Friday, 24 May 2024

 

 

ਖ਼ਾਸ ਖਬਰਾਂ ਆਪ ਸਰਕਾਰ ਅਨੁਸੂਚਿਤ ਜਾਤੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਨਾਲ ਵਿਤਕਰਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ ਹਜ਼ਾਰਾਂ ਮਜ਼ਦੂਰਾਂ ਨੇ ਗੁਰਜੀਤ ਸਿੰਘ ਔਜਲਾ ਦਾ ਸਮਰਥਨ ਕੀਤਾ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਕਿਸੇ ਦੇ ਭੁਲੇਖੇ 'ਚ ਨਾ ਆਓ, ਸਿੰਗਲਾ ਨੂੰ ਚੋਣਾਂ ਜਿਤਾਓ : ਸਚਿਨ ਪਾਇਲਟ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦਿੱਤਾ 'ਬਿਜਲੀ ਦਾ ਝਟਕਾ': ਡਾ. ਸੁਭਾਸ਼ ਸ਼ਰਮਾ ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ ਆਪ ਦੇ ਪਰਿਵਾਰ ਵਿੱਚ ਹੋ ਰਿਹਾ ਦਿਨੋ ਦਿਨ ਵਾਧਾ ਪਿੰਡ ਭੱਟੀਕੇ ਵਿੱਚ ਕਈ ਕਾਂਗਰਸੀ ਤੇ ਅਕਾਲੀ ਪਰਿਵਾਰ ਹੋਏ ਸ਼ਾਮਲ ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ ਚਿਤਕਾਰਾ ਯੂਨੀਵਰਸਿਟੀ ਨੇ ਡਾਕਟਰ ਲਾਲ ਪੈਥ ਲੈਬਜ਼ ਦੇ ਕਾਰਜਕਾਰੀ ਚੇਅਰਮੈਨ ਡਾ. ਅਰਵਿੰਦ ਲਾਲ ਨੂੰ ਹੈਲਥਕੇਅਰ ਇਨੋਵੇਸ਼ਨ ਲਈ ਆਨਰੇਰੀ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਆ ਰਾਹੁਲ ਗਾਂਧੀ 25 ਮਈ ਨੂੰ ਅੰਮ੍ਰਿਤਸਰ 'ਚ ਸੰਬੋਧਨ ਕਰਨਗੇ ਸਿਹਤ ਵਿਭਾਗ ਫਰੀਦਕੋਟ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਉਣ ਲਈ ਕੀਤੀ ਰੀਵਿਓ ਮੀਟਿੰਗ ਨਾ ਮੇਅਰ ਨਾ ਜਿੰਮੇਦਾਰ ਸਰਕਾਰ, ਸ਼ਹਿਰ ਦਾ ਹੋਇਆ ਬੁਰਾ ਹਾਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮਜ਼ ਦੀ ਕਾਰਜਸ਼ੀਲਤਾ ਦਾ ਮੁਆਇਨਾ 10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਨੂੰ ਸਖਤੀ ਨਾਲ ਚੈਕਿੰਗ ਕਰਨ ਦੀ ਦਿੱਤੀ ਹਦਾਇਤ ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ ਆਪ' ਦਾ ਪੀਐਮ ਮੋਦੀ 'ਤੇ ਜਵਾਬੀ ਹਮਲਾ, ਕਿਹਾ- ਮੁੱਖ ਮੰਤਰੀ ਭਗਵੰਤ ਮਾਨ ਤਿੰਨ ਕਰੋੜ ਪੰਜਾਬੀਆਂ ਦੀ ਪਸੰਦ ਕਾਂਗਰਸ ਨੇ ਬੁਢਲਾਡਾ ਹਲਕੇ ਵਿਚ ਕੱਢਿਆ ਪ੍ਰਭਾਵਸ਼ਾਲੀ ਰੋਡ ਸੋਅ

 

ਖ਼ਾਲਸਾ ਕਾਲਜ ਪਟਿਆਲਾ ਦੀ ਇੰਦਰਜੀਤ ਕੌਰ ਨੇ ਐੱਮ.ਐੱਸਸੀ ਮੈਥਸ ਦੇ ਯੂਨੀਵਰਸਿਟੀ ਨਤੀਜਿਆਂ ਦੌਰਾਨ ਗੋਲਡ ਮੈਡਲ ਪ੍ਰਾਪਤ ਕੀਤਾ

ਖ਼ਾਲਸਾ ਕਾਲਜ, ਪਟਿਆਲਾ ਵਾਸਤੇ ਇਹ ਬਹੁਤ ਹੀ ਫ਼ਖ਼ਰ ਵਾਲੀ ਗੱਲ ਹੈ ਕਿ ਇਸ ਕਾਲਜ ਦੇ ਮੈਥੇਮੈਟਿਕਸ ਵਿਭਾਗ ਦੇ ਵਿਦਿਆਰਥੀਆਂ ਨੇ ਐੱਮ.ਐੱਸਸੀ ਭਾਗ ਦੂਜਾ ਦੇ ਨਤੀਜਿਆਂ ਦੌਰਾਨ ਵਿਭਾਗ ਦੇ ਇਤਿਹਾਸ ਨੂੰ ਫਿਰ ਦੁਹਰਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਅੱਜ ਕਾਲਜ ਦੇ ਮਾਣ ਵਿੱਚ ਉਦੋਂ ਹੋਰ ਵਾਧਾ ਹੋਇਆ ਜਦੋਂ ਕਾਲਜ ਦੀ ਹੋਣਹਾਰ ਵਿਦਿਆਰਥਣ ਇੰਦਰਜੀਤ ਕੌਰ ਨੇ 90% ਅੰਕ ਲੈ ਕੇ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਕਾਲਜ ਦੇ ਪਿਛਲੇ ਅਕਾਦਮਿਕ ਸੈਸ਼ਨ, ਰਾਸ਼ੀ ਬਾਂਸਲ ਦੇ ਗੋਲਡ ਮੈਡਲ ਪ੍ਰਾਪਤ ਕਰਨ ਦੇ, ਰਿਕਾਰਡ ਨੂੰ ਕਾਇਮ ਰੱਖਿਆ ਹ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 30 Oct 2012

ਖ਼ਾਲਸਾ ਕਾਲਜ, ਪਟਿਆਲਾ ਵਾਸਤੇ ਇਹ ਬਹੁਤ ਹੀ ਫ਼ਖ਼ਰ ਵਾਲੀ ਗੱਲ ਹੈ ਕਿ ਇਸ ਕਾਲਜ ਦੇ ਮੈਥੇਮੈਟਿਕਸ ਵਿਭਾਗ ਦੇ ਵਿਦਿਆਰਥੀਆਂ ਨੇ ਐੱਮ.ਐੱਸਸੀ ਭਾਗ ਦੂਜਾ ਦੇ ਨਤੀਜਿਆਂ ਦੌਰਾਨ ਵਿਭਾਗ ਦੇ ਇਤਿਹਾਸ ਨੂੰ ਫਿਰ ਦੁਹਰਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਅੱਜ ਕਾਲਜ ਦੇ ਮਾਣ ਵਿੱਚ ਉਦੋਂ ਹੋਰ ਵਾਧਾ ਹੋਇਆ ਜਦੋਂ ਕਾਲਜ ਦੀ ਹੋਣਹਾਰ ਵਿਦਿਆਰਥਣ ਇੰਦਰਜੀਤ ਕੌਰ ਨੇ 90% ਅੰਕ ਲੈ ਕੇ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਕਾਲਜ ਦੇ ਪਿਛਲੇ ਅਕਾਦਮਿਕ ਸੈਸ਼ਨ, ਰਾਸ਼ੀ ਬਾਂਸਲ ਦੇ ਗੋਲਡ ਮੈਡਲ ਪ੍ਰਾਪਤ ਕਰਨ ਦੇ, ਰਿਕਾਰਡ ਨੂੰ ਕਾਇਮ ਰੱਖਿਆ ਹੈ। ਡਾ. ਉੱਭਾ ਨੇ ਦੱਸਿਆ ਕਿ ਕਾਲਜ ਦੇ ਐੱਮ.ਐੱਸਸੀ ਭਾਗ ਦੂਜਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀਆਂ ਦੀਆਂ ਪਹਿਲੀਆਂ ਦਸ ਪੁਜੀਸ਼ਨਾਂ ਵਿਚੋਂ ਸੱਤ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ। ਜਿਨ੍ਹਾਂ ਵਿਚੋਂ ਨਰਿੰਦਰ ਕੌਰ ਨੇ 89% ਅੰਕ ਲੈ ਕੇ ਤੀਸਰਾ, ਭਾਵਨਾ ਨੇ 87% ਅੰਕਾਂ ਨਾਲ ਚੌਥਾ, ਰਮਨਦੀਪ ਨੇ 85% ਪੰਜਵਾਂ, ਨੇਹਾ ਗੁਪਤਾ ਨੇ 84.5% ਨਾਲ ਛੇਵਾਂ, ਕਵਿਤਾ ਸ਼ਰਮਾ ਨੇ 84.45% ਅੰਕਾਂ ਨਾਲ ਸੱਤਵਾਂ ਅਤੇ ਸ਼ਰੀਮੀ ਨੇ ਵੀ 83% ਅੰਕ ਲੈ ਕੇ ਦਸਵਾਂ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਲਈ ਵਿਭਾਗ ਦੇ ਮੁਖੀ ਪ੍ਰੋ. ਸੁਨੀਲ ਮਹਿਤਾ, ਸਮੂਹ ਅਧਿਆਪਕ ਸਾਹਿਬਾਨ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਹਾਰਦਿਕ ਖੁਸ਼ੀ ਦਾ ਪ੍ਰਗਟਾਵਾ ਕੀਤਾ। ਵਿਭਾਗ ਦੇ ਮੁੱਖੀ ਪ੍ਰੋ. ਸੁਨੀਲ ਮਹਿਤਾ ਨੇ ਦੱਸਿਆ ਕਿ ਕਾਲਜ ਦੇ ਐੱਮ.ਐੱਸਸੀ ਦੇ ਪਿਛਲੇ ਟੌਪਰ ਵਿਦਿਆਰਥੀਆਂ ਵਿਚੋਂ ਛੇ ਵਿਦਿਆਰਥੀਆਂ ਨੇ ਯੂ.ਜੀ.ਸੀ. ਦਾ ਨੈੱਟ ਕਲੀਅਰ ਕੀਤਾ ਹੈ। ਪ੍ਰੋ. ਮਹਿਤਾ ਨੇ ਕਿਹਾ ਕਿ ਇਹ ਵਿਭਾਗ ਹਮੇਸ਼ਾਂ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਵਾਸਤੇ ਉਪਰਾਲੇ ਕਰਦਾ ਰਹਿੰਦਾ ਹੈ। ਵਿਭਾਗ ਦੇ ਮਿਹਨਤੀ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ ਨਾਲ ਉਨ੍ਹਾਂ ਦੀਆਂ ਫ਼ਰੀ ਯੂ.ਜੀ.ਸੀ. ਕੋਚਿੰਗ ਦੀਆਂ ਕਲਾਸਾਂ ਲਗਾਉਂਦੇ ਹਨ ਅਤੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਸਬੰਧੀ ਵੀ ਸਮੇਂ ਸਮੇਂ ਤੇ ਲੈਕਚਰ ਅਤੇ ਮੁਕਾਬਲੇ ਆਦਿ ਕਰਵਾਉਂਦੇ ਰਹਿੰਦੇ ਹਨ।

 

Tags: khalsa college patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD