾਨਫਰੰਸ ਦੀਆਂ ਪ੍ਰੌਸੀਡਿੰਗਸ ਨੂੰ ਪੁਸਤਕ ਰੂਪ ਵਿਚ ਰਿਲਿਜ਼ ਕੀਤਾ ਗਿਆ ਅਤੇ ਕਾਨੂੰਨ ਵਿਭਾਗ ਦੀ ਅਧਿਆਪਕ ਪ੍ਰੋ. ਮੋਨੀਕਾ ਚਾਵਲਾ ਦੁਆਰਾ ਲਿਖਿਤ ਪੁਸਤਕ ਔਰਤਾ - ਬਚਾਅ ਕਾਨੂੰਨ ਦਾ ਵੀ ਵਿਮੋਚਨ ਕੀਤਾ ਗਿਆ। ਇਸ ਤੋਂ ਪਹਿਲਾ ਆਏ ਮਹਿਮਾਨਾ ਦਾ ਸਵਾਗਤ ਕਰਦਿਆਂ ਡਾ. ਮੰਜੂ ਵਰਮਾ, ਡਾਇਰੈਕਟਰ ਵੂਮੈਨ ਸਟੱਡੀਜ਼ ਸੈਂਟਰ ਨੇ ਕਾਂਨਫਰੰਸ ਦੀ ਰੂਪਰੇਖਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੋ-ਰੋਜ਼ਾ ਕਾਨਫਰੰਸ ਵਿਚ ਨਾਰੀ ਵਰਗ ਨਾਲ ਸੰਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਉਨ੍ਹਾਂ ਵਲੋਂ ਵਿਸ਼ਵ ਪੱਧਰ ਤੇ ਪਾਏ ਜਾ ਰਹੇ ਯੋਗਦਾਨ ਬਾਰੇ ਗੰਭੀਰ ਚਰਚਾਵਾਂ ਕੀਤੀਆਂ ਜਾਣਗਿਆਂ। ਡਾ. ਜੇ.ਏ.ਖਾਣ ਡੀਨ ਕਾਲਜ ਵਿਕਾਸ ਕੌਂਸਲ ਨੇ ਆਏ ਮਹਿਮਾਨਾ ਲਈ ਧੰਨਵਾਦ ਦੇ ਸ਼ਬਦ ਸਾਂਝੇ ਕੀਤੇ। ਇਸ ਮੌਕੇ ਤੇ ਵਾਈਸ ਚਾਂਸਲਰ ਵਲੋਂ ਆਏ ਮਹਿਮਾਨਾਂ ਨੂੰ ਫੁਲਕਾਰੀਆਂ ਅਤੇ ਮੋਮੈਂਟੋ ਦੇ ਕੇ ਸਨਮਾਨਿਆ ਗਿਆ।

 

Tags: punjabi university patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD