Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਇੰਗਲੈਂਡ ਤੋਂ ਆਏ ਅੱਠ ਧਰਮਾਂ ਦੇ ਧਰਮ ਗੁਰੂਆਂ ਵੱਲੋਂ ਪਵਿੱਤਰ ਵੇਈਂ ਦਾ ਦੌਰਾ

ਸੰਤ ਸੀਚੇਵਾਲ ਵੱਲੋਂ ਵੇਈਂ ਦੀ ਕਰਵਾਈ ਕਾਰ ਸੇਵਾ ਦੀ ਕੀਤੀ ਪ੍ਰਸੰਸਾਂ

ਇੰਗਲੈਂਡ ਤੋਂ ਆਏ ਅੱਠ ਧਰਮਾਂ ਦੇ ਧਰਮ ਗੁਰੂਆਂ ਵੱਲੋਂ ਪਵਿੱਤਰ ਵੇਈਂ ਦਾ ਦੌਰਾ

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 24 Oct 2014

ਪਵਿੱਤਰ ਕਾਲੀ ਵੇਈਂ ਦੇ ਦਰਸ਼ਨਾਂ ਲਈ ਇੰਗਲੈਂਡ ਤੋਂ ਆਏ ਵੱਖ-ਵੱਖ 8 ਧਰਮਾਂ ਦੇ ਧਰਮ ਗੁਰੂਆਂ ਨੇ ਦੌਰਾ ਕੀਤਾ । ਉਨ੍ਹਾਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵੇਈਂ ਦੀ ਕਰਵਾਈ ਕਾਰ ਸੇਵਾ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਦੁਨੀਆਂ ਵਿੱਚ ਇਹ ਪਹਿਲੀ ਮਿਸਾਲ ਹੈ ਜਿੱਥੇ ਲੋਕਾਂ ਨੇ ਰਲ ਕੇ ਕਿਸੇ ਨਦੀ ਨੂੰ ਸਾਫ ਕੀਤਾ ਹੋਵੇ।ਉਨ੍ਹਾਂ ਕਿਹਾ ਕਿ ਲੋਕਾਂ ਦੁਆਰਾ ਸੰਤ ਸੀਚੇਵਾਲ ਜੀ ਦੀ ਅਗਵਾਈ ਹੇਠ ਕੀਤਾ ਇਹ ਕੰਮ ਪ੍ਰੇਰਨਾਦਾਇਕ ਹੈ।ਇਸ 20 ਮੈਂਬਰੀ ਵਫ਼ਦ ਦੀ ਅਗਵਾਈ ਇੰਗਲੈਂਡ ਦੇ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥੇ ਦੇ ਮੁੱਖੀ ਭਾਈ ਮਹਿੰਦਰ ਸਿੰਘ ਕਰ ਰਹੇ ਸਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਇਸ ਵਫਦ ਦੀ ਅਗਵਾਈ ਕਰ ਰਹੇ ਭਾਈ ਮਹਿੰਦਰ ਸਿੰਘ ਨੇ ਦੱਸਿਆ ਕਿ ਸੰਨ 2000 'ਚ ਯੂ.ਐਨ.ਓ ਨੇ ਇੱਕ ਐਲਾਨਨਾਮਾ ਕੀਤਾ ਸੀ ਜਿਸ ਦਾ ਨਾਂਅ 21 ਵੀ ਸਦੀ ਦਾ ਐਲਾਨਨਾਮਾ ਰੱਖਿਆ ਗਿਆ ਸੀ। ਇਸ ਐਲਾਨਨਾਮੇ 'ਚ  8 ਸਮੱਸਿਆਵਾਂ 'ਤੇ ਧਿਆਨ ਦੇਣ ਸਬੰਧੀ ਕਿਹਾ ਗਿਆ ਸੀ 2015 ਤੱਕ ਦੁਨੀਆਂ 'ਚੋਂ ਗਰੀਬੀ ਹਟਾਈ ਜਾਵੇਗੀ, ਬੱਚਿਆਂ ਨੂੰ ਮੁੱਢਲੀ ਪ੍ਰਾਇਮਰੀ ਸਿੱਖਿਆ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ, ਮਾਂ ਤੇ ਬੱਚੇ ਦੀ ਸੇਵਾ ਸੰਭਾਲ ਕੀਤੀ ਜਾਵੇਗੀ, ਵਾਤਾਵਰਣ ਦਾ ਪੂਰਾ ਖਿਆਲ ਰੱਖਿਆ ਜਾਵੇਗਾ, ਐਚ.ਆਈ,ਵੀ ਬਾਰੇ ਲੋਕਾਂ ਨੂੰ ਜਾਗਰਿਤ ਕੀਤਾ ਜਾਵੇਗਾ, ਨੌਜਵਾਨਾਂ ਦੀ ਸੋਚ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇੰਨ੍ਹਾਂ ਸਾਰੀਆਂ ਸਮੱਸਿਆਵਾਂ ਬਾਰੇ ਕੀ ਸਥਿਤੀ ਹੈ ਸਭ ਦੁਨੀਆਂ ਜਾਣਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਟੀਚਾ 2015 ਤੱਕ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ ਤਾਂ ਯੂ.ਐਨ.ਓ ਨੇ ਧਾਰਮਿਕ ਆਗੂਆਂ ਨੂੰ ਅੱਗੇ ਕਰਨ ਦੀ ਨੀਤੀ ਬਣਾਈ ਹੈ।

ਉਨ੍ਹਾਂ ਦੱਸਿਆ ਕਿ ਜਿਵੇ ਸੰਤ ਸੀਚੇਵਾਲ ਜੀ ਨੇ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਕਰਵਾ ਕੇ ਦੁਨੀਆਂ ਨੂੰ ਰਾਹ ਦਿਖਾਇਆ ਹੈ ਉਸ ਤਰ੍ਹਾਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਹੋਰ ਦਰਿਆਵਾਂ ਦੀ ਸਫਾਈ ਵਰਤਿਆ ਜਾਵੇਗਾ।ਭਾਈ ਮਹਿੰਦਰ ਸਿੰਘ ਨੇ ਦੱਸਿਆ ਕਿ 5 ਜੁਲਾਈ 2017 ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਣਾ ਹੈ ਉਦੋਂ ਪਟਨਾ 'ਚ 5 ਕਰੋੜ ਦੇ ਕਰੀਬ ਸੰਗਤਾਂ ਦੇ ਆਉਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਉਥੇ ਦੋ ਸਾਲ ਤੱਕ ਚੱਲਣ ਵਾਲੀ ਕਾਰ ਸੇਵਾ 'ਚ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀਆਂ ਸੇਵਾਵਾਂ ਲਈਆ ਜਾਣਗੀਆ।ਇੰਨ੍ਹਾਂ ਧਾਰਮਿਕ ਗੁਰੂਆਂ ਦਾ ਪਵਿੱਤਰ ਕਾਲੀ ਵੇਈਂ 'ਤੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਵੇਈਂ ਕੰਢੇ ਇੱਕ ਬੂਟਾ ਵੀ ਲਾਇਆ। ਵਫਦ ਨੂੰ ਪਵਿੱਤਰ ਕਾਲੀ ਵੇਈ 'ਤੇ ਬਣਾਈ ਗਈ ਦਸਤਾਵੇਜ਼ੀ ਫਿਲਮ ਵੀ ਦਿਖਾਈ ਗਈ।ਫਿਲਮ 'ਚ ਵੇਈਂ ਬਾਰੇ ਸੰਗਤਾਂ ਦੁਆਰਾ ਹੱਥੀ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਕੇ ਧਾਰਮਿਕ ਆਗੂ ਦੰਗ ਰਹਿ ਗਏ।ਸੰਤ ਸੀਚੇਵਾਲ ਵੱਲੋਂ ਸਾਰੇ ਵਫਦ ਦਾ ਸਨਮਾਨ ਕੀਤਾ ਗਿਆ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਸੁਖਜੀਤ ਸਿੰਘ, ਸੁਰਜੀਤ ਸਿੰਘ ਸ਼ੰਟੀ.

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD