Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇੱਕ ਲੱਖ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦਾ ਟੀਚਾ : ਮਦਨ ਮੋਹਨ ਮਿੱਤਲ

ਹੁਨਰ ਵਿਕਾਸ ਤੇ ਪੇਸ਼ੇਵਰ ਸਿਖਲਾਈ ਨੂੰ ਮਿਲੇਗਾ ਹੁਲਾਰਾ

ਮਦਨ ਮੋਹਨ ਮਿੱਤਲ
ਮਦਨ ਮੋਹਨ ਮਿੱਤਲ

Web Admin

Web Admin

5 Dariya News

ਚੰਡੀਗੜ੍ਹ , 09 Nov 2014

Last updated on: Nov 09, 2014, 00:00 IST

ਪੰਜਾਬ ਸਰਕਾਰ ਨੇ ਪ੍ਰਤੀ ਵਰੇ  ਇੱਕ ਲੱਖ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਪੇਸ਼ੇਵਰ ਸਿਖਲਾਈ ਦੇਣ ਲਈ ਇੱਕ ਵੱਡਾ ਹੰਭਲਾ ਮਾਰਿਆ ਹੈ ਤਾਂ ਜੋਂ ਮੋਜੂਦਾ ਅਤੇ ਆਉਣਵਾਲੇ ਸਮੇਂ ਦੇ ਨਵੀਂ ਤਕਨੀਕ ਦੇ ਉਦਯੋਗਾ ਲਈ ਲੋੜੀਂਦੇ ਪੇਸ਼ੇਵਰ ਤੇ ਹੁਨਰਮੰਦ ਕਰਮਚਾਰੀ ਮਿਲ ਸਕਣ। ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਮਦਨ ਮੋਹਨ ਮਿੱਤਲ ਨੇ ਅੱਜ ਕਿਹਾ ਕਿ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਿਲਾਈ ਵਿਭਾਗੀ ਨੇ ਸੂਬੇ ਵਿੱਚ ਪੇਸ਼ੇਵਰ ਸਿਖਲਾਈ ਅਤੇ ਹੁਨਰ ਦੇ ਵਿਕਾਸ ਲਈ ਅਹਿਮ ਕਦਮ ਚੁੱਕੇ ਹਨ, ਤਾਂ ਜੋ ਸੂਬੇ ਦੇ ਵਿਦਿਆਰਥੀ ਅਜੋਕੇ ਤਕਨੀਕੀ ਯੁੱਗ ਵਿੱਚ ਤਾਜ਼ਾ ਤਕਨੀਕੀ ਹੁਨਰਮੰਦੀ ਹਾਸਲ ਕਰਨ ਦੀ ਦੌੜ ਵਿੱਚ ਪਿਛੜ ਨਾ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ 8 ਇੰਜੀਨੀਅਰਿੰਗ ਕਾਲਜਾਂ ਵਿੱਚ ਤਕਨੀਕੀ ਸਿੱਖਿਆ ਗੁਣਵੱਤਾ ਸੁਧਾਰ ਪ੍ਰੋਗਰਾਮ ਨੂੰ ਚਾਲੂ ਕਰ ਦਿੱਤਾ ਗਿਆ ਹੈ ਤਾਂ ਜੋ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਹੋ ਸਕੇ ਅਤੇ ਵਿਦਿਆਰਥੀ ਤਕਨੀਕੀ ਜਾਣਕਾਰੀ ਨਾਲ ਲਬਰੇਜ਼ ਹੋ ਸਕਣ। ਇਸ ਕਾਰਜ ਉਤੇ 83.90 ਕਰੋੜ ਰੁਪਏ ਦਾ ਖਰਚ ਆਇਆ ਹੈ।ਮਿੱਤਲ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਟੋਯੋਟਾ ਮੋਟਰਜ਼ ਲਿਮਟਿਡ ਦੇ ਸਹਿਯੋਗ ਨਾਲ ਆਈ.ਟੀ.ਆਈ. ਲੁਧਿਆਣਾ ਅਤੇ ਆਈ.ਟੀ.ਆਈ. ਲਾਲੜੂ ਵਿਖੇ ਬਾਡੀ ਤੇ ਪੇਂਟ ਦੀ ਸਿਖਲਾਈ ਦੇਣ ਲਈ ਸੰਸਥਾ ਸਥਾਪਿਤ ਕੀਤੀ ਗਈ ਹੈ। ਇਸ ਨਿਵੇਕਲੇ ਉਦਮ ਦੇ ਸ਼ਾਨਦਾਰ ਨਤੀਜੇ ਨਿਕਲੇ ਹਨ ਅਤੇ ਇਨ੍ਹਾਂ ਸੰਸਥਾਵਾਂ ਵਿਚੋਂ ਕੋਰਸ ਪਾਸ ਕਰਕੇ ਨਿਕਲਣ ਵਾਲੇ ਵਿਦਿਆਰਥੀ ਵਧੀਆ ਨੌਕਰੀਆਂ ਹਾਸਲ ਕਰਨ ਵਿੱਚ ਸੌ ਫੀਸਦੀ ਸਫਲ ਹੋਏ ਹਨ। ਇੰਨਾ ਹੀ ਨਹੀਂ ਸਗੋਂ ਸੂਬੇ ਵਿੱਚ ਦੋ ਬਹੁ-ਵਿਸ਼ੇ ਵਾਲੀਆਂ ਅਕੈਡਮੀਆਂ ਦੀ ਸਥਾਪਨਾ ਕੀਤੀ ਗਈ ਹੈ ਅਤੇ ਮਾਨਸਾ, ਹੁਸ਼ਿਆਰਪੁਰ, ਖੂਨੀਮਾਜਰਾ, ਬਟਾਲਾ ਅਤੇ ਕਪੂਰਥਲਾ ਵਿਖੇ ਪੰਜ ਸੰਸਥਾਵਾਂ ਨੂੰ ਪੰਜਾਬ ਇੰਸਟੀਚਿਊਟ ਆਫ ਟੈਕਨਾਲੌਜੀ ਦਾ ਨਾਮ ਦੇ ਦਿੱਤਾ ਗਿਆ ਹੈ। ਇਸ ਉਦਮ ਉਤੇ 91.77 ਕਰੋੜ ਰੁਪਏ ਖਰਚ ਹੋਏ ਹਨ। 

ਬੁਲਾਰੇ ਅਨੁਸਾਰ ਜਲੰਧਰ ਅਤੇ ਬਠਿੰਡਾ ਵਿਖੇ ਦੋ ਕਮਿਊਨਿਟੀ ਕਾਲਜ ਵੀ ਸਥਾਪਿਤ ਕੀਤੇ ਗਏ ਹਨ, ਜਿਸ ਵਿੱਚ ਹੈਕਨੇ ਕਮਿਊਨਿਟੀ ਕਾਲਜ, ਲੰਡਨ ਨੇ ਵਿਸ਼ੇਸ਼ ਸਹਿਯੋਗ ਕੀਤਾ ਹੈ। ਆਈ.ਟੀ.ਆਈ. ਸੰਸਥਾਵਾਂ ਵਿੱਚ ਦਾਖਲੇ ਲਈ ਆਨ-ਲਾਈਨ ਦਾਖਲਾ ਸਿਸਟਮ ਵੀ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਬਾਬਤ www.punjabiti.gov.in ਨਾਮ ਦੀ ਇੱਕ ਵੈਬ ਸਾਈਟ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਵਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ ਆਦਮਪੁਰ (ਜਲੰਧਰ), ਮਲੌਦ (ਲੁਧਿਆਣਾ), ਨਿਆਰੀ (ਗੁਰਦਾਸਪੁਰ), ਮਾਣਕਪੁਰ ਸ਼ਰੀਫ (ਮੋਹਾਲੀ) ਅਤੇ ਸਿੰਘਪੁਰਾ (ਰੂਪਨਗਰ) ਵਿਖੇ ਪੰਜ ਆਈ.ਟੀ.ਆਈ. ਸੰਸਥਾਵਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਪੱਛੜੀ ਸ਼੍ਰੇਣੀ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਸਿਖਲਾਈ ਪ੍ਰਦਾਨ ਕਰਨ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਮਿੱਤਲ ਨੇ ਦੱਸਿਆ ਕਿ ਵਰ੍ਹੇ 2014-15 ਵਿੱਚ 14,241 ਵਿਦਿਆਰਥੀ ਇਸ ਦੇ ਲਾਭਪਾਤਰੀ ਬਣਨਗੇ ਅਤੇ ਇਸੇ ਸੈਸ਼ਨ ਵਿੱਚ ਤਕਰੀਬਨ 75,000 ਵਿਦਿਆਰਥੀਆਂ ਨੂੰ ਇੰਜੀਨੀਅਰਿੰਗ ਕਾਲਜਾਂ ਅਤੇ ਪਾਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਮੁਫਤ ਪ੍ਰਦਾਨ ਕੀਤੀ ਜਾਵੇਗੀ।ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਮੋਹਾਲੀ ਵਿਖੇ ਕੁੜੀਆਂ ਲਈ ਇੱਕ ਖੇਤਰੀ ਪੇਸ਼ੇਵਰ ਸਿਖਲਾਈ ਸੰਸਥਾਨ ਅਤੇ ਸਿਖਿਆਰਥੀ ਸਿਖਲਾਈ ਹਿੱਤ ਇੱਕ ਖੇਤਰੀ ਡਾਇਰੈਕਟੋਰੇਟ ਦੀ ਸਥਾਪਨਾ ਵੀ ਕੀਤੀ ਜਾ ਰਹੀ ਹੈ, ਤਾਂ ਜੋ ਮਹਿਲਾਵਾਂ ਵੀ ਤਕਨੀਕੀ ਸਿਖਲਾਈ ਦੇ ਖੇਤਰ ਵਿੱਚ ਕਿਸੇ ਤੋਂ ਪਿਛੇ ਨਾ ਰਹਿ ਸਕਣ।

 

 

Tags: MADAN MOHAN MITTAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD