Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਕੰਨਟੀਨੇਂਟਲ ਗਰੁੱਪ ਆਫ ਇੰਸਟੀਚਿਊਟਸ ਨੇ ਮਨਾਇਆ 14ਵਾਂ ਸਥਾਪਨਾ ਦਿਵਸ

ਗਰੁੱਪ ਦੀ ਗਵਰਨਿੰਗ ਕਾਉਂਸਿਲ ਦੇ ਮੈਂਬਰ ਪਹੁੰਚੇ ਪ੍ਰੋਗਰਾਮ 'ਚ, ਗਾਉਣ-ਵਜਾਉਣ ਵਿਚ ਹੋਈ ਖੂਬ ਮਸਤੀ

ਕੰਨਟੀਨੇਂਟਲ ਗਰੁੱਪ ਆਫ ਇੰਸਟੀਚਿਊਟਸ ਨੇ ਮਨਾਇਆ 14ਵਾਂ ਸਥਾਪਨਾ ਦਿਵਸ

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 11 Nov 2014

ਪੂਰੇ ਜੋਸ਼ ਅਤੇ ਉਤਸ਼ਾਹ ਦੇ ਨਾਲ ਕੰਨਟੀਨੇਂਟਲ ਗਰੁੱਪ ਆਫ ਇੰਸਟੀਚਿਊਟਸ (ਸੀ. ਜੀ. ਆਈ.) ਨੇ ਆਪਣਾ 14ਵਾਂ ਸਥਾਪਨਾ ਦਿਵਸ ਮਨਾਇਆ। ਗਰੁੱਪ ਦੀ ਗਵਰਨਿੰਗ ਕਾਉਂਸਿਲ ਦੇ ਮਾਣਯੋਗ ਮੈਂਬਰਾਂ ਨੇ ਇਸ ਪ੍ਰੋਗਰਾਮ ਵਿਚ ਆਪਣੀ ਮੌਜੂਦਗੀ ਦੇ ਨਾਲ ਚਾਰ-ਚੰਨ ਲਗਾਏ ਅਤੇ ਇਨਾਂ 14 ਸਾਲਾਂ ਵਿਚ ਗਰੁੱਪ ਦੇ ਸਫਲਤਾਪੂਰਵਕ ਸਫਰ ਦੀ ਸਲਾਘਾ ਕੀਤੀ। ਸੈਲੀਬ੍ਰੇਸ਼ਨ ਦੀ ਸ਼ੁਰੂਆਤ ਟ੍ਰੇਡੀਸ਼ਨਲ ਤਰੀਕੇ ਨਾਲ ਦੀਪ ਜਲਾ ਕੇ ਅਤੇ ਸਰਸਵਤੀ ਵੰਦਨਾ ਦੀ ਪ੍ਰਫਾਰਮੈਂਸ ਦੇ ਨਾਲ ਹੋਈ।ਗਰੁੱਪ ਦੇ ਐਗਜ਼ੀਕਿਊਟਿਵ ਡਾਇਰੈਕਟਰ ਬ੍ਰਿਗੇਡੀਅਰ ਜੇ. ਕੇ. ਝਾਅ ਨੇ ਮੁਖ ਮਹਿਮਾਨਾਂ ਪੰਜਾਬ ਦੇ ਸਾਬਕਾ ਰਾਜਪਾਲ ਲੈ. ਜਨਰਲ (ਰਿਟਾਇਰਡ) ਬੀ. ਕੇ. ਐਨ. ਛਿੱਬੜ, ਸੀ. ਜੀ. ਆਈ. ਦੇ ਲੈ. ਕਰਨਲ (ਰਿਟਾਇਰਡ) ਬੀ. ਐਸ. ਸੰਧੂ ਅਤੇ ਮੌਕੇ 'ਤੇ ਮੌਜੂਦ ਬਾਕੀ ਉਚ ਅਧਿਕਾਰੀਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਮਹਿਮਾਨਾਂ ਦੇ ਨਾਲ ਸੀ. ਜੀ. ਆਈ. ਵਿਚ ਦਿੱਤੀ ਜਾਣ ਵਾਲੀ ਕੁਆਲਿਟੀ ਐਜੂਕੇਸ਼ਨ 'ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਚੰਗਾ ਅਨੁਸ਼ਾਸਨ, ਚੰਗੀ ਸਿੱਖਿਆ ਅਤੇ ਚੰਗੀਆਂ ਸਹੂਲਤਾਂ ਹਰ ਕਿਸੇ ਦੇ ਜੀਵਨ ਵਿਚ ਜਰੂਰੀ ਹਨ ਅਤੇ ਅਸੀਂ ਆਪਣੇ ਵਿਦਿਆਰਥੀਆਂ ਨੂੰ ਉਹ ਮੁਹੱਈਆ ਕਰਵਾਉਂਦੇ ਹਾਂ।  

ਇਸ ਦੇ ਬਾਅਦ ਸੀ. ਐਮ. ਡੀ. ਸੰਧੂ ਨੇ 14 ਸਾਲ ਪਹਿਲਾਂ ਸ਼ੁਰੂ ਹੋਏ ਇਸ ਸਫਰ ਦੀ ਸ਼ੁਰੂਆਤ ਦੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਮੋਹਾਲੀ ਵਿਚ ਕੈਨੇਡੀਅਨ ਇੰਸਟੀਚਿਊਟ ਆਫ ਇੰਟਰਨੈਸ਼ਨਲ ਸਟੱਡੀ ਦੇ ਨਾਲ ਫਾਰੇਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ। ਫਿਰ ਅਸੀਂ ਇਸ ਜਗ੍ਹਾ 'ਤੇ ਦੁਬਾਰਾ ਸਥਾਪਿਤ ਹੋਏ ਅਤੇ ਨਵਾਂ ਨਾਮ ਕੰਨਟੀਨੇਂਟਲ ਗਰੁੱਪ ਆਫ ਇੰਸਟੀਚਿਊਟਸ ਰੱਖਿਆ। ਨਾਲ ਹੀ ਅਸੀਂ ਜਲੰਧਰ ਦੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਭਾਰਤੀ ਪ੍ਰੋਗਰਾਮ ਵੀ ਸ਼ੁਰੂ ਕੀਤੇ। ਉਨ੍ਹਾਂ ਕਿਹਾ ਕਿ ਪੇਰੇਂਟ ਗਰੁੱਪ ਡਬਲਯੂ. ਡਬਲਯੂ. ਆਈ. ਸੀ. ਐਸ. ਵੀ ਆਪਣੀ 21ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਸਫਲਤਾ ਦਾ ਆਸ਼ੀਰਵਾਦ ਦਿੱਤਾ। ਜਨਰਲ ਛਿੱਬੜ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ 21ਵੀਂ ਸਦੀ ਵਿਚ ਜਨਮੇ। ਇਹ ਯੁੱਗ ਕੰਪਿਊਟਰ ਅਤੇ ਇੰਟਨੈਟ ਦਾ ਹੈ, ਜਿਸ ਨੇ ਚੀਜ਼ਾਂ ਨੂੰ ਬੇਹੱਦ ਆਸਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੂਸਰਿਆਂ ਦੀ ਸੇਵਾ ਕਰਨ ਵਿਚ ਰੁਚੀ ਹੋਣ ਨਾਲ ਵਿਅਕਤੀ ਬੇਹਤਰ ਪੜ੍ਹਾਈ ਕਰ ਸਕਦਾ ਹੈ ਅਤੇ ਆਪਣੀ ਮੰਜਿਲ ਜਲਦੀ ਹਾਸਲ ਕਰ ਸਕਦਾ ਹੈ। 

ਚੰਗੀ ਸਿੱਖਿਆ ਦੇ ਨਾਲ ਚੰਗਾ ਵਿਅਕਤੀਗਤ ਵੀ ਹੋਣਾ ਜਰੂਰੀ ਹੈ।  ਸਟੇਜ 'ਤੇ ਕਾਲਜ ਦੇ ਸਟੂਡੈਂਟਸ ਨੇ ਮਾਡਲਿੰਗ ਕੀਤੀ ਅਤੇ ਨਾਲ ਹੀ ਡਾਂਸ ਪ੍ਰਫਾਰਮੈਂਸ ਵੀ ਦਿੱਤੀ। ਸਾਰੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਸਜੇ-ਧੱਜੇ ਨਜ਼ਰ ਆਏ ਅਤੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ। ਸਕਿੱਟ, ਸੋਲੋ ਸਾਂਗ, ਫੋਕ ਡਾਂਸ ਪ੍ਰਫਾਰਮੈਂਸ ਵੀ ਹੋਈ। ਇਸ ਮੌਕੇ ਸਾਰੇ ਪ੍ਰਿੰਸੀਪਲ, ਐਚ. ਓ. ਡੀ. ਅਤੇ ਫੈਕਲਟੀ ਮੈਂਬਰਸ ਮੌਜੂਦ ਸਨ। ਅੰਤ ਵਿਚ ਬ੍ਰਿਗੇਡੀਅਰ ਝਾਅ ਨੇ ਮੁਖ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹ੍ਹਾਂ ਕਿਹਾ ਕਿ ਕਾਲਜ ਤੋਂ ਪਾਸ ਆਉਟ ਹੋਏ ਕਈ ਵਿਦਿਆਰਥੀਆਂ ਨੇ ਆਪਣੀ ਜਿੰਦਗੀ ਵਿਚ ਉਚਾਈਆਂ ਛੂਹੀਆਂ ਹਨ। ਵਰਤਮਾਨ ਵਿਦਿਆਰਥੀਆਂ ਨੂੰ ਉਨ੍ਹਾਂ ਨੇ ਦੇਸ਼ ਦੀ ਤਰੱਕੀ ਲਈ ਸਖਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। 

 

 

 

Tags: Continental College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD