Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਜ਼ਿਲ੍ਹੇ 'ਚ ਸਵੱਛ ਭਾਰਤ ਮੁਹਿੰਮ ਤਹਿਤ ਸਫਾਈ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ : ਤੇਜਿੰਦਰ ਪਾਲ ਸਿੰਘ ਸਿੱਧੂ

ਮੁੱਖ ਸੜਕਾਂ ਦੁਆਲੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ

ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 29 Oct 2014

Last updated on: Oct 29, 2014, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਵਿਚਲੀਆਂ ਸੜਕਾਂ ਦੇ ਦੁਆਲੇ ਲਗੇ ਹੋਏ ਦਰਖੱਤਾਂ, ਫੁੱਲ ਬੂਟਿਆਂ ਅਤੇ  ਹੈਜ ਤੇ ਉੱਗੀ ਅਮਰਵੇਲ ਇਨ੍ਹਾਂ ਨੂੰ ਵੱਧਣ ਫੁੱਲਣ ਵਿੱਚ ਰੁਕਾਵਟ ਪੈਦਾ ਕਰਦੀ ਹੈ ਨੂੰ ਹਟਾਉਣ ਲਈ ਇੱਕ ਵਿਸ਼ੇਸ ਮੁਹਿੰਮ ਵਿੰਢੀ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ 'ਚ ਚੱਲ ਰਹੇ ਦਿਹਾਤੀ ਅਤੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿੱਆ ਸਬੰਧੀ ਸੱਦੀ ਗਈ ਮੀਟਿੰਗ ਦੌਰਾਨ ਗਮਾਡਾ ਅਤੇ ਮਿਉਂਸਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਦਿੱਤੀਆਂ। ਉਨ੍ਹਾਂ ਆਖਿਆ ਕਿ ਅਮਰਵੇਲ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਇਸ ਦਾ ਮੁਕੰਮਲ ਸਫਾਇਆ ਕਰਨ ਨੂੰ ਯਕੀਨੀ ਬਣਾਇਆ ਜਾਵੇ  ਤਾਂ ਜੋ ਦਰਖੱਤਾਂ ਅਤੇ ਫੁੱਲ ਬੂਟਿਆਂ ਦਾ ਨੁਕਸਾਨ ਨਾ ਹੋਵੇ। ਸਿੱਧੂ ਨੇ ਇਸ ਮੌਕੇ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਆਖਿਆ ਕਿ ਉਹ ਸ਼ਹਿਰਾਂ ਨੂੰ ਸਾਫ਼ ਸੁਥਰੀ ਦਿੱਖ ਪ੍ਰਦਾਨ ਕਰਨ ਲਈ ਸ਼ਹਿਰਾਂ 'ਚ ਨਜਾਇਜ਼ ਕਬਜੇ ਹਟਾਉਣ ਲਈ ਤੁਰੰਤ ਢੁੱਕਵੀ ਕਾਰਵਾਈ ਕਰਨ ਅਤੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਤੋਂ ਬਾਹਰ ਰੱਖਿਆ  ਸਮਾਨ ਜੋ ਕਿ ਆਵਾਜਾਈ ਵਿੱਚ ਅੜਿਕਾ ਬਣਦਾ ਹੈ  ਬਾਰੇ ਦੁਕਾਨਦਾਰਾਂ ਨੂੰ ਆਪਣੀ ਦੁਕਾਨ ਤੱਕ ਹੀ ਸੀਮਤ ਰੱਖਣ ਲਈ ਹਦਾਇਤ ਕੀਤੀ ਜਾਵੇ। ਉਨ੍ਹਾਂ ਹੋਰ ਕਿਹਾ ਕਿ ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰਾਂ 'ਚ ਸਫਾਈ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਦੀ  ਪੜਤਾਲ ਲਈ ਉਹ ਖੁਦ ਅਚਨਚੇਤੀ ਚੈਕਿੰਗ ਕਰਨਗੇ। ਸ੍ਰੀ ਸਿੱਧੂ ਨੇ ਇਸ ਮੌਕੇ ਕਾਰਜ ਸਾਧਕ ਅਫ਼ਸਰਾਂ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਜ਼ਿਲ੍ਹੇ 'ਚ ਪੈਂਦੀ ਨੈਸ਼ਨਲ ਹਾਈਵੇ ਸੜਕ ਦੁਆਲੇ ਕੀਤੇ ਨਜਾਇਜ਼ ਕਬਜੇ ਅਤੇ ਬਣਾਈਆਂ ਗਈਆਂ ਆਰਜੀ ਦੁਕਾਨਾਂ ਜੋ ਕਿ ਸੜਕੀ ਦੁਰਘਟਨਾਵਾਂ ਦਾ ਕਾਰਨ ਬਣਦੀਆਂ ਹਨ ਨੂੰ ਤੁਰੰਤ ਹਟਾਇਆ ਜਾਵੇ। 

ਇਸ ਕੰਮ ਲਈ ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਅਚਨਚੇਤੀ ਚੈਕਿੰਗ  ਕਰਨ ਲਈ ਵੀ ਆਖਿਆ। ਸਿੱਧੂ ਨੇ ਇਸ ਮੌਕੇ ਲੋਕ ਨਿਰਮਾਣ ਵਿਭਾਗ ਅਤੇ ਕਾਰਜ ਸਾਧਕ ਅਫ਼ਸਰਾਂ ਨੂੰ ਆਖਿਆ ਕਿ ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਸੜਕਾਂ ਤੇ ਪਾਈ ਜਾਣ ਵਾਲੀ ਪ੍ਰੀਮਿਕਸ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਨ ਅਤੇ ਇਸ ਕੰਮ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਤੇ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਸ੍ਰੀ ਸਿੱਧੂ ਨੇ ਅਧਿਕਾਰੀਆਂ ਨੂੰ ਹੋਰ ਆਖਿਆ ਕਿ ਉਹ ਅਜਿਹੀਆਂ ਨਵੀਂਆਂ ਯੋਜਨਾਵਾਂ ਉਲੀਕਣ ਜਿਸ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਹੁੰਦਾ ਹੋਵੇ। ਸਿੱਧੂ ਨੇ ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਨੂੰ ਹਦਾਇਤ ਦਿੱਤੀ ਕਿ ਉਹ ਬੀ.ਡੀ.ਪੀ.ਓਜ਼ ਨੂੰ ਨਾਲ ਲੈ ਕੇ ਜ਼ਿਲ੍ਹੇ 'ਚ ਮੁੱਖ ਲਿੰਕ ਸੜਕਾਂ ਜਿਹੜੀਆਂ ਕਿ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਬਣ ਸਕਦੀਆਂ ਹੋਣ ਅਤੇ ਉਨ੍ਹਾਂ ਲਈ ਸੜਕ ਨਾਲ ਲਗਦੇ ਕਿਸਾਨਾਂ ਨਾਲ ਗੱਲਬਾਤ ਕਰਨ ਤਾਂ ਜੋ ਸੜਕ ਦੇ ਪੈਰਾਮੀਟਰਾਂ ਲਈ ਲੋੜੀਂਦੀ ਜ਼ਮੀਨ ਸਹਿਮਤੀ ਨਾਲ ਲਈ ਜਾ ਸਕੇ ਅਤੇ ਪਹਿਲੇ ਫੇਜ਼ ਦੌਰਾਨ ਹਰੇਕ ਬਲਾਕ ਦੀ ਇੱਕ-ਇੱਕ ਮੁੱਖ ਲਿੰਕ ਸੜਕ ਲਈ ਜਾਵੇ ਜਿਸ ਤੇ ਲੋੜੀਂਦੀ ਕਾਰਵਾਈ ਤੁਰੰਤ ਸ਼ੁਰੂ ਕੀਤੀ ਜਾਵੇ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਗ੍ਰਾਂਟ ਦੀ ਵਰਤੋਂ ਸਰਟੀਫਿਕੇਟ ਵੀ ਸਮੇਂ ਸਿਰ ਜਮਾਂਹ ਕਰਾਉਣ ਦੀਆਂ ਹਦਾਇਤਾਂ ਕੀਤੀਆਂ। 

ਇਸ ਮੌਕੇ ਐਸ.ਡੀ.ਐਮ (ਖਰੜ) ਸ੍ਰੀ ਸੁਖਜੀਤ ਪਾਲ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਜਸ਼ਨਪੀ੍ਰਤ ਕੌਰ ਗਿੱਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਵਿੰਦਰ ਸਿੰਘ ਸਰਾਓ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਰਵਿੰਦਰ ਸਿੰਘ ਸੰਧੂ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਸੁਖਵਿੰਦਰ ਸਿੰਘ ਪੰਧੇਰ,  ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰ: ਜੋਰਾ ਸਿੰਘ ਅਤੇ ਸ੍ਰੀ ਐਨ.ਐਸ ਵਾਲੀਆ, ਉਪ ਅਰਥ ਤੇ ਅੰਕੜਾ ਸਲਾਹਕਾਰ ਸ੍ਰੀ ਸੁਖਮਿੰਦਰ ਸਿੰਘ, ਕਾਰਜਸਾਧਕ ਅਫ਼ਸਰ ਸ੍ਰੀ ਰਾਜੇਸ ਸ਼ਰਮਾ,  ਸ੍ਰੀ ਜਗਜੀਤ ਸਿੰਘ ਸਾਹੀ, ਸ੍ਰੀ ਸੁਖਵਿੰਦਰ ਸਿੰਘ ਸਿੱਧੂ ਸਮੇਤ ਬੀ.ਡੀ.ਪੀ.ਓਜ਼ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD