Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਿੰਨ ਰੋਜਾ ਅੰਤਰ-ਖੇਤਰੀ ਯੁਵਕ ਮੇਲਾ ਸ਼ੁਰੂ

ਤਿੰਨ ਰੋਜਾ ਅੰਤਰ-ਖੇਤਰੀ ਯੁਵਕ ਮੇਲਾ ਸ਼ੁਰੂ

Web Admin

Web Admin

5 ਦਰਿਆ ਨਿਊਜ਼ (ਸਰਬਜੀਤ ਹੈਪੀ)

ਪਟਿਆਲਾ , 30 Oct 2012

Last updated on: Oct 30, 2012, 00:00 IST

ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਪੰਜਾਬੀ ਵਿਰਸੇ, ਕਲਾ ਅਤੇ ਸਭਿਆਚਾਰ ਨੂੰ ਸਮਰਪਿਤ ਤਿੰਨ ਰੋਜਾ ਅੰਤਰ-ਖੇਤਰੀ ਯੁਵਕ ਮੇਲਾ ਗੁਰੂ ਤੇਗ ਬਹਾਦਰ ਹਾਲ ਵਿਖੇ ਸ਼ੁਰੂ ਹੋਇਆ। ਇਸ ਮੇਲੇ ਦੇ ਵਿਸ਼ੇਸ਼ ਮਹਿਮਾਨ ਵਜੋਂ ਸ੍ਰ. ਸੁਰਜੀਤ ਸਿੰਘ ਰੱਖੜਾ, ਪੇਓਡੂ ਵਿਕਾਸ ਅਤੇ ਪੰਚਾਇਤ ਮੰਤਰੀ, ਪੰਜਾਬ ਡਾ. ਰਵੇਲ ਸਿੰਘ, ਸਕੱਤਰ, ਪੰਜਾਬੀ ਅਕਾਦਮੀ, ਦਿੱਲੀ ਨੇ ਸ਼ਿਰਕਤ ਕੀਤੀ। ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਨੇ ਮੇਲੇ ਦਾ ਉਦਘਾਟਨ ਸ਼ਮਾਂ ਰੋਸ਼ਨ ਕਰਕੇ ਕੀਤਾ।ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਇਹ ਯੁਵਕ ਮੇਲੇ ਕਿਸੇ ਪ੍ਰਕਾਰ ਦਾ ਆਪਸੀ ਵਿਰੋਧ ਦੇ ਸੂਚਕ ਨਹੀਂ ਸਗੋਂ ਇਹ ਇਕ ਕਿਸਮ ਦਾ ''ਸਭਿਆਚਾਰਕ ਯੱਗ'' ਹੈ। ਉਨ੍ਹਾਂ ਅੱਗੇ ਕਿਹਾ ਕਿ ਯੁਵਕ ਮੇਲੇ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਖੂਬਸੂਰਤੀ ਵਧਾਉਣ ਅਤੇ ਇਸ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਬਹੁਤ ਜਰੂਰੀ ਹਨ। ਵਾਈਸ-ਚਾਂਸਲਰ ਨੇ ਇਸ ਮੌਕੇ ਤੇ ਯੁਵਕ ਭਲਾਈ ਵਿਭਾਗ ਵਲੋਂ ਸ਼ੁਰੂ ਕੀਤੀ ਵੈਬਸਾਈਟ ਦੀ ਸ਼ੁਰੂਆਤ ਕੀਤੀ। ਇਸ ਵੈਬਸਾਈਟ ਨਾਲ ਯੂਨੀਵਰਸਿਟੀ ਨਾਲ ਸਬੰਧਤ ਸਮੂਹ ਕਾਲਜਾਂ ਨੂੰ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀਆਂ ਸਮੇਂ ਸਮੇਂ ਤੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਮਿਲਦੀ ਰਹੇਗੀ।

ਇਸ ਤੋਂ ਪਹਿਲਾਂ ਆਏ ਮਹਿਮਾਨਾਂ ਦਾ ਸੁਆਗਤ ਕਰਦਿਆਂ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਸਤੀਸ਼ ਵਰਮਾ ਨੇ ਵਿਭਾਗ ਦੁਆਰਾ ਆਯੋਜਿਤ ਵੱਖ ਵੱਖ ਸਮਾਰੋਹਾਂ ਬਾਰੇ ਜਾਣਕਾਰੀ ਦਿੱਤੀ ਅਤੇ ਯੁਵਕ ਮੇਲੇ ਦੌਰਾਨ ਜੱਜ ਸਾਹਿਬਾਨ ਨਾਲ ਜਾਣ-ਪਛਾਣ ਕਰਵਾਈ। ਉਨ੍ਹਾਂ ਦੱਸਿਆ ਕਿ ਇਸ ਤਿੰਨ ਰੋਜ਼ਾ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਲਗਭਗ 70 ਕਾਲਜਾਂ ਦੇ 1000 ਤੋਂ ਵੱਧ ਕਲਾਕਾਰ ਵੱਖ ਵੱਖ 28 ਪ੍ਰਤੀਯੋਗਤਾਵਾਂ ਵਿੱਚ ਭਾਗ ਲੈ ਰਹੇ ਹਨ। ਉਨ੍ਹਾਂ ਅੱਜ ਦੇ ਸਨਮਾਨਿਤ ਕਲਾਕਾਰ ਸ਼੍ਰੀ ਕੁਲਵਿੰਦਰ ਬਿੱਲਾ ਨੂੰ ਦਰਸ਼ਕਾਂ ਦੇ ਰੁ-ਬ-ਰੂ ਕੀਤਾ।ਅੱਜ ਪਹਿਲੇ ਦਿਨ ਗਿੱਧਾ, ਲੋਕ ਗੀਤ, ਫੋਕ ਆਰਕੈਸਟਰਾ ਪ੍ਰਤੀਯੋਗਤਾ ਦੇ ਮੁਕਾਬਲੇ ਆਯੋਜਿਤ ਕੀਤੇ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕਾਲਜਾਂ ਦੇ ਜੇਤੂ ਜ਼ੋਨਾਂ ਦੇ ਕਲਾਕਾਰਾਂ ਨੇ ਆਪਣੀਆਾਂ ਕਲਾਵਾਂ ਦੇ ਜੌਹਰ ਵਿਖਾਏ। ਗਰੁੱਪ ਸ਼ਬਦ, ਕਲਾਸੀਕਲ ਵੋਕਲ, ਕਲਾਸੀਕਲ ਡਾਂਸ ਦੇ ਕਲਾ ਭਵਨ ਵਿਚ ਹੋਏ ਮੁਕਾਬਲਿਆਂ ਦੀ ਪ੍ਰਧਾਨਗੀ ਡਾ. ਪਵਨ ਕੁਮਾਰ ਸਿੰਗਲਾ, ਕੰਟਰੋਲਰ ਪ੍ਰੀਖਿਆਵਾਂ ਨੇ ਕੀਤੀ। ਕੁਇੱਜ਼, ਕਾਵਿ-ਉਚਾਰਣ ਦੀਆਂ ਪ੍ਰਤੀਯੋਗਤਾਵਾਂ ਦੇ ਪਹਿਲੇ ਸੈਸ਼ਨ ਦੀ ਪ੍ਰਧਾਨਗੀ ਡਾ. ਰਾਜ ਕੁਮਾਰ ਸ਼ਰਮਾ, ਡਾਇਰੈਕਟਰ, ਸਪੋਰਟਸ ਨੇ ਅਤੇ ਦੂਜੇ ਸੈਸ਼ਨ ਦੀ ਪ੍ਰਧਾਨਗੀ ਡਾ. ਦੀਪਕ ਮਨਮੋਹਨ ਸਿੰਘ, ਡਾਇਰੈਕਟਰ, ਵਰਲਡ ਪੰਜਾਬੀ ਸੈਂਟਰ ਨੇ ਕੀਤੀ। ਇਸ ਤੋਂ ਇਲਾਵਾ ਕਲੇਅ ਮਾਡਲਿੰਗ, ਰੰਗੋਲੀ ਅਤੇ ਮੌਕੇ ਤੇ ਚਿੱਤਰਕਾਰੀ ਦੇ ਮੁਕਾਬਲੇ ਵੀ ਆਯੋਜਿਤ ਕਰਵਾਏ ਗਏ।

 

Tags: PUNJABI UNIVERSITY PATIALA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD