Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫੌਜ਼ 'ਚ ਭਰਤੀ ਲਈ ਲਿਖਤੀ ਅਤੇ ਸਰੀਰਕ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੈਂਪ ਸ਼ੁਰੂ

Web Admin

Web Admin

5 ਦਰਿਆ ਨਿਊਜ਼ (ਅਜੇ ਪਾਹਵਾ )

ਲੁਧਿਆਣਾ , 31 Oct 2014

Last updated on: Oct 31, 2014, 00:00 IST

ਐਨ.ਡੀ.ਐਸ ਬੈਂਸ ਕੈਂਪ ਕਮਾਂਡੈਟ ਸੀ-ਪਾਈਟ ਕੈਂਪ, ਗਿੱਲ ਰੋਡ ਲੁਧਿਆਣਾ ਨੇ ਦੱਸਿਆ ਕਿ ਨੌਜਵਾਨਾਂ ਨੂੰ ਫੌਜ਼ 'ਚ ਭਰਹੋਣ ਲਈ ਸਰੀਰਕ ਅਤੇ ਲਿਖਤੀ ਪ੍ਰੀਖਿਆ ਟੈਸਟ ਦੀ ਤਿਆਰੀ ਕਰਵਾਉਣ ਲਈ 5 ਨਵੰਬਰ ਤੋਂ 5 ਦਸੰਬਰ, 2014 ਤੱਕ ਸੀ-ਪਾਈਟ ਕੈਂਪ ਵਿਖੇ ਟਰੇਨਿੰਗ ਮੁਹੱਈਆਂ ਕਰਵਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਟਰੇਨਿੰਗ ਦੌਰਾਨ ਨੌਜਵਾਨਾਂ ਨੂੰ ਮੁਫਤ ਰਾਸ਼ ਨਿਵਾਸ ਅਤੇ ਸਿਖਲਾਈ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਨੌਜਵਾਨ ਆਪਣੇ ਪਿੰਡ ਦੇ ਸਰਪੰਚ ਤੋਂ ਚਾਲ-ਚੱਲਣ, ਨੋ-ਕਲੇਮ ਅਤੇ ਅਨਮੈਰਿਡ ਦੇ ਸਰਟੀਫਿਕੇਟ ਨਾਲ ਲੈ ਕੇ ਆਉਣ ਅਤੇ ਇਸ ਤੋਂ ਇਲਾਵਾ ਤਹਿਸੀਲ ਵੱਲੋਂ ਰਿਹਾਇਸ਼, ਜਾਤੀ ਅਤੇ ਪੇਂਡੂ ਖੇਤਰ ਸਬੰਧੀ ਜਾਰੀ ਕੀਤੇ ਸਰਟੀਫਿਕੇਟ ਵੀ ਨਾਲ ਲੈ ਕੇ ਆਉਣੇ ਜਰੂਰੀ ਹਨ। ਉਹਨਾਂ ਦੱਸਿਆ ਕਿ ਨੌਜਵਾਨ ਪੱਗ ਅਤੇ ਪਟਕੇ ਵਾਲੀਆਂ 25-25 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣ। ਉਹਨਾਂ ਦੱਸਿਆ ਕਿ ਨੋਜਵਾਨਾਂ ਦੀ ਉਮਰ ਸਾਢੇ ਸਤਾਰਾ ਤੋਂ ਇੱਕੀ ਸਾਲ (17-1/2 ਤੋਂ 21 ਸਾਲ), ਕੱਦ ਘੱਟ ਤੋਂਂ ਘੱਟ 170 ਸੈਂਟੀਮੀਟਰ ਅਤੇ ਛਾਤੀ 77 ਸੈਂਟੀਮੀਟਰ ਹੋਣੀ ਚਾਹੀਦੀ ਹੈ। ਨੌਜਵਾਨਾਂ ਦੇ ਦਸਵੀਂ ਵਿੱਚੋਂ 45 ਪ੍ਰਤੀਸ਼ਤ ਹੋਣੇ ਜਰੂਰੀ ਹਨ ਜਾਂ ਆਰਟਸ ਵਿਸਿਆਂ ਨਾਲ 12ਵੀਂ ਪਾਸ ਹੋਣਾ ਜਰੂਰੀ ਹੈ ਅਤੇ ਇਹ ਸਾਰੇ ਸਰਟੀਫਿਕੇਟਸ ਅੰਗਰੇਜ਼ੀ ਭਾ'ਚ ਹੋਣੇ ਚਾਹੀਦੀ ਹਨ। ਉਹਨਾਂ ਇਹ ਵੀ ਦੱਸਿਆ ਕਿ ਟੈਟੂ ਵਾਲੇ ਨੌਜਵਾਨਾਂ ਨੂੰ ਇਸ ਕੈਂਪ 'ਚ ਭਰਤੀ ਨਹੀਂ ਕੀਤਾ ਜਾਵੇਗਾ। 

ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਟੈਲੀਫੋਨ ਨੰਬਰ 0161-2491883 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਰਨਲ ਕੰਵਰਪ੍ਰੀਤ ਸਿੰਘ ਅਟਵਾਲ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਲੁਧਿਆਣਾ ਵਿਖੇ ਵੀ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ 14 ਜਨਵਰੀ, 2015 ਤੋਂ ਲੁਧਿਆਣਾ ਜਿਲ੍ਹੇ ਵਿਚ ਫੌਜ਼ ਦੀ ਭਰਤੀ ਕੀਤੀ ਜਾ ਰਹੀ ਹੈ, ਜੋ ਕਿ ਵੱਖ-ਵੱਖ ਟਰੇਡਾ ਦੀ ਭਰਤੀ ਹੋਵੇਗੀ ਜਿਸ ਨੂੰ ਮੁੱਖ ਰੱਖਦੇ ਹੋਏ ਇਸ ਦਫ਼ਤਰ ਵਲੋਂ 1 ਨਵੰਬਰ,2014 ਤੋਂ ਪ੍ਰੀ-ਰਿਕਰੂਟਮੈਂਟ ਟ੍ਰੈਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਦਾ ਪਹਿਲਾ ਬੈਚ 1 ਨਵੰਬਰ ਤੋਂ, ਦੂਜਾ ਬੈਚ 15 ਨਵਬੰਰ ਤੋਂ, ਤੀਜਾ ਬੈਚ 1 ਦਸੰਬਰ ਤੋਂ ਅਤੇ ਚੌਥਾ ਬੈਚ 15 ਦਸੰਬਰ-2014 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿਚ ਸਾਬਕਾ ਫੌਜੀਆਂ ਦੇ ਬੱਚਿਆ ਤੋਂ ਇਲਾਵਾ ਸਿਵਿਲੀਅਨ ਬੱਚੇ ਵੀ ਟ੍ਰੇਨਿੰਗ ਲੈ ਸਕਦੇ ਹਨ। ਇਸ ਟ੍ਰੇਨਿੰਗ ਲਈ ਨਾਮਾਤਰ ਫੀਸ ਲਈ ਜਾਵੇਗੀ। ਇਲਾਕੇ ਦੇ ਚਾਹਵਾਨ ਸਿਖਿਆਰਥੀ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ (ਨੇੜੇ ਘੰਟਾ ਘਰ/ਪੁਰਾਣੀ ਕਚਿਹਰੀ ਰੋਡ), ਲੁਧਿਆਣਾ ਵਿਖੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰ 0161-2741066 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD