Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਖ਼ਿਡਾਰੀ ਸਰਕਾਰੀ ਨੌਕਰੀ ਪ੍ਰਾਪਤ ਕਰਨ ਤੱਕ ਸੀਮਤ ਨਾ ਰਹਿ ਕੇ ਆਪਣੇ ਆਪ ਨੂੰ ਅੰਤਰਰਾਸ਼ਟਰੀ ਮੁਕਾਮ ਤੱਕ ਲੈ ਕੇ ਜਾਣ-ਪਵਨ ਟੀਨੂੰ

ਪੰਜਾਬ ਰਾਜ ਮਹਿਲਾ ਖੇਡਾਂ-2014 ਦਾ ਸ਼ਾਨਦਾਰ ਆਗਾਜ਼

ਖ਼ਿਡਾਰੀ ਸਰਕਾਰੀ ਨੌਕਰੀ ਪ੍ਰਾਪਤ ਕਰਨ ਤੱਕ ਸੀਮਤ ਨਾ ਰਹਿ ਕੇ ਆਪਣੇ ਆਪ ਨੂੰ ਅੰਤਰਰਾਸ਼ਟਰੀ ਮੁਕਾਮ ਤੱਕ ਲੈ ਕੇ ਜਾਣ-ਪਵਨ ਟੀਨੂੰ
ਖ਼ਿਡਾਰੀ ਸਰਕਾਰੀ ਨੌਕਰੀ ਪ੍ਰਾਪਤ ਕਰਨ ਤੱਕ ਸੀਮਤ ਨਾ ਰਹਿ ਕੇ ਆਪਣੇ ਆਪ ਨੂੰ ਅੰਤਰਰਾਸ਼ਟਰੀ ਮੁਕਾਮ ਤੱਕ ਲੈ ਕੇ ਜਾਣ-ਪਵਨ ਟੀਨੂੰ

Web Admin

Web Admin

5 ਦਰਿਆ ਨਿਊਜ਼ (ਅਜੇ ਪਾਹਵਾ )

ਲੁਧਿਆਣਾ , 30 Oct 2014

Last updated on: Oct 30, 2014, 00:00 IST

'ਖ਼ਿਡਾਰੀ ਕਿਸੇ ਸੂਬੇ ਜਾਂ ਦੇਸ਼ ਦਾ ਮਾਣ ਹੁੰਦੇ ਹਨ। ਉਸ ਵੱਲੋਂ ਕਿਸੇ ਵੀ ਖੇਡ ਵਿੱਚ ਪ੍ਰਾਪਤ ਕੀਤੀ ਵਿਸ਼ੇਸ਼ ਪ੍ਰਾਪਤੀ ਨਾ ਕੇਵਲ ਦੇਸ਼ ਦੀ ਪ੍ਰਾਪਤੀ ਹੁੰਦੀ ਹੈ, ਸਗੋਂ ਉਸਦੀ ਵਿਅਕਤੀਗਤ ਪ੍ਰਾਪਤੀ ਵੀ ਹੁੰਦੀ ਹੈ। ਇਸ ਲਈ ਖ਼ਿਡਾਰੀਆਂ ਨੂੰ ਆਪਣੀ ਖੇਡ ਨੂੰ ਮਹਿਜ਼ ਸਰਕਾਰੀ ਨੌਕਰੀ ਪ੍ਰਾਪਤ ਕਰਨ ਤੱਕ ਹੀ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਆਪਣੇ ਆਪ ਨੂੰ ਅਤੇ ਆਪਣੇ ਖੇਡ ਜੀਵਨ ਨੂੰ ਅੰਤਰਰਾਸ਼ਟਰੀ ਮੁਕਾਮ ਤੱਕ ਲੈ ਕੇ ਜਾਣਾ ਚਾਹੀਦਾ ਹੈ।'' ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਪਵਨ ਕੁਮਾਰ ਟੀਨੂੰ, ਮੁੱਖ ਸੰਸਦੀ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਨੇ ਅੱਜ ਸਥਾਨਕ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਸ਼ੁਰੂ ਹੋਈਆਂ ਪੰਜਾਬ ਰਾਜ ਮਹਿਲਾ ਖੇਡਾਂ-2014 ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਟੀਨੂੰ ਨੇ ਖੇਡਾਂ ਨੂੰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਦੀ ਵਚਨਬੱਧਦਾ ਦਾ ਦੁਹਰਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੀ ਪਹਿਲੀ ਉਹ ਸੂਬਾ ਸਰਕਾਰ ਹੈ, ਜਿਸ ਨੇ ਖੇਡਾਂ ਦੇ ਵਿਕਾਸ ਲਈ ਸਭ ਤੋਂ ਵਧੇਰੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਜ਼ੋਰ ਦਿੱਤਾ ਹੈ। ਅੱਜ ਪੰਜਾਬ ਕੋਲ ਦੇਸ਼ ਦਾ ਸਰਬੋਤਮ ਖੇਡ ਢਾਂਚਾ ਹੈ। ਇਹਨਾਂ ਖੇਡਾਂ ਦਾ ਮੁੱਖ ਮੰਤਵ ਮਹਿਲਾਵਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਅਤੇ ਖੇਡਾਂ ਦੇ ਖੇਤਰ ਵਿੱਚ ਉੱਭਰਨ ਦਾ ਮੌਕਾ ਦੇਣਾ ਹੈ ਤਾਂ ਜੋ ਇਹ ਮਹਿਲਾਵਾਂ ਅੰਤਰ-ਰਾਸ਼ਟਰੀ ਤੇ ਰਾਸ਼ਟਰੀ ਪੱਧਰ ਤੇ ਤਮਗੇ ਜਿੱਤ ਕੇ ਦੇਸ਼ ਤੇ ਰਾਜ ਦਾ ਨਾਮ ਉੱਚਾ ਕਰ ਸਕਣ। 

ਉਨ੍ਹਾਂ ਕਿਹਾ ਕਿ ਸਾਡੇ ਸਬੇ ਦੀ ਤ੍ਰਾਸ਼ਦੀ ਹੈ ਕਿ ਸਾਡੇ ਖਿਡਾਰੀ ਮਹਿਜ਼ ਸਰਕਾਰੀ ਨੌਕਰੀ ਪ੍ਰਾਪਤ ਕਰਨ ਤੱਕ ਹੀ ਸੀਮਤ ਰਹਿੰਦੇ ਹਨ, ਜਦੋਂ ਕਿਸੇ ਖ਼ਿਡਾਰੀ ਨੂੰ ਵਧੀਆ ਨੌਕਰੀ ਮਿਲ ਜਾਂਦੀ ਹੈ ਤਾਂ ਉਹ ਖੇਡਣਾ ਛੱਡ ਦਿੰਦਾ ਹੈ, ਜੋ ਕਿ ਸੂਬੇ ਦੇ ਖੇਡ ਖੇਤਰ ਦੇ ਵਿਕਾਸ ਵਿੱਚ ਵੱਡਾ ਅੜਿੱਕਾ ਹੈ। ਸ੍ਰੀ ਟੀਨੂੰ ਖਿਡਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਸੀਮਤ ਸੋਚ ਨੂੰ ਹੋਰ ਵੱਡਾ ਕਰਨ ਅਤੇ ਸੂਬੇ ਅਤੇ ਆਪਣਾ ਨਾਮ ਰੌਸ਼ਨ ਕਰਨ ਲਈ ਖੇਡ ਮੈਦਾਨ ਵਿੱਚ ਡਟੇ ਰਹਿਣ। ਉਨ੍ਹਾਂ ਕਿਹਾ ਕਿ ਪੱਛਮੀ ਅਤੇ ਯੂਰਪੀ ਦੇਸ਼ਾਂ ਦੇ ਖੇਡਾਂ ਵਿੱਚ ਦਬਦਬੇ ਦਾ ਪ੍ਰਮੁੱਖ ਕਾਰਨ ਖਿਡਾਰੀਆਂ ਦੀ ਉੱਚੀ ਸੋਚ ਵੀ ਹੈ। ਸ੍ਰੀ ਟੀਨੂੰ ਨੇ ਪੰਜਾਬ ਦੀਆਂ ਖਿਡਾਰਨਾਂ ਦੀਆਂ ਖੇਡ ਖੇਤਰ ਵਿੱਚ ਮੱਲ੍ਹਾਂ ਨੂੰ ਸਲਾਮ ਕਰਦਿਆਂ ਦੱਸਿਆ ਕਿ ਜਿਸ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀਆਂ ਲੜਕੀਆਂ ਨੇ ਮੁੰਡਿਆਂ ਨਾਲੋਂ ਸਰਬੋਤਮ ਸਾਬਿਤ ਕੀਤਾ ਹੈ, ਹੁਣ ਖੇਡਾਂ ਦੇ ਖੇਤਰ ਵਿੱਚ ਵੀ ਪੰਜਾਬ ਦੀਆਂ ਲੜਕੀਆਂ ਨਾ ਸਿਰਫ਼ ਕੌਮੀ ਪੱਧਰ 'ਤੇ ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਆਪਣਾ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ, ਜਿਸ ਦੀ ਤਾਜ਼ਾ ਉਦਾਹਰਨ ਹੁਣੇ-ਹੁਣੇ ਸਮਾਪਤ ਹੋਈਆਂ ਏਸ਼ੀਆਈ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਹਨ, ਜਿਸ ਵਿੱਚ ਜਿੱਥੇ ਮੈਨੂੰ ਤੀਜੀ ਵਾਰ ਸੋਨ ਤਮਗਾ ਜਿੱਤਣ ਦਾ ਮਾਣ ਹਾਸਿਲ ਹੋਇਆ ਹੈ, ਉਥੇ ਨਿਸ਼ਾਨੇਬਾਜ਼ ਹਿਨਾ ਸਿੱਧੂ, ਹਾਕੀ ਸਟਾਰ ਅਮਨਦੀਪ ਕੌਰ, ਅਥਲੀਟ ਸੁਖਬੀਰ ਕੌਰ, ਨਿਸ਼ਾਨੇਬਾਜ਼ ਮਲਾਇਕਾ ਗੋਇਲ ਆਦਿ ਖ਼ਿਡਾਰਨਾਂ ਨੇ ਵੀ ਪੰਜਾਬ ਦਾ ਨਾਮ ਪੂਰੀ ਦੁਨੀਆ ਵਿੱਚ ਰੌਸ਼ਨ ਕੀਤਾ ਹੈ।

ਇਸ ਤੋਂ ਇਲਾਵਾ ਮਰਦਾਂ ਦੇ ਵਰਗ ਵਿੱਚ ਭਾਰਤੀ ਹਾਕੀ ਟੀਮ ਨੇ ਪੂਰੇ 16 ਸਾਲ ਬਾਅਦ ਸੋਨ ਤਮਗਾ ਜਿੱਤ ਕੇ ਹਾਕੀ ਦੇ ਸੁਨਹਿਰੀ ਯੁੱਗ ਦੀ ਵਾਪਸੀ ਕੀਤੀ ਹੈ, ਜਿਸ ਵਿੱਚ 7 ਖਿਡਾਰੀ ਪੰਜਾਬ ਨਾਲ ਸੰਬੰਧਤ ਸਨ। ਉਨ੍ਹਾਂ ਮਾਪਿਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਪੜਾਈ ਦੇ ਨਾਲ-ਨਾਲ ਲੜਕੀਆਂ ਨੂੰ ਖੇਡਾਂ ਵੱਲ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ, ਤਾਂ ਜੋ ਹਰੇਕ ਘਰ ਵਿੱਚੋਂ ਖਿਡਾਰੀ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਖੇਡਾਂ ਅਤੇ ਅਨੁਸਾਸ਼ਨ ਕਿਸੇ ਵੀ ਵਿਅਕਤੀ ਦੀ ਕਾਮਯਾਬੀ ਦਾ ਆਧਾਰ ਬਣਦੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਜਲਦ ਹੀ ਪੰਜਾਬ ਖੇਡਾਂ ਦਾ ਆਯੋਜਨ ਵੀ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਰਾਸ਼ਟਰਮੰਡਲ ਖੇਡਾਂ ਅਤੇ ਏਸ਼ੀਆਈ ਖੇਡਾਂ ਦੇ ਜੇਤੂਆਂ ਨੂੰ ਜਲਦੀ ਹੀ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕਰਨ ਦੇ ਨਾਲ-ਨਾਲ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਝੰਡਾ ਲਹਿਰਾ ਕੇ ਇਨ੍ਹਾਂ ਖੇਡਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਅਤੇ ਖਿਡਾਰਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਵੱਖ-ਵੱਖ ਜ਼ਿਲ੍ਹਿਆਂ ਤੋਂ ਆਈਆਂ ਖਿਡਾਰਨਾਂ ਵੱਲੋਂ ਮਾਰਚ ਪਾਸਟ ਕੱੱਢਿਆ ਗਿਆ ਅਤੇ ਇਨ੍ਹਾਂ ਖੇਡਾਂ ਦੌਰਾਨ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਅੰਤਰਰਾਸ਼ਟਰੀ ਖਿਡਾਰਨ ਇਸ਼ਪ੍ਰੀਤ ਦੀ ਅਗਵਾਈ ਵਿੱਚ ਚੁੱਕੀ ਗਈ। ਉਦਘਾਟਨੀ ਸਮਾਰੋਹ ਦੌਰਾਨ ਰਾਮਗੜੀਆ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। 

ਜ਼ਿਕਰਯੋਗ ਹੈ ਕਿ 12 ਖੇਡਾਂ ਵਿੱਚ ਲਗਭਗ ਰਾਜ ਭਰ ਵਿੱਚੋਂ ਲਗਭਗ 2200 ਖਿਡਾਰਨਾਂ ਹਿੱਸਾ ਲੈ ਰਹੀਆਂ ਹਨ, ਜਿੰਨ੍ਹਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਵਿਭਾਗ ਵੱਲੋਂ 200 ਤੋਂ ਵੱਧ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਹਨਾਂ 12 ਖੇਡਾਂ ਵਿੱਚ ਐਥਲੈਟਿਕਸ, ਬੈਡਮਿੰਟਨ, ਬਾਸਕਿਟਬਾਲ, ਜਿਮਨਾਸਟਿਕਸ, ਹਾਕੀ, ਹੈਂਡਬਾਲ, ਕਬੱਡੀ, ਖੋਹ-ਖੋਹ, ਲਾਅਨ ਟੈਨਿਸ, ਤੈਰਾਕੀ, ਟੇਬਲ ਟੈਨਿਸ ਅਤੇ ਵਾਲੀਬਾਲ ਸ਼ਾਮਿਲ ਹਨ। ਇਹਨਾਂ ਖੇਡਾਂ ਵਿੱਚੋਂ ਉਹਨਾਂ ਖਿਡਾਰਨਾਂ ਦੀ ਵੀ ਚੋਣ ਕੀਤੀ ਜਾਵੇਗੀ ਜਿੰਨ੍ਹਾਂ ਖਿਡਾਰਨਾਂ ਨੇ ਰਾਸ਼ਟਰੀ ਮਹਿਲਾ ਖੇਡਾਂ ਵਿੱਚ ਹਿੱਸਾ ਲੈਣਾ ਹੈ। ਇਹਨਾਂ ਖਿਡਾਰਨਾਂ ਦੀ ਚੋਣ ਕਰਕੇ ਵਿਭਾਗ ਵੱਲੋਂ ਕੋਚਿੰਗ ਕੈਂਪ ਵੀ ਲਗਾਏ ਜਾਣਗੇ। ਖੇਡਾਂ ਦਾ ਸਮਾਪਤੀ ਸਮਾਰੋਹ 01 ਨਵੰਬਰ 2014 ਦਿਨ ਸ਼ਨੀਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਬਾਅਦ ਦੁਪਹਿਰ 3:00 ਵਜੇ ਕੀਤਾ ਜਾਵੇਗਾ, ਜਿਸਦੇ ਮੁੱਖ ਮਹਿਮਾਨ ਮਾਣਯੋਗ ਸਿੰਚਾਈ ਮੰਤਰੀ, ਪੰਜਾਬ ਸ਼ ਸ਼ਰਨਜੀਤ ਸਿੰਘ ਢਿੱਲੋਂ ਹੋਣਗੇ ਅਤੇ ਜੇਤੂ ਖਿਡਾਰਨਾਂ ਨੂੰ ਇਨਾਮ ਤਸਕੀਮ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਵਧੀਕ ਡਾਇਰੈਕਟਰ (ਖੇਡਾਂ) ਸ੍ਰ. ਰੁਪਿੰਦਰ ਸਿੰਘ, ਪ੍ਰਵਾਸੀ ਪੰਜਾਬੀ ਸ੍ਰ. ਸੁਰਿੰਦਰ ਸਿੰਘ ਨਿੱਝਰ, ਸ੍ਰ. ਗੁਰਮੀਤ ਸਿੰਘ ਮੌਟੀ ਸਹਿਗਲ, ਓ. ਐੱਸ. ਡੀ. ਸ੍ਰ. ਕਰਤਾਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ੍ਰ. ਮਹਿੰਦਰ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰ. ਦਲਜੀਤ ਸਿੰਘ ਲੋਟੇ, ਹੋਰ ਅਧਿਕਾਰੀ, ਵੱਡੀ ਗਿਣਤੀ ਵਿੱਚ ਖਿਡਾਰਨਾਂ, ਕੋਚ ਅਤੇ ਦਰਸ਼ਕ ਹਾਜ਼ਰ ਸਨ।  

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD