Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਦੇਸ਼ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣੀ ਨੈਤਿਕ ਜਿੰਮੇਵਾਰੀ ਕਬੂਲਣੀ ਪਵੇਗੀ : ਸਿਕੰਦਰ ਸਿੰਘ ਮਲੂਕਾ

ਦਿਨ ਪ੍ਰਤੀ ਦਿਨ ਵੱਧ ਰਹੀਂ ਆਬਾਦੀ ਦੇਸ਼ ਲਈ ਚਿੰਤਾ ਦਾ ਵਿਸ਼ਾ

Web Admin

Web Admin

5 Dariya News

ਐਸ.ਏ.ਐਸ.ਨਗਰ , 07 Nov 2014

Last updated on: Nov 07, 2014, 00:00 IST

ਦੇਸ਼ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਹਰ ਵਰਗ ਨੂੰ ਆਪਣੀ ਨੈਤਿਕ ਜਿੰਮੇਵਾਰੀ ਕਬੂਲਣੀ ਪਵੇਗੀ ਜਿਨ੍ਹਾਂ ਚਿਰ ਹਰੇਕ ਨਾਗਰਿਕ ਨੂੰ ਆਪਣੀ ਆਪਣੀ ਜਿੰਮੇਵਾਰੀ ਦਾ ਅਹਿਸਾਸ ਨਹੀਂ ਹੋ ਜਾਂਦਾ ਉਨ੍ਹਾਂ ਚਿਰ ਅਸੀਂ ਦੇਸ਼ ਨੂੰ ਸਾਫ਼ ਸੁਥਰਾ ਨਹੀਂ ਬਣਾ ਸਕਾਂਗੇ, ਇਸ ਲਈ ਸਾਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਆਰੰਭੀ ਸਵੱਛ ਭਾਰਤ ਮੁਹਿੰਮ ਦਾ ਹਿੱਸਾ ਬਣਕੇ ਇਸ ਦੀ ਸਫਲਤਾ ਲਈ ਅੱਗੇ ਆਉਣਾ ਚਾਹੀਦਾ  ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸਿਕੰਦਰ ਸਿੰਘ ਮਲੂਕਾ ਨੇ  ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਲਾਂਡਰਾਂ ਕੈਂਪਸ ਦਾ ਰਾਸ਼ਟਰੀ ਫੈਸਟੀਵਲ 'ਪਰਿਵਰਤਨ 2014' ਦਾ ਉਦਘਾਟਨ ਸ਼ਮਾ ਰੋਸ਼ਨ ਕਰਕੇ ਕਰਨ  ਉਪਰੰਤ ਆਪਣੇ ਸੰਬੋਧਨ ਵਿੱਚ ਕੀਤਾ। 

ਸ੍ਰ: ਮਲੂਕਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਡੇ ਦੇਸ਼ ਦੀ ਆਬਾਦੀ ਵਿੱਚ ਦਿਨ ਪ੍ਰਤੀ ਦਿਨ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ ਜਿਸ ਵੱਲ ਸਰਕਾਰਾਂ ਧਿਆਨ ਨਹੀਂ ਦੇ ਰਹੀਆਂ ਹਨ ਜਦਕਿ ਵੱਧ ਰਹੀ ਆਬਾਦੀ ਨੂੰ ਰੋਕਣ ਲਈ ਸਾਨੂੰ ਢੁੱਕਵੇ ਪ੍ਰਬੰਧ ਕਰਨੇ ਪੈਣਗੇ, ਕਿਉਂਕਿ ਵੱਧ ਰਹੀਂ ਆਬਾਦੀ ਸਾਡੀਆਂ ਯੋਜਨਾਵਾਂ ਵਿੱਚ ਵੀ ਅੜਿਕਾ ਬਣਦੀ ਹੈ। ਜਿਸ ਕਾਰਨ ਅਸੀਂ ਸਹੀਂ ਮੁਆਇਨਿਆਂ ਵਿੱਚ ਆਪਣੇ ਟੀਚੇ ਨਹੀਂ ਪੁਰੇ ਕਰ ਸਕਦੇ ਅਤੇ ਦੇਸ਼ ਵਿੱਚ ਤਰ੍ਹਾਂ-ਤਰ੍ਹਾਂ ਦੀਆਂ ਮੁਸ਼ਕਲਾਂ ਪੈਦਾ ਹੋ ਰਹੀਆਂ ਹਨ। ਸ੍ਰ: ਮਲੂਕਾ ਨੇ ਇਸ ਮੌਕੇ ਕਿਹਾ ਕਿ ਦਰੱਖਤਾ ਦੀ ਅੰਨੇਵਾਹ ਕਟਾਈ ਕਾਰਨ ਸਾਡੇ ਵਾਤਾਵਰਣ ਤੇ ਵੀ ਮਾੜਾ ਅਸਰ ਪਿਆ ਹੈ ਇਸ ਦੀ ਪੂਰਤੀ ਲਈ ਹਰੇਕ ਨਾਗਰਿਕ ਦਾ ਫਰਜ ਬਣਦਾ ਹੈ ਕਿ ਉਹ ਇੱਕ-ਇੱਕ ਰੁੱਖ ਲਗਾਕੇ ਉਸ ਦਾ ਪਾਲਣ ਪੋਸ਼ਣ ਕਰੇ। ਉਨ੍ਹਾਂ ਇਸ ਮੌਕੇ ਦੱਸਿਆ ਕਿ ਪੰਜਾਬ ਵਿੱਚ ਦਿਵਾਲੀ ਵਾਲੇ ਦਿਨ 500 ਕਰੋੜ ਰੁਪਏ ਦੇ ਪਟਾਖੇ ਚਲਾਏ ਜਾਂਦੇ ਹਨ ਜਦਕਿ ਇੰਨੀ ਵੱਡੀ ਰਾਸ਼ੀ ਨਾਲ ਲੋਕ ਭਲਾਈ ਦੇ ਹੋਰ ਵੱਡੇ ਕਾਰਜ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਪਵੇਗਾ। 

ਮਲੂਕਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸੀ. ਜੀ. ਸੀ. ਲਾਂਡਰਾਂ ਦਾ ਉੱਚ ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਹੈ, ਇਨ੍ਹਾਂ ਸੰਸਥਾਵਾਂ ਨੇ ਕੇਵਲ ਪੰਜਾਬ 'ਚ ਹੀ ਨਹੀਂ ਸਗੋਂ ਪੂਰੇ ਭਾਰਤ ਵਿਚ ਆਪਣਾ ਵਿਲੱਖਣ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਤਾਕੀਦ ਕੀਤੀ ਕਿ ਉਹ ਮਿਆਰੀ ਸਿੱਖਿਆ ਦੇ ਨਾਲ-ਨਾਲ ਸਮਾਜਿਕ ਸਰੋਕਾਰਾਂ ਬਾਰੇ ਵੀ ਸੁਚੇਤ ਰਹਿਣ। ਉਨ੍ਹਾਂ ਇਸ ਮੌਕੇ ਸਨਮਾਨਿਤ ਕੀਤੇ ਗਏ ਵਿਦਿਆਰਥੀਆਂ 'ਚ ਲੜਕੀਆਂ ਦੀ ਭਾਰੀ ਗਿਣਤੀ ਨੂੰ ਦੇਖਦਿਆਂ ਆਖਿਆ ਕਿ ਉਚੇਰੀ ਸਿੱਖਿਆ ਦੇ ਖੇਤਰ 'ਚ ਲੜਕਿਆਂ ਦਾ ਪੱਛੜਾਪਨ ਭਵਿੱਖ ਵਿਚ ਸਾਡੇ ਲਈ ਵੱਡੀ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ। ਇਸ ਮੌਕੇ ਫੈਸਟੀਵਲ ਦੇ ਮੁੱਖ ਥੀਮ 'ਕਲੀਨ ਇੰਡੀਆ ਗਰੀਨ ਇੰਡੀਆ' ਤਹਿਤ ਸਫਾਈ ਸੇਵਕਾਂ ਨੂੰ 5100-5100 ਰੁਪਏ ਦੀ ਨਕਦ ਰਾਸ਼ੀ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ  ਵਿਦਿਆਰਥੀਆਂ ਪੌਦੇ ਵੀ ਵੰਡੇ। ਉਨ੍ਹਾਂ ਇਸ ਮੌਕੇ ਕਾਲਜ ਦੇ ਪੀ. ਟੀ. ਯੂ. ਦੀਆਂ ਪ੍ਰੀਖਿਆਵਾਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ 57 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ।

ਇਸ ਮੌਕੇ  ਵਿਦਿਆਰਥੀਆਂ, ਅਧਿਆਪਕਾਂ ਅਤੇ ਵੱਡੀ ਗਿਣਤੀ ਵਿਚ ਪਤਵੰਤਿਆਂ ਨੇ ਆਪਣੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਈ ਰੱਖਣ ਲਈ ਸਹੁੰ ਚੁੱਕੀ। ਧੂਮ ਧੜੱਕੇ ਨਾਲ ਸ਼ੁਰੂ ਹੋਏ ਕਾਲਜ ਦੇ ਇਸ ਦੋ ਰੋਜ਼ਾ ਰਾਸ਼ਟਰੀ ਫੈਸਟੀਵਲ ਵਿੱਚ 150 ਤੋਂ ਵੱਧ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਤਕਨੀਕੀ, ਗੈਰ ਤਕਨੀਕੀ ਅਤੇ ਸੱਭਿਆਚਾਰਕ ਆਦਿ ਵੱਖ-ਵੱਖ ਪ੍ਰਤਿਭਾ ਖੋਜ ਮੁਕਾਬਿਲਆਂ 'ਚ ਆਪਣੇ ਬਿਹਤਰੀਨ ਪ੍ਰਦਰਸ਼ਨ ਅਤੇ ਕਲਾਤਮਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਖ਼ੂਬ ਮਨ ਮੋਹਿਆ। ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਪ੍ਰਤਿਭਸ਼ੀਲ ਵਿਦਿਆਰਥੀਆਂ ਨੇ 'ਵਿਦੇਸ਼ੀ ਤੜਕਾ', ਫੈਸ਼ਨ ਸ਼ੋਅ 'ਸੰਸਕ੍ਰਿਤੀ', ਪੰਜਾਬੀ ਲੋਕ ਨਾਚਾਂ ਦੀ ਪੇਸ਼ਕਾਰੀ 'ਚੱਕ ਦੇ ਢੋਲੀਆ' ਅਤੇ ਸਮਾਜ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਅੰਗ ਭਰਪੂਰ ਰੰਗਮੰੰਚੀ ਪੇਸ਼ਕਾਰੀਆਂ ਤੋਂ ਇਲਾਵਾ ਹਰਿਆਣਵੀ, ਹਿਮਾਚਲੀ, ਰਾਜਸਥਾਨੀ, ਗੁਜਰਾਤੀ ਅਤੇ ਜੰਮੂ ਕਸ਼ਮੀਰ ਦੇ ਵੱਖ-ਵੱਖ ਲੋਕ ਵੰਨਗੀਆਂ ਨਾਲ ਸਮਾਜ ਨੂੰ ਨਵੀਂ ਸੇਧ ਪ੍ਰਦਾਨ ਕੀਤੀ। 

ਇਸ ਮੌਕੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਸ. ਸਤਨਾਮ ਸਿੰਘ ਸੰਧੂ ਅਤੇ ਪ੍ਰੈਜ਼ੀਡੈਂਟ ਸ. ਰਸ਼ਪਾਲ ਸਿੰਘ ਧਾਲੀਵਾਲ ਨੇ ਆਖਿਆ ਕਿ ਕਾਲਜ ਦਾ ਇਹ ਸਾਲਾਨਾ ਵਿਦਿਆਰਥੀ ਮੇਲਾ 'ਪਰਿਵਰਤਨ 2014' ਸਮਾਜਿਕ ਬਦਲਾਅ ਅਤੇ ਨਵੀਂ ਚੇਤਨਾ ਦਾ ਪ੍ਰਤੀਕ ਹੈ। ਉਨ੍ਹਾਂ ਆਖਿਆ ਕਿ ਕਾਲਜ ਨੇ ਆਪਣੇ ਸਾਲਾਨਾ ਵਿਦਿਆਰਥੀ ਮੇਲੇ ਦੇ ਮੁੱਖ ਥੀਮ ਨੂੰ ਸਵੱਛ ਭਾਰਤ ਅਭਿਆਨ ਨਾਲ ਜੋੜ ਕੇ ਵਿਦਿਆਰਥੀਆਂ ਅੰਦਰ ਆਪਣੇ ਆਲੇ ਦੁਆਲੇ ਅਤੇ ਮਨ ਨੂੰ ਸਵੱਛ ਰੱਖਣ ਦੀ ਇੱਕ ਨਵੀਂ ਚੇਤਨਾ ਪੈਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਸਾਡਾ ਮੁੱਖ ਮੰਤਵ ਜਿੱਥੇ ਆਪਣੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਮਿਆਰੀ ਅਤੇ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨਾ ਹੈ ਉੱਥੇ ਹੀ ਉਨ੍ਹਾਂ ਨੂੰ ਵੱਖ-ਵੱਖ ਸੱਭਿਆਚਾਰਕ ਅਤੇ ਹੋਰ ਗਤੀਵਿਧੀਆਂ 'ਚ ਆਪਣੇ ਹੁਨਰ ਦੇ ਪ੍ਰਗਟਾਵੇ ਲਈ ਵੀ ਢੁੱਕਵਾਂ ਮੰਚ ਮੁਹੱਈਆ ਕਰਵਾਉਣਾ ਹੈ।  

 

 

Tags: Sikander Singh Maluka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD