Sunday, 12 May 2024

 

 

ਖ਼ਾਸ ਖਬਰਾਂ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ

 

ਸ਼੍ਰੋਮਣੀ ਕਮੇਟੀ ਵਲੋਂ ਵਿਦੇਸ਼ਾਂ 'ਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੈਂਟਰ ਸਥਾਪਤ ਕਰਨਾ ਸ਼ਲਾਘਾਯੋਗ ਕਦਮ : ਬੱਬੀ ਬਾਦਲ

ਸ਼੍ਰੋਮਣੀ ਕਮੇਟੀ ਵਲੋਂ ਵਿਦੇਸ਼ਾਂ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 29 Oct 2014

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਜਿੱਥੇ ਵੱਡੇ ਪੱਧਰ ਤੇ ਉਪਰਾਲੇ ਕਰਕੇ ਨੋਜਵਾਨੀ ਪੀੜੀ ਨੂੰ ਆਪਣੇ ਇਤਿਹਾਸ, ਵਿਰਸੇ ਤੇ ਧਰਮ ਪ੍ਰਤੀ ਜਾਗਰੂਕ ਕਰਵਾਇਆ ਜਾ ਰਿਹਾ ਹੈ, ਉੱਥੇ ਹੀ ਦੇਸ਼ਾਂ-ਵਿਦੇਸ਼ਾਂ ਵਿਚ ਸਿੱਖੀ ਦੇ ਪ੍ਰਚਾਰ ਸੈਂਟਰ ਖੋਲ ਕੇ ਆਪਣੇ ਫਰਜ਼ਾਂ ਨੂੰ ਨਿਭਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅਮਰੀਕਾ ਦੀ ਸਟੇਟ ਕੈਲੇਫੋਰਨੀਆਂ ਦੇ ਪ੍ਰਮੁੱਖ ਸ਼ਹਿਰ ਯੂਬਾ ਸਿਟੀ ਵਿਖੇ 31 ਅਕਤੂਬਰ ਨੂੰ ਸਿੱਖ ਮਿਸ਼ਨ (ਇੰਟਰਨੈਸ਼ਨਲ ਸਿੱਖ ਸੈਂਟਰ) ਦਾ ਨੀਂਹ ਪੱਥਰ ਰੱਖਣ ਲਈ ਅਮਰੀਕਾ ਦੇ ਉੱਘੇ ਸਿੱਖ ਸ. ਦੀਦਾਰ ਸਿੰਘ ਬੈਂਸ ਵਲੋਂ 13 ਏਕੜ ਜਮੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਣ ਦੀ ਪ੍ਰਸੰਸਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਸਹਿਯੋਗ ਨਾਲ ਵਿਦੇਸ਼ਾਂ ਵਿਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਉਪਰਾਲਾ ਅਦਾ ਕਰ ਕਰੇਗੀ ਤੇ ਇਸ ਮਿਸ਼ਨ ਦੀ ਸਥਾਪਤੀ ਨਾਲ ਸਿੱਖੀ ਦੇ ਪ੍ਰਚਾਰ ਨੂੰ ਵੱਡਾ ਹੁਲਾਰਾ ਮਿਲੇਗਾ ।

ਉਨ੍ਹਾਂ ਕਿਹਾ ਕਿ ਇਸ ਵਿੱਚ ਗੁਰਮਤਿ ਸਬੰਧੀ ਜਾਣਕਾਰੀ , ਗੁਰਮੁੱਖੀ ਦੀ ਪੜ੍ਹਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਬੋਥ ਤੇ ਸੁੰਦਰ ਦਸਤਾਰ ਸਜਾਉਣ ਦੀ ਸਿੱਖਲਾਈ ਆਦਿ ਬਾਰੇ ਜਾਣਕਾਰੀ ਸੁਚੱਜੇ ਢੰਗ ਨਾਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਅੱਗੇ ਵਧਾਉਣ ਲਈ ਸਿੱਖ ਮਿਸ਼ਨ (ਇੰਟਰਨੈਸ਼ਨਲ ਸਿੱਖ ਸੈਂਟਰ) ਦਾ ਨੀਂਹ ਰੱਖੇ ਜਾਣ ਨਾਲ ਇਸ ਕਾਰਜ਼ ਲਈ ਹੋਰ ਸ਼ਰਧਾਲੂ ਵੀ ਵੱਧ ਚੜ੍ਹ ਕੇ ਆਪਣਾ ਯੋਗਦਾਨ ਅਦਾ ਕਰ ਸਕਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਮਜ਼ਦੂਰ ਤਾਲਮੇਲ ਕਮੇਟੀ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਫਤਿਹਗੜ੍ਹ ਸਾਹਿਬ ਦੇ ਸਕੱਤਰ ਜਨਰਲ ਗੁਰਮੁੱਖ ਸਿੰਘ ਸੁਹਾਗਹੇੜੀ, ਰਣਜੀਤ ਸਿੰਘ ਬਰਾੜ ਜਨਰਲ ਸਕੱਤਰ ਯੂਥ ਅਕਾਲੀ ਦਲ, ਜਗਤਾਰ ਸਿੰਘ ਘੜੂੰਆਂ ਸਿਆਸੀ ਸਕੱਤਰ, ਬਲਜੀਤ ਸਿੰਘ ਸੈਣੀ ਕੌਮੀ ਪ੍ਰਚਾਰ ਸਕੱਤਰ ਆਦਿ ਵੀ ਹਾਜ਼ਰ ਸਨ। 

 

Tags: BUBBY BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD