Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਜਿਣਸਾਂ ਦੇ ਲਾਹੇਵੰਦ ਭਾਅ ਦਾ ਮੁੱਦਾ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਉਠਾਇਆ ਜਾਵੇਗਾ : ਪ੍ਰਕਾਸ਼ ਸਿੰਘ ਬਾਦਲ

ਮੌਜੂਦਾ ਖੇਤੀ ਸੰਕਟ ਰਾਸ਼ਟਰ ਦੀ ਫੂਡ ਸੁਰੱਖਿਆ ਲਈ ਖਤਰਾ

ਸੰਤ ਕਰਤਾਰ ਸਿੰਘ ਖਾਲਸਾ ਜੀ ਦੇ ਬਰਸੀ ਸਮਾਗਮ ਮੌਕੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਮੰਚ
ਸੰਤ ਕਰਤਾਰ ਸਿੰਘ ਖਾਲਸਾ ਜੀ ਦੇ ਬਰਸੀ ਸਮਾਗਮ ਮੌਕੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਮੰਚ 'ਤੇ ਬੈਠੇ ਪ੍ਰੋ. ਵਿਰਸਾ ਸਿੰਘ ਵਲਟੋਹਾ ਮੁੱਖ ਪਾਰਲੀਮਾਨੀ ਸਕੱਤਰ

Web Admin

Web Admin

5 ਦਰਿਆ ਨਿਊਜ਼

ਤਰਨਤਾਰਨ , 21 Oct 2014

ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅੱਜ ਪਿੰਡ ਭੂਰਾ ਕੋਹਨਾ ਵਿਖੇ ਸੰਤ ਕਰਤਾਰ ਸਿੰਘ ਜੀ ਖਾਲਸਾ ਜੀ ਦੇ ਜਨਮ ਦਿਹਾੜੇ 'ਤੇ ਆਯੋਜਿਤ ਕੀਤੇ ਗਏ ਧਾਰਮਿਕ ਸਮਾਗਮ ਸਮੇਂ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਪੈਦਾ ਕੀਤੀਆਂ ਜਾਂਦੀਆਂ ਖੇਤੀ ਜਿਣਸਾਂ ਦੇ ਲਾਹੇਵੰਦ ਕੀਮਤਾਂ ਨਿਰਧਾਰਿਤ ਕਰਨ ਦਾ ਮੁੱਦਾ ਜਲਦੀ ਹੀ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਮਿਲਕੇ ਉਠਾਇਆ ਜਾਵੇਗਾ।ਇਸ ਮੌਕੇ 'ਤੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿਸਾਨੀ ਲਾਹੇਵੰਦ ਧੰਦਾ ਨਹੀਂ ਹੈ ਕਿਉਂਕਿ ਖੇਤੀ ਲਈ ਲੋੜੀਂਦੀਆਂ ਵਸਤਾਂ ਖਾਦਾਂ, ਦਵਾਈਆਂ, ਡੀਜਲ ਅਤੇ ਫਾਰਮ ਮਸ਼ਿਨਰੀ ਬਹੁਤ ਮਹਿੰਗੀ ਹੋਣ ਕਰਕੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਉਪਰੰਤ ਵੀ ਕੋਈ ਕਮਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਸਦਾ ਕਾਰਨ ਜਿਣਸਾਂ 'ਤੇ ਕੀਟਨਾਸ਼ਕਾਂ, ਨਦੀਨਨਾਸ਼ਕਾਂ ਅਤੇ ਡੀਜਲ ਦੇ ਭਾਅ ਕੇਂਦਰ ਸਰਕਾਰਾਂ ਵੱਲੋਂ ਨਿਰਧਾਰਿਤ ਕਰਨਾ ਹੈ ਅਤੇ ਜਿਹੜੇ ਲੋਕ ਫਸਲਾਂ ਦੀ ਕੀਮਤ ਨਿਰਧਾਰਿਤ ਕਰਨ ਲਈ ਜ਼ਿੰਮੇਵਾਰ ਹਨ ਉਨ੍ਹਾਂ ਨੂੰ ਹੇਠਲੇ ਪੱਧਰ 'ਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਮੱਸਿਆਵਾਂ ਦੀ ਜਾਣਕਾਰੀ ਨਾ ਹੋਣ ਕਰਕੇ ਜਿਣਸਾਂ ਦੇ ਲਾਹੇਵੰਦ ਭਾਅ ਨਿਰਧਾਰਿਤ ਨਹੀਂ ਕੀਤੇ ਜਾਂਦੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਸਮੇਂ ਸਿਰ ਢੁੱਕਵੇਂ ਕਦਮ ਨਾ ਚੁੱਕੇ ਤਾਂ  ਖੇਤੀ ਸੈਕਟਰ ਦਾ ਇਸ ਸਮੇਂ ਚੱਲ ਰਿਹਾ ਸੰਕਟ ਆਉਣ ਵਾਲੇ ਸਮੇਂ ਵਿਚ ਰਾਸ਼ਟਰ ਦੀ ਖਾਦ ਸੁਰੱਖਿਆ ਨੂੰ ਖਤਰੇ ਵਿਚ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਜਿਣਸਾਂ ਦੇ ਲਾਹੇਵੰਦ ਭਾਅ ਨਿਰਧਾਰਿਤ ਕਰਨਾ ਹਾਲ ਹੀ ਵਿਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਸਮੇਂ ਭਾਰਤੀ ਜਨਤਾ ਪਾਰਟੀ ਦਾ ਚੋਣ ਮੈਨੀਫੈਸਟੋ ਸੀ ਅਤੇ ਇਹ ਹੁਣ ਜਰੂਰੀ ਹੈ ਕਿ ਕੇਂਦਰ ਦੀ ਐੱਨ.ਡੀ.ਏ. ਸਰਕਾਰ ਇਸ ਮਸਲੇ 'ਤੇ ਜਰੂਰੀ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਦੇਸ਼ ਦੇ ਦੂਰ ਅੰਦੇਸ਼ ਅਤੇ ਪ੍ਰਗਤੀਸ਼ੀਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਜਰੂਰੀ ਕਦਮ ਚੁੱਕਣਗੇ। 

ਸ. ਬਾਦਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਲਈ ਵਰਤੋਂ ਕੀਤੀ ਜਾਂਦੀ ਬਿਜਲੀ ਅਤੇ ਪਾਣੀ 'ਤੇ 6 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਜ਼ਾਦੀ, ਧਰਮ ਅਤੇ ਸੱਭਿਆਚਾਰ ਦੇ ਖੇਤਰ ਵਿਚ ਪੰਜਾਬ ਵੱਲੋਂ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਆਉਣ ਵਾਲੀਆਂ ਪੀੜੀਆਂ ਤੱਕ ਪਹੁੰਚਾਉਣ ਲਈ ਯਾਦਗਾਰਾਂ ਦਾ ਨਿਰਮਾਣ ਕੀਤਾ ਹੈ, ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਤ ਅਧੁਨਿਕ ਵਿਰਾਸਤ-ਏ-ਖਾਲਸਾ ਯਾਦਗਾਰ, ਵੱਡੇ ਘੱਲੂਘਾਰਾ, ਕੋਪਰਹੀਡਾ ਅਤੇ ਕਾਹਨੂੰਵਾਲ ਦੇ ਛੋਟਾ ਘੱਲੂਘਾਰਾ ਦੀਆਂ ਯਾਦਗਾਰਾਂ ਸਥਾਪਿਤ ਕਰਨ ਦੇ ਨਾਲ-ਨਾਲ ਚੱਪੜਚਿੜੀ ਵਿਖੇ ਸਿੱਖ ਇਤਿਹਾਸ ਦੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਫਤਹਿ ਗੁਰਜ਼ ਦਾ ਨਿਰਮਾਣ ਕੀਤਾ ਹੈ, ਜੋ ਆਉਣ ਵਾਲੀਆਂ ਪੀੜੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰ ਵਿਰਾਸਤ ਬਾਰੇ ਹਮੇਸ਼ਾ ਯਾਦ ਦਵਾਉਂਦਾ ਰਹੇਗਾ। ਉਨ੍ਹਾਂ ਇਸ ਮੌਕੇ ਇਹ ਵੀ ਦੱਸਿਆ ਕਿ ਆਜ਼ਾਦੀ ਸੰਗਰਾਮ ਦੌਰਾਨ ਮਹਾਨ ਅਜਾਦੀ ਘੁਲਾਟੀਆਂ ਵੱਲੋਂ ਪਾਏ ਗਏ ਵਡਮੁੱਲੇ ਯੋਗਦਾਨ ਦੀ ਯਾਦ ਵਿਚ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਸਥਾਪਿਤ ਕੀਤੀ ਜਾ ਰਹੀ ਹੈ, ਜੋ 25 ਏਕੜ ਰਕਬੇ ਵਿਚ ਹੋਵੇਗੀ ਅਤੇ ਇਸ ਉੱਤੇ 200 ਕਰੋੜ ਰੁਪਏ ਦੇ ਲਗਭਗ ਖਰਚ ਆਵੇਗਾ।ਸੰਤ ਕਰਤਾਰ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਸ. ਬਾਦਲ ਨੇ ਕਿਹਾ ਕਿ ਐਮਰਜੰਸੀ ਦੌਰਾਨ ਸੰਤ ਕਰਤਾਰ ਸਿੰਘ ਜੀ ਨੇ ਵੱਡੇ ਪੱਧਰ 'ਤੇ ਲੋਕਾਂ ਨੂੰ ਲਾਮਬੰਦ ਕੀਤਾ ਅਤੇ ਐਮਰਜੰਸੀ ਦੇ ਵਿਰੁੱਧ ਇਕ ਤਗੜੀ ਲੋਕ ਰਾਏ ਪੈਦਾ ਕਰਕੇ ਕੇਂਦਰ ਸਰਕਾਰ ਨੂੰ ਐਮਰਜੈਂਸੀ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੰਤ ਕਰਤਾਰ ਸਿੰਘ ਨੇ ਸਿੱਖੀ ਸਿਧਾਂਤਾ ਦੇ ਪ੍ਰਚਾਰ, ਨੌਜਵਾਨਾਂ ਨੂੰ ਸਿੱਖ ਧਰਮ ਨਾਲ ਜੋੜਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਵੱਡੀ ਪ੍ਰੇਰਨਾ ਦਿੱਤੀ ਅਤੇ ਲੱਖਾਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਸਿੱਖੀ ਜੀਵਨ ਬਤੀਤ ਕਰਨ ਲਈ ਪ੍ਰੇਰਿਆ।  ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਹਰਿਆਣਾ ਅਤੇ ਮਹਾਰਾਸ਼ਟਰ ਵਿਚ ਹੋਈ ਇਤਿਹਾਸਕ ਜਿੱਤ 'ਤੇ ਉਨ੍ਹਾਂ ਨੂੰ ਅਤਿਅੰਤ ਖੁਸ਼ ਹਨ।  

ਇਸ ਮੌਕੇ ਪ੍ਰੋ. ਵਿਰਸਾ ਸਿੰਘ ਵਲਟੋਹਾ ਮੁੱਖ ਪਾਰਲੀਮਾਨੀ ਸਕੱਤਰ ਪੇਂਡੂ ਜਲ ਸਪਲਾਈ, ਸੈਨੀਟੇਸ਼ਨ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ. ਬਾਦਲ ਨੇ ਪੰਜਾਬ ਦੇ ਸਲਾਨਾ ਬਜਟ ਵਿਚ ਵਿਸ਼ੇਸ਼ ਵਿਵਸਥਾ ਕਰਕੇ ਪਾਕਿਸਤਾਨੀ ਸਰਹੱਦ ਦੇ ਨਾਲ ਲੱਗਦੀ ਤਾਰੋਂ ਪਾਰ ਜਮੀਨ ਲਈ ਪ੍ਰਤੀ ਏਕੜ 3000 ਰੁਪਏ ਮੁਆਵਜਾ ਦੇ ਕੇ ਬਾਂਹ ਫੜੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਮੁਆਵਜਾ 10 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਬਾਈ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਮੁਆਵਜਾ ਦੇਣਾ ਸ਼ੁਰੂ ਕੀਤਾ ਸੀ ਪਰੰਤੁ ਕਾਂਗਰਸ ਨੇ ਆਪਣੇ ਇਹ ਮੁਆਵਜਾ ਬੰਦ ਕਰਕੇ ਪੰਜਾਬ ਦੇ ਕਿਸਾਨ ਹਿੱਤਾਂ 'ਤੇ ਵੱਡੀ ਸੱਟ ਮਾਰੀ ਸੀ, ਜਿਸਨੂੰ ਪੰਜਾਬ ਸਰਕਾਰ ਨੇ ਮੁੜ ਬਹਾਲ ਕੀਤਾ ਹੈ।ਇਸ ਮੌਕੇ 'ਤੇ ਭਾਈ ਮਨਜੀਤ ਸਿੰਘ ਜੀ ਚੇਅਰਮੈਨ ਪੇਡਾ, ਜਥੇਦਾਰ ਬਾਵਾ ਸਿੰਘ ਘੁਮਾਨਪੁਰਾ ਮੈਂਬਰ ਐੱਸ.ਜੀ.ਪੀ.ਸੀ., ਯੂਥ ਅਕਾਲੀ ਆਗੂ ਗੌਰਵ ਸਿੰਘ ਵਲਟੋਹਾ, ਸ. ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ, ਸ੍ਰੀ ਮਨਮੋਹਨ ਸ਼ਰਮਾ ਐੱਸ.ਐੱਸ.ਪੀ. ਹਾਜਰ ਸਨ। 

 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD