Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਏ.ਡੀ.ਸੀ. ਵਿਕਾਸ ਵੱਲੋਂ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ

14 ਤੋਂ 19 ਨਵੰਬਰ ਤੱਕ ਮਨਾਏ ਜਾ ਰਹੇ ਬਾਲ ਸਵੱਛਤਾ ਮਿਸ਼ਨ ਨਾਲ ਬੱਚੇ ਅਤੇ ਵਿਦਿਆਰਥੀ ਦਿੱਲੋਂ ਜੁੜਨ

Web Admin

Web Admin

5 Dariya News

ਲੁਧਿਆਣਾ , 13 Nov 2014

Last updated on: Nov 13, 2014, 00:00 IST

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਪਰੀਤ ਸਿੰਘ ਗੁਲਾਟੀ ਨੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਾਰਤ ਸਵੱਛਤਾ ਮਿਸ਼ਨ ਅਧੀਨ 14 ਤੋਂ 19 ਨਵੰਬਰ ਤੱਕ ਮਨਾਏ ਜਾ ਰਹੇ ਬਾਲ ਸਵੱਛਤਾ ਮਿਸ਼ਨ ਸਪਤਾਹ ਤਹਿਤ ਸਾਰੇ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ। ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਨੇ ਕਿਹਾ ਕਿ ਬੱਚਿਆਂ ਨੂੰ ਇਸ ਅਭਿਆਨ ਨਾਲ ਦਿਲੋਂ ਜੁੜਨਾ ਚਾਹੀਦਾ ਹੈ ਤਾਂ ਜੋ ਉਹ ਸਰੀਰਿਕ ਤੌਰ 'ਤੇ ਤੰਦਰੁਸਤ ਰਹਿ ਸਕਣ ਅਤੇ ਇੱਕ ਸਵੱਸਥ ਜਿੰਦਗੀ ਬਤੀਤ ਕਰ ਸਕਣ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਬਾਲ ਸਵੱੱਛਤਾ ਮਿਸ਼ਨ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਹਫਤੇ ਵਿੱਚ ਜ਼ਿਲ੍ਹੇ ਦੇ ਸਾਰੇ ਆਂਗਨਵਾੜੀ ਸੈਂਟਰਾਂ ਵਿੱਚ 6 ਮੁੱਖ ਨੁਕਤਿਆਂ 'ਤੇ ਧਿਆਨ ਕੇਂਦਰਤ ਕੀਤਾ ਜਾਵੇਗਾ, ਜਿੰਨਾਂ ਵਿੱਚ ਆਂਗਨਵਾੜੀ ਸੈਂਟਰਾਂ ਦੀ ਸਾਫ-ਸਫਾਈ, ਆਲੇ-ਦੁਆਲੇ ਦੀ ਸਾਫ-ਸਫਾਈ, ਬੱਚਿਆਂ ਦੀ  ਨਿੱਜੀ ਸਫਾਈ ਤੇ ਸਿਹਤ, ਸਾਫ-ਸੁੱਥਰਾ ਪੀਣ ਵਾਲਾ ਪਾਣੀ ਅਤੇ ਸਾਫ-ਸੁੱਥਰੇ ਪਖਾਨੇ ਸ਼ਾਮਲ ਹੋਣਗੇ। ਇਸ ਮਿਸ਼ਨ ਨੂੰ ਪੂਰਾ ਕਰਨ ਲਈ ਸੀ.ਡੀ.ਪੀ.ਓਜ਼ ਵੱਖ-ਵੱਖ ਵਿਭਾਗਾਂ ਅਤੇ ਆਮ ਲੋਕਾਂ ਨੂੰ ਵੀ ਨਾਲ ਲੈ ਕੇ ਚੱਲਣਗੇ। 

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਲੋਕ ਭਲਾਈ ਪ੍ਰੋਜੈਕਟ ਪਹਿਲ ਦੇ ਅਧਾਰ 'ਤੇ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਸਰਕਾਰ ਵੱਲੋਂ ਚਲਾਈਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਹਨਾਂ ਖੇਤੀਬਾੜੀ ਅਫਸਰ ਨੂੰ ਕਿਹਾ ਕਿ ਪਿੰਡਾਂ 'ਚ ਕੈਂਪ ਆਦਿ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਗਰੂਕ ਕੀਤਾ ਜਾਵੇ ਅਤੇ ਪਰਾਲੀ ਸਾੜਨ ਦੇ ਵਾਤਾਵਰਣ, ਮੁਨੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਦੀ ਵਿਸਥਾਰ 'ਚ ਜਾਣਕਾਰੀ ਦਿੱਤੀ ਜਾਵੇ। 

ਇਸ ਤੋਂ ਇਲਾਵਾ ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੇ ਮਾਰਕੀਟ 'ਚ ਨਕਲੀ ਵਿਕਣ ਦੀਆਂ ਸ਼ਿਕਾਇਤਾਂ ਦੀ ਵੀ ਜਾਂਚ ਕੀਤੀ ਜਾਵੇ। ਸ੍ਰੀ ਗੁਲਾਟੀ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਵੱਖ-ਵੱਖ ਵਿਕਾਸ ਕਾਰਜਾਂ ਦੇ ਪੈਂਡਿੰਗ ਯੂਟੀਲਿਟੀ ਸਰਟੀਫਿਕੇਟ (ਵਰਤੋਂ ਸਰਟੀਫਿਕੇਟ) ਜਲਦੀ ਤੋਂ ਜਲਦੀ ਉਨ੍ਹਾਂ ਨੂੰ ਭੇਜਣ ਤਾਂ ਜੋ ਪੁਰਾਣੇ ਫੰਡਾਂ ਦੀ ਵਰਤੋਂ ਤੋਂ ਬਾਅਦ ਨਵੇਂ ਫੰਡ ਮੰਗੇ ਜਾ ਸਕਣ। ਉਨ੍ਹਾਂ ਸਪੱਸ਼ਟ ਕੀਤਾ ਕਿ ਨਜਾਇਜ਼ ਕਬਜ਼ੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਾ ਕੀਤੇ ਜਾਣ। ਨਜਾਇਜ਼ ਕਬਜ਼ੇ ਹਟਾਉਣ ਤੋਂ ਪਹਿਲਾਂ ਸੰਬੰਧਤ ਧਿਰ ਨੂੰ ਨੋਟਿਸ ਜਾਰੀ ਕੀਤਾ ਜਾਵੇ ਅਤੇ ਫਿਰ ਪੁਲਿਸ ਦੀ ਮਦਦ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਮੂਹ ਐੱਸ. ਡੀ. ਐੱਮਜ਼ ਨੂੰ ਕਿਹਾ ਕਿ ਉਹ ਆਪਣੀ-ਆਪਣੀ ਸਬ-ਡਵੀਜ਼ਨ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਧੀਮੀ ਗਤੀ ਨਾਲ ਚੱਲ ਰਹੇ ਜਾਂ ਬੰਦ ਪਏ ਕਾਰਜਾਂ ਦੀ ਰਿਪੋਰਟ ਉਨ੍ਹਾਂ ਨੂੰ ਦੇਣ। ਇਸ ਤੋਂ ਇਲਾਵਾ ਮਿਡ ਡੇਅ ਮੀਲ ਦੀ ਵੀ ਲਗਾਤਾਰ ਨਿਗਰਾਨੀ ਰੱਖਣ ਬਾਰੇ ਕਿਹਾ ਗਿਆ। ਵੱਖ-ਵੱਖ ਅਦਾਲਤਾਂ/ਕਮਿਸ਼ਨਾਂ ਦੇ ਬਕਾਇਆ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਸੇਵਾ ਦਾ ਅਧਿਕਾਰ ਕਾਨੂੰਨ ਅਧੀਨ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਮੇਂ ਸਿਰ ਦੇਣੀਆਂ ਯਕੀਨੀ ਬਣਾਈਆ ਜਾਣ ਅਤੇ ਸ਼ਿਕਾਇਤਾਂ ਦਾ ਵੀ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇ। 

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਸੁਧਾਰ ਅਤੇ ਨਿੱਜੀ ਸਕੂਲਾਂ ਵਿੱਚ ਬਕਾਇਦਾ ਕਾਇਦਾ ਕਾਨੂੰਨ ਲਾਗੂ ਕਰਾਉਣ ਲਈ ਲਗਾਤਾਰ ਚੈਕਿੰਗਾਂ ਕਰਨ। ਸਕੂਲਾਂ ਵਿੱਚਲੇ ਸਿਵਲ ਵਰਕਸ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣ। ਇਸ ਤੋਂ ਇਲਾਵਾ ਸੁਵਿਧਾ ਕੇਂਦਰਾਂ ਦੀ ਪੈਂਡੈਂਸੀ, ਸੇਵਾ ਦਾ ਅਧਿਕਾਰ ਕਾਨੂੰਨ, ਆਤਮਾ ਸਕੀਮ, ਸੁਵਿਧਾ ਗਵਰਨੈਂਸ ਰਿਫਾਰਮਜ਼, ਸ਼ਗਨ ਤੇ ਪੈਨਸ਼ਨ ਸਕੀਮਾਂ, ਖੇਤੀ ਵਿਭਿੰਨਤਾ ਬਾਰੇ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਲਈ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਜੇ ਸੂਦ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਸ਼੍ਰੀਮਤੀ ਨੀਰੂ ਕਤਿਆਲ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD