Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੌਜੂਦਾ ਅਕਾਲੀ-ਭਾਜਪਾ ਸਰਕਾਰ ਲੋਕਾਂ ਦੀਆਂ ਭਾਵਨਾਵਾਂ 'ਤੇ ਖਰੀ ਉੱਤਰ ਰਹੀ ਹੈ: ਜਥੇਦਾਰ ਬਡਾਲੀ

ਜੋਗਿੰਦਰ ਸਿੰਘ ਸਲੈਚ ਤੇ ਸਵਰਨ ਸਿੰਘ ਅਤੇ ਹੋਰਨਾਂ ਆਗੂਆਂ ਦਾ ਵਿਸ਼ੇਸ਼ ਸਨਮਾਨਤ

ਜਥੇਦਾਰ ਬਡਾਲੀ, ਜੋਗਿੰਦਰ ਸਿੰਘ ਸਲੈਚ ਤੇ ਸਵਰਨ ਸਿੰਘ ਅਤੇ ਹੋਰਨਾਂ ਆਗੂਆਂ ਨੂੰ ਸਨਮਾਨਤ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼ (ਸੀ.ਪੀ.ਸਿੰਘ)

ਐਸ.ਏ.ਐਸ.ਨਗਰ. , 30 Oct 2012

Last updated on: Oct 30, 2012, 00:00 IST

ਸ਼੍ਰੋਮਣੀ ਅਕਾਲੀ ਦਲ (ਬਾਦਲ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਕਿਹਾ ਹੈ ਕਿ ਮੌਜੂਦਾ ਅਕਾਲੀ-ਭਾਜਪਾ ਸਰਕਾਰ ਲੋਕਾਂ ਦੀਆਂ ਭਾਵਨਾਵਾਂ 'ਤੇ ਖਰੀ ਉੱਤਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਪੱਖੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਜਥੇਦਾਰ ਬਡਾਲੀ ਨੇ ਕਾਂਗਰਸ ਨੂੰ ਮੁੱਦਾਹੀਣ ਪਾਰਟੀ ਕਰਾਰ ਦਿੰਦਿਆ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਦਾ ਸਫਾਇਆ ਹੋਣਾ ਤੈਅ ਹੈ ਕਿਉਂਕਿ ਦੇਸ਼ ਵਾਸੀ ਯੂ.ਪੀ.ਏ. ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ। ਲੋਕ ਮਹਿੰਗਾਈ ਦੀ ਵੱਡੀ ਮਾਰ ਝੱਲ ਰਹੇ ਹਨ। ਜਿਸ ਕਾਰਨ ਆਮ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨ ਜਿਨ੍ਹਾਂ ਨੂੰ ਕਿ ਦੇਸ਼ ਦਾ ਅੰਨ ਦਾਤਾਂ ਕਿਹਾ ਜਾਂਦਾ ਹੈ, ਨਾਲ ਧੋਖਾ ਵੀ ਮਤਰੇਈ ਵਾਲਾ ਸਲੂਕ ਕੀਤਾ ਹੈ ਅਤੇ ਕਿਸਾਨਾਂ ਨੂੰ ਸੋਕਾ ਰਾਹਤ ਵਜੋਂ ਇਕ ਦੁਆਨੀ ਵੀ ਨਹੀਂ ਦਿੱਤੀ ਹੈ ਜਦੋਂਕਿ ਬਾਦਲ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦੇ ਹੱਕ ਵਿਚ ਹਾ ਦਾ ਨਾਅਰਾ ਮਾਰਿਆ ਹੈ ਅਤੇ ਕਿਸਾਨਾਂ ਨੂੰ ਫਸਲੀ ਚੱਕਰਵਿਊ ਤੋਂ ਬਾਹਰ ਕੱਢ ਕੇ ਲਾਹੇਬੰਦ ਅਪਨਾਉਣ ਲਈ ਸਬਸਿਡੀ ਦੇ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਮਜਬੂਤ ਹੋਵੇਗੀ। ਇਸ ਮੌਕੇ ਜਥੇਦਾਰ ਬਡਾਲੀ ਵੱਲੋਂ ਨਵੇਂ ਬਣੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜੋਗਿੰਦਰ ਸਿੰਘ ਸਲੈਚ ਤੇ ਸਵਰਨ ਸਿੰਘ ਸਮੇਤ ਹੋਰਨਾਂ ਅਹੁਦੇਦਾਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਗੁਰਸੇਵ ਸਿੰਘ ਹਰਪਾਲਪੁਰ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜੋਗਿੰਦਰ ਸਿੰਘ ਸਲੈਚ, ਸੀਨੀਅਰ ਮੀਤ ਪ੍ਰਧਾਨ ਸਵਰਨ ਸਿੰਘ ਤੇ ਜਸਵਿੰਦਰ ਸਿੰਘ ਵਿਰਕ, ਮੀਤ ਪ੍ਰਧਾਨ ਟੀ.ਪੀ. ਸਿੰਘ ਆਹਲੂਵਾਲੀਆ, ਸਕੱਤਰ ਹਰਜਿੰਦਰ ਸਿੰਘ ਸੋਹਲ ਵੀ ਮੌਜੂਦ ਸਨ। 

 

Tags: ujagar singh badali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD