Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੋ-ਰੋਜ਼ਾ ਰਾਸ਼ਟਰੀ ਇੰਡੀਅਨ ਐਸੋਸੀਏਸ਼ਨ ਆਫ ਸੋਸ਼ਲ ਸਾਇੰਸ ਇੰਸਟੀਚਿਊਸ਼ਨਜ਼ ਦੀ ਕਾਨਫਰੰਸ ਹੋਈ ਆਰੰਭ

ਦੋ-ਰੋਜ਼ਾ ਰਾਸ਼ਟਰੀ ਇੰਡੀਅਨ ਐਸੋਸੀਏਸ਼ਨ ਆਫ ਸੋਸ਼ਲ ਸਾਇੰਸ ਇੰਸਟੀਚਿਊਸ਼ਨਜ਼ ਦੀ ਕਾਨਫਰੰਸ ਹੋਈ ਆਰੰਭ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 30 Oct 2012

Last updated on: Oct 30, 2012, 00:00 IST

ਪੰਜਾਬੀ ਯੂਨੀਵਰਸਿਟੀ ਦੀ ਫੈਕਲਟੀ ਆਫ ਸੋਸ਼ਲ ਸਾਇੰਸਜ਼ ਵਲੋਂ ਦੋ-ਰੋਜ਼ਾ ਰਾਸ਼ਟਰੀ ਇੰਡੀਅਨ ਐਸੋਸੀਏਸ਼ਨ ਆਫ ਸੋਸ਼ਲ ਸਾਇੰਸ ਇੰਸਟੀਚਿਊਸ਼ਨਜ਼ ਦੀ ਕਾਨਫਰੰਸ ਦਾ ਅੱਜ ਇਥੇ ਸੈਨੇਟ ਹਾਲ ਆਡੀਟੋਰੀਅਮ ਵਿਖੇ ਆਰੰਭ ਹੋਈ। ਇਸ ਕਾਨਫਰੰਸ  ਦਾ ਮੁੱਖ ਵਿਸ਼ਾ ''ਉਭਰਦੇ ਰਾਸ਼ਟਰੀ ਅਤੇ ਵਿਸ਼ਵੀ ਸੰਦਰਭ ਵਿੱਚ ਸੋਸ਼ਲ ਸਾਇੰਸ: ਭੂਮਿਕਾ, ਪ੍ਰਸੰਗ ਸੰਬੰਧਤਾ ਤੇ ਚੁਣੌਤੀਆਂ ਅਤੇ ਭਾਰਤ ਵਿੱਚ ਦਿਹਾਤੀ ਕਾਇਆ-ਕਲਪ'' ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰ. ਸੁਰਜੀਤ ਸਿੰਘ ਰੱਖੜਾ ਨੇ ਕਾਨਫਰੰਸ ਦਾ ਉਦਘਾਟਨ ਕੀਤਾ। ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਨੇ ਕਾਨਫਰੰਸ ਦੀ ਪ੍ਰਧਾਨਗੀ ਕੀਤੀ। ਆਪਣੇ ਉਦਘਾਟਨੀ ਸ਼ਬਦ ਸਾਂਝੇ ਕਰਦਿਆਂ ਸ੍ਰ. ਸੁਰਜੀਤ ਸਿੰਘ ਰੱਖੜਾ ਨੇ ਸਮਾਜਿਕ ਵਿਗਿਆਨੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਵਸਦੀ 70 ਪ੍ਰਤੀਸ਼ਤ ਆਬਾਦੀ ਦੀ ਭਲਾਈ ਲਈ ਢੰਗ-ਤਰੀਕੇ ਲੱਭਣ ਤਾਂ ਕਿ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਕਾਨਫਰੰਸ ਵਿੱਚ ਪੇਂਡੂ ਲੋਕਾਂ ਦੇ ਜੀਵਨ ਨਾਲ ਸਬੰਧਤ ਮੁੱਢਲੀਆਂ ਜ਼ਰੂਰਤਾਂ ਤੇ ਵਿਚਾਰ-ਵਟਾਂਦਰੇ ਉਪਰੰਤ ਚੰਗੇ ਸਿੱਟੇ ਪ੍ਰਾਪਤ ਹੋਣਗੇ। 

ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ. ਜਸਪਾਲ ਸਿੰਘ ਨੇ ਆਸ ਜਤਾਈ ਕਿ ਸਾਨੂੰ ਪੇਂਡੂ ਲੋਕਾਂ ਦੇ ਜੀਵਨ ਨੂੰ ਉੱਚਾ ਚੁੱਕਣ ਵਿੱਚ ਯਤਨਸ਼ੀਲ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਗਰੀਬੀ, ਅਨਪੜ੍ਹਤਾ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਵਿਦਿਆ, ਸਿਹਤ, ਸਵੈ-ਰੋਜ਼ਗਾਰ ਪੱਖੋਂ ਸ਼ਹਿਰੀ ਲੋਕਾਂ ਦੇ ਬਰਾਬਰ ਕਰਨ ਲਈ ਯੋਗ ਉਪਰਾਲੇ ਕਰਨੇ ਲੋੜੀਂਦੇ ਹਨ। ਉਨ੍ਹਾਂ ਇਸ ਮੌਕੇ ਤੇ ਕਾਨਫਰੰਸ ਦੇ ਸੋਵੀਨਾਰ ਦਾ ਵਿਮੋਚਨ ਕੀਤਾ। ਇੰਡੀਅਨ ਐਸੋਸੀਏਸ਼ਨ ਆਫ ਸੋਸ਼ਲ ਸਾਇੰਸ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਪ੍ਰੋ. ਐਸ.ਆਰ. ਹਾਸ਼ਿਮ ਅਤੇ ਡਾ. ਸੁਰਿੰਦਰ ਕੁਮਾਰ ਗੁਪਤਾ, ਮੈਂਬਰ ਸਕੱਤਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਆਏ ਮਹਿਮਾਨਾਂ ਦਾ ਸੁਆਗਤ ਕਰਦਿਆਂ ਕਾਨਫਰੰਸ ਦੇ ਕੋਆਰਡੀਨੇਟਰ ਅਤੇ ਡੀਨ ਰਿਸਰਚ ਡਾ. ਐਸ.ਐਸ. ਟਿਵਾਣਾ ਨੇ ਕਾਨਫਰੰਸ ਦੇ ਵਿਸ਼ੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿੱਚ 100 ਦੇ ਕਰੀਬ ਵੱਖ-ਵੱਖ ਯੂਨੀਵਰਸਿਟੀਆਂ ਅਤੇ ਵਿਦਿਅਕ ਅਦਾਰਿਆਂ ਤੋਂ ਡੈਲੀਗੇਟ ਸ਼ਾਮਲ ਹੋਏ ਹਨ ਜੋ ਕਿ ਆਮ ਆਦਮੀ ਦੇ ਜੀਵਨ ਨਾਲ ਸਬੰਧਤ ਵਿਸ਼ੇਸ਼ ਮੁੱਦਿਆਂ ਬਾਰੇ ਵਿਚਾਰ ਚਰਚਾਵਾਂ ਕਰਨਗੇ। ਇਸ ਮੌਕੇ ਤੇ ਵਾਈਸ-ਚਾਂਸਲਰ ਨੇ ਬਾਹਰੋਂ ਆਏ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨ ਚਿੰਨ ਦੇ ਕੇ ਨਿਵਾਜਿਆ। ਡਾ. ਐਸ.ਐਸ. ਖਹਿਰਾ, ਡੀਨ ਅਕਾਦਮਿਕ ਮਾਮਲੇ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਡਾ. ਸੰਗੀਤਾ ਟਰਾਮਾ, ਮੁਖੀ, ਮਨੋਵਿਗਿਆਨ ਵਿਭਾਗ ਨੇ ਮੰਚ ਸੰਚਾਲਨ ਕੀਤਾ।  

 

Tags: PUNJABI UNIVERSITY PATIALA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD