Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਕਾਂਗਰਸ ਨੇ ਆਪਣੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਫਿਰ ਦੁਹਰਾ ਦਿੱਤਾ ਹੈ : ਪਰਕਾਸ਼ ਸਿੰਘ ਬਾਦਲ

ਕਾਂਗਰਸ ਨੇ ਆਪਣੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਫਿਰ ਦੁਹਰਾ ਦਿੱਤਾ ਹੈ : ਪਰਕਾਸ਼ ਸਿੰਘ ਬਾਦਲ

Web Admin

Web Admin

5 ਦਰਿਆ ਨਿਊਜ਼

ਮਾਨਸਾ , 03 Nov 2012

Last updated on: Nov 03, 2012, 00:00 IST

ਕਾਂਗਰਸ ਦੀ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਕਣਕ ਦੀਆਂ ਘੱਟੋ-ਘੱਟ ਕੀਮਤਾਂ ਫਿਕਸ ਨਾ ਕਰਕੇ ਆਪਣੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਦੁਹਰਾ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ-ਮੰਤਰੀ ਪੰਜਾਬ  ਪਰਕਾਸ਼ ਸਿੰਘ ਬਾਦਲ ਨੇ ਮਾਨਸਾ ਦੇ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਲੱਗੇ ਰਹੇ ਮੈਗਾ ਮੈਡੀਕਲ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਣਕ ਦੇ ਭਾਅ ਨੂੰ ਫਿਕਸ ਨਾ ਕਰਨਾ ਕੇਂਦਰ ਸਰਕਾਰ ਦੀ ਕਿਸਾਨਾਂ ਪ੍ਰਤੀ ਗੈਰ-ਸੰਜੀਦਗੀ ਨੂੰ ਦਰਸਾਉਂਦਾ ਹੈ। ਇਸੇ ਤਰ੍ਹਾਂ ਦਾ ਕਿਸਾਨ ਵਿਰੋਧੀ ਫੈਸਲਾ ਲੈਣ ਤੋਂ ਪਹਿਲਾਂ ਯੂ.ਪੀ.ਏ. ਦੇ ਆਗੂਆਂ ਨੇ ਆਪਣੇ ਅੰਦਰ ਝਾਤ ਮਾਰ ਲਈ ਹੁੰਦੀ ਤਾਂ ਉਨ੍ਹਾਂ ਨੂੰ ਪਤਾ ਲੱਗ ਜਾਂਦਾ ਕਿ ਉਨ੍ਹਾਂ ਵੱਲੋਂ ਖੇਤੀ ਲਾਗਤਾਂ ਦੇ ਮੁੱਲ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਕਾਰਨ ਕਿਵੇਂ ਕਿਸਾਨ ਪਹਿਲਾਂ ਹੀ ਆਰਥਿਕ ਬਰਬਾਦੀ ਦੇ ਕੰਢੇ 'ਤੇ ਪਹੁੰਚ ਚੁੱਕਿਆ ਹੈ। ਬਾਦਲ ਨੇ ਕਿਹਾ ਕਿ ਯੂ.ਪੀ.ਏ. ਦੇ ਆਗੂ ਕਿਸਾਨਾਂ ਨੂੰ ਜਵਾਬ ਦੇਣ ਕਿ ਉਨ੍ਹਾਂ ਦੇ ਕਾਰਜ ਕਾਲ ਦੌਰਾਨ ਕਿੰਨੀ ਵਾਰ ਡੀਜ਼ਲ ਦੇ ਭਾਅ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਐਮ.ਐਸ.ਪੀ. (ਘੱਟੋ ਘੱਟ ਸਮਰਥਨ) ਨਾ ਦਿੱਤੇ ਜਾਣਾ ਯੂ.ਪੀ.ਏ. ਸਰਕਾਰ ਦਾ ਕਿਸਾਨਾਂ ਪ੍ਰਤੀ ਗੈਰ ਸੰਜੀਦਾ ਅਤੇ ਮਤਰੇਈ ਮਾਂ ਵਾਲਾ ਰਵੱਈਆ ਸਾਬਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਦਾ ਮੁੱਲ ਤੈਅ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਇਮਾਨਦਾਰੀ ਨਾਲ ਕੰਮ ਕਰੇ। ਉਨ੍ਹਾ ਕੇਂਦਰ ਸਰਕਾਰ 'ਤੇ ਤੀਖੇ ਪ੍ਰਹਾਰ ਕਰਦਿਆਂ ਕਿਹਾ ਕਿ ਆਮ ਆਦਮੀ ਦੇ ਨਾਂ 'ਤੇ ਸੱਤਾ ਵਿੱਚ ਆਈ ਕਾਂਗਰਸ ਦੀ ਸਰਕਾਰ ਨੇ ਜ਼ਰੂਰੀ ਚੀਜ਼ਾਂ ਵਿੱਚ ਵਾਧਾ ਕਰਕੇ ਆਮ ਆਦਮੀ ਦੀ ਕਮਰ ਹੀ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਆਮ ਆਦਮੀ ਦੇ ਮਸਲਿਆਂ ਪ੍ਰਤੀ ਗੈਰ-ਸੰਜੀਦਾ ਹੈ ਜੋ ਕਿ ਇਸ ਗੱਲ ਨੂੰ ਸਾਬਿਤ ਕਰਦਾ ਹੈ ਕਿ ਆਪਣੇ ਕਈ ਵਰ੍ਹਿਆਂ ਦੇ ਕਾਰਜਕਾਲ ਦੌਰਾਨ ਵੀ ਕੇਂਦਰ ਨੇ ਗਰੀਬੀ, ਅਨਪੜ੍ਹਤਾ ਤੇ ਬੇਰੁਜ਼ਗਾਰੀ ਵਰਗੀਆਂ ਸਮਾਜਿਕ ਅਲਾਮਤਾਂ ਦਾ ਕੋਈ ਵੀ ਠੋਸ ਹੱਲ ਨਹੀਂ ਕੱਢਿਆ। 

ਉਨ੍ਹਾਂ ਕਿਹਾ ਕਿ ਕੇਂਦਰੀ ਯੋਜਨਾ ਕਮਿਸ਼ਨ ਵੱਲੋਂ ਗਰੀਬੀ ਦੇ ਪੱਧਰ ਨੂੰ ਨਿਰਧਾਰਤ ਕਰਨ ਲਈ ਦਰਸਾਏ ਗਏ ਅੰਕੜੇ 28.35 ਅਤੇ 22.47 ਜ਼ਮੀਨੀ ਸੱਚਾਈ ਤੋਂ ਕੋਹਾਂ ਦੂਰ ਹਨ ਅਤੇ ਇਹ ਸਾਬਿਤ ਕਰਦੇ ਹਨ ਕਿ ਇਸ ਸਰਕਾਰ ਦਾ ਆਮ ਲੋਕਾਂ ਨਾਲ ਕੋਈ ਸਰੋਕਾਰ ਨਹੀਂ। ਇਹ ਨੀਤੀਆਂ ਏ.ਸੀ. ਕਮਰਿਆਂ ਵਿੱਚ ਬਹਿ ਕੇ ਬਣਾਈਆਂ ਜਾਂਦੀਆਂ ਹਨ ਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਕੋਈ ਵੀ ਖ਼ਿਆਲ ਨਹੀਂ ਕੀਤਾ ਜਾਂਦਾ। ਯੂ.ਪੀ.ਏ. ਦੇ ਕਾਰਜਕਾਲ ਦੌਰਾਨ ਬੇਤਹਾਸ਼ਾ ਮਹਿੰਗਾਈ ਕਾਰਨ ਆਮ ਲੋਕਾਂ ਦਾ ਜੀਣਾ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਯੂ.ਪੀ.ਏ. ਸਰਕਾਰ ਭ੍ਰਿਸ਼ਟਾਚਾਰ ਵਿੱਚ ਲਿਪਤ ਹੋਈ ਪਈ ਹੈ ਅਤੇ ਨਿੱਤ ਦਿਨ ਸਾਹਮਣੇ ਆ ਰਹੇ ਘਪਲਿਆਂ ਤੋਂ ਸਾਬਤ ਹੁੰਦਾ ਹੈ ਕਿ ਉਹ ਕਿੰਨਾ ਕੁ ਲੋਕ ਹਿੱਤੈਸ਼ੀ ਹਨ।  ਬਾਦਲ ਨੇ ਕਿਹਾ ਕਿ ਆਪਣੇ 6 ਦਹਾਕਿਆਂ ਦੇ ਸਿਆਸੀ ਕੈਰੀਅਰ ਵਿੱਚ ਉਨ੍ਹਾਂ ਨੇ ਕਦੇ ਵੀ ਅਜਿਹੀ ਭ੍ਰਿਸ਼ਟਾਚਾਰੀ ਅਤੇ ਗੈਰ-ਜ਼ਿੰਮੇਵਾਰ ਕੇਂਦਰ ਸਰਕਾਰ ਨਹੀਂ ਦੇਖੀ। ਉਨ੍ਹਾਂ ਕਿਹਾ ਕਿ ਇਹ ਤੱਥ ਸਾਬਿਤ ਕਰਦੇ ਹਨ ਕਿ ਇਹ ਸਰਕਾਰ ਵੱਡੇ ਉਦਯੋਗਪਤੀਆਂ ਅਤੇ ਵੱਡੀਆਂ ਕੰਪਨੀਆਂ ਅਨੁਸਾਰ ਅਤੇ ਉਨ੍ਹਾਂ ਦੀਆਂ ਸ਼ਰਤਾਂ ਅਤੇ ਨਿਰਦੇਸ਼ਾਂ ਤਹਿਤ ਕੰਮ ਕਰਦੀ ਰਹੀ ਹੈ, ਜਿਸ ਦੇ ਸਿੱਟੇ ਵਜੋਂ ਆਮ ਆਦਮੀ ਬਹੁਤ ਹੀ ਬੁਰੀ ਦਸ਼ਾ ਵਿੱਚ ਧੱਕਿਆ ਗਿਆ ਹੈ। ਇਸ ਮੌਕੇ ਕੈਬਿਨੇਟ ਮੰਤਰੀ  ਮਦਨ ਮੋਹਨ ਮਿੱਤਲ, ਚੀਫ਼ ਪਾਰਲੀਮੈਟਰੀ ਸਕੱਤਰ ਨਵਜੋਤ ਕੌਰ ਸਿੱਧੂ, ਬੀਬੀ ਮੋਹਿੰਦਰ ਕੌਰ ਜੋਸ਼, ਰਾਜ ਸਭਾ ਮੈਂਬਰ  ਬਲਵਿੰਦਰ ਸਿੰਘ ਭੂੰਦੜ, ਐਮ.ਐਲ.ਏ. ਮਾਨਸਾ  ਪ੍ਰੇਮ ਮਿੱਤਲ, ਐਮ.ਐਲ.ਏ. ਬੁਢਲਾਡਾ  ਚਤਿੰਨ ਸਿੰਘ ਸਮਾਓ, ਪ੍ਰਿੰਸੀਪਲ ਸੈਕਟਰੀ ਹੈਲਥ ਵਿੰਨੀ ਮਹਾਜਨ, ਪ੍ਰਿੰਸੀਪਲ ਸਕੱਤਰ ਮੈਡੀਕਲ ਸਿੱਖਿਆ ਅੰਜਲੀ ਭੰਵਰਾ, ਮੁੱਖ-ਮੰਤਰੀ ਜੀ ਦੇ ਸਪੈਸ਼ਲ ਪਿੰ੍ਰਸੀਪਲ ਸਕੱਤਰ  ਕੇ.ਜੇ.ਐਸ.ਚੀਮਾਂ ਅਤੇ  ਓਮ ਪ੍ਰਕਾਸ਼ ਸ਼ਰਮਾ ਹਾਜ਼ਰ ਸਨ।

 

Tags: Parkash singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD